ਕਾਰ ਚਾਲਕ ਦੀ ਸੜਕ ਹਾਦਸੇ ‘ਚ ਮੌਤ

ਕਾਰ ਚਾਲਕ ਦੀ ਸੜਕ ਹਾਦਸੇ ‘ਚ ਮੌਤ

ਭੀਖੀ (ਡੀਪੀ ਜਿੰਦਲ) ਇੱਥੋਂ ਦੋ ਕੁ ਕਿਲੋਮੀਟਰ ਦੂਰ ਸੁਨਾਮ ਰੋਡ ‘ਤੇ ਬੀ.ਐਮ.ਜੀ ਪੈਲੇਸ ਨੇੜੇ ਬੱਸ ਤੇ ਕਾਰ ਵਿਚਕਾਰ ਵਾਪਰੇ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਉਰਫ ਮੀਤਾ ਪੁੱਤਰ ਗੁਰਬਚਨ ਸਿੰਘ ਫੌਜੀ ਵਾਸੀ ਹੋਡਲਾ ਕਲਾਂ ਆਪਣੀ ਜੈੱਨ ਕਾਰ ਰਾਹੀਂ ਭੀਖੀ ਵੱਲ ਆ ਰਿਹਾ ਸੀ ਕਿ ਸਾਹਮਣਿਓਂ ਆਉਂਦੀ ਨਿੱਜੀ ਕੰਪਨੀ ਦੀ ਬੱਸ ਨਾਲ ਜਬਰਦਸਤ ਟੱਕਰ ਹੋ ਜਾਣ ਨਾਲ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦੋਂ ਕਿ ਬੱਸ ਦੀਆਂ ਸਵਾਰੀਆਂ ਵਾਲ-ਵਾਲ ਬਚ ਗਈਆਂ। ਉਕਤ ਬੱਸ ਦਾ ਡਰਾਇਵਰ ਮੌਕੇ ‘ਤੇ ਫਰਾਰ ਹੋ ਗਿਆ। ਭੀਖੀ ਪੁਲਿਸ ਨੇ ਘਟਨਾ ਸਥਾਨ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰਦਿਆਂ ਮ੍ਰਿਤਕ ਗੁਰਮੀਤ ਸਿੰਘ ਦੇ ਪੁੱਤਰ ਵੱਲੋਂ ਦਿੱਤੇ ਬਿਆਨਾਂ ਦੇ ਅਧਾਰ ‘ਤੇ ਬੱਸ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.