ਰਾਜਘਾਟ ‘ਤੇ ਕੇਂਦਰ ਸਰਕਾਰ ਖਿਲਾਫ਼ ਗਰਜੇ ਕੈਪਟਨ
ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਲੀ ਦੇ ਜੰਤਰ-ਮੰਤਰ ਵਿਖੇ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਖਿਲਾਫ ਧਰਨਾ ਲਾਇਆ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਘਾਟ ਤੋਂ ਅੱਜ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਬਚਾਉਣ ਲਈ ਉਹ ਇਕ ਮਿਸ਼ਨ ਲਾਂਚ ਕਰਨਗੇ, ਉੱਥੇ ਹੀ, ਕੇਂਦਰ ਸਰਕਾਰ ਦੇ ਮਤਰੇਈ ਮਾਂ ਵਾਲੇ ਸਲੂਕ ‘ਤੇ ਪੰਜਾਬ ਦੇ ਗਵਰਨਰ ‘ਤੇ ਸਵਾਲ ਖੜ੍ਹੇ ਕੀਤੇ ਹਨ, ਜਿਨ੍ਹਾਂ ਨੇ ਅਜੇ ਤੱਕ ਸੂਬੇ ‘ਚ ਸੋਧ ਬਿੱਲ ਰਾਸ਼ਟਰਪਤੀ ਨੂੰ ਨਹੀਂ ਭੇਜੇ।
ਉਨ੍ਹਾਂ ਨੇ ਭਵਿੱਖਬਾਣੀ ਕੀਤੀ ਕਿ ਅਕਾਲੀ ਅਗਲੀਆਂ ਚੋਣਾਂ ‘ਚ ਫ਼ਿਰ ਤੋਂ ਭਾਜਪਾ ਨਾਲ ਗਠਜੋੜ ਬਣਾ ਲੈਣਗੇ। ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਲੋਕਾਂ ਨਾਲ ਇਨਸਾਫ਼ ਹੋਵੇ। ਮੁੱਖ ਮੰਤਰੀ ਨੇ ਰੇਲ ਲਾਈਨਾਂ ‘ਤੇ ਬੋਲਦਿਆਂ ਕਿਹਾ ਕਿ ਪੰਜਾਬ ‘ਚ ਸਿਰਫ਼ 2 ਲਾਈਨਾਂ ‘ਤੇ ਹੀ ਕਿਸਾਨਾਂ ਵਲੋਂ ਧਰਨਾ ਦਿੱਤਾ ਜਾ ਰਿਹਾ ਹੈ ਅਤੇ ਬਾਕੀ ਸਾਰੀਆਂ ਖੁੱਲ੍ਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ, ਜਿਸ ਦੇ ਸਰਹੱਦਾਂ ‘ਤੇ ਜਵਾਨ ਤਾਇਨਾਤ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.