ਨਵੀਂ ਦਿੱਲੀ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਗੁਰਦੁਆਰਾ ਜਾਣ ਵਾਲੇ ਜੱਥੇ ‘ਚ ਸ਼ਾਮਲ ਨਹੀਂ ਹੋਣਗੇ। ਦਰਅਸਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ ਸੀ,”ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਅੱਜ ਉਨ੍ਹਾਂ ਦੇ ਘਰ ਮਿਲ ਕੇ ਖੁਸ਼ ਹਾਂ। ਉਨ੍ਹਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਜਾਣ ਵਾਲੇ ਪਹਿਲੇ ਜੱਥੇ ‘ਚ ਆਪਣੇ ਨਾਲ ਸ਼ਾਮਲ ਹੋਣ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਸੁਲਤਾਨਪੁਰ ਲੋਧੀ ‘ਚ ਹੋਣ ਵਾਲੇ ਮੁੱਖ ਸਮਾਰੋਹ ‘ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਸੀ”। ਕੁੱਝ ਸਮਾਂ ਪਹਿਲਾਂ ਟਵੀਟ ਕੀਤੇ ਗਏ ਆਪਣੇ ਬਿਆਨ ਤੋਂ ਹੀ ਕੈਪਟਨ ਪਲਟ ਗਏ ਹਨ। ਉਨ੍ਹਾਂ ਨੇ ਕਿਹਾ ਕਿ ਕਰਤਾਰਪੁਰ ਕੋਰੀਡੋਰ ਖੋਲ੍ਹੇ ਜਾਣ ਦੌਰਾਨ ਮੇਰਾ ਪਾਕਿਸਤਾਨ ਜਾਣ ਦਾ ਸਵਾਲ ਹੀ ਨਹੀਂ ਉੱਠਦਾ ਹੈ ਤਾਂ ਮਨਮੋਹਨ ਸਿੰਘ ਪਾਕਿਸਤਾਨ ਕਿਉਂ ਜਾਣਗੇ।? ਉਨ੍ਹਾਂ ਨੇ ਆਪਣੇ ਅਤੇ ਮਨਮੋਹਨ ਸਿੰਘ ਦੇ ਪਾਕਿਸਤਾਨ ਜਾਣ ਦੀ ਸੰਭਾਵਨਾ ਨੂੰ ਖਾਰਜ ਕਰ ਦਿੱਤਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।