Accident News: ਕਾਰ ਤੇ ਬੱਸ ਦੀ ਭਿਆਨਕ ਟੱਕਰ, ਕਾਰ ਡਰਾਈਵਰ ਦੀ ਮੌਤ

Sach Kahoon Punjabi Desk Picture
Published On

Accident News: (ਭੀਮ ਸੈਨ ਇੰਸਾਂ) ਗੋਬਿੰਦਗੜ੍ਹ ਜੇਜੀਆ। ਨੇੜਲੇ ਪਿੰਡ ਛਾਜਲਾ ਵਿਖੇ ਲਹਿਰਾ–ਸੁਨਾਮ ਮੁੱਖ ਸੜਕ ’ਤੇ ਬੀਤੀ ਰਾਤ ਕਰੀਬ 2 ਵਜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ 28 ਸਾਲਾ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਹਾਦਸਾ ਸਵਿਫਟ ਕਾਰ ਅਤੇ ਇੱਕ ਨਿੱਜੀ ਸਕੂਲ ਦੀ ਵੈਨ ਦਰਮਿਆਨ ਜ਼ਬਰਦਸਤ ਟੱਕਰ ਕਾਰਨ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਖਡਿਆਲ ਕੋਠੇ ਦਾ ਨਿਵਾਸੀ ਅੰਮ੍ਰਿਤਪਾਲ ਸਿੰਘ ਉਰਫ਼ ਲਾਡੀ ਰਾਤੀਂ ਆਪਣੇ ਭੂਆ ਦੇ ਮੁੰਡੇ ਦੇ ਵਿਆਹ ਲਦਾਲ ਤੋਂ ਆਪਣੇ ਪਿੰਡ ਖਡਿਆਲ ਕੋਠੇ ਜਾ ਰਿਹਾ ਸੀ। ਜਦੋਂ ਉਹ ਪਿੰਡ ਛਾਜਲੇ ਨੇੜੇ ਫੌਜੀ ਦੇ ਪੈਲਸ ਕੋਲ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੀ ਲਹਿਰਾਗਾਗਾ ਦੇ ਇੱਕ ਨਿੱਜੀ ਸਕੂਲ ਦੀ ਵੈਨ ਨਾਲ ਉਸਦੀ ਭਿਆਨਕ ਟੱਕਰ ਹੋ ਗਈ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਸਵਿਫਟ ਕਾਰ ਦੇ ਪਰਖੱਚੇ ਉੱਡ ਗਏ ਅਤੇ ਕਾਰ ਚਾਲਕ ਅੰਮ੍ਰਿਤਪਾਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਦੌਰਾਨ ਇੱਕ ਹੋਰ ਕਾਰ ਵੀ ਹਾਦਸਾਗ੍ਰਸਤ ਵਾਹਨਾਂ ਨਾਲ ਆ ਟਕਰਾਈ, ਜਿਸ ਕਾਰਨ ਉਸ ਕਾਰ ਨੂੰ ਨੁਕਸਾਨ ਪਹੁੰਚਿਆ, ਪਰ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਇੱਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਵੀ ਜਾਣਕਾਰੀ ਮਿਲੀ ਹੈ। ਚਸ਼ਮਦੀਦਾਂ ਮੁਤਾਬਕ ਪਹਿਲਾਂ ਦੋ ਵਾਹਨਾਂ ਵਿੱਚ ਹਲਕੀ ਟੱਕਰ ਹੋਈ, ਜਿਸ ਤੋਂ ਬਾਅਦ ਅੰਮ੍ਰਿਤਪਾਲ ਦੀ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਟਾਇਰ ਫਟਣ ਕਾਰਨ ਕਾਰ ਬੇਕਾਬੂ ਹੋ ਕੇ ਸਕੂਲੀ ਵੈਨ ਨਾਲ ਟਕਰਾ ਗਈ। ਥਾਣਾ ਛਾਜਲੀ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਹ ਵੀ ਪੜ੍ਹੋ: Wrestler Sushil Kumar: ਪਹਿਲਵਾਨ ਸੁਸ਼ੀਲ ਕੁਮਾਰ ਦੀ ਜਮਾਨਤ ਅਰਜ਼ੀ ’ਤੇ ਹਾਈਕੋਰਟ ਨੇ ਦਿੱਲੀ ਪੁਲਿਸ ਨੂੰ ਜਾਰੀ ਕੀਤਾ ਨ…

ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਅੰਮ੍ਰਿਤਪਾਲ ਸਿੰਘ ਗਰੀਬ ਪਰਿਵਾਰ ਨਾਲ ਸੰਬੰਧਿਤ ਸੀ ਅਤੇ ਡਰਾਈਵਰੀ ਕਰ ਕੇ ਆਪਣਾ ਗੁਜ਼ਾਰਾ ਕਰਦਾ ਸੀ। ਉਹ ਕਿਸੇ ਵੀ ਨਸ਼ੇ ਤੋਂ ਦੂਰ ਰਹਿੰਦਾ ਸੀ ਅਤੇ ਵਿਆਹ ਸਮਾਰੋਹ ਲਈ ਕਾਰ ਮੰਗ ਕੇ ਲੈ ਗਿਆ ਸੀ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਬੀਮਾ ਕੰਪਨੀ ਕੋਲੋਂ ਪੀੜਤ ਪਰਿਵਾਰ ਨੂੰ ਯੋਗ ਆਰਥਿਕ ਮੱਦਦ ਦੇਣ ਦੀ ਮੰਗ ਕੀਤੀ ਹੈ। ਇਸ ਦਰਦਨਾਕ ਹਾਦਸੇ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ, ਜਦੋਂ ਇਸ ਸਬੰਧੀ ਥਾਣਾ ਛਾਜਲੀ ਦੇ ਸਬ ਇੰਸਪੈਕਟਰ ਜਤਿੰਦਰ ਕੌਰ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਦੱਸਿਆ ਕਿ ਦੋਵੇਂ ਵਾਹਨਾਂ ਦੀ ਟੱਕਰ ਵਿੱਚ ਅੰਮ੍ਰਿਤ ਪਾਲ ਸਿੰਘ ਦੀ ਮੌਤ ਹੋ ਗਈ ਜਦਕਿ ਹਰਪ੍ਰੀਤ ਸਿੰਘ ਜ਼ਖ਼ਮੀ ਹੋ ਗਿਆ, ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ, ਥਾਣਾ ਛਾਜਲੀ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। Accident News

About The Author

Related Posts