ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫ਼ਾ

ਕੁਝ ਸਮੇਂ ਬਾਅਦ ਰਾਜ ਭਵਨ ਵਿਖੇ ਕਰਨ ਜਾ ਰਹੇ ਹਨ ਪ੍ਰੈਸ ਕਾਨਫਰੰਸ

ਸੱਚ ਕਹੂੰ ਨਿਊਜ਼, ਚੰਡੀਗੜ੍ਹ।  | ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਪੂਰੇ ਮੰਤਰੀ ਮੰਡਲ ਦਾ ਅਸਤੀਫਾ ਰਾਜਪਾਲ ਬੀਐਲ ਪੁਰੋਹਿਤ ਨੂੰ ਵੀ ਸੌਂਪ ਦਿੱਤਾ ਹੈ। ਕੈਪਟਨ ਕੁਝ ਸਮੇਂ ਬਾਅਦ ਰਾਜ ਭਵਨ ਵਿਖੇ ਪ੍ਰੈਸ ਕਾਨਫਰੰਸ ਕਰਨ ਜਾ ਰਹੇ ਹਨ। ਕੈਪਟਨ ਸੰਸਦ ਮੈਂਬਰ ਆਪਣੀ ਪਤਨੀ ਪ੍ਰਨੀਤ ਕੌਰ ਅਤੇ ਪੁੱਤਰ ਰਣਇੰਦਰ ਸਿੰਘ ਨਾਲ ਰਾਜ ਭਵਨ ਪਹੁੰਚੇ ਅਤੇ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ।

ਜਿਕਰਯੋਗ ਹੈ ਕਿ ਉਹ ਆਪਣੀ ਪਤਨੀ ਨਾਲ ਰਾਜ ਭਵਨ ਪਹੁੰਚੇ ਹਨ। ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਨੇ ਟਵੀਟ ਕੀਤਾ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਜਾ ਰਹੇ ਹਨ।

ਜਿਕਰਯੋਗ ਹੈ ਕਿ ਕੈਪਟਨ ਨੇ ਸੀਨੀਅਰ ਕਾਂਗਰਸ ਆਗੂ ਕਮਲਨਾਥ ਤੇ ਸਾਂਸਦ ਮਨੀਸ਼ ਤਿਵਾੜੀ ਨਾਲ ਗੱਲ ਕੀਤੀ ਹੈ ਸੂਤਰਾਂ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਹੀ ਪੂਰੀ ਤਰ੍ਹਾਂ ਕਲੇਸ਼ ਨੂੰ ਖਤਮ ਕਰਨ ਲਈ ਕਿਹਾ ਹੈ। ਅਮਰਿੰਦਰ ਨੇ ਇਹ ਵੀ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਇਆ ਗਿਆ ਤਾਂ ਉਹ ਪਾਰੀ ਵੀ ਛੱਡ ਦੇਣਗੇ ਉਨ੍ਹਾਂ ਇਹ ਸੰਦੇਸ਼ ਪਾਰਟੀ ਹਾਈਕਮਾਨ ਤੱਕ ਪਹੁੰਚਾਉਣ ਲਈ ਕਿਹਾ ਹੈ ਇਸ ਤੋਂ ਪਹਿਲਾਂ ਸਿੱਧੂ ਦੇ ਰਣਨੀਤਿਕ ਸਲਾਹਕਾਰ ਮੁਹੰਮਦ ਮੁਸਤਫ਼ਾ ਨੇ ਸਾਢੇ ਚਾਰ ਸਾਲ ਬਾਅਦ ਕਾਂਗਰਸੀ ਮੁੱਖ ਮੰਤਰੀ ਚੁਣਨ ਨੂੰ ਵੱਡਾ ਮੌਕਾ ਦੱਸਿਆ।

ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਇੰਚਾਰਜ਼ ਹਰੀਸ਼ ਰਾਵਤ ਵੱਲੋਂ ਸ਼ੁੱਕਰਵਾਰ ਦੇਰ ਰਾਤ ਕੀਤੇ ਟਵੀਟ ਨੇ ਪੰਜਾਬ ਦੀ ਸਿਆਸਤ ’ਚ ਹਲਚਲ ਪੈਦਾ ਕਰ ਦਿੱਤੀ ਹੈ ਉਨ੍ਹਾਂ ਟਵੀਟ ਕਰਕੇ ਸ਼ਨਿੱਚਰਵਾਰ ਸ਼ਾਮ ਪੰਜ ਵਜੇ ਚੰਡੀਗੜ੍ਹ ’ਚ ਪੀਪੀਸੀਸੀ ਦਫ਼ਤਰ ’ਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਸੱਦੀ ਹੈ। ਸੂਤਰਾਂ ਦੇ ਹਵਾਲੇ ਅਨੁਸਾਰ ਕਾਂਗਰਸ ਹਾਈ ਕਮਾਂਡ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫ਼ੇ ਮੰਗਿਆ ਹੈ ਜਿਸ ਦਾ ਫੈਸਲਾ ਸ਼ਾਮ ਨੂੰ ਵਿਧਾਇਕਾਂ ਨਾਲ ਮੀਟਿੰਗ ਤੋਂ ਬਾਅਦ ਕੀਤਾ ਜਾ ਸਕੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ