ਡਾਕਟਰਾਂ ਵੱਲੋਂ ਦਿੱਤੀ ਗਈ ਅਰਾਮ ਕਰਨ ਦੀ ਸਲਾਹ | PM in Patiala
- ਮੋਦੀ ਦੀ ਰੈਲੀ ਕਾਰਨ ਪਟਿਆਲਾ ’ਚ ਕਰਫਿਊ ਵਰਗਾ ਮਹੌਲ | PM in Patiala
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੋਲੋ ਗਰਾਉਂਡ ਵਿਖੇ ਭਾਜਪਾ ਉਮੀਦਵਾਰ ਪਰਨੀਤ ਕੌਰ ਦੇ ਹੱਕ ਵਿੱਚ ਕੀਤੀ ਜਾ ਰਹੀ ਰੈਲੀ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਹੀਂ ਪੁੱਜਣਗੇ। ਪਹਿਲਾ ਕਿਆਸ ਅਰਾਈਆ ਸਨ ਕਿ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਦੀ ਆਮਦ ਤੇ ਰੈਲੀ ਵਿੱਚ ਜ਼ਰੂਰ ਸ਼ਾਮਲ ਹੋਣਗੇ। (PM in Patiala)
ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਖ਼ਰਾਬ ਹੋਣ ਕਾਰਨ ਉਹ ਰੈਲੀ ਦਾ ਹਿੱਸਾ ਨਹੀਂ ਹੋਣਗੇ। ਕੈਪਟਨ ਦੀ ਧੀ ਬੀਬਾ ਜੈਇੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਬਿਮਾਰ ਹਨ ਅਤੇ ਉਹ ਪਿਛਲੇ ਦਿਨੀ ਹੀ ਹਸਪਤਾਲ ਵਿੱਚੋਂ ਇਲਾਜ਼ ਕਰਵਾ ਕੇ ਆਏ ਹਨ ਅਤੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਅਰਾਮ ਦੀ ਸਲਾਹ ਦਿੱਤੀ ਗਈ ਹੈ। ਇਸ ਲਈ ਪ੍ਰਧਾਨ ਮੰਤਰੀ ਦੀ ਆਮਦ ਤੇ ਉਹ ਰੈਲੀ ਵਿੱਚ ਨਹੀਂ ਪੁੱਜ ਸਕਣਗੇ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਵਿੱਚ ਉਨ੍ਹਾਂ ਦੀ ਸਿਹਤ ਠੀਕ ਹੋਣ ਤੋਂ ਬਾਅਦ ਉਹ ਪਟਿਆਲਾ ਵਿਖੇ ਪ੍ਰਚਾਰ ਕਰਨ ਲਈ ਜ਼ਰੂਰ ਆਉਣਗੇ। ਬੀਬਾ ਜੈਇੰਦਰ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਵਿੱਚ ਸ਼ਾਮਲ ਹੋਕੇ ਉਨ੍ਹਾਂ ਦੇ ਵਿਚਾਰ ਸੁਣਨ।
ਦੁਕਾਨਾਂ ਕਾਰਵਾਈਆਂ ਬੰਦ, ਦੁਕਾਨਦਾਰਾਂ ਵਿੱਚ ਭਾਰੀ ਰੋਸ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਤੋਂ ਪਹਿਲਾ ਪੋਲੋਂ ਗਰਾਉਂਡ ਸਮੇਤ ਇਸ ਦੇ ਆਲੇ ਦੁਆਲੇ ਕਈ ਕਿਲੋਮੀਟਰ ਦੇ ਏਰੀਏ ਨੂੰ ਪੁਲਿਸ ਨੇ ਆਪਣੇ ਕਬਜੇ ਵਿੱਚ ਲੈ ਲਿਆ ਹੈ। ਪੋਲੋਂ ਗਰਾਉਂਡ ਨੂੰ ਜਾਂਦੀਆਂ ਸੜਕਾਂ ਤੇ ਪੁਲਿਸ ਵੱਲੋਂ ਪਹਿਲਾ ਹੀ ਦੁਕਾਨਦਾਰਾਂ ਦੀਆਂ ਦੁਕਾਨਾਂ ਬੰਦ ਕਰਵਾ ਦਿੱਤੀਆਂ ਗਈਆਂ ਹਨ। ਜਿਸ ਰੋਡ ਤੇ ਅਵਾਜਾਈ ਅਤੇ ਲੋਕਾਂ ਦਾ ਭਾਰੀ ਇਕੱਠ ਰਹਿੰਦਾ ਸੀ, ਉੱਥੇ ਕਰਫਿਊ ਵਰਗਾ ਮਹੋਲ ਦੇਖਿਆ ਗਿਆ। ਦੁਕਾਨਦਾਰਾਂ ਵੱਲੋਂ ਦੁਕਾਨਾਂ ਬੰਦ ਕਰਵਾਉਣ ਦੀ ਕਾਰਵਾਈ ਦਾ ਵਿਰੋਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਦੇ ਕਾਰੋਬਾਰ ਬੰਦ ਕਰਵਾ ਕੇ ਸਿਆਸੀ ਲੋਕ ਕਿਹੜੀਆਂ ਵੋਟਾਂ ਭਾਲਦੇ ਹਨ। ਉਨ੍ਹਾਂ ਕਿਹਾ ਕਿ ਅਜਿਹੀ ਕਾਰਵਾਈ ਦਾ ਰੋਸ਼ ਪਾਇਆ ਜਾ ਰਿਹਾ ਹੈ।
ਕਿਸਾਨਾਂ ਦੇ ਵਿਰੋਧ ਕਾਰਨ ਪੁਲਿਸ ਵੱਲੋਂ ਸਖ਼ਤ ਨਾਕਾਬੰਦੀ
ਕਿਸਾਨਾਂ ਦੇ ਵਿਰੋਧ ਨੂੰ ਦੇਖਦਿਆ ਪੁਲਿਸ ਵੱਲੋਂ ਵੱਖ ਵੱਖ ਸੜਕਾਂ ਤੇ ਭਾਰੀ ਨਾਕਾਬੰਦੀ ਕੀਤੀ ਹੋਈ ਹੈ ਅਤੇ ਮਿੱਟੀ ਦੇ ਭਰੇ ਟਿੱਪਰਾਂ ਅਤੇ ਭਾਰੀ ਸਾਧਨਾਂ ਨੂੰ ਖੜ੍ਹਾ ਕੀਤਾ ਹੋਇਆ ਹੈ। ਕਿਸਾਨਾਂ ਵੱਲੋਂ ਦੁਪਹਿਰ 2 ਵਜੇਂ ਤੋਂ ਬਾਅਦ ਵੱਖ ਵੱਖ ਪੁਆਇੰਟਾਂ ਤੋਂ ਨਰਿੰਦਰ ਮੋਦੀ ਦੀ ਫੇਰੀ ਦਾ ਕਾਲੇ ਝੰਡਿਆ ਨਾਲ ਵਿਰੋਧ ਦਾ ਐਲਾਨ ਸਮੇਤ ਸੁਆਲ ਪੁੱਛਣ ਦੀ ਗੱਲ ਆਖੀ ਹੋਈ ਹੈ, ਜਿਸ ਕਾਰਨ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ।
Also Read : ‘ਆਪ’ ’ਚ ਸ਼ਾਮਲ ਹੋਏ ਸਾਬਕਾ ਵਿਧਾਇਕ ਦੀ ‘ਗੈਰ ਹਾਜ਼ਰੀ’ ਬਣੀ ਚਰਚਾ ਦਾ ਵਿਸ਼ਾ