ਪਟਿਆਲਾ ਜ਼ਿਲ੍ਹੇ ’ਚ ਕੋਰੋਨਾ ਦੇ ਮਾਮਲੇ ਵਧੇ, 6 ਵਿਅਕਤੀ ਕੋਰੋਨਾ ਪਾਜ਼ਿਟਿਵ ਮਿਲੇ

Patiala photo-07, Corona Cases Patiala

ਜ਼ਿਲ੍ਹੇ ’ਚ ਅੱਜ 2275 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ : ਸਿਵਲ ਸਰਜਨ

(ਨਰਿੰਦਰ ਸਿੰਘ ਬਠੋਈ) ਪਟਿਆਲਾ। ਜ਼ਿਲ੍ਹੇ ’ਚ ਕੋਰੋਨਾ ਕੇਸਾਂ ਦਾ ਵੱਧਣਾ ਦਿਨ ਪ੍ਰਤੀ ਦਿਨ ਜਾਰੀ ਹੈ ਅਤੇ ਅੱਜ ਜ਼ਿਲ੍ਹੇ ਵਿੱਚ 6 ਕੋਰੋਨਾ ਪਾਜ਼ਿਟਿਵ ਮਰੀਜ਼ ਪਾਏ ਗਏ।  (Corona Cases Patiala) ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ ਪ੍ਰਾਪਤ 378 ਕੋਵਿਡ ਰਿਪੋਰਟਾਂ ਵਿੱਚੋਂ 6 ਕੋਵਿਡ ਪਾਜ਼ਿਟਿਵ ਕੇਸ ਅਏ ਹਨ।

ਜਿਨ੍ਹਾਂ ਵਿੱਚੋਂ 04 ਪਟਿਆਲਾ ਸ਼ਹਿਰ, 01 ਸਮਾਣਾ ਅਤੇ 01 ਬਲਾਕ ਭਾਦਸੋਂ ਨਾਲ ਸਬੰਧਿਤ ਹੈ। ਜਿਸ ਕਰਕੇ ਜ਼ਿਲ੍ਹੇ ਵਿੱਚ ਕੋਵਿਡ ਪਾਜ਼ਿਟਿਵ ਕੇਸਾਂ ਦੀ ਗਿਣਤੀ 62,286 ਹੋ ਗਈ ਹੈ ਅਤੇ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 60,804 ਹੈ। ਐਕਟਿਵ ਕੇਸਾਂ ਦੀ ਗਿਣਤੀ 25 ਹੈ। ਅੱਜ ਜ਼ਿਲ੍ਹੇ ਵਿੱਚ ਕਿਸੇ ਵੀ ਕੋਵਿਡ ਪਾਜ਼ਿਟਿਵ ਮਰੀਜ਼ ਦੀ ਮੌਤ ਨਾ ਹੋਣ ਕਾਰਨ ਮੌਤਾਂ ਦੀ ਕੁੱਲ ਗਿਣਤੀ 1457 ਹੈ। (Corona Cases Patiala)

ਕੋਵਿਡ ਤੋਂ ਬਚਾਅ ਲਈ ਟੀਕਾਕਰਨ (Vaccine) ਹੀ ਇੱਕ ਮਜ਼ਬੂਤ ਹਥਿਆਰ

ਉਨ੍ਹਾਂ ਦੱਸਿਆ ਕਿ ਅੱਜ 290 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜ਼ਿਲ੍ਹੇ ਵਿਚ ਕੋਵਿਡ ਜਾਂਚ ਸਬੰਧੀ 12,56,145 ਸੈਂਪਲ ਲਏ ਜਾ ਚੁੱਕੇ ਹਨ। ਜ਼ਿਲ੍ਹਾ ਪਟਿਆਲਾ ਦੇ 62,286 ਕੋਵਿਡ ਪਾਜ਼ਿਟਿਵ, 11,93,674 ਨੈਗੇਟਿਵ ਅਤੇ ਲਗਭਗ 185 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਡਾ. ਰਾਜੂ ਧੀਰ ਨੇ ਕਿਹਾ ਕਿ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਹੀ ਇੱਕ ਮਜ਼ਬੂਤ ਹਥਿਆਰ ਹੈ।

ਜ਼ਿਲ੍ਹੇ ਵਿੱਚ 2275 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ  (Vaccine) ਦੇ ਟੀਕੇ ਲਗਵਾਏ 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੋਵਿਡ ਸਬੰਧੀ ਜਾਰੀ ਹਦਾਇਤਾਂ ਅਨੁਸਾਰ ਸਮੂਹ ਨਾਗਰਿਕਾਂ ਨੁੰ ਕੋਵਿਡ ਤੋ ਬਚਾਅ ਦੇ ਲਈ ਜਿਵੇਂ ਕਿ ਮਾਸਕ ਪਾ ਕੇ ਰੱਖਣਾ,ਹੱਥਾਂ ਨੁੂੰ ਵਾਰ ਵਾਰ ਸਾਬਣ ਪਾਣੀ ਨਾਲ ਧੋਣਾਂ ਜਾਂ ਸੇਨੇਟਾਈਜ ਕਰਨਾ, ਭੀੜ-ਭਾੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਪਰਹੇਜ਼ ਕਰਨਾ, ਸਮਾਜਿਕ ਦੂਰੀ ਬਣਾ ਕੇ ਰੱਖਣਾ ਅਤੇ ਵੈਕਸੀਨੇਸ਼ਨ ਦੀਆਂ ਦੋਵੇਂ ਡੋਜਾਂ ਲਗਵਾਉਣ ਵਰਗੀਆਂ ਸਾਵਧਾਨੀਆਂ ਵਰਤਣੀਆਂ ਯਕੀਨੀ ਬਣਾਈਆ ਜਾਣ, ਤਾਂ ਜੋ ਕੋਵਿਡ ਸੰਭਾਵਤ ਲਹਿਰ ਤੋਂ ਬਚਿਆ ਜਾ ਸਕੇ। ਅੱਜ ਜ਼ਿਲ੍ਹੇ ਵਿੱਚ 2275 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।

ਜਿਕਰਯੋਗ ਹੈ ਕਿ ਕੋਰਨਾ ਇੱਕ ਵਾਰ ਫਿਰ ਆਪਣੇ ਪੈਰ-ਪਸਾਰਨ ਲੱਗਿਆ ਹੈ। ਇਸ ਤੋਂ ਬਚਣ ਲਈ ਲੋਕਾਂ ਨੂੰ ਸੁਚੇਤ ਰਹਿਣ ਦੇ ਲੋੜ ਹੇ ਤੇ ਸਰਕਾਰ ਵੱਲੋਂ ਦਿੱਤੀਆਂ ਕੋਰੋਨਾ ਹਦਾਇਤਾਂ ਦੀ ਪਾਲਣਾ ਕਰਨੀ ਜ਼ੂਰਰੀ ਹੈ ਤਾਂ ਹੀ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ।

  • ਜ਼ਿਲ੍ਹੇ ਵਿੱਚ ਕੋਵਿਡ ਪਾਜ਼ਿਟਿਵ ਕੇਸਾਂ ਦੀ ਗਿਣਤੀ 62,286 ਹੋਈ
  • ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 60,804
  • ਮੌਤਾਂ ਦੀ ਕੁੱਲ ਗਿਣਤੀ 1457
  • ਜ਼ਿਲ੍ਹੇ ਵਿੱਚ 2275 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ