ਮੈਨੂੰ ਬੇਇਜ਼ਤੀ ਮਹਿਸੂਸ ਹੋਈ : ਅਮਰਿੰਦਰ ਸਿੰਘ
ਚੰਡੀਗੜ੍ਹ। ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਬਾਅਦ ਰਾਜਪਾਲ ਭਵਨ ਬਾਹਰ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਹਾਈਕਮਾਂਡ ਵੱਲੋਂ ਪਿਛਲੇ ਕੁਝ ਹੀ ਸਮੇਂ ਵਿੱਚ ਤਿੰਨ ਵਾਰ ਇਸ ਤਰ੍ਹਾਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ ਹਨ। ਜਿਸ ਨਾਲ ਮੈਨੂੰ ਬੇਇਜ਼ਤੀ ਮਹਿਸੂਸ ਹੋਈ ਹੈ।
ਉਨ੍ਹਾਂ ਕਿਹਾ ਕਿ ਇਸਦਾ ਮਤਲਬ ਹੈ ਕਿ ਮੈਂ ਸਰਕਾਰ ਨਹੀਂ ਚਲਾ ਸਕਦਾ, ਮੇਰੇ ਉਤੇ ਕਿਸੇ ਤਰ੍ਹਾਂ ਦਾ ਸ਼ੱਕ ਹੈ। ਇਸ ਲਈ ਮੈਂ ਅਸਤੀਫਾ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਕਿਸੇ ਨੂੰ ਵੀ ਨਵਾਂ ਮੁੱਖ ਮੰਤਰੀ ਬਣਾਉਣ। ਨਵੇਂ ਮੁੱਖ ਮੰਤਰੀ ਨੂੰ ਕਬੂਲ ਕਰਨ ਸਬੰਧੀ ਉਨ੍ਹਾਂ ਕਿਹਾ ਕਿ ਮੈਂ ਅਜੇ ਕੁਝ ਨਹੀਂ ਕਹਿ ਸਕਦਾ। ਮੈਂ ਆਪਣੇ ਸਾਥੀਆਂ ਨਾਲ ਗੱਲ ਕਰਕੇ ਹੀ ਕੁਝ ਬੋਲਾਂਗਾ। ਕਾਂਗਰਸ ਪਾਰਟੀ ਵਿੱਚ ਰਹਿਣ ਸਬੰਧੀ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਮੈਂ ਅਜੇ ਕਾਂਗਰਸ ਪਾਰਟੀ ਵਿੱਚ ਰਹਾਂਗਾ, ਪਰ ਅਗਲੀ ਯੋਜਨਾ ਬਾਰੇ ਫੈਸਲਾ ਆਪਣੇ ਸਾਥੀਆਂ ਨਾਲ ਕਰਕੇ ਦੱਸਾਂਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ