ਕੈਪਟਨ ਦੇ ਕਈ ਸਾਥੀ ਭਾਜਪਾ ’ਚ ਹੋ ਚੁੱਕੇ ਹਨ ਸ਼ਾਮਲ
ਨਵੀਂ ਦਿੱਲੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਅੱਜ ਸ਼ਾਮ 5:30 ਵਜੇ ਭਾਜਪਾ ਵਿੱਚ ਸ਼ਾਮਲ ਹੋਣਗੇ। ਇਸ ਦੇ ਲਈ ਕੈਪਟਨ ਅਮਰਿੰਦਰ ਸਿੰਘ ਐਤਵਾਰ ਨੂੰ ਹੀ ਦਿੱਲੀ ਪਹੁੰਚ ਗਏ ਸਨ। ਬੇਟਾ ਰਣਇੰਦਰ ਸਿੰਘ, ਬੇਟੀ ਜੈ ਇੰਦਰ ਕੌਰ, ਮੁਕਤਸਰ ਤੋਂ ਸਾਬਕਾ ਵਿਧਾਇਕ ਕਰਨ ਕੌਰ ਅਤੇ ਭਦੌੜ ਤੋਂ ਸਾਬਕਾ ਵਿਧਾਇਕ ਨਿਰਮਲ ਸਿੰਘ ਵੀ ਭਾਜਪਾ ’ਚ ਸ਼ਾਮਲ ਹੋਣਗੇ। ਕੈਪਟਨ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਵੀ ਭਾਜਪਾ ਵਿੱਚ ਰਲੇਵਾਂ ਕਰਨਗੇ। ਇਸ ਤੋਂ ਪਹਿਲਾਂ ਵੀ ਕੈਪਟਨ ਦੇ ਕਈ ਸਾਥੀ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ। ਭਾਜਪਾ ’ਚ ਸ਼ਾਮਲ ਹੋਣ ਤੋਂ ਤੋਂ ਪਹਿਲਾਂ ਅਮਰਿੰਦਰ ਸਿੰਘ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨਾਲ ਮੁਲਾਕਾਤ ਕੀਤੀ।
ਕੈਪਟਨ ਦਾ ਸਿਆਸੀ ਸਫ਼ਰ ….
ਅਮਰਿੰਦਰ ਸਿੰਘ ਦੋ ਵਾਰ ਮੁੱਖ ਮੰਤਰੀ ,ਦੋ ਵਾਰ ਮੈਂਬਰ ਪਾਰਲੀਮੈਂਟ, ਛੇ ਵਾਰ ਵਿਧਾਇਕ ਅਤੇ ਦੋ ਵਾਰ ਰਹੇ ਪੰਜਾਬ ਕਾਂਗਰਸ ਦੇ ਪ੍ਰਧਾਨ , ਕਾਂਗਰਸ ,ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ’ਚ ਸ਼ਾਮਲ ਹੋਣ ਜਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਦਾ ਪੰਜਾਬ ਦੇ ਉੱਘੇ ਸਿਆਸੀ ਲੀਡਰਾਂ ’ਚ ਆਉਂਦਾ ਹੈ।
ਜੁਆਇਨ ਕਰਨ ਤੋਂ ਬਾਅਦ ਅਹਿਮ ਜ਼ਿੰਮੇਵਾਰੀਆਂ ਮਿਲ ਸਕਦੀਆਂ ਹਨ
ਭਾਜਪਾ ਪੰਜਾਬ ਵਿੱਚ ਪਾਰਟੀ ਦਾ ਪੁਨਰਗਠਨ ਕਰਨ ਦੀ ਤਿਆਰੀ ਕਰ ਰਹੀ ਹੈ ਕਿਉਂਕਿ ਭਾਜਪਾ ਦੇ ਮੌਜੂਦਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਾਰਜਕਾਲ ਖਤਮ ਹੋਣ ਵਾਲਾ ਹੈ। ਅਜਿਹੇ ’ਚ ਪੰਜਾਬ ਲੋਕ ਕਾਂਗਰਸ ਦੇ ਭਾਜਪਾ ’ਚ ਰਲੇਵੇਂ ਤੋਂ ਬਾਅਦ ਪਾਰਟੀ ਲੀਡਰਸ਼ਿਪ ਕੈਪਟਨ ਅਤੇ ਉਨ੍ਹਾਂ ਦੇ ਕਰੀਬੀਆਂ ਨੂੰ ਪੰਜਾਬ ’ਚ ਅਹਿਮ ਜ਼ਿੰਮੇਵਾਰੀਆਂ ਸੌਂਪ ਸਕਦੀ ਹੈ। ਜਨਵਰੀ 2020 ਵਿਚ ਪੰਜਾਬ ਭਾਜਪਾ ਇਕਾਈ ਦੇ ਮੁਖੀ ਬਣੇ ਅਸ਼ਵਨੀ ਸ਼ਰਮਾ ਦਾ 3 ਸਾਲਾਂ ਦਾ ਕਾਰਜਕਾਲ ਜਨਵਰੀ-2023 ਵਿਚ ਖਤਮ ਹੋ ਗਿਆ। ਮੌਜੂਦਾ ਵਿਧਾਨ ਸਭਾ ਵਿੱਚ ਭਾਜਪਾ ਦੇ ਸਿਰਫ਼ 2 ਵਿਧਾਇਕ ਹਨ।
ਵਿਧਾਨ ਸਭਾ ਚੋਣਾਂ ਇਕੱਠੀਆਂ ਲੜਨ ਵਾਲੇ ਕੈਪਟਨ ਬੀਜੀਪੀ
ਨਵਜੋਤ ਸਿੱਧੂ ਦੇ ਮੁੱਦੇ ’ਤੇ ਕਾਂਗਰਸ ਹਾਈਕਮਾਂਡ ਨਾਲ ਟਕਰਾਅ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਾਲ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਕਾਂਗਰਸ ਪਾਰਟੀ ਛੱਡ ਦਿੱਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ‘ਪੰਜਾਬ ਲੋਕ ਕਾਂਗਰਸ’ (ਪੀ.ਐਲ.ਸੀ.) ਪਾਰਟੀ ਬਣਾਈ। ਇਸ ਸਾਲ ਫਰਵਰੀ ਵਿੱਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕੈਪਟਨ ਭਾਜਪਾ ਨਾਲ ਗੱਠਜੋੜ ਕਰਕੇ ਮੈਦਾਨ ਵਿੱਚ ਉਤਰੇ ਸਨ। ਹਾਲਾਂਕਿ, ਨਾ ਤਾਂ ਉਹ ਖੁਦ ਆਪਣੀ ਪਟਿਆਲਾ ਸੀਟ ਬਚਾ ਸਕੇ ਅਤੇ ਨਾ ਹੀ ਸੂਬੇ ’ਚ ਕੋਈ ਹੋਰ ਉਮੀਦਵਾਰ ਜਿੱਤ ਸਕੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ