ਕੈਪਟਨ ਤੇ ਬਾਦਲ ਸਿਆਸਤ ‘ਚ ਖੇਡ ਰਹੇ ਹਨ ਫਰੈਂਡਲੀ ਮੈਂਚ : ਬੀਰ ਦਵਿੰਦਰ ਸਿੰਘ

Captain, Badal, Friendly Match, Bir Devinder Singh

ਰੂਪਨਗਰ । ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਤਾਂ ਕਾਫੀ ਸਮੇਂ ਤੋਂ ਸਿਆਸਤ ਦੇ ‘ਚ ਫਲੈਡਲੀ ਮੈਚ ਖੇਡ ਰਹੇ ਹਨ ਤਾਂ ਕਿ ਕੋਈ ਜਿੱਤੀ ਧੀਰ ਸੱਤਾ ‘ਤੇ ਕਾਬਜ ਨਾ ਹੋ ਜਾਵੇ। 2017 ਦੀਆਂ  ਵਿਧਾਨ ਸਭਾ ਚੋਣਾਂ ‘ਚ ਵੀ ਇਨ੍ਹਾਂ ਨੇ ਫਰੈਂਡਲੀ ਮੈਚ ਖੇਡਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਉਮੀਦਵਾਰ ਬੀਰ ਦਵਿੰਦਰ ਸਿੰਘ ਨੇ ਰੂਪਨਗਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕੀਤਾ। ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਮੰਤਰੀਆਂ ‘ਤੇ ਵਿਸ਼ਵਾਸ ਨਹੀਂ ਇਸੇ ਕਰਕੇ ਮੰਤਰੀਆਂ ਨੂੰ ਚਿਤਾਵਨੀ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਹੁਣ ਆਪਣੀ ਹਾਰ ਦਿੱਸ ਰਹੀ ਹੈ। ਮੌਜੂਦਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂ ਮਾਜਰਾ ਦੇ ਕਾਰਜਕਾਲ ਦੌਰਾਨ ਵਿਕਾਸ ਸਬੰਧੀ ਪੁੱਛੇ ਸਵਾਲ ‘ਤੇ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਚੰਦੂ ਮਾਜਰਾ ਦੇ ਕਾਰਜਕਾਲ ‘ਚ ਵਿਕਾਸ ਨਹੀਂ ਵਿਨਾਸ਼ ਹੀ ਹੋਇਆ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here