ਕਿਸਾਨਾਂ ਦੇ ਅੱਗੇ ਝੁੱਕੀ ਕੈਪਟਨ ਸਰਕਾਰ

Captain, Government, Stooped, Down, Farmers

25 ਰੁਪਏ ਪ੍ਰਤੀ ਕੁਇੰਟਲ ਬੋਨਸ ਦਾ ਐਲਾਲ

ਚੰਡੀਗੜ੍ਹ। ਪੰਜਾਬ ਦੇ ਗੰਨਾ ਕਿਸਾਨਾਂ ਦੇ ਰੋਹ ਨੂੰ ਵੇਖਦਿਆਂ ਕੈਪਟਨ ਸਰਕਾਰ ਨੇ ਪਰਾਈਵੇਟ ਸ਼ੂਗਰ ਮਿੱਲਾਂ ਦੇ ਮਾਲਕਾਂ ਨਾਲ ਮਾਮਲਾ ਸੁਲਝਾ ਲਿਆ ਹੈ। ਹੁਣ ਪੰਜਾਬ ਸਰਕਾਰ ਕਿਸਾਨਾਂ ਨੂੰ 25 ਰੁਪਹੇ ਪ੍ਰਤੀ ਕੁਇੰਟਲ ਸਬਸਿਡੀ ਦੇਵੇਗੀ। ਇਸ ਦੇ ਨਾਲ ਹੀ ਸਰਕਾਰ ਨੇ ਐਲਾਨ ਕੀਤਾ ਹੈ ਕਿ ਅਗਲੇ 10 ਦਿਨਾਂ ਵਿੱਚ ਸ਼ੂਗਰ ਮਿੱਲਾਂ ਵਿੱਚ ਗੰਨੇ ਦੀ ਪਿੜਾਈ ਸ਼ੁਰੂ ਹੋ ਜਾਵੇਗੀ। ਕੇਂਦਰ ਸਰਕਾਰ ਵੱਲੋਂ ਗੰਨੇ ਦਾ ਰੇਟ 275 ਰੁਪਏ ਤੈਅ ਕੀਤਾ ਗਿਆ ਸੀ। ਹਿਸ ਮਗਰੋਂ ਪੰਜਾਬ ਸਰਕਾਰ ਨੇ 35 ਰੁਪਏ ਵਧਾ ਕੇ 310 ਰੁਪਏ ਦੇਣ ਦਾ ਦਾਅਵਾ ਕੀਤਾ ਸੀ। ਦੂਜੇ ਪਾਸੇ ਪਰਾਈਵੇਟ ਸ਼ੂਗਰ ਮਿੱਲਾਂ ਨੇ 35 ਰੁਪਏ ਵੱਧ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਕਰਕੇ ਕਿਸਾਨ ਸੜਕਾਂ ਉੱਤੇ ਉੱਤਰ ਆਏ ਸਨ। ਸਰਕਾਰ ਨੇ ਹਾਲਾਤ ਵਿਗੜਦਿਆਂ ਅੱਜ ਮਾਮਲਾ ਹੱਲ ਕਰਨ ਦਾ ਦਾਅਵਾ ਕੀਤਾ ਹੈ। ਕੈਬਨਿਟ ਮੰਤਰ ਤਰਿਪਤ ਬਾਜਵਾ ਨੇ ਗੰਨੇ ਦੀ ਬੈਠਕ ਤੋਂ ਬਾਅਦ ਕਿਹਾ ਕਿ ਮਸਲਾ ਹੱਲ ਹੋ ਗਿਆ ਹੈ। 400 ਕਰੋੜ ਦੇ ਕਰਜ਼ੇ ਬਾਰੇ ਬਾਜਵਾ ਨੇ ਭਰੋਸਾ ਦਵਾਇਆ ਕਿ ਪੈਸੇ ਹੌਲੀ-ਹੌਲੀ ਦੇਣੇ ਸ਼ੁਰੂ ਕਰ ਦਿੱਤੇ ਜਾਣਵੇ। ਬਾਜਵਾ ਨੇ ਕਿਹਾ ਕਿ ਕਿਸਾਨਾਂ ਦੀ ਮੰਗ ਸੀ ਕਿਸ ਮਿੱਲ ਨੂੰ ਸ਼ੁਰੂ ਕੀਤਾ ਜਾਵੇ ਤੇ ਪਰਾਈਵੇਟ ਮਿੱਲਾਂ ਦੇ ਮਾਲਕਾਂ ਨੇ ਮਿੱਲਾਂ ਸ਼ੁਰੂ ਕਰਨ ਲਈ ਹਾਮੀ ਭਰ ਦਿੱਤੀ ਹੈ।  Farmers

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here