ਸਾਡੇ ਨਾਲ ਸ਼ਾਮਲ

Follow us

25.4 C
Chandigarh
Wednesday, February 25, 2026
More
    Home Breaking News Mohali News: ...

    Mohali News: ਮੋਹਾਲੀ MLA ਤੇ ਉਨ੍ਹਾਂ ਦੀ ਕੰਪਨੀ ’ਤੇ ਕੇਸ ਦਰਜ਼, ਕਰੋੜਾਂ ਦੀ ਠੱਗੀ ਦਾ ਇਲਜ਼ਾਮ

    Mohali News
    Mohali News: ਮੋਹਾਲੀ MLA ਤੇ ਉਨ੍ਹਾਂ ਦੀ ਕੰਪਨੀ ’ਤੇ ਕੇਸ ਦਰਜ਼, ਕਰੋੜਾਂ ਦੀ ਠੱਗੀ ਦਾ ਇਲਜ਼ਾਮ

    ਜਮੀਨ ਦੀ ਧੋਖਾਧੜੀ ਨਾਲ ਜੁੜਿਆ ਹੈ ਮਾਮਲਾ | Mohali News

    Mohali News: ਮੋਹਾਲੀ (ਸੱਚ ਕਹੂੰ ਨਿਊਜ਼)। ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਤੇ ਉਨ੍ਹਾਂ ਦੀ ਰੀਅਲ ਅਸਟੇਟ ਕੰਪਨੀ ਜਨਤਾ ਲੈਂਡ ਪ੍ਰਮੋਟਰਜ ਪ੍ਰਾਈਵੇਟ ਲਿਮਟਿਡ (ਜੇਐਲਪੀਐਲ) ਖਿਲਾਫ਼ ਅਦਾਲਤੀ ਹੁਕਮਾਂ ’ਤੇ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਦਿੱਲੀ-ਐਨਸੀਆਰ ’ਚ ਦਰਜ ਕੀਤਾ ਗਿਆ ਹੈ। ਇਸ ਸਬੰਧੀ ਐਮਜੀਐਫ ਬਿਲਡਰ ਕੰਪਨੀ ਵੱਲੋਂ ਉਨ੍ਹਾਂ ਖਿਲਾਫ਼ ਸ਼ਿਕਾਇਤ ਦਿੱਤੀ ਗਈ ਸੀ। ਐਮਜੀਐਫ ਬਿਲਡਰ ਕੰਪਨੀ ਨੇ ਦੋਸ਼ ਲਾਇਆ ਕਿ ਜਨਤਾ ਲੈਂਡ ਪ੍ਰਮੋਟਰਜ ਨੇ ਉਨ੍ਹਾਂ ਦਾ ਇੱਕ ਪ੍ਰਾਜੈਕਟ ਐਮਜੀਐਫ ਦੀ ਜਮੀਨ ’ਤੇ ਬਣਾਇਆ ਸੀ। ਪਰ ਉਸ ਨੂੰ ਸਮਝੌਤੇ ਅਨੁਸਾਰ ਇਸ ਪ੍ਰਾਜੈਕਟ ਦਾ ਭੁਗਤਾਨ ਨਹੀਂ ਕੀਤਾ ਗਿਆ। ਮਾਮਲਾ ਅਦਾਲਤ ’ਚ ਪੁੱਜਾ ਤਾਂ ਅਦਾਲਤ ਦੇ ਹੁਕਮਾਂ ’ਤੇ ਇਹ ਕੇਸ ਦਰਜ ਕੀਤਾ ਗਿਆ। Mohali News

    Read This : ਤਰਨਤਾਰਨ ’ਚ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ

    150 ਕਰੋੜ ਦੀ ਠੱਗੀ ਨਾਲ ਜੁੜਿਆ ਹੈ ਮਾਮਲਾ

    ਭਰੋਸੇਯੋਗ ਵਸੀਲਿਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਧੋਖਾਧੜੀ ਦਾ ਮਾਮਲਾ 150 ਕਰੋੜ ਰੁਪਏ ਦੀ ਧੋਖਾਧੜੀ ਨਾਲ ਸਬੰਧਤ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ’ਚ ਦੱਸਿਆ ਹੈ ਕਿ ਇਸ ਪੂਰੇ ਪ੍ਰੋਜੈਕਟ ਦੀ ਲਾਗਤ ਕਰੀਬ 180 ਕਰੋੜ ਰੁਪਏ ਸੀ। ਜਿਸ ’ਚੋਂ ਕੁਝ ਪੈਸੇ ਕੁਲਵੰਤ ਸਿੰਘ ਨੇ ਉਸ ਨੂੰ ਦੇ ਦਿੱਤੇ। ਪਰ 2021 ਤੋਂ ਬਾਅਦ ਉਸ ਨੇ ਕੋਈ ਅਦਾਇਗੀ ਨਹੀਂ ਕੀਤੀ। ਇਸ ਦੇ ਖਿਲਾਫ ਗੁਰੂਗ੍ਰਾਮ ਦੇ ਡੀਐਲਐਫ ਫੇਜ-2 ਥਾਣੇ ’ਚ ਕੇਸ ਦਰਜ ਕੀਤਾ ਗਿਆ ਹੈ। ਮਾਮਲਾ ਗੁੜਗਾਓਂ ਦੇ ਸੈਕਟਰ 94 ’ਚ ਕਰੀਬ 100 ਏਕੜ ਜਮੀਨ ਦਾ ਹੈ। ਇਸ ’ਚ ਵਿਧਾਇਕ ਕੁਲਵੰਤ ਸਿੰਘ ਦੀ ਪਤਨੀ ਵੀ ਦੋਸ਼ੀ ਹੈ। ਧੋਖਾਧੜੀ ਦੇ ਨਾਲ-ਨਾਲ ਫਰਜੀ ਦਸਤਾਵੇਜ ਦੇਣ ਦਾ ਵੀ ਦੋਸ਼ ਹੈ।

    ਪਿੱਛਲੇ ਸਾਲ ਹੋਈ ਸੀ ਈਡੀ ਦੀ ਛਾਪੇਮਾਰੀ | Mohali News

    ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਘਰ ’ਤੇ ਈਡੀ ਨੇ ਪਿਛਲੇ ਸਾਲ ਅਕਤੂਬਰ ਮਹੀਨੇ ਛਾਪਾ ਮਾਰਿਆ ਸੀ। ਇਸ ’ਚ ਉਸ ’ਤੇ ਦਿੱਲੀ ਦੇ ਸਰਾਬ ਕਾਰੋਬਾਰ ’ਚ ਹਿੱਸੇਦਾਰੀ ਦਾ ਦੋਸ਼ ਲਾਇਆ ਗਿਆ ਸੀ। ਇਸ ਲਈ ਸ਼ਰਾਬ ਘੁਟਾਲੇ ਦੀ ਜਾਂਚ ਦੌਰਾਨ ਉਨ੍ਹਾਂ ਖਿਲਾਫ਼ ਇਹ ਕਾਰਵਾਈ ਕੀਤੀ ਗਈ। ਇਸ ਤੋਂ ਇਲਾਵਾ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੀ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਸੀ। ਇਸ ਪੱਤਰ ’ਚ ਉਨ੍ਹਾਂ ਦੋਸ਼ ਲਾਇਆ ਸੀ ਕਿ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਚਲਾਏ ਜਾ ਰਹੇ ਪ੍ਰਾਜੈਕਟਾਂ ’ਚ ਕਈ ਤਰ੍ਹਾਂ ਦੀਆਂ ਬੇਨਿਯਮੀਆਂ ਹੋ ਰਹੀਆਂ ਹਨ। ਉਨ੍ਹਾਂ ਦੀ ਜਾਂਚ ਹੋਣੀ ਚਾਹੀਦੀ ਹੈ। Mohali News

    LEAVE A REPLY

    Please enter your comment!
    Please enter your name here