ਮਮਦੋਟ ‘ਚ ਨਸ਼ੀਲੀਆਂ ਗੋਲੀਆਂ ਦੀ ਖੇਪ ਸਮੇਤ ਕਾਰ ਸਵਾਰ ਕਾਬੂ

ਮਮਦੋਟ ਪੁਲਿਸ ਅਤੇ ਬੀਐਸਐਫ ਨੇ ਸਾਂਝਾ ਅਪ੍ਰੇਸ਼ਨ ਚਲਾ ਕੇ ਕੀਤਾ ਕਾਬੂ

ਫਿਰੋਜ਼ਪੁਰ/ਮਮਦੋਟ, (ਸੱਚ ਕਹੂੰ ਨਿਊਜ਼)। ਮਮਦੋਟ ਪੁਲਿਸ ਅਤੇ ਬੀ ਐਸ ਐਫ ਵੱਲੋਂ ਸਾਂਝਾ ਅਪ੍ਰੇਸ਼ਨ ਚਲਾ ਕੇ ਇੱਕ ਕਾਰ ਸਵਾਰ  ਨੌਜਵਾਨਾਂ ਨੂੰ ਹਜ਼ਾਰਾਂ ਨਸ਼ੀਲੀਆਂ ਗੋਲੀਆਂ ਦੀ ਖੇਪ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ, ਜਿਸ ਖਿਲਾਫ਼ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫਿਰੋਜ਼ਪੁਰ ਦਿਹਾਤੀ ਦੇ ਡੀ ਐੱਸ ਪੀ ਸਤਨਾਮ ਸਿੰਘ ਨੇ ਦੱਸਿਆ ਹੈ ਕਿ ਸੂਚਨਾ ਮਿਲੀ ਸੀ ਕਿ ਚਰਨ ਸਿੰਘ ਪੁੱਤਰ ਵੀਰ ਸਿੰਘ ਵਾਸੀ ਅਹਿਮਦ ਢੰਡੀ ਜੋ ਨਸ਼ੀਲੀਆਂ ਗੋਲੀਆਂ ਵੇਚਣ ਦਾ ਆਦੀ ਹੈ

ਜੋ ਆਪਣੀ ਸਵਿੱਫਟ ਡਿਜ਼ਾਇਰ ਕਾਰ ਤੇ ਗੋਲੀਆਂ ਲੈ ਕੇ ਆਪਣੇ ਗਾਹਕਾਂ ਨੂੰ ਦੇਣ ਜਾ ਰਿਹਾ ਹੈ ਤਾਂ  ਗੁਪਤ ਸੂਚਨਾ ਦੇ ਆਧਾਰ ਤੇ ਕਾਰਵਾਈ ਕਰਦਿਆਂ ਥਾਣਾ ਮੁਖੀ ਅਭਿਨਵ ਚੌਹਾਨ ਨੇ ਪਿੰਡ ਹਜ਼ਾਰਾ ਸਿੰਘ ਬੀਐਸਐਫ ਨਾਲ ਮਿਲ ਕੇ ਵਿਸ਼ੇਸ਼ ਨਾਕੇਬੰਦੀ ਕਰ  ਗੱਡੀ ਰੋਕ ਕੇ ਤਲਾਸ਼ੀ ਲਈ ਤਾਂ 18600 ਨਸ਼ੀਲੀਆ ਗੋਲੀਆ ( ਟਰਾਮਾਡੋਲ ) ਬਰਾਮਦ ਹੋਈਆਂ  ਅਤੇ ਚਰਨ ਸਿੰਘ ਨੂੰ ਕਾਬੂ ਕੀਤਾ ਗਿਆ। ਪੁਲਿਸ ਵੱਲੋਂ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.