ਕੈਪਟਨ ਵੱਲੋਂ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਕਿਸਾਨ ਬੀਮਾ ਯੋਜਨਾ ਤੇ ਕਿਸਾਨ ਕਰਜ਼ਾ ਰਾਹਤ ਦੀ ਕੀਤੀ ਮੰਗ 

Captain, Prime Minister, Farmers, Insurance, Scheme, Demand

ਦੋ ਵੱਖ-ਵੱਖ ਚਿੱਠੀਆਂ ਵਿੱਚ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਸੁਰੱਖਿਆ ਦੀ ਲੋੜ ‘ਤੇ ਦਿੱਤਾ ਜ਼ੋਰ

ਚੰਡੀਗੜ੍ਹ (ਸੱਚ ਕਹੂੰ ਨਿਊਜ਼) | ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ’ ਵਿੱਚ ਤਰਮੀਮ ਕਰਨ ਦੀ ਮੰਗ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੰਕਟ ਨਾਲ ਜੂਝ ਰਹੀ ਕਿਸਾਨੀ ਦੀ ਮੱਦਦ ਲਈ ਤਰਜ਼ੀਹ ਅਧਾਰ ‘ਤੇ ਕੌਮੀ ਪੱਧਰ ‘ਤੇ ਖੇਤੀ ਕਰਜ਼ਾ ਮੁਆਫੀ ‘ਤੇ ਵਿਚਾਰ ਕਰਨ ਦੀ ਅਪੀਲ ਕੀਤੀ ਹੈ ਦੋ ਵੱਖ-ਵੱਖ ਪੱਤਰਾਂ ਵਿੱਚ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਸੁਰੱਖਿਆ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਪੱਧਰ ‘ਤੇ ਕਿਸਾਨਾਂ ਲਈ ਯਕਮੁਸ਼ਤ ਖੇਤੀ ਕਰਜ਼ਾ ਮਾਫ਼ੀ ਜ਼ਰੂਰੀ ਹੈ
ਉਨ੍ਹਾਂ ਨੇ ‘ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ’ ਵਿੱਚ ਸੋਧ ਕਰਕੇ ਇਸ ਨੂੰ ਹੋਰ ਪ੍ਰਭਾਵੀ ਤਰੀਕੇ ਨਾਲ ਕਿਸਾਨ ਪੱਖੀ ਬਣਾਉਣ ਦੀ ਮੰਗ ਕੀਤੀ ਤਾਂ ਕਿ ਪੇਂਡੂ ਅਰਥਚਾਰੇ ਨੂੰ ਹੁਲਾਰਾ ਮਿਲ ਸਕੇ ਕੌਮੀ ਪੱਧਰ ‘ਤੇ ਕਰਜ਼ਾ ਮੁਆਫੀ ਲਈ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਸੀਮਿਤ ਵਸੀਲਿਆਂ ਨਾਲ ਦਿੱਤੀ ਰਾਹਤ ਢੁਕਵੀਂ ਨਹੀਂ ਅਤੇ ਭਾਰਤ ਸਰਕਾਰ ਵੱਲੋਂ ਇਸ ਵਿੱਚ ਇਜ਼ਾਫਾ ਕੀਤੇ ਜਾਣ ਦੀ ਲੋੜ ਹੈ
ਉਨ੍ਹਾਂ ਕਿਹਾ ਕਿ ਇਸ ਕਿਸਾਨ ਪੱਖੀ ਉਪਰਾਲੇ ਨਾਲ ਨਾ ਸਿਰਫ ਕਿਸਾਨੀ ਦੀਆਂ ਮੁਸ਼ਕਲਾਂ ਘਟਾਉਣ ਵਿੱਚ ਮਦਦ ਮਿਲੇਗੀ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here