ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਜੇਪੀ ਨੱਢਾ ਨਾਲ ਕਰਨਗੇ ਮੀਟਿੰਗ

Governor of Maharashtra

ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਜੇਪੀ ਨੱਢਾ ਨਾਲ ਕਰਨਗੇ ਮੀਟਿੰਗ

ਚੰਡੀਗੜ੍ਹ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਦੌਰੇ ’ਤੇ ਹਨ। ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਕੈਪਟਨ ਦੀ ਪਾਰਟੀ ਪੰਜਾਬ ਲੋਕ ਕਾਂਗਰਸ (ਪੀ.ਐੱਲ.ਸੀ.) ਨੂੰ ਭਾਜਪਾ ’ਚ ਰਲੇਵਾਂ ਕਰਨ ਲਈ ਚਰਚਾ ਹੋ ਸਕਦੀ ਹੈ। ਇਸ ਤੋਂ ਇਲਾਵਾ ਭਾਜਪਾ ਪੰਜਾਬ ਵਿਚ ਜਲਦੀ ਹੀ ਸੰਗਠਨ ਵਿਚ ਫੇਰਬਦਲ ਕਰਨ ਜਾ ਰਹੀ ਹੈ। ਇਸ ਬਾਰੇ ਕੈਪਟਨ ਨਾਲ ਵੀ ਗੱਲਬਾਤ ਕੀਤੀ ਜਾ ਸਕਦੀ ਹੈ। ਕੈਪਟਨ ਨੇ ਕੁਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ। 2024 ਵਿੱਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਵੀ ਪੰਜਾਬ ਨੂੰ ਗੰਭੀਰਤਾ ਨਾਲ ਲੈ ਰਹੀ ਹੈ।

ਜੇਕਰ ਪਾਰਟੀ ਰਲੇਵਾਂ ਹੋ ਗਈ ਤਾਂ ਕੈਪਟਨ ਨੂੰ ਵੱਡੀ ਜ਼ਿੰਮੇਵਾਰੀ ਮਿਲੇਗੀ

ਜੇਕਰ ਪੰਜਾਬ ਲੋਕ ਕਾਂਗਰਸ ਭਾਜਪਾ ਵਿੱਚ ਰਲੇਵਾਂ ਹੋ ਜਾਂਦੀ ਹੈ ਤਾਂ ਉਨ੍ਹਾਂ ਨੂੰ ਪੰਜਾਬ ਭਾਜਪਾ ਵਿੱਚ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ। ਕੈਪਟਨ ਦਾ ਪੰਜਾਬ ਵਿੱਚ 3 ਦਹਾਕਿਆਂ ਤੋਂ ਵੱਧ ਦਾ ਸਿਆਸੀ ਕੈਰੀਅਰ ਹੈ। ਉਨ੍ਹਾਂ ਨੇ ਕਾਂਗਰਸ ਦੇ ਸੰਗਠਨ ਨੂੰ ਸੰਭਾਲਿਆ ਹੈ। ਕਾਂਗਰਸ ਨੂੰ ਦੋ ਵਾਰ ਸੱਤਾ ਵਿਚ ਲਿਆਂਦਾ। ਫਿਰ ਦੋ ਵਾਰ ਮੁੱਖ ਮੰਤਰੀ ਬਣੇ। ਕੈਪਟਨ ਦੇ ਇਸ ਤਜ਼ਰਬੇ ਦਾ ਲਾਹਾ ਲੈਂਦਿਆਂ ਭਾਜਪਾ ਪੰਜਾਬ ਵਿੱਚ ਪੈਰ ਜਮਾਉਣ ਦੀ ਕੋਸ਼ਿਸ਼ ਕਰੇਗੀ। ਖਾਸ ਤੌਰ ’ਤੇ ਜੇਕਰ ਕੈਪਟਨ ਸਿੱਧੇ ਭਾਜਪਾ ’ਚ ਚਲੇ ਜਾਂਦੇ ਹਨ ਤਾਂ ਉਹ ਪੰਜਾਬ ’ਚ ਪਾਰਟੀ ਦਾ ਵੱਡਾ ਸਿੱਖ ਚਿਹਰਾ ਬਣ ਸਕਦੇ ਹਨ। ਜਿਸ ਦੀ ਕਮੀ ਭਾਜਪਾ ਲਗਾਤਾਰ ਮਹਿਸੂਸ ਕਰ ਰਹੀ ਹੈ।

ਵਿਧਾਨ ਸਭਾ ਚੋਣਾਂ ਵਿੱਚ ਫਾਇਦਾ ਨਹੀਂ ਹੋਇਆ

ਪੰਜਾਬ ਵਿਧਾਨ ਸਭਾ ਚੋਣਾਂ ਤੋਂ 3 ਮਹੀਨੇ ਪਹਿਲਾਂ ਕੈਪਟਨ ਨੂੰ ਕਾਂਗਰਸ ਨੇ ਕੁਰਸੀ ਤੋਂ ਹਟਾ ਦਿੱਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਛੱਡ ਦਿੱਤੀ। ਆਪਣੀ ਪਾਰਟੀ ਬਣਾਈ ਅਤੇ ਭਾਜਪਾ ਨਾਲ ਗਠਜੋੜ ਕੀਤਾ। ਪਰ, ਵਿਸੇਸ਼ ਚੋਣਾਂ ਵਿੱਚ ਭਾਜਪਾ ਸਿਰਫ਼ 2 ਸੀਟਾਂ ਹੀ ਜਿੱਤ ਸਕੀ। ਕੈਪਟਨ ਖੁਦ ਵੀ ਪਟਿਆਲਾ ਸੀਟ ਹਾਰ ਗਏ ਹਨ। ਉਨ੍ਹਾਂ ਦਾ ਕੋਈ ਵੀ ਉਮੀਦਵਾਰ ਨਹੀਂ ਜਿੱਤ ਸਕਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ