ਠੀਕ ਹੋਣ ਵਾਲੇ 23.83 ਲੱਖ
61,408 ਨਵੇਂ ਮਾਮਲਿਆਂ ਮਿਲੇ, 836 ਮਰੀਜ਼ਾਂ ਦੀ ਮੌਤ
ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਮਹਾਂਮਾਰੀ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ ਤੇ ਪਿਛਲੇ 24 ਘੰਟਿਆਂ ‘ਚ 61 ਹਜ਼ਾਰ ਤੋਂ ਵੱਧ ਨਵੇਂ ਮਾਮਲਿਆਂ ਨਾਲ ਮਰੀਜ਼ਾਂ ਦਾ ਅੰਕੜਾ 31 ਲੱਖ ਤੋਂ ਪਾਰ ਹੋ ਗਿਆ ਹੈ। ਹਾਲਾਂਕਿ ਇਸ ਬਿਮਾਰੀ ਨਾਲ ਠੀਕ ਹੋਣ ਵਾਲਿਆਂ ਦੀ ਗਿਣਤੀ ‘ਚ ਵਾਧਾ ਹੋ ਰਿਹਾ ਹੈ ਤੇ ਹੁਣ ਤੱਕ 23.83 ਲੱਖ ਤੋਂ ਵੱਧ ਮਰੀਜ਼ ਠੀਕ ਹੋ ਚੁੱਕੇ ਹਨ।
ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਸੋਮਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 61,408 ਨਵੇਂ ਮਾਮਲਿਆਂ ਦੇ ਨਾਲ ਪੀੜਤਾਂ ਦਾ ਅੰਕੜਾ 31,06,348 ਹੋ ਗਿਆ ਹੈ। ਇਸ ਦੌਰਾਨ 57,469 ਮਰੀਜ਼ ਠੀਕ ਹੋਏ ਹਨ ਜਿਸ ਨਾਲ ਕੋਰੋਨਾ ਤੋਂ ਮੁਕਤੀ ਪਾਉਣ ਵਾਲਿਆਂ ਦੀ ਗਿਣਤੀ 23,38,035 ਹੋ ਗਈ ਹੈ। ਸਰਗਰਮ ਮਾਮਲਿਆਂ ‘ਚ 3103 ਦਾ ਵਾਧਾ ਹੋਣ ਨਾਲ ਇਹ ਗਿਣਤੀ 7,10,771 ਹੋ ਗਈ ਹੈ। ਦੇਸ਼ ਭਰ ‘ਚ ਪਿਛਲੇ 24 ਘੰਟਿਆਂ ਦੌਰਾਨ 836 ਕੋਰੋਨਾ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 57,542 ਹੋ ਗਈ ਹੈ। ਦੇਸ਼ ‘ਚ ਸਰਗਰਮ ਮਾਮਲੇ 22.88 ਫੀਸਦੀ ਤੇ ਠੀਕ ਹੋਣ ਵਾਲਿਆਂ ਦੀ ਦਰ 75.27 ਫੀਸਦੀ ਹੈ ਜਦੋਂਕਿ ਮ੍ਰਿਤਕਾਂ ਦੀ ਦਰ 1.85 ਫੀਸਦੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.