ਸਾਡੇ ਨਾਲ ਸ਼ਾਮਲ

Follow us

16.5 C
Chandigarh
Thursday, January 22, 2026
More
    Home ਸੂਬੇ ਪੰਜਾਬ ਕੈਪਟਨ ਅਮਰਿੰਦਰ...

    ਕੈਪਟਨ ਅਮਰਿੰਦਰ ਸਿੰਘ ਦੀ ਚਾਚੀ ਅਮਰਜੀਤ ਕੌਰ ਭਾਜਪਾ ’ਚ ਸ਼ਾਮਲ

    Captain Amarinder Singh Sachkahoon

    ਪਟਿਆਲਾ ’ਚ ਪੁੱਜ ਕੇ ਦੁਸ਼ਿਅੰਤ ਗੌਤਮ ਨੇ ਕੀਤਾ ਭਾਜਪਾ ’ਚ ਸ਼ਾਮਲ

    (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੀ ਚਾਚੀ ਅਤੇ ਸਾਬਕਾ ਰਾਜ ਸਭਾ ਮੈਂਬਰ ਅਮਰਜੀਤ ਕੌਰ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ। ਭਾਜਪਾ ’ਚ ਉਨ੍ਹਾਂ ਨੂੰ ਸ਼ਾਮਲ ਕਰਵਾਉਣ ਲਈ ਪਟਿਆਲਾ ਵਿਖੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਭਾਰੀ ਦੁਸ਼ਿਅੰਤ ਗੌਤਮ ਅਤੇ ਹਰਿਆਣਾ ਦੇ ਰੋਹਤਕ ਤੋਂ ਮੈਂਬਰ ਪਾਰਲੀਮੈਂਟ ਅਰਵਿੰਦ ਸ਼ਰਮਾ ਵਿਸ਼ੇਸ਼ ਤੌਰ ’ਤੇ ਪੁੱਜੇ । ਇਸ ਦੌਰਾਨ ਅਮਰਜੀਤ ਕੌਰ ਦੇ ਬੇਟੇ ਸਮੇਤ ਕਈ ਹੋਰ ਵਿਅਕਤੀ ਵੀ ਭਾਜਪਾ ਵਿੱਚ ਸਾਮਿਲ ਹੋਏ ।

    ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਆਗੂ ਦੁਸ਼ਿਅੰਤ ਗੌਤਮ ਨੇ ਕਿਹਾ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਗੱਠਜੋੜ ਦੀ ਸਰਕਾਰ ਬਣੇਗੀ ਕਿਉਂਕਿ ਪੰਜਾਬ ਵਿੱਚ ਗੱਠਜੋੜ ਦੇ ਹੱਕ ਵਿੱਚ ਹਵਾ ਚੱਲ ਰਹੀ ਹੈ ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਗੱਠਜੋੜ ਦੀ ਸਰਕਾਰ ਹੀ ਪੰਜਾਬ ਨੂੰ ਮੁੜ ਲੀਹਾਂ ’ਤੇ ਲੈ ਕੇ ਆ ਸਕਦੀ ਹੈ ਅਤੇ ਪੰਜਾਬ ਦੇ ਸਿਰ ਚੜ੍ਹੇ ਕਰਜੇ ’ਤੇ ਲੀਕ ਮਾਰ ਸਕਦੀ ਹੈ । ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾ ਰਹੇ ਹਨ ਪਰ ਲੋਕ ਇਸ ਵਾਰ ਇਨ੍ਹਾਂ ਦੀਆਂ ਗੱਲਾਂ ਵਿੱਚ ਨਹੀਂ ਆਉਣਗੇ।

    ਦੱਸਣਯੋਗ ਹੈ ਕਿ ਅਮਰਜੀਤ ਕੌਰ ਪਿਛਲੀਆਂ ਚੋਣਾਂ ਦੌਰਾਨ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ ਅਤੇ ਉਹ ਅਕਾਲੀ ਦਲ ਦੇ ਇਸਤਰੀ ਵਿੰਗ ਦੇ ਆਗੂ ਵੀ ਸਨ। ਇਸ ਮੌਕੇ ਅਮਰਜੀਤ ਕੌਰ ਦੇ ਬੇਟੇ ਓਮਿੰਦਰਾ ਸਿੰਘ, ਅਜੇ ਸਰਮਾ, ਜਸਵਿੰਦਰ ਕੌਰ ,ਗੁਰਚਰਨ ਸਿੰਘ, ਪ੍ਰਮੋਦ ਸਰਮਾ ਜਰਨਲ ਸੈਕਟਰੀ ਬੈਂਕ ਐਸੋਸੀਏਸ਼ਨ ਆਦਿ ਸ਼ਾਮਲ ਹੋਏ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਹਰਿੰਦਰ ਕੋਹਲੀ ਸਮੇਤ ਹੋਰ ਆਗੂ ਮੌਜੂਦ ਸਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here