ਕੈਪਟਨ ਅਮਰਿੰਦਰ ਅਸਤੀਫਾ ਦੇਣ ਲਈ ਰਹੇ ਤਿਆਰ: ਰੱਖੜਾ

CaptAmarinder, Resignation, Rakhra

ਅਕਾਲੀ ਦਲ ਤੇ ਭਾਜਪਾ ਨੇ ਕੱਢਿਆ ਰੱਖੜਾ ਦੇ ਹੱਕ ‘ਚ ਵੱਡਾ ਰੋਡ ਸ਼ੋਅ

ਪਟਿਆਲਾ, ਖੁਸ਼ਵੀਰ ਸਿੰਘ ਤੂਰ

ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਹੁਣ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਲਈ ਤਿਆਰ ਰਹੇ ਕਿਉਂਕਿ ਕਾਂਗਰਸ ਨੂੰ ਹੁਣ ਪਟਿਆਲਾ ਤੇ ਪੰਜਾਬ ‘ਚੋਂ ਵੱਡੀ ਹਾਰ ਮਿਲੇਗੀ। ਸੁਰਜੀਤ ਸਿੰਘ ਰੱਖੜਾ ਅੱਜ ਇੱਥੇ ਸ਼ਾਹੀ ਸ਼ਹਿਰ ਪਟਿਆਲਾ ‘ਚ ਅਕਾਲੀ ਭਾਜਪਾ ਵੱਲੋਂ ਕੱਢੇ ਗਏ ਵਿਸ਼ਾਲ ਰੋਡ ਸ਼ੋਅ ਮੌਕੇ ਗੱਲਬਾਤ ਕਰ ਰਹੇ ਸਨ। ਇਸ ਮੌਕੇ ਪੁੱਜੇ ਹਜ਼ਾਰਾਂ ਲੋਕਾਂ ਨੇ ਰੱਖੜਾ ਨੂੰ ਆਪਣਾ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ। ਰੱਖੜਾ ਨੇ ਆਖਿਆ ਕਿ ਕਾਂਗਰਸ ਦਾ ਹੁਣ ਪੰਜਾਬ ‘ਚ ਕੋਈ ਵਜੂਦ ਨਹੀਂ ਰਿਹਾ ਹਰ ਪਾਸੇ ਕਾਂਗਰਸ ਦਾ ਲੋਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਤੇ ਜਨਤਾ ਹੁਣ ਕਾਂਗਰਸ ਨੂੰ ਚਲਦਾ ਕਰਨ ਲਈ ਪੂਰੀ ਤਰ੍ਹਾਂ ਅਕਾਲੀ ਭਾਜਪਾ ਨਾਲ ਖੜ੍ਹੀ ਹੈ। ਉਨ੍ਹਾਂ ਆਖਿਆ ਕਿ ਅਕਾਲੀ ਦਲ ਭਾਜਪਾ ਦੀ ਜਿੱਤ ਤੋਂ ਬਾਅਦ ਕਿਸੇ ਨੂੰ ਵੀ ਨਿਰਾਸ਼ ਨਹੀਂ ਹੋਣ ਦਿੱਤਾ ਜਾਵੇਗਾ ਤੇ ਹਰ ਵਰਗ ਨੂੰ ਉਸਦਾ ਬਣਦਾ ਹੱਕ ਦਿਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿੱਤ ਤੋਂ ਬਾਅਦ ਲੋਕਾਂ ਲਈ ਵਿਕਾਸ ਦੀਆਂ ਝੜੀਆਂ ਲਗਾ ਦਿੱਤੀਆਂ ਜਾਣਗੀਆਂ। ਉਨ੍ਹਾਂ ਆਖਿਆ ਕਿ ਜਿਵੇਂ ਨਰਿੰਦਰ ਮੋਦੀ ਨੇ ਪਿਛਲੇ ਪੰਜ ਸਾਲਾਂ ‘ਚ ਦੇਸ਼ ਨੂੰ ਮੋਹਰੀ ਦੇਸ਼ਾਂ ਦੀ ਕਤਾਰ ‘ਚ ਖੜ੍ਹਾ ਕੀਤਾ ਹੈ ਉਸੇ ਤਰ੍ਹਾਂ ਇੱਕ ਵਾਰ ਫਿਰ ਜਿੱਤ ਪ੍ਰਾਪਤ ਕਰਕੇ ਨਰਿੰਦਰ ਮੋਦੀ ਦੁਬਾਰਾ ਦੇਸ਼ ਨੂੰ ਪਹਿਲੇ ਨੰਬਰ ‘ਤੇ ਲਿਆਉਣਗੇ। ਇਸ ਮੌਕੇ ਅਕਾਲੀ ਭਾਜਪਾ ਦੇ ਆਗੂਆਂ ਨੇ ਸੁਰਜੀਤ ਸਿੰਘ ਰੱਖੜਾ ਦੇ ਹੱਕ ‘ਚ ਜਿੱਥੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ, ਉੱਥੇ ਉਨ੍ਹਾਂ ਰੱਖੜਾ ਨੂੰ ਜਿਤਾਉਣ ਲਈ ਪੂਰੀ ਤਿਆਰੀ ਵੀ ਕਰ ਲਈ ਹੈ। ਇਸ ਮੌਕੇ ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ, ਭਾਜਪਾ ਪ੍ਰਧਾਨ ਹਰਿੰਦਰ ਕੋਹਲੀ, ਸਤਬੀਰ ਸਿੰਘ ਖੱਟੜਾ ਹਲਕਾ ਇੰਚਾਰਜ ਪਟਿਆਲਾ ਦਿਹਾਤੀ, ਹਰਪਾਲ ਜੁਨੇਜਾ ਸ਼ਹਿਰੀ ਪ੍ਰਧਾਨ, ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਸਾਬਕਾ ਮੇਅਰ ਅਮਰਿੰਦਰ ਬਜਾਜ, ਅਜੀਤਪਾਲ ਕੋਹਲੀ, ਜਸਪਾਲ ਸਿੰਘ ਬਿੱਟੂ ਚੱਠਾ ਤੇ ਹੋਰ ਵੀ ਆਗੂ ਹਾਜ਼ਰ ਸਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here