ਡਾਕਟਰ ਨੇ ਕੀਤੀ ਖੁਦਕੁਸ਼ੀ, ਆਪ ਆਗੂ ‘ਤੇ ਮਾਮਲਾ ਦਰਜ

ਡਾਕਟਰ ਨੇ ਕੀਤੀ ਖੁਦਕੁਸ਼ੀ, ਆਪ ਆਗੂ ‘ਤੇ ਮਾਮਲਾ ਦਰਜ

ਨਵੀਂ ਦਿੱਲੀ। ਇੱਕ 52 ਸਾਲਾ ਡਾਕਟਰ ਨੇ ਸ਼ਨਿੱਚਰਵਾਰ ਨੂੰ ਦੱਖਣੀ ਦਿੱਲੀ ਦੇ ਨੇਬ ਸਰਾਏ ਇਲਾਕੇ ‘ਚ ਆਪਣੇ ਘਰ ਵਿੱਚ ਖੁਦਕੁਸ਼ੀ ਕਰ ਲਈ। ਦੱਖਣੀ ਦਿੱਲੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਪੁਲਿਸ ਅਤੁੱਲ ਠਾਕੁਰ ਨੇ ਦੱਸਿਆ ਕਿ ਸ਼ਨਿੱਚਰਵਾਰ ਸਵੇਰੇ 6.17 ਵਜੇ ਨੇਬ ਸਰਾਏ ਥਾਣੇ ਵਿੱਚ ਪੀਸੀਆਰ ਵੱਲੋਂ ਇੱਕ ਵਿਅਕਤੀ ਦੀ ਖੁਦਕੁਸ਼ੀ ਕਰਨ ਦੀ ਜਾਣਕਾਰੀ ਪ੍ਰਾਪਤ ਹੋਈ, ਜਦੋਂ ਪੁਲਿਸ ਨੂੰ ਪਤਾ ਲੱਗਿਆ ਕਿ ਡਾਕਟਰ ਰਾਜਿੰਦਰ ਸਿੰਘ ਨੇ ਦੁਰਗਾ ਵਿਹਾਰ ਵਿੱਚ ਆਪਣੇ ਘਰ ਵਿੱਚ ਛੱਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ ਤਾਂ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਅਤੇ ਲਾਸ਼ ਨੂੰ ਪੋਸਟ ਮਾਰਟਮ ਲਈ ਹਸਪਤਾਲ ਭੇਜ ਦਿੱਤਾ।

ਉਨ੍ਹਾਂ ਦੱਸਿਆ ਕਿ ਮ੍ਰਿਤਕ ਕੋਲੋਂ ਇਕ ਸੁਸਾਈਡ ਨੋਟ ਵੀ ਮਿਲਿਆ ਹੈ। ਸ਼ਿਕਾਇਤ ਵਿਚ ਡਾ. ਸਿੰਘ ਦੇ ਪੁੱਤਰ ਹੇਮੰਤ ਨੇ ਦਿਓਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰਕਾਸ਼ ਜਰਵਾਲ ਅਤੇ ਉਸਦੇ ਸਹਿਯੋਗੀ ਕਪਿਲ ਨਗਰ ਨੂੰ ਧਮਕੀ ਦੇਣ ਦਾ ਦੋਸ਼ ਲਾਇਆ ਹੈ। ਹੇਮੰਤ ਦੀ ਸ਼ਿਕਾਇਤ ‘ਤੇ ਨੈਬ ਸਰਾਏ ਪੁਲਿਸ ਸਟੇਸ਼ਨ ‘ਤੇ ਜਬਰਦਸਤੀ, ਜਾਨ ਤੋਂ ਮਾਰਨ ਦੀ ਧਮਕੀ ਦੇ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।