ਮਹਾਰਾਸ਼ਟਰ ਦੇ ਰਾਜਪਾਲ ਬਣਨ ਬਾਰੇ ‘ਕੈਪਟਨ’ ਨੇ ਮੀਡੀਆ ਕੋਲ ਖੋਲ੍ਹਿਆ ਰਾਜ

Governor of Maharashtra

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਾਰਾਸ਼ਟਰ ਦੇ ਅਗਲੇ ਰਾਜਪਾਲ (Governor of Maharashtra) ਬਣਨ ਦੀਆਂ ਅਟਕਲਾਂ ’ਤੇ ਚੁੱਪੀ ਤੋੜ ਦਿੱਤੀ ਹੈ। ਉਨ੍ਹਾਂ ਨੇ ਇਸ ਸਬੰਧੀ ਮੀਡੀਆ ਨੂੰ ਬਿਆਨ ਦਿੰਦਿਆਂ ਕਿਹਾ ਹੈ ਕਿ ਇਸ ਬਾਰੇ ਉਨ੍ਹਾਂ ਨੂੰ ਕੁਝ ਪਤਾ ਨਹੀਂ ਹੈ ਪਰ ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਫੈਸਲਾ ਹੋਵੇਗਾ ਅਤੇ ਉਹ ਉਨ੍ਹਾਂ ਦੇ ਫੈਸਲੇ ਨਾਲ ਸਹਿਮਤ ਹੋਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਜਿੱਥੇ ਚਾਹੁਣਗੇ, ਉਹ ਉੱਥੇ ਹੀ ਰਹਿਣਗੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਕਾਲਪਨਿਕ ਹੈ ਅਤੇ ਇਸ ਬਾਰੇ ਉਨ੍ਹਾਂ ਨਾਲ ਕਿਸੇ ਤਰ੍ਹਾਂ ਦਾ ਕੋਈ ਸੰਪਰਕ ਨਹੀਂ ਕੀਤਾ ਗਿਆ ਹੈ, ਉਹ ਇਸ ਬਾਰੇ ਕੁੱਝ ਨਹੀਂ ਜਾਣਦੇ।

ਤੁਹਾਨੂੰ ਦੱਸ ਦਈਏ ਕਿ ਮਹਾਰਾਸ਼ਟਰ ਦੇ ਮੌਜ਼ੂਦਾ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਦੌਰਾਨ ਆਪਣਾ ਅਹੁਦਾ ਛੱਡਣ ਦੀ ਇੱਛਾ ਜਾਹਰ ਕਰ ਚੁੱਕੇ ਹਨ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੇ ਅਗਲਾ ਰਾਜਪਾਲ ਬਣਨ ਦੀਆਂ ਕਿਆਸਰਾਈਆਂ ਤੇਜ਼ ਹੋ ਗਈਆਂ ਹਨ। ਕੈਪਟਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਚੰਗੇ ਸਬੰਧ ਹਨ। ਦੱਸਣਯੋਗ ਹੈ ਕਿ ਕੈਪਟਨ ਦੀ ਨਵੀਂ ਭੂਮਿਕਾ ’ਤੇ ਚਰਚਾ ਉਸ ਵੇਲੇ ਹੀ ਤੇਜ ਹੋ ਗਈ ਸੀ, ਜਦੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 29 ਜਨਵਰੀ ਨੂੰ ਪਟਿਆਲਾ ਰੈਲੀ ਕੀਤੀ ਜਾਣੀ ਸੀ, ਜਿਸ ਨੂੰ ਬਾਅਦ ’ਚ ਮੁਲਤਵੀ ਕਰ ਦਿੱਤਾ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here