ਆਸਟਰੇਲੀਆ ਤੋਂ ਪੁੱਜੀ ਮਹਿਲਾ ਖਿਲਾਫ਼ ਮਾਮਲਾ ਦਰਜ਼

ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਅਣਦੇਖੀ

ਦਿੜ੍ਹਬਾ ਮੰਡੀ, (ਰਾਮਪਾਲ ਸ਼ਾਦੀਹਰੀ) ਪਿਛਲੇ ਦਿਨੀਂ ਕੈਨੇਡਾ ਤੋਂ ਦਿੜ੍ਹਬਾ ਮੰਡੀ ਪਹੁੰਚੀ ਪਰਮਜੀਤ ਕੌਰ ‘ਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਕਰਕੇ ਮੁਕੱਦਮਾ ਦਰਜ ਕੀਤਾ ਗਿਆ ਹੈ ਮਿਲੀ ਜਾਣਕਾਰੀ ਅਨੁਸਾਰ ਪਰਮਜੀਤ ਕੌਰ ਪਤਨੀ ਪਵਿੱਤਰ ਸਿੰਘ 10 ਮਾਰਚ 2020 ਨੂੰ ਕੈਨੇਡਾ ਤੋਂ ਦਿੜ੍ਹਬਾ ਮੰਡੀ ਪਹੁੰਚੇ ਸਨ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਉਨ੍ਹਾਂ ਨੂੰ ਘਰ ਆ ਕੇ ਘਰ ਵਿੱਚ ਹੀ ਰਹਿਣ ਦੀ ਹਦਾਇਤ ਕੀਤੀ ਸੀ ਜਦੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ  22 ਮਾਰਚ ਨੂੰ ਉਨ੍ਹਾਂ ਦੇ ਘਰ ਜਾ ਕੇ ਉਨ੍ਹਾਂ ਦੀ ਚੈਕਿੰਗ ਕੀਤੀ ਤਾਂ ਉਹ ਘਰ ਵਿੱਚ ਨਹੀਂ ਸੀ ਜਦੋਂ ਅਧਿਕਾਰੀਆਂ ਨੇ ਪਤਾ ਕੀਤਾ ਤਾਂ ਉਨ੍ਹਾਂ ਨੂੰ ਦੱਸਿਆ ਕਿ ਉਹ ਨੇੜਲੇ ਪਿੰਡ ਖੇਤਲੇ ਗਈ ਹੋਈ ਹੈ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਕੋਰੋਨਾ  ਵਾਇਰਸ ਨੂੰ ਮਹਾਂਮਾਰੀ ਘੋਸ਼ਿਤ ਕੀਤਾ ਗਿਆ ਹੈ ਪਰਮਜੀਤ ਕੌਰ ਦੀ ਆਵਾਜਾਈ ਕੋਰੋਨਾ ਵਾਇਰਸ ਦੇ ਫੈਲਣ ਦੀ ਸੰਭਾਵਨਾ ਵੱਲ ਜਾਂਦੀ ਹੈ ਪਰਮਜੀਤ ਕੌਰ ਨੇ ਘਰ ਦੇ ਇੱਕ ਕਮਰੇ ਵਿੱਚ ਰਹਿਣ ਦੀ ਪੰਜਾਬ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ ਜਿਸ ਤਹਿਤ ਪਰਮਜੀਤ ਕੌਰ ‘ਤੇ ਮੁਕੱਦਮਾ ਨੰਬਰ 188-269 ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here