18 ਮਰੇ, 27 ਜਖ਼ਮੀ
ਕਾਬੁਲ (ਏਜੰਸੀ)। ਅਫ਼ਗਾਨਿਸਤਾਨ ਦੇ ਪੂਰਬੀ ਪ੍ਰਾਂਤ ਵਾਰਦਕ ਦੀ ਰਾਜਧਾਨੀ ਮੈਦਾਨ ਸ਼ਰ ‘ਚ ਸੋਮਵਾਰ ਨੂੰ ਅੱਤਵਾਦੀ ਸੰਗਠਨ ਤਾਲਿਬਾਨ ਨੇ ਅਫ਼ਗਾਨਿਸਤਾਨ ਵਿਸ਼ੇਸ਼ ਬਲ ਦੇ ਟਿਕਾਣੇ ‘ਤੇ ਕਾਰ ਬੰਬ ਧਮਾਕੇ ਨੂੰ ਅੰਜ਼ਾਮ ਦਿੱਤਾ ਜਿਸ ‘ਚ 18 ਜਣਿਆਂ ਦੀ ਮੌਤ ਹੋ ਗਈ ਤੇ 27 ਹੋਰ ਜਖ਼ਮੀ ਹੋ ਗਏ। ਅਧਿਕਾਰਿਕ ਸੂਤਰਾਂ ਅਨੁਸਾਰ ਕਾਰ ਬੰਬ ਧਮਾਕੇ ਤੋਂ ਬਾਅਦ ਗੋਲੀਬਾਰੀ ਸ਼ੁਰੂ ਹੋ ਗਈ। ਘਟਨਾ ‘ਚ ਨੁਕਸਾਨ ਦੀ ਗਿਣਤੀ ਵਧ ਸਕਦੀ ਹੈ।
ਸੂਤਰਾਂ ਮੁਤਾਬਕ ਕਾਰ ਬੰਬ ਧਮਾਕਾ ਸ਼ਹਿਰ ਦੇ ਮੁੱਖ ਗੇਟ ਕਦੇ ਕੋਲ ਅੱਜ ਸਵੇਰੇ ਅੱਠ ਵੱਜ ਕੇ 40 ਮਿੰਟ ‘ਤੇ ਹੋਇਆ। ਸੁਰੱਖਿਆ ਬਲਾਂ ਨੇ ਸਾਵਾਧਾਨੀ ਦੇ ਤੌਰ ‘ਤੇ ਇਲਾਕੇ ਨੂੰ ਚਾਰੇ ਪਾਸਿਆਂ ਤੋਂ ਘੇਰ ਲਿਆ ਹੈ। ਧਮਾਕੇ ਤੋਂ ਬਾਅਦ ਇਲਾਕੇ ‘ਚ ਕਾਲੇ ਧੂੰਏਂ ਦਾ ਗੁਬਾਰ ਦਿਖਾਈ ਦਿੱਤਾ। ਤਾਲਿਬਾਨ ਨੇ ਇਸ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ। ਤਾਲਿਬਾਨ ਦੇ ਬੁਲਾਰੇ ਉਬੀਉਲੱਾਹ ਮੁਜਾਹਿਦ ਨੇ ਸਥਾਨਕ ਮੀਡੀਆ ਨੂੰ ਜਾਣਕਾਰੀ ਦਿੱਤੀ ਕਿ ਤਾਲਿਬਾਨ ਨੇ ਇੱਕ ਕਾਰ ਬੰਬ ਨਾਲ ਸੁਰੱਖਿਆ ਬਲਾਂ ਦੇ ਦੇ ਅੱਡੇ ‘ਤੇ ਹਮਲਾ ਕੀਤਾ ਅਤੇ ਹਥਿਆਰਬੰਦ ਅੱਤਵਾਦੀਆਂ ਦੇ ਦੂਜੇ ਸਮੂਹ ਨੇ ਇਸ ਤੋਂ ਬਾਅਦ ਤੁਰੰਤ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।