ਐਕਟਰ ਸੁਸ਼ਾਂਤ ਸਿੰਘ ਰਾਜਦੂਤ ਦੀ ਮੌਤ ‘ਤੇ ਕੈਪਟਨ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਐਕਟਰ ਸੁਸ਼ਾਂਤ ਸਿੰਘ ਰਾਜਦੂਤ ਦੀ ਮੌਤ ‘ਤੇ ਕੈਪਟਨ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਜਲੰਧਰ। ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਵੱਲੋਂ ਖੁਦਕੁਸ਼ੀ ਕਰਨ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਟਵਿੱਟਰ ‘ਤੇ ਸੁਸ਼ਾਂਤ ਸਿੰਘ ਰਾਜਪੂਤ ਦੀ ਤਸਵੀਰ ਪਾ ਕੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕੈਪਟਨ ਨੇ ਕਿਹਾ ਕਿ ਸੁਸ਼ਾਂਤ ਸਿੰਘ ਰਾਜਪੂਤ ਦੇ ਅਚਾਨਕ ਹੋਏ ਦੇਹਾਂਤ ਬਾਰੇ ਸੁਣ ਕੇ ਬੇਹੱਦ ਦੁੱਖ ਹੋਇਆ। ਸੁਸ਼ਾਂਤ ਸਿੰਘ ਰਾਜਪੂਤ ਚੰਗੇ ਅਭਿਨੇਤਾ ਸਨ, ਜੋ ਕਿ ਹਮੇਸ਼ਾ ਸਾਰਿਆਂ ਨੂੰ ਯਾਦ ਰਹਿਣਗੇ।

ਇਸ ਦੁੱਖ ਦੀ ਘੜੀ ‘ਚ ਉਨ੍ਹਾਂ ਉਸ ਦੇ ਪਰਿਵਾਰ ਅਤੇ ਦੋਸਤਾਂ ਨੂੰ ਹਿੰਮਤ ਬਖਸ਼ਣ ਲਈ ਪ੍ਰਾਥਨਾ ਕੀਤੀ। ਦੱਸਣਯੋਗ ਹੈ ਕਿ ਮਸ਼ਹੂਰ ਬਾਲੀਵੁੱਡ ਐਕਟਰ ਸੁਸ਼ਾਂਤ ਸਿੰਘ ਰਾਜਪੂਤ ਨੇ ਅੱਜ ਮੁੰਬਈ ਸਥਿਤ ਆਪਣੇ ਘਰ ‘ਚ ਖੁਦਕੁਸ਼ੀ ਕਰਕੇ ਆਪਣੀ ਜੀਵਨਲੀਲਾ ਖਤਮ ਕਰ ਲਈ। ਇਸ ਖਬਰ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।

ਦੱਸਿਆ ਜਾ ਰਿਹਾ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਨੇ ਆਪਣੇ ਘਰ ‘ਚ ਫਾਂਸੀ ਲੈ ਕੇ ਆਤਮ ਹੱਤਿਆ ਕੀਤੀ ਹੈ। ਹਾਲੇ ਤੱਕ ਉਨ੍ਹਾਂ ਦੇ ਇਸ ਫੈਸਲੇ ਬਾਰੇ ਕੁਝ ਪਤਾ ਨਹੀਂ ਚੱਲ ਸਕਿਆ ਕਿ ਆਖਿਰ ਉਨ੍ਹਾਂ ਨੇ ਅਜਿਹਾ ਕਦਮ ਕਿਉਂ ਚੁੱਕਿਆ। ਦੱਸ ਦਈਏ ਕਿ ਸੁਸ਼ਾਂਤ ਸਿੰਘ ਰਾਜਪੂਤ ਫ਼ਿਲਮ ਉਦਯੋਗ ਦਾ ਪ੍ਰਸਿੱਧ ਅਦਾਕਾਰ ਸੀ। ਉਨ੍ਹਾਂ ਨੇ ਸਭ ਤੋਂ ਪਹਿਲਾਂ ‘ਕਿਸ ਦੇਸ਼ ਮੇਂ ਹੈ ਮੇਰਾ ਦਿਲ’ ਨਾਂ ਦੇ ਸੀਰੀਅਲ ‘ਚ ਕੰਮ ਕੀਤਾ ਸੀ ਪਰ ਪਛਾਣ ਉਨ੍ਹਾਂ ਨੂੰ ਏਕਤਾ ਕਪੂਰ ਦੇ ਸੀਰੀਅਲ ‘ਪਵਿੱਤਰ ਰਿਸ਼ਤਾ’ ਤੋਂ ਮਿਲੀ। ਇਸ ਤੋਂ ਬਾਅਦ ਉਨ੍ਹਾਂ ਨੇ ਫਿਲਮਾਂ ਦਾ ਸਫ਼ਰ ਸ਼ੁਰੂ ਕੀਤਾ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।