ਕੈਪਟਨ ਨੇ ਸਿੱਧ ਨੂੰ ਇਕ ਹੋਰ ਝਟਕਾ

Captain, Shock, Siddhu

ਚੰਡੀਗੜ੍ਹ : ਸਥਾਨਕ ਸਰਕਾਰਾਂ ਵਿਭਾਗ ‘ਚੋਂ ਛੁੱਟੀ ਕਰਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਨੂੰ ਇਕ ਹੋਰ ਝਟਕਾ ਦਿੱਤਾ ਹੈ। ਕੈਪਟਨ ਨੇ ਮਹੱਤਵਪੂਰਨ ਪ੍ਰੋਗਰਾਮਾਂ ਅਤੇ ਸਕੀਮਾਂ ‘ਚ ਤੇਜ਼ੀ ਲਿਆਉਣ ਅਤੇ ਕੰਮ ਦਾ ਜਾਇਜ਼ਾ ਲੈਣ ਲਈ 8 ਸਲਾਹਕਾਰ ਗਰੁੱਪਾਂ ਦਾ ਗਠਨ ਕਰਨ ਦਾ ਹੁਕਮ ਦਿੱਤਾ ਹੈ, ਜਿਨ੍ਹਾਂ ਵਿਚ ਹੋਰ ਸਾਰੇ ਮੰਤਰੀਆਂ ਸਮੇਤ ਕਈ ਵਿਧਾਇਕ ਵੀ ਸ਼ਾਮਲ ਹਨ ਪਰ ਨਵਜੋਤ ਸਿੱਧੂ ਦਾ ਨਾਮ ਇਨ੍ਹਾਂ ਵਿੱਚੋਂ ਗਾਇਬ ਹੈ। ਕੈਪਟਨ ਨੇ ਸਿੱਧੂ ਤੋਂ ਇਲਾਵਾ ਡਾਕਟਰੀ ਸਿੱਖਿਆ ਖੋਜ, ਸੁਤੰਤਰਤਾ ਸੈਨਾਨੀ ਤੇ ਫੂਡ ਪ੍ਰੋਸੈਸਿੰਗ ਵਿਭਾਗਾਂ ਦੇ ਮੰਤਰੀ ਓਪੀ ਸੋਨੀ ਨੂੰ ਵੀ ਕਿਸੇ ਗਰੁੱਪ ਵਿਚ ਨਾਮਜ਼ਦ ਨਹੀਂ ਕੀਤਾ ਗਿਆ। ਦੱਸਣਯੋਗ ਹੈ ਕਿ ਮੁੱਖ ਮੰਤਰੀ ਨੇ ਸੋਨੀ ਕੋਲੋਂ ਪਹਿਲਾਂ ਵਾਤਾਵਰਣ ਵਿਭਾਗ ਵਾਪਸ ਲਿਆ ਸੀ ਅਤੇ ਹੁਣ ਸਿੱਖਿਆ ਵਿਭਾਗ ਵੀ ਖੋਹ ਲਿਆ ਹੈ। ਇਨ੍ਹਾਂ 8 ਗਰੱਪਾਂ ਵਿਚ ਕੈਪਟਨ ਨੇ ਖੁਦ ਸ਼ਹਿਰੀ ਕਾਇਆਪਲਟ ਅਤੇ ਸੁਧਾਰ ਪ੍ਰੋਗਰਾਮਾਂ ਵਿਚ ਸੁਧਾਰ ਲਿਆਉਣ ਅਤੇ ਨਸ਼ਿਆਂ ਵਿਰੋਧੀ ਮੁਹਿੰਮ ਦਾ ਮੋਰਚਾ ਸੰਭਾਲਿਆ ਹੈ। ਇਹ ਗਰੁੱਪ ਸਕੀਮਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਦੇ ਨਾਲ ਇਨ੍ਹਾਂ ਸਬੰਧੀ ਅਨੁਮਾਨ ਵੀ ਲਾਉਣਗੇ ਤਾਂ ਜੋ ਇਨ੍ਹਾਂ ਵਿਚ ਅੱਗੇ ਹੋਰ ਸੁਧਾਰ ਲਈ ਸਿਫਾਰਸ਼ਾਂ ਕੀਤੀਆਂ ਜਾ ਸਕਣ। ਇਹ ਗਰੁੱਪ ਸਕੀਮਾਂ ਦੇ ਮੌਜੂਦਾ ਦਿਸ਼ਾ-ਨਿਰਦੇਸ਼ਾਂ ਵਿਚ ਸੋਧਾਂ ਸਬੰਧੀ ਵੀ ਸਿਫਾਰਸ਼ਾਂ ਦੇਣਗੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।