Car Accident: ਕਾਰ ਦਰੱਖ਼ਤ ਨਾਲ ਟਕਰਾਈ, ਔਰਤ ਸਣੇ ਦੋ ਦੀ ਮੌਤ

Car Accident

Car Accident: (ਸੁਨੀਲ ਚਾਵਲਾ) ਸਮਾਣਾ। ਸਮਾਣਾ ਪਾਤੜਾਂ ਰੋਡ ’ਤੇ ਪਿੰਡ ਸ਼ਾਹਪੁਰ ਨੇੜੇ ਇੱਕ ਕਾਰ ਦੇ ਦਰੱਖ਼ਤ ਵਿੱਚ ਵੱਜਣ ਕਾਰਨ ਕਾਰ ਚਾਲਕ ਸਣੇ ਇੱਕ ਮਹਿਲਾ ਦੀ ਮੌਤ ਹੋ ਗਈ ਜਦੋਂਕਿ 2 ਮਹਿਲਾਵਾਂ ਗੰਭੀਰ ਜਖ਼ਮੀ ਹੋ ਗਈਆਂ ਜਿਨ੍ਹਾਂ ਨੂੰ ਤੁਰੰਤ ਸਮਾਣਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੇਖਦਿਆਂ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਉਪਰੰਤ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: Sad News: ਕਿਸਾਨ ਆਗੂ ਮਾਲੀ ਸਿੰਘ ਹੀਰ ਦੀ ਹਾਰਟ ਅਟੈਕ ਨਾਲ ਹੋਈ ਮੌਤ

ਇਹ ਚਾਰੋ ਜਣੇ ਪਟਿਆਲਾ ਤੋਂ ਨਰਵਾਣੇ ਵਿਖੇ ਕਿਸੇ ਰਿਸ਼ਤੇਦਾਰ ਦੇ ਭੋਗ ਸਮਾਗਮ ਤੋਂ ਵਾਪਿਸ ਆ ਰਹੇ ਸਨ ਕਿ ਕਾਰ ਅਚਾਨਕ ਸੜਕ ਕਿਨਾਰੇ ਖੜ੍ਹੇ ਦਰੱਖ਼ਤ ਨਾਲ ਜਾ ਟਕਰਾਈ। ਇਸ ਵਿਚ ਅਭਿਸ਼ੇਕ ਗੋਇਲ ਅਤੇ ਪ੍ਰਵੀਣ ਵਰਮਾ ਨਾਮਕ ਮਹਿਲਾ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂਕਿ ਕਾਰ ਵਿੱਚ ਸਵਾਰ ਸ਼ਸ਼ੀ ਬਾਲਾ ਅਤੇ ਅੰਜੂ ਵਰਮਾ ਗੰਭੀਰ ਜਖ਼ਮੀ ਹੋ ਗਏ। ਮਵੀ ਪੁਲਿਸ ਚੌਂਕੀ ਇੰਚਾਰਜ ਏਐਸਆਈ ਹਰਦੀਪ ਸਿੰਘ ਵਿਰਕ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਲੱਗਦਾ ਹੈ ਕਿ ਕਾਰ ਚਾਲਕ ਦੀ ਅੱਖ ਲੱਗਣ ਕਾਰਨ ਇਹ ਹਾਦਸਾ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਬਾਕੀ ਜਾਂਚ ਪੂਰੀ ਹੋਣ ਉਪਰੰਤ ਹੀ ਕੁੱਝ ਕਿਹਾ ਜਾ ਸਕਦਾ ਹੈ। Car Accident