ਕਾਰ ਦਰੱਖਤ ਨਾਲ ਟਕਰਾਈ, ਤਿੰਨ ਦੀ ਮੌਤ

ਕਾਰ ਦਰੱਖਤ ਨਾਲ ਟਕਰਾਈ, ਤਿੰਨ ਦੀ ਮੌਤ

(ਗੁਰਜੀਵਨ ਸਿੱਧੂ) ਨਥਾਣਾ। ਇੱਕ ਕਾਰ ਹਾਦਸੇ ਵਿੱਚ ਇੱਕ ਔਰਤ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇੱਕ ਜਖਮੀ ਹੋ ਗਿਆ ਹੈ। ਜਾਣਕਾਰੀ ਅਨੁਸਾਰ ਕਾਰ ਸਵਾਰ ਇੱਕ ਖੁਸ਼ੀ ਦੇ ਪ੍ਰੋਗਰਾਮ ਤੋਂ ਵਾਪਸ ਆਪਣੇ ਤੁੰਗਵਾਲੀ ਜਾ ਰਹੇ ਸਨ ਤਾਂ ਨਥਾਣਾ ਕੋਲ ਵਰਨਾ ਕਾਰ ਇੱਕ ਦਰੱਖਤ ਨਾਲ ਜਾ ਟਕਰਾਈ।

ਇਸ ਕਾਰ ਵਿੱਚ ਇੱਕ ਔਰਤ ਸਮੇਤ ਚਾਰ ਜਣੇ ਸਵਾਰ ਸਨ। ਹਾਦਸਾ ਗ੍ਰਸਤ ਵਿਅਕਤੀਆਂ ਨੂੰ ਨਥਾਣਾ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਦੋ ਵਿਅਕਤੀਆਂ ਨੂੰ ਮਿ੍ਰਤਕ ਘੋਸਿਤ ਕਰ ਦਿੱਤਾ ਅਤੇ ਦੋ ਨੂੰ ਅੱਗੇ ਬਠਿੰਡਾ ਰੈਫਰ ਕਰ ਦਿੱਤਾ ਜਿਨ੍ਹਾਂ ਵਿੱਚੋਂ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ। ਮਿ੍ਰਤਕਾਂ ਦੀ ਪਹਿਚਾਣ ਨਿਰਮਲ ਸਿੰਘ ਵਾਸੀ ਗਿੱਦੜ,ਵੀਰਪਾਲ ਕੌਰ ਤੇ ਮਨਜੀਤ ਸਿੰਘ ਵਾਸੀ ਤੁੰਗਵਾਲੀ ਵਜੋਂ ਹੋਈ ਹੈ ਅਤੇ ਇੱਕ ਵਿਅਕਤੀ ਗੰਭੀਰ ਜਖਮੀ ਹੋ ਗਿਆ ਜੋ ਜੇਰੇ ਇਲਾਜ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ