Farmer Protest : ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ, ਜਾਣੋ ਕੀ ਹੋਈ ਗੱਲਬਾਤ

Captain Amarinder

ਕੈਪਟਨ ਦੀ ਧੀ ਬੀਬਾ ਜੈਇਦਰ ਕੌਰ ਵੀ ਨਾਲ ਰਹੇ | Farmer Protest

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਪੰਜਾਬ ਨਾਲ ਸਬੰਧਤ ਵਿਆਪਕ ਮੁੱਦਿਆਂ ਸਮੇਤ ਕਿਸਾਨਾਂ ਦੇ ਮੁੱਦਿਆਂ ‘ਤੇ ਵਿਸਥਾਰਪੂਰਵਕ ਮੀਟਿੰਗ ਹੋਈ ਹੈ।

ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਕਿਸਾਨੀ ਮਸਲੇ ਦਾ ਜਲਦੀ ਹੀ ਸਾਰਿਆਂ ਦੀ ਤਸੱਲੀ ਬਖਸ਼ ਹੱਲ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪੰਜਾਬ ਦੇ ਹੋਰ ਮੁੱਦਿਆਂ ਤੇ ਵੀ ਗੱਲਬਾਤ ਕੀਤੀ ਗਈ। ਕੈਪਟਨ ਅਮਰਿੰਦਰ ਸਿੰਘ ਦੇ ਨਾਲ ਉਨ੍ਹਾਂ ਦੀ ਬੇਟੀ ਅਤੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਵੀ ਮੌਜੂਦ ਸਨ।

Captain Amarinder

LEAVE A REPLY

Please enter your comment!
Please enter your name here