ਪਟਿਆਲਾ - Sach Kahoon Punjabi
Patiala News: ਪਟਿਆਲਾ ’ਚ ਫਿਰ ਮਿਲੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Patiala School Bomb Threat: ਪਟਿਆਲਾ (ਨਰਿੰਦਰ ਸਿੰਘ ਬਠੋਈ)। ਪਟਿਆਲਾ ਸ਼ਹਿਰ ਦੇ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਧਮਕੀ ਭਰੀ ਈ-ਮੇਲ ਮਿਲਣ ਕਾਰਨ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਸਕੂਲ ਪ੍ਰਬੰਧਕਾਂ ਨੂੰ ਮਿਲੀ ਇਸ ਧਮਕੀ ਤੋਂ ਬਾਅਦ ਤੁਰੰਤ ਹਰਕਤ ’ਚ ਆਉਂਦਿਆਂ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਮਾਪਿਆਂ ਨੂੰ ਮੈਸੇਜ ਭੇਜੇ ਗਏ ਤੇ ਬੱਚਿਆਂ ਨੂੰ ਸਕੂਲੋਂ ਵਾਪਸ ਘਰ ਲੈ ਜਾਣ ਲਈ ਕਿਹਾ ਗਿਆ। ਜਿਵੇਂ ਹੀ ਸਕੂਲ ਪ੍ਰਬੰਧਕਾਂ ਨੇ ਧਮਕੀ ਭਰੀ ਈ-ਮੇਲ ਦੇਖੀ, ਉਨ੍ਹਾਂ ਨੇ ਬਿਨਾਂ ਦੇਰੀ ਕੀਤੇ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ। ਸਕੂਲਾਂ ਵੱਲੋਂ ਮਾਪਿਆਂ ਨੂੰ ਭੇਜੇ ਗਏ ਸੁਨੇਹਿਆਂ ’ਚ ਕਿਹਾ ਗਿਆ ਕਿ ਅਣਸੁਖਾਵੀਂ ਸਥਿਤੀ ਅਤੇ ਸੁਰੱਖਿਆ ਕਾਰਨਾਂ ਕਰਕੇ ਸਕੂਲ ’ਚ ਛੁੱਟੀ ਕਰ ਦਿੱਤੀ ਗਈ ਹੈ।
Read Also : ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ
ਕਿਰਪਾ ਕਰਕੇ ਆਪਣੇ ਬੱਚਿਆਂ ਨੂੰ ਤੁਰੰਤ ਆ ਕੇ ਲੈ ਜਾਓ। ਸਕੂਲਾਂ ਤੋਂ ਮੈਸੇਜ ਮਿਲਣ ਤੋਂ ਬਾਅਦ ਮਾਪਿਆਂ ’ਚ ਭਾਰੀ ਭਾਜੜ ਪੈ ਗਈ ਤੇ ਵੱਡੀ ਗਿਣਤੀ ’ਚ ਲੋਕ ਆਪਣੇ ਬੱਚਿਆਂ ਨੂੰ ਲੈਣ ਲਈ ਸਕੂਲਾਂ ਦੇ ਗੇਟਾਂ ’ਤੇ ਪਹੁੰਚ ਗਏ। ਸ਼ਹਿਰ ਦੇ ਕਈ ਮੁੱਖ ਮਾਰਗਾਂ ’ਤੇ ਜਾਮ ਵਰਗੀ ਸਥਿਤੀ ਵੇਖਣ ਨੂੰ ਮਿਲੀ। ਮੌਕੇ ’ਤੇ ਪਹੁੰਚੀ ਪੁਲਿਸ ਪਾਰਟੀ ਤੇ ਬੰਬ ਨਿਰੋਧਕ ਦਸਤੇ ਵੱਲੋਂ ਸਕੂਲਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਈਬਰ ਸੈੱਲ ਦੀ ਮਦਦ ਨਾਲ ਇਹ ਪਤਾ ਲਾਇਆ ਜਾ ਰਿਹਾ ਹੈ ਕਿ ਇਹ ਈ-ਮੇਲ ਕਿੱਥੋਂ ਆਈ ਹੈ। ਹਾਲਾਂਕਿ, ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਉਣ ਨਾ ਤੇ ਕਿਸੇ ਵੀ ਅਫਵਾਹ ’ਤੇ ਵਿਸ਼ਵਾਸ ਨਾ ਕਰਨ। Patiala School Bomb Threat
Patiala News: ਪਟਿਆਲਾ ’ਚ ਫਿਰ ਮਿਲੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ED Raid: ਈਡੀ ਵੱਲੋਂ ਪਟਿਆਲਾ, ਨਾਭਾ ਸਮੇਤ 11 ਥਾਵਾਂ ’ਤੇ ਰੇਡ
ED Raid: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਜ਼ੇਲ੍ਹ ’ਚ ਬੰਦ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਤੇ ਹੋਰਾਂ ਨਾਲ ਸੰਬਧਿਤ ਮਾਮਲਿਆਂ ਸਬੰਧੀ ਇੰਨਰਫੋਰਸਮੈਂਟ ਡਾਇਰੈਕੋਰੇਟ ਵੱਲੋਂ ਅੱਜ ਚੰਡੀਗੜ੍ਹ, ਲੁਧਿਆਣਾ, ਪਟਿਆਲਾ, ਨਾਭਾ ਤੇ ਜਲੰਧਰ ਸਮੇਤ 11 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ। ਪਟਿਆਲਾ ਵਿਖੇ ਈਡੀ ਵੱਲੋਂ ਪ੍ਰਾਪਰਟੀ ਦੇ ਕਾਰੋਬਾਰ ਵਾਲੀ ਬੀਐਚ ਪ੍ਰਾਪਰਟੀਜ ਨਾਂਅ ਦੀ ਇੱਕ ਵੱਡੀ ਤੇ ਪ੍ਰਸਿੱਧ ਫਰਮ ਤੇ ਇੱਥੇ ਰਾਘੋਮਾਜਰਾ ਚੌਂਕ ਦੇ ਨਜ਼ਦੀਕ ਦਫ਼ਤਰ ਤੇ ਇਸ ਦੇ ਮਾਲਕਾਂ ਦੇ ਘਰ ’ਚ ਛਾਪੇਮਾਰੀ ਕੀਤੀ। ਈਡੀ ਦੇ ਅਧਿਕਾਰੀ ਕਈ ਗੱਡੀਆਂ ’ਚ ਇੱਥੇ ਆਏ ਸਨ, ਜ਼ਿਨ੍ਹਾਂ ਵੱਲੋਂ ਕਾਫ਼ੀ ਸਮਾਂ ਇੱਥੇ ਫਰੋਲਾ ਫਰੋਲੀ ਕੀਤੀ ਗਈ।
ਇਸ ਤੋਂ ਇਲਾਵਾ ਨਾਭਾ ਵਿਖੇ ਸਾਬਕਾ ਡੀਜੀਆਈ ਹਰਚਰਨ ਭੁੱਲਰ ਦੇ ਕਥਿਤ ਰਿਸ਼ਵਤ ਮਾਮਲੇ ’ਚ ਦਲਾਲ ਕ੍ਰਿਸ਼ਨੂ ਦੇ ਘਰ ਛਾਪਾ ਮਾਰਿਆ। ਈਡੀ ਵੱਲੋਂ ਪਿਛਲੇ ਸਾਲ ਵੀ ਇੱਥੇ ਛਾਪੇਮਾਰੀ ਕੀਤੀ ਗਈ। ਹਰਚਰਨ ਸਿੰਘ ਭੁੱਲਰ ਪਟਿਆਲਾ ਵਿਖੇ ਕਾਫ਼ੀ ਸਮਾਂ ਐਸਐਸਪੀ ਤੇ ਡੀਆਈਜੀ ਵੱਲੋਂ ਸੇਵਾਵਾਂ ਨਿਭਾ ਚੁੱਕੇ ਹਨ ਤੇ ਉਨ੍ਹਾਂ ਦੀ ਬੀਐਚ ਪ੍ਰਾਪਰਟੀ ਨਾਲ ਕਥਿਤ ਤੌਰ ’ਤੇ ਨੇੜਤਾ ਦੀ ਚਰਚਾ ਹੈ। ਕੇਂਦਰੀ ਏਜੰਸੀਆਂ ਨੂੰ ਵੀ ਖਦਸਾ ਹੈ ਕਿ ਉਕਤ ਫਰਮ ਰਾਹੀਂ ਡੀਆਈਜੀ ਵੱਲੋਂ ਪ੍ਰਾਪਰਟੀ ’ਚ ਪੈਸਾ ਇਨਵੈਸਟ ਕੀਤਾ ਹੋ ਸਕਦਾ ਹੈ। ਇਸੇ ਕਾਰਨ ਹੀ ਈਡੀ ਵੱਲੋਂ ਪਟਿਆਲਾ ਵਿਖੇ ਬੀਐਚ ਪ੍ਰਾਪਰਟੀ ’ਤੇ ਰੇਡ ਕੀਤੀ ਜਾ ਰਹੀ ਹੈ।
ED Raid: ਈਡੀ ਵੱਲੋਂ ਪਟਿਆਲਾ, ਨਾਭਾ ਸਮੇਤ 11 ਥਾਵਾਂ ’ਤੇ ਰੇਡ
ਉਂਜ ਭਾਵੇਂ ਕਿ ਈਡੀ ਅਧਿਕਾਰੀਆਂ ਵੱਲੋਂ ਇੱਥੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ। ਜਿਕਰਯੋਗ ਹੈ ਕਿ ਪਿਛਲੇ ਸਾਲ ਅਕਤੂਬਰ ਵਿੱਚ, ਸੀਬੀਆਈ ਨੇ ਗ੍ਰਿਫ਼ਤਾਰ ਤੇ ਮੁਅੱਤਲ ਪੰਜਾਬ ਪੁਲਿਸ ਦੇ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਹਰਚਰਨ ਸਿੰਘ ਭੁੱਲਰ ਖਿਲਾਫ ਆਮਦਨ ਤੋਂ ਵੱਧ ਜਾਇਦਾਦਾਂ ਦਾ ਇੱਕ ਨਵਾਂ ਮਾਮਲਾ ਦਰਜ ਕੀਤਾ, ਜਿਸ ’ਚ ਆਮਦਨ ਦੇ ਜਾਣੇ-ਪਛਾਣੇ ਸਰੋਤ ਤੋਂ ਜ਼ਿਆਦਾ ਜਾਇਦਾਦਾਂ ਹਾਸਲ ਕਰਨਾ ਸ਼ਾਮਲ ਹੈ। ਸੀਬੀਆਈ ਨੇ ਭੁੱਲਰ ਨੂੰ ਪੰਜ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਸੀ। ED Raid
ਹਾਲਾਂਕਿ, ਬਾਅਦ ਦੀਆਂ ਤਲਾਸ਼ੀਆਂ ਦੌਰਾਨ, ਸੀਬੀਆਈ ਨੇ 7.5 ਕਰੋੜ ਰੁਪਏ ਦੀ ਨਕਦੀ, 2.5 ਕਿਲੋਗ੍ਰਾਮ ਸੋਨੇ ਦੇ ਗਹਿਣੇ, 26 ਲਗਜ਼ਰੀ ਘੜੀਆਂ, ਮਹਿੰਗੀਆਂ ਕਾਰਾਂ ਅਤੇ ਅਚੱਲ ਜਾਇਦਾਦ ਦੇ ਦਸਤਾਵੇਜ਼ ਬਰਾਮਦ ਕੀਤੇ। ਜਾਂਚ ਏਜੰਸੀ ਨੇ ਆਮਦਨ ਤੋਂ ਵੱਧ ਜਾਇਦਾਦ ਦਾ ਇੱਕ ਨਵਾਂ ਮਾਮਲਾ ਦਰਜ ਕੀਤਾ, ਜਿਸ ਵਿੱਚ ਆਮਦਨ ਦੇ ਜਾਣੇ-ਪਛਾਣੇ ਸਰੋਤ ਤੋਂ ਵੱਧ ਜਾਇਦਾਦ ਹਾਸਲ ਕਰਨਾ ਸ਼ਾਮਲ ਹੈ। 2009 ਬੈਚ ਦੇ ਇੱਕ ਆਈਪੀਐਸ ਅਧਿਕਾਰੀ, ਭੁੱਲਰ ਨੂੰ 11 ਅਕਤੂਬਰ ਨੂੰ ਇੱਕ ਸ਼ਿਕਾਇਤ ਤੋਂ ਬਾਅਦ ਚੰਡੀਗੜ੍ਹ ਸਥਿਤ ਉਸਦੇ ਦਫ਼ਤਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਕਿ ਅਧਿਕਾਰੀ ਨੇ ਸ਼ਿਕਾਇਤਕਰਤਾ ਵਿਰੁੱਧ ਦਰਜ ਐਫਆਈਆਰ ਦਾ ਨਿਪਟਾਰਾ ਕਰਨ ਲਈ ਇੱਕ ਵਿਚੋਲੇ ਰਾਹੀਂ ਕਥਿਤ ਤੌਰ ’ਤੇ ਰਿਸ਼ਵਤ ਮੰਗੀ ਸੀ।
Patiala News: ਸਮੇਂ ਸਿਰ ਇਲਾਜ ਨਾਲ ਕੈਂਸਰ ’ਤੇ ਜਿੱਤ ਦੀ ਕਹਾਣੀ, ਪੜ੍ਹੋ...
Patiala News: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ ਪਹਿਲਾਂ ਅਚਾਨਕ ਅਜਿਹੇ ਮੋੜ ’ਤੇ ਆ ਖੜ੍ਹੀ ਹੋਈ, ਜਿੱਥੇ ਹਰ ਰਾਹ ਮੁਸ਼ਕਲ ਨਜ਼ਰ ਆਉਣ ਲੱਗਾ ਸੀ। ਉਸ ਦੀ 65 ਸਾਲ ਦੀ ਮਾਤਾ ਬਲਜੀਤ ਕੌਰ ਨੇ ਗੰਭੀਰ ਬਿਮਾਰੀ ਕਾਰਨ ਹੌਲੀ-ਹੌਲੀ ਖਾਣਾ-ਪੀਣਾ ਛੱਡ ਦਿੱਤਾ ਸੀ। ਮਜ਼ਬੂਰ ਤੇ ਬੇਬਸ ਪੁੱਤਰ ਲਈ ਇਹ ਸਿਰਫ਼ ਬਿਮਾਰੀ ਨਹੀਂ, ਸਗੋਂ ਹਰ ਰੋਜ਼ ਟੁੱਟਦੀਆਂ ਹੋਈਆਂ ਉਮੀਦਾਂ ਦਾ ਦਰਦ ਸੀ। ਗੁਰਪਿੰਦਰ ਜੀਤ ਦੇ ਦੱਸਣ ਮੁਤਾਬਿਕ ਪਹਿਲਾਂ ਨਿੱਜੀ ਡਾਕਟਰਾਂ ਕੋਲ ਦੌੜ-ਭੱਜ ਕੀਤੀ ਗਈ, ਫਿਰ ਮਾਤਾ ਨੂੰ ਰਾਜਿੰਦਰਾ ਹਸਪਤਾਲ, ਪਟਿਆਲਾ ਰੈਫਰ ਕਰ ਦਿੱਤਾ ਗਿਆ। ਦਵਾਈਆਂ ਚੱਲੀਆਂ, ਟੈਸਟ ਹੋਏ ਪਰ ਹਾਲਤ ਸੁਧਰਨ ਦੀ ਬਜਾਏ ਹੋਰ ਗੰਭੀਰ ਹੋ ਗਈ।
ਜਦੋਂ ਰਿਪੋਰਟ ਆਈ ਤਾਂ ਜਿਵੇਂ ਅਸਮਾਨ ਹੀ ਢਹਿ ਪਿਆ, ਮਾਂ ਨੂੰ ਬੱਚੇਦਾਨੀ ਦਾ ਕੈਂਸਰ ਸੀ। ਗੁਰਪਿੰਦਰ ਲਈ ਇਹ ਬਹੁਤ ਔਖੀ ਘੜੀ ਸੀ, ਇਹ ਉਸ ਮਾਂ ਦੀ ਜ਼ਿੰਦਗੀ ਦਾ ਸਵਾਲ ਸੀ ਕਿ ਉਸਨੂੰ ਜਨਮ ਦੇਣ ਤੇ ਪਾਲਣ ਪੋਸਣ ਵਾਲੀ ਮਾਂ ਅੱਜ ਜ਼ਿੰਦਗੀ ਤੇ ਮੌਤ ਨਾਲ ਜੂਝ ਰਹੀ ਸੀ। ਬਿਨਾਂ ਦੇਰ ਕੀਤੇ ਉਹ ਮਾਂ ਨੂੰ ਸੰਗਰੂਰ ਦੇ ਟਾਟਾ ਕੈਂਸਰ ਹਸਪਤਾਲ ਲੈ ਗਿਆ। ਇਲਾਜ ਸ਼ੁਰੂ ਹੋਇਆ, ਪਰ ਪਹਿਲੇ ਹੀ ਝਟਕੇ ’ਚ 60 ਹਜ਼ਾਰ ਰੁਪਏ ਤੋਂ ਵੱਧ ਖਰਚ ਹੋ ਗਏ। ਇੱਕ ਡਰਾਇਵਰ ਦੀ ਸੀਮਤ ਆਮਦਨ ਦੇ ਸਾਹਮਣੇ ਇਹ ਰਕਮ ਪਹਾੜ ਵਰਗੀ ਸੀ। ਹੋਰ ਦੇਰੀ ਨਾ ਕਰਦੇ ਹੋਏ ਗੁਰਪਿੰਦਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਦਾ ਉੱਥੇ ਹੀ ਰਜਿਸਟਰੇਸ਼ਨ ਕਰਵਾ ਲਿਆ। ਕੁਝ ਸਮੇਂ ’ਚ ਹੀ ਉਸ ਦੇ ਮੋਬਾਇਲ ’ਤੇ ਮੈਸੇਜ ਆ ਗਿਆ ਤੇ ਸਮਾਰਟ ਕਾਰਡ ਬਣ ਗਿਆ।
Read Also : Ajit Agarkar: ਅਜੀਤ ਅਗਰਕਰ ਨੂੰ ਮਿਲਿਆ ਇਨਾਮ, ਹੁਣ 2027 ਤੱਕ ਬਣੇ ਰਹਿਣਗੇ ਮੁੱਖ ਚੋਣਕਾਰ
ਇਸ ਤੋਂ ਬਾਅਦ ਜੋ ਹੋਇਆ, ਉਹ ਉਸ ਲਈ ਕਿਸੇ ਚਮਤਕਾਰ ਤੋਂ ਘੱਟ ਨਹੀਂ ਸੀ। ਲੱਖਾਂ ਰੁਪਏ ਦਾ ਇਲਾਜ ਜਿਸ ਵਿੱਚ ਮਹਿੰਗੇ ਟੈਸਟ, ਵਾਰ-ਵਾਰ ਕੀਮੋਥੈਰੇਪੀ, ਦਵਾਈਆਂ, ਆਪਰੇਸ਼ਨ, ਆਈਸੀਯੂ, ਵੈਂਟੀਲੇਟਰ ਤੇ ਹਸਪਤਾਲ ’ਚ ਰਹਿਣ-ਖਾਣ ਤੱਕ ਦਾ ਖਰਚ ਸ਼ਾਮਲ ਸੀ ਜੋ ਕਿ ਸਾਰਾ ਖਰਚ ਸਰਕਾਰ ਨੇ ਝੱਲਿਆ। ਡਾਕਟਰਾਂ ਲਈ ਵੀ ਇਹ ਕੇਸ ਬਹੁਤ ਚੁਣੌਤੀਪੂਰਨ ਸੀ। ਕੈਂਸਰ ਬੱਚੇਦਾਨੀ ਤੋਂ ਵੱਧ ਕੇ ਲੀਵਰ ਤੇ ਫੇਫੜਿਆਂ ਤੱਕ ਫੈਲ ਗਿਆ ਸੀ। ਪਹਿਲਾਂ ਤਿੰਨ ਵਾਰ ਕੀਮੋਥੈਰੇਪੀ ਦਿੱਤੀ ਗਈ, ਪਰ ਸਰੀਰ ਕਮਜ਼ੋਰ ਹੋਣ ਕਰਕੇ ਸਾਈਡ ਇਫੈਕਟ ਸਾਹਮਣੇ ਆਏ। ਫਿਰ ਹੌਲੀ-ਹੌਲੀ ਡੋਜ਼ ਘੱਟ ਕਰਕੇ ਨੌ ਵਾਰ ਹੋਰ ਕੀਮੋਥੈਰੇਪੀ ਦਿੱਤੀ ਗਈ।
ਇਲਾਜ ਤੋਂ ਬਾਅਦ ਟਿਊਮਰ ਇੱਕ ਥਾਂ ’ਤੇ ਸਿਮਟ ਗਿਆ ਤੇ ਡਾਕਟਰਾਂ ਨੇ ਲਗਭਗ ਅੱਠ ਘੰਟੇ ਲੰਮਾ ਆਪਰੇਸ਼ਨ ਕਰਕੇ ਉਸਨੂੰ ਕੱਢ ਦਿੱਤਾ। 35 ਤੋਂ 40 ਟਾਂਕਿਆਂ ਨਾਲ ਉਸ ਦੀ ਮਾਂ ਨੇ ਦਰਦ ਸਹਿੰਦੇ ਹੋਏ ਵੀ ਜ਼ਿੰਦਗੀ ਦੀ ਡੋਰ ਫੜੀ ਰੱਖੀ। ਮਾਂ ਆਪਰੇਸ਼ਨ ਤੋਂ ਬਾਅਦ ਦੋ-ਤਿੰਨ ਦਿਨਾਂ ਲਈ ਆਈਸੀਯੂ ’ਚ ਤੇ ਵੈਂਟੀਲੇਟਰ ’ਤੇ ਰਹੀ, ਫਿਰ ਉਹਨਾਂ ਨੂੰ ਵਾਰਡ ’ਚ ਸ਼ਿਫ਼ਟ ਕਰ ਦਿੱਤਾ ਗਿਆ। ਹਸਪਤਾਲ ’ਚ ਗਾਇਨਾਕੋਲੋਜੀ ਦੀ ਡਾ. ਸ਼ਿਵਾਲੀ ਨੇ ਸਰਜਰੀ ਦੇ ਡਾਕਟਰਾਂ ਨਾਲ ਮਿਲ ਕੇ ਆਪਰੇਸ਼ਨ ਕੀਤਾ। ਟਾਟਾ ਮੈਮੋਰੀਅਲ ਦੇ ਡਾਕਟਰਾਂ ਮੁਤਾਬਿਕ, ਇਸ ਸਰਜਰੀ ’ਤੇ ਦਵਾਈਆਂ ਨੂੰ ਮਿਲਾ ਕੇ ਘੱਟੋ-ਘੱਟ 8 ਤੋਂ 10 ਲੱਖ ਰੁਪਏ ਦਾ ਖਰਚ ਹੋਇਆ ਹੈ।
Patiala News: ਸਮੇਂ ਸਿਰ ਇਲਾਜ ਨਾਲ ਕੈਂਸਰ ’ਤੇ ਜਿੱਤ ਦੀ ਕਹਾਣੀ, ਪੜ੍ਹੋ...
ਮਾਂ ਦੀ ਹਾਲਤ ਠੀਕ ਹੋਣ ’ਤੇ ਗੁਰਪਿੰਦਰ ਨੂੰ ਆਇਆ ਸਕੂਨ
ਅੱਠ ਦਿਨ ਹਸਪਤਾਲ ’ਚ ਬਿਤਾਉਣ ਤੋਂ ਬਾਅਦ ਜਦੋਂ ਮਾਂ ਦੀ ਹਾਲਤ ਸੁਧਰਨ ਲੱਗੀ, ਤਾਂ ਉਸ ਨੂੰ ਲੱਗਾ ਕਿ ਉਸ ਦੀ ਦੁਨੀਆ ਵਾਪਸ ਆ ਗਈ। 24 ਨਵੰਬਰ 2025 ਤੋਂ ਸ਼ੁਰੂ ਹੋਇਆ ਇਹ ਸਫ਼ਰ ਅਜੇ ਵੀ ਜਾਰੀ ਹੈ। ਅਗਲੇ ਇਲਾਜ ਤੇ ਜਾਂਚ ਲਈ ਉਹ ਮੁੱਲਾਂਪੁਰ ਸਥਿਤ ਹਸਪਤਾਲ ਵਿੱਚ ਫਾਲੋਅਪ ਲਈ ਜਾਣਗੇ। ਕੁੱਝ ਦਵਾਈਆਂ ਜੋ ਹਸਪਤਾਲ ’ਚ ਉਪਲੱਬਧ ਨਹੀਂ ਸਨ, ਉਹਨਾਂ ਦਾ ਖਰਚ ਗੁਰਪਿੰਦਰ ਨੇ ਆਪ ਉਠਾਇਆ, ਪਰ ਬਾਕੀ ਸਾਰਾ ਇਲਾਜ ਯੋਜਨਾ ਅਧੀਨ ਮੁਫ਼ਤ ਹੋਇਆ। ਗੁਰਵਿੰਦਰ ਸਿੰਘ ਦੱਸਦਾ ਹੈ ਕਿ ਉਹ ਦੋ ਬੱਚਿਆਂ ਦੇ ਪਿਤਾ ਹਨ ਤੇ ਉਸ ਕੋਲ ਮਹਿੰਗਾ ਇਲਾਜ਼ ਕਰਵਾਉਣ ਲਈ ਐਨਾ ਪੈਸਾ ਨਹੀਂ ਸੀ, ਪਰ ਸਿਹਤ ਬੀਮਾ ਯੋਜਨਾ ਨੇ ਉਸ ਦੀ ਬਾਂਹ ਫੜੀ ਹੈ।
PRTC Employees News: ਤਨਖਾਹਾਂ ਨਾ ਮਿਲਣ ’ਤੇ ਭੜਕੇ ਪੀਆਰਟੀਸੀ ਕਾਮੇ, ਪੜ੍ਹੋ ਪੂਰੀ ਖਬਰ
ਰੋਸ ਪ੍ਰਦਰਸ਼ਨ ਕਰਦਿਆਂ ਰੱਜ ਕੇ ਕੱਢਿਆ ਗੁੱਸਾ
ਸੈਂਕੜਿਆਂ ਦੀ ਗਿਣਤੀ ’ਚ ਇੱਕਠੇ ਹੋਏ ਵਰਕਰਾਂ ਨੇ ਕੀਤੀ ਰੈਲੀ
PRTC Employees News: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੀਆਰਟੀਸੀ ਵਰਕਰਜ਼ ਐਕਸ਼ਨ ਕਮੇਟੀ ਵੱਲੋਂ ਤਨਖਾਹਾਂ ਤੇ ਪੈਨਸ਼ਨਾਂ ਅੱਜ ਤੱਕ ਵੀ ਨਾ ਦਿੱਤੇ ਜਾਣ ਦੇ ਵਿਰੁੱਧ ਜਬਰਦਸਤ ਰੋਸ ਪ੍ਰਗਟ ਕਰਦਿਆਂ 800 ਤੋਂ ਵੱਧ ਇਕੱਠੇ ਹੋਏ ਵਰਕਰਾਂ ਨੇ ਰੈਲੀ ਵੀ ਕੀਤੀ ਤੇ ਇੱਕ ਘੰਟੇ ਤੱਕ ਰੋਸ ਮਾਰਚ ਦੀ ਸ਼ਕਲ ’ਚ ਅਕਾਸ਼ ਗੂੰਜਾਊ ਨਾਅਰਿਆਂ ਨਾਲ ਪੰਜਾਬ ਸਰਕਾਰ, ਖਜਾਨਾ ਮੰਤਰੀ ਤੇ ਪੀਆਰਟੀਸੀ ਦੀ ਮੈਨੇਜਮੈਂਟ ਵਿਰੁੱਧ ਰੱਜਕੇ ਗੁੱਸਾ ਕੱਢਿਆ। PRTC Employees News
ਇਹ ਖਬਰ ਵੀ ਪੜ੍ਹੋ : India vs Ireland: ਟੀਮ ਇੰਡੀਆ ਜੂਨ ’ਚ ਆਇਰਲੈਂਡ ਦੌਰੇ ’ਤੇ ਜਾਵੇਗੀ, 2 ਮੈਚਾਂ ਦੀ ਹੋਵੇਗੀ ਟੀ20 ਸੀਰੀਜ਼
ਅੱਜ ਦੀ ਇਸ ਰੈਲੀ, ਧਰਨਾ ਤੇ ਰੋਸ ਮਾਰਚ ਦੀ ਅਗਵਾਈ ਏਟਕ, ਇੰਟਕ, ਕਰਮਚਾਰੀ ਦਲ, ਐੱਸਸੀਬੀਸੀ, ਸੀਟੂ ਤੇ ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਏਟਕ ਦੇ ਪ੍ਰਮੁੱਖ ਨੁਮਾਇੰਦੇ ਸਰਵ ਨਿਰਮਲ ਸਿੰਘ ਧਾਲੀਵਾਲ ਕਨਵੀਨਰ, ਮੈਂਬਰਾਨ ਬਲਦੇਵ ਰਾਜ ਬੱਤਾ, ਹਰਪ੍ਰੀਤ ਸਿੰਘ ਖੱਟੜਾ, ਰਾਕੇਸ਼ ਕੁਮਾਰ ਦਾਤਾਰਪੁਰੀ, ਇੰਦਰਪਾਲ ਸਿੰਘ ਤੇ ਮੁਹੰਮਦ ਖਲੀਲ ਨੇ ਮੁਜਾਹਰਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਤੇ ਪੀਆਰਟੀਸੀ ਦੇ 10 ਹਜ਼ਾਰ ਤੋਂ ਵੱਧ ਮੌਜੂਦਾ ਤੇ ਸੇਵਾ ਮੁਕਤ ਕਰਮਚਾਰੀਆਂ ਨੂੰ ਤਨਖਾਹਾਂ ਤੇ ਪੈਨਸ਼ਰਨਾਂ ਸਮੇਂ ਸਿਰ ਦੇਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਅਤੇ ਨਾਕਾਮ ਸਾਬਤ ਹੋ ਰਹੇ ਹਨ। PRTC Employees News
ਜਾਂ ਉਹ ਇੰਨੇ ਗੈਰ ਸੰਜੀਦਾ ਹੋ ਚੁੱਕੇ ਹਨ ਕਿ ਉਨ੍ਹਾਂ ਨੂੰ ਇਹ ਵੀ ਅਹਿਸਾਸ ਨਹੀਂ ਕਿ ਕਰਮਚਾਰੀ ਜਿਨ੍ਹਾਂ ਦਾ ਰੋਟੀ ਰੋਜੀ ਦਾ ਸਾਧਨ ਹੀ ਨੌਕਰੀ ਬਦਲੇ ਮਿਲਦੀ ਤਨਖਾਹ, ਪੈਨਸ਼ਨ ਹੈ ਉਹ ਕਿਵੇਂ ਗੁਜਾਰਾ ਕਰਦੇ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਰੇ ਵਰਕਰਾਂ ਦੇ ਪੇਟ ਕੱਟਕੇ ਕਦੇ ਮੁਫ਼ਤ ਸਫਰ ਦੀਆਂ ਸਹੂਲਤਾਂ ਤੇ ਕਦੇ ਇੱਕ-ਇੱਕ ਹਜਾਰ ਔਰਤਾਂ ਨੂੰ ਦੇਣ ਦੇ ਵੋਟ ਵਟੋਰੂ ਐਲਾਨ ਕਰਦੀ ਹੈ ਜਿਸਦਾ ਖਮਿਆਜਾ ਦਿਨ-ਰਾਤ ਮਿਹਨਤ ਕਰਦੇ ਕਰਮਚਾਰੀ ਭੁਗਤ ਰਹੇ ਹਨ।
ਪੈਨਸ਼ਨ ਲਈ ਪਿਛਲੇ ਸਮੇਂ ਤੋਂ ਦਿੱਤੀ ਜਾਦੀ ਹਰ ਮਹੀਨੇ 6.5 ਕਰੋੜ ਰੁਪਏ ਦੀ ਗਰਾਂਟ ਬੰਦ ਕਰ ਦਿੱਤੀ। ਵਰਕਰਾਂ ਦੇ 125 ਕਰੋੜ ਰੁਪਏ ਦੇ ਤਰ੍ਹਾਂ-ਤਰ੍ਹਾਂ ਦੇ ਬਕਾਏ ਖੜ੍ਹੇ ਹਨ, ਸੇਵਾ ਮੁਕਤ ਕਰਮਚਾਰੀਆਂ ਦੇ ਸੇਵਾ ਮੁਕਤੀ ਲਾਭਾਂ ਦੇ ਪੈਸੇ 2 ਸਾਲ ਤੋਂ ਨਹੀਂ ਦਿੱਤੇ ਜਾ ਰਹੇ। ਬਜੁਰਗ ਸੇਵਾ ਮੁਕਤ ਪੈਨਸ਼ਨਰਾਂ ਦੇ ਇਲਾਜ ਦੇ ਪੈਸੇ ਇੱਕ ਸਾਲ ਤੋਂ ਵੀ ਵੱਧ ਸਮੇਂ ਤੋਂ ਨਹੀਂ ਦਿੱਤੇ ਜਾ ਰਹੇ। ਇਸ ਤੋਂ ਬਿਨਾਂ ਵਰਕਰਾਂ ਦੀਆਂ ਕਾਨੂੰਨੀ ਤੌਰ ’ਤੇ ਲਾਗੂ ਕਰਨ ਵਾਲੀਆਂ ਮੰਗਾਂ ਨੂੰ ਉੱਕਾ ਹੀ ਅਣਗੌਲਿਆ ਕਰਕੇ ਮੈਨੇਜਮੈਂਟ ਕਾਨੂੰਨਾਂ ਤੇ ਅਦਾਲਤਾਂ ਨੂੰ ਵੀ ਟਿੱਚ ਸਮਝ ਰਹੀ ਹੈ।
ਪਹਿਲੀ ਤਾਰੀਖ ਨੂੰ ਪੈਨਸ਼ਨ ਨਾ ਮਿਲਣ ’ਤੇ 5 ਤਾਰੀਖ ਨੂੰ ਹੋਣਗੇ ਮੁਜਾਹਰੇ
ਐਕਸ਼ਨ ਕਮੇਟੀ ਦੇ ਆਗੂਆਂ ਨੇ ਪੰਜਾਬ ਸਰਕਾਰ ਅਤੇ ਪੀਆਰਟੀਸੀ ਮੈਨੇਜਮੈਂਟ ਨੂੰ ਚਿਤਾਵਨੀ ਦਿੱਤੀ ਕਿ ਹਰ ਮਹੀਨੇ ਜੇਕਰ ਪਹਿਲੀ ਤਾਰੀਖ ਨੂੰ ਤਨਖਾਹ ਪੈਨਸ਼ਨ ਨਹੀਂ ਦਿੱਤੀ ਜਾਦੀ ਤਾਂ 5 ਤਾਰੀਖ ਨੂੰ ਰੋਸ ਮੁਜਾਹਰੇ ਕੀਤੇ ਜਾਇਆ ਕਰਨਗੇ ਤੇ ਹੁਣ 6 ਅਪਰੈਲ ਨੂੰ ਫਿਰ ਪਟਿਆਲਾ ਦੇ ਮੁੱਖ ਦਫਤਰ ਦੇ ਸਾਹਮਣੇ 1000 ਤੋਂ ਵੱਧ ਕਰਮਚਾਰੀ ਵਿਸ਼ਾਲ ਧਰਨਾ ਦੇਣਗੇ।
Punjab Health News: ਅਧਿਐਨ’ ਚ ਵੱਡਾ ਖੁਲਾਸਾ: ‘ਪੰਜਾਬ ਦੇ ਜ਼ਿਆਦਾਤਰ ਕਿਸ਼ੋਰਾਂ ’ਚ ਗੁੱਸੇ ਦਾ ਪੱਧਰ ਔਸਤ ਨਾਲੋਂ ਉੱਚਾ’
ਪੰਜਾਬੀ ’ਵਰਸਿਟੀ ਵਿਖੇ ਹੋਇਆ ਅਧਿਐਨ
Punjab Health News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬੀ ਯੂਨੀਵਰਸਿਟੀ ਵਿਖੇ ਹੋਈ ਇੱਕ ਤਾਜ਼ਾ ਖੋਜ ਰਾਹੀਂ ਪੰਜਾਬ ਵਿਚਲੇ ਕਿਸ਼ੋਰ ਉਮਰ ਲੜਕੇ-ਲੜਕੀਆਂ ’ਚ ਵਧ ਰਹੀ ਗੁੱਸੇਖੋਰੀ ਵਾਲੀ ਪ੍ਰਵਿਰਤੀ ਤੇ ਇਸ ਦੇ ਕਾਰਨਾਂ ਬਾਰੇ ਵਿਸਥਾਰਪੂਰਵਕ ਅਧਿਐਨ ਕੀਤਾ ਗਿਆ ਹੈ। ਯੂਨੀਵਰਸਿਟੀ ਦੇ ਸਿੱਖਿਆ ਤੇ ਸੁਮਦਾਇ ਸੇਵਾਵਾਂ ਵਿਭਾਗ ਵਿਖੇ ਖੋਜਾਰਥੀ ਡਾ. ਤਾਜਪ੍ਰੀਤ ਕੌਰ ਵੱਲੋਂ ਇਹ ਖੋਜ-ਕਾਰਜ ਨਿਗਰਾਨ ਡਾ. ਕਵਿਤਾ ਮਿੱਤਲ (ਪ੍ਰਿੰਸੀਪਲ, ਦੇਸ਼ ਭਗਤ ਕਾਲਜ ਆਫ਼ ਐਜੂਕੇਸ਼ਨ, ਬਰੜਵਾਲ-ਧੂਰੀ) ਦੀ ਅਗਵਾਈ ਵਿੱਚ ਕੀਤਾ ਗਿਆ ਹੈ।
ਡਾ. ਕਵਿਤਾ ਮਿੱਤਲ ਨੇ ਦੱਸਿਆ ਕਿ ਅਧਿਐਨ ਰਾਹੀਂ ਪ੍ਰਾਪਤ ਅੰਕੜਿਆਂ ਦੇ ਵਿਸ਼ਲੇਸ਼ਣ ਅਨੁਸਾਰ ਜ਼ਿਆਦਾਤਰ ਕਿਸ਼ੋਰਾਂ ਵਿੱਚ ਗ਼ੁੱਸੇਖੋਰੀ ਵਾਲ਼ੀ ਪ੍ਰਵਿਰਤੀ ਦਾ ਪੱਧਰ ਔਸਤ ਨਾਲੋਂ ਉੱਚਾ ਵੇਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਵੀ ਸਾਹਮਣੇ ਆਇਆ ਕਿ ਲੜਕੀਆਂ ਦੇ ਮੁਕਾਬਲੇ ਲੜਕਿਆਂ ਵਿੱਚ ਅਤੇ ਸਾਇੰਸ ਵਿਸ਼ੇ ਦੇ ਮੁਕਾਬਲੇ ਆਰਟਸ ਸਟ੍ਰੀਮ ਦੇ ਵਿਦਿਆਰਥੀਆਂ ’ਚ ਗੁੱਸਾ ਜ਼ਿਆਦਾ ਹੈ। ਉਨ੍ਹਾਂ ਦੱਸਿਆ ਕਿ ਸੰਯੁਕਤ ਪਰਿਵਾਰਾਂ ਨਾਲੋਂ ਇਕਹਿਰੇ ਜਾਂ ਛੋਟੇ ਪਰਿਵਾਰਾਂ ਨਾਲ ਸਬੰਧਿਤ ਬੱਚੇ ਵਧੇਰੇ ਗੁੱਸੇਖੋਰ ਵੇਖੇ ਗਏ। ਉਨ੍ਹਾਂ ਕਿਹਾ ਕਿ ਅਧਿਐਨ ’ਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਬੱਚਿਆਂ ’ਚ ਭਾਵਨਾਤਮਕ ਬੁੱਧੀ (ਇਮੋਸ਼ਨਲ ਇੰਟੈਲੀਜੈਂਸ) ਦਾ ਪੱਧਰ ਵੀ ਔਸਤ ਨਾਲੋਂ ਘੱਟ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਸਰਕਾਰੀ/ ਪ੍ਰਾਈਵੇਟ ਸਕੂਲ ਜਾਂ ਸ਼ਹਿਰੀ/ ਪੇਂਡੂ ਪਿਛੋਕੜ ਦੇ ਵਿਦਿਆਰਥੀਆਂ ਦੇ ਗੁੱਸੇ ’ਤੇ ਕੋਈ ਖਾਸ ਫ਼ਰਕ ਵੇਖਣ ਨੂੰ ਨਹੀਂ ਮਿਲਿਆ।
ਖੋਜਾਰਥੀ ਡਾ. ਤਾਜਪ੍ਰੀਤ ਕੌਰ ਨੇ ਦੱਸਿਆ ਕਿ ਇਸ ਅਧਿਐਨ ’ਚ ਪੰਜਾਬ ਦੇ ਵੱਖ-ਵੱਖ ਸੀਨੀਅਰ ਸੈਕੰਡਰੀ ਸਕੂਲਾਂ ਦੇ 11ਵੀਂ ਜਮਾਤ ਦੇ 1200 ਵਿਦਿਆਰਥੀਆਂ ਨੂੰ ਸ਼ਾਮਲ ਕੀਤਾ ਗਿਆ ਸੀ। ਇਨ੍ਹਾਂ ਵਿੱਚ 580 ਲੜਕੇ ਅਤੇ 620 ਲੜਕੀਆਂ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਖੋਜ ਦੌਰਾਨ ਸਬੰਧਤ ਵਿਦਿਆਰਥੀਆਂ ਦੀ ਸ਼ਖ਼ਸੀਅਤ, ਭਾਵਨਾਤਮਕ ਬੁੱਧੀ ਅਤੇ ਸਕੂਲ ਦੇ ਵਾਤਾਵਰਨ ਦੇ ਉਨ੍ਹਾਂ ਦੇ ਵਿਵਹਾਰ ’ਤੇ ਪੈਣ ਵਾਲੇ ਪ੍ਰਭਾਵਾਂ ਨੂੰ ਬਾਰੀਕੀ ਨਾਲ਼ ਘੋਖਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਖੋਜ ਦੌਰਾਨ ਗ਼ੁੱਸੇਖੋਰੀ ਦੀ ਪ੍ਰਵਿਰਤੀ ਤੇ ਸ਼ਖ਼ਸੀਅਤ ਨੂੰ ਮਾਪਣ ਦੇ ਵਿਸ਼ੇਸ਼ ਮਿਆਰ ‘ਅਗਰੈਸ਼ਨ ਸਕੇਲ’ ਤੇ ਪ੍ਰਸਨੈਲਿਟੀ ਸਕੇਲ’ ਵੀ ਤਿਆਰ ਕੀਤੇ ਗਏ ਹਨ, ਜੋ ਭਵਿੱਖ ’ਚ ਹੋਰਨਾਂ ਖੋਜਾਰਥੀਆਂ ਲਈ ਮਦਦਗਾਰ ਹੋਣਗੇ।
ਸਮਾਜਿਕ ਪ੍ਰਸੰਗਿਕਤਾ ਵਾਲੀਆਂ ਖੋਜਾਂ ਨੂੰ ਹਮੇਸ਼ਾ ਹੀ ਉਤਸ਼ਾਹਿਤ ਕਰਦੀ ਹੈ ’ਵਰਸਿਟੀ : ਡਾ. ਜਗਦੀਪ ਸਿੰਘ
ਉਪ ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਖੋਜ ਦੀ ਸ਼ਲਾਘਾ ਕਰਦਿਆਂ ਖੋਜਾਰਥੀ ਤੇ ਨਿਗਰਾਨ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਕਿਸ਼ੋਰ ਅਵਸਥਾ ’ਚ ਬੱਚਿਆਂ ਦੇ ਵਿਵਹਾਰ ਨੂੰ ਸਮਝਣਾ ਬਹੁਤ ਜ਼ਰੂਰੀ ਹੈ ਤਾਂ ਜੋ ਉਨ੍ਹਾਂ ਨੂੰ ਸਹੀ ਦਿਸ਼ਾ ਦਿੱਤੀ ਜਾ ਸਕੇ। ਇਸ ਲਈ ਅਜਿਹੇ ਖੋਜ ਕਾਰਜਾਂ ਦਾ ਹੋਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਸਮਾਜਿਕ ਪ੍ਰਸੰਗਿਕਤਾ ਵਾਲੀਆਂ ਖੋਜਾਂ ਨੂੰ ਹਮੇਸ਼ਾ ਹੀ ਉਤਸ਼ਾਹਿਤ ਕਰਦੀ ਹੈ। Punjab Health News
Patiala News: ਪੁਲਿਸ ਨੇ ਕਤਲ ’ਚ ਲੋੜੀਂਦੇ ਮੁਲਜ਼ਮ ਨੂੰ ਕੀਤਾ ਕਾਬੂ
Patiala News: ਪਟਿਆਲਾ (ਨਰਿੰਦਰ ਸਿੰਘ ਬਠੋਈ)। ਪਟਿਆਲਾ ਪੁਲਿਸ ਵੱਲੋਂ ਕਤਲ ਕੇਸ ’ਚ ਕਾਰਵਾਈ ਕਰਦਿਆਂ ਮਾਮਲੇ ਤੋਂ ਪਰਦਾ ਚੱਕਦਿਆ ਦਿਨ-ਦਿਹਾੜੇ ਲੜਾਈ ਝਗੜੇ ’ਚ ਇੱਕ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਮੁਲਜ਼ਮ ਨੂੰ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਮਨਪ੍ਰੀਤ ਸਿੰਘ ਚੀਮਾ, ਉਪ ਕਪਤਾਨ ਪੁਲਿਸ ਸਰਕਲ ਘਨੌਰ ਤੇ ਜੈਦੀਪ ਸ਼ਰਮਾ ਮੁੱਖ ਅਫਸਰ ਥਾਣਾ ਖੇੜੀ ਗੰਡਿਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 15 ਨਵੰਬਰ ਨੂੰ ਅਵਤਾਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਲੋਚਮਾਂ, ਥਾਣਾ ਖੇੜੀ ਗੰਡਿਆ ਨੇ ਗੁਰਜੰਟ ਸਿੰਘ ਉਰਫ ਜੰਟਾ ਪੁੱਤਰ ਹਾਕਮ ਸਿੰਘ ਵਾਸੀ ਲੋਚਮਾ।
ਇਹ ਖਬਰ ਵੀ ਪੜ੍ਹੋ : Nabha Road Accident: ਭਿਆਨਕ ਸੜਕ ਹਾਦਸੇ ’ਚ ਨਾਭਾ ਦੇ ਉਘੇ ਵਪਾਰੀ ਆਗੂ ਤੇ ਪਤਨੀ ਸਣੇ ਤਿੰਨ ਦੀ ਮੌਤ
ਥਾਣਾ ਖੇੜੀ ਗੰਡਿਆਂ ਖਿਲਾਫ ਮਾਮਲਾ ਦਰਜ ਕਰਵਾਇਆ ਸੀ ਕਿ ਜਮੀਨ ਦੇ ਹਿੱਸੇ ਨੂੰ ਨਾਂਅ ਕਰਵਾਉਣ ਕਰਕੇ ਉਸ ਦਾ ਮੁਦੱਈ ਮੁਕੱਦਮਾ ਦੇ ਭਰਾ ਬਹਾਦਰ ਸਿੰਘ ਉਮਰ ਕਰੀਬ 45 ਸਾਲ ਨਾਲ ਲੜਾਈ-ਝਗੜਾ ਚੱਲ ਰਿਹਾ ਸੀ ਇਸੇ ਰੰਜਿਸ਼ ਕਾਰਨ 14 ਨਵੰਬਰ ਨੂੰ ਗੁਰਜੰਟ ਸਿੰਘ ਦਾ ਬਹਾਦਰ ਸਿੰਘ ਨਾਲ ਦਿਨ ਸਮੇਂ ਲੜਾਈ ਝਗੜਾ ਹੋਇਆ ਸੀ, ਇਸ ਦੌਰਾਨ ਗੁਰਜੰਟ ਸਿੰਘ ਨੇ ਬਹਾਦਰ ਸਿੰਘ ਦੇ ਸਿਰ ’ਚ ਕਹੀ ਮਾਰ ਕੇ ਕਤਲ ਕਰ ਦਿੱਤਾ ਸੀ ਤੇ ਸਬੂਤ ਖਤਮ ਕਰਨ ਲਈ ਉਸ ’ਤੇ ਪੈਟਰੋਲ ਪਾ ਕੇ ਅੱਗ ਲਾ ਦਿੱਤੀ ਸੀ। ਇਸ ਤੋਂ ਬਾਅਦ ਥਾਣਾ ਖੇੜੀ ਗੰਡਿਆ ਦੀ ਪੁਲਿਸ ਨੇ 24 ਘੰਟਿਆਂ ਦੇ ਅੰਦਰ-ਅੰਦਰ ਕਤਲ ਦੀ ਵਾਰਦਾਤ ਨੂੰ ਟਰੇਸ ਕਰਕੇ ਮੁਲਜ਼ਮ ਗੁਰਜੰਟ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। Patiala News
Nabha Road Accident: ਭਿਆਨਕ ਸੜਕ ਹਾਦਸੇ ’ਚ ਨਾਭਾ ਦੇ ਉਘੇ ਵਪਾਰੀ ਆਗੂ ਤੇ ਪਤਨੀ ਸਣੇ ਤਿੰਨ ਦੀ ਮੌਤ
ਨਾਭਾ-ਪਟਿਆਲਾ ਰੋਡ ’ਤੇ ਦੋ ਕਾਰਾਂ ’ਚ ਵਾਪਰਿਆ ਭਿਆਨਕ ਸੜਕ ਹਾਦਸਾ
Nabha Road Accident: ਨਾਭਾ (ਤਰੁਣ ਕੁਮਾਰ ਸ਼ਰਮਾ)। ਰਿਆਸਤੀ ਸ਼ਹਿਰ ਨਾਭਾ ਵਿਖੇ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਉੱਘੇ ਵਪਾਰੀ ਆਗੂ ਤੇ ਉਸ ਦੀ ਧਰਮ ਪਤਨੀ ਸਣੇ ਤਿੰਨ ਵਿਅਕਤੀਆਂ ਦੀ ਸੜਕ ਹਾਦਸੇ ’ਚ ਮੌਤ ਹੋ ਗਈ। ਹਾਦਸਾਗ੍ਰਸਤ ਮ੍ਰਿਤਕਾਂ ਦੀ ਪਹਿਚਾਣ ਨਾਭਾ ਦੇ ਉੱਘੇ ਵਪਾਰੀ ਆਗੂ ਪ੍ਰਵੀਨ ਗੋਗੀ ਮਿੱਤਲ ਤੇ ਉਨ੍ਹਾਂ ਦੀ ਧਰਮ ਪਤਨੀ ਨੇਹਾ ਮਿੱਤਲ ਜਦਕਿ ਦੂਜੇ ਪਾਸਿਓਂ ਅਮਨਜੋਤ ਸਿੰਘ ਨਾਮੀ ਨੌਜਵਾਨ ਦੇ ਰੂਪ ’ਚ ਹੋਈ ਹੈ। ਇਹ ਸੜਕ ਹਾਦਸਾ ਨਾਭਾ ਪਟਿਆਲਾ ਰੋਡ ’ਤੇ ਵਾਪਰਿਆ ਜਿੱਥੇ ਦੋ ਕਾਰਾਂ ਦੀ ਆਹਮੋ ਸਾਹਮਣੀ ਟੱਕਰ ਵਿੱਚ ਉਕਤ ਵਪਾਰੀ ਆਗੂ ਤੇ ਉਨ੍ਹਾਂ ਦੀ ਧਰਮ ਪਤਨੀ ਦੀ ਮੌਤ ਹੋ ਗਈ। Nabha Road Accident
ਇਹ ਖਬਰ ਵੀ ਪੜ੍ਹੋ : Punjab Weather Update: ਠੰਢ ਨੇ ਫੜੀ ਰਫਤਾਰ, ਮੀਂਹ ਸਬੰਧੀ ਵੀ ਆਇਆ ਨਵਾਂ ਅਪਡੇਟ
ਦੱਸਣਯੋਗ ਹੈ ਕਿ ਪ੍ਰਵੀਨ ਮਿੱਤਲ (ਗੋਗੀ) ਨਾਮੀ ਉਕਤ ਵਪਾਰੀ ਆਗੂ ਹਲਕਾ ਨਾਭਾ ਵਿੱਚ ਅਜਿਹੇ ਹਰਮਨ ਪਿਆਰੇ ਆਗੂ ਸਨ ਜੋ ਆਪਣੇ ਆਖਰੀ ਸਮੇਂ ਤੱਕ ਨਾਭਾ ਉਤਸਵ ਕਮੇਟੀ ਸਮੇਤ ਹਲਕੇ ਦੀਆਂ ਲਗਭਗ ਸਾਰੀਆਂ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਲਈ ਅਹਿਮ ਯੋਗਦਾਨ ਪਾਉਂਦੇ ਰਹੇ। ਪਰਵੀਨ ਮਿੱਤਲ (ਗੋਗੀ) ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਪ੍ਰਵੀਨ ਗੋਗੀ ਆਪਣੀ ਧਰਮ ਪਤਨੀ ਨਾਲ ਪਟਿਆਲਾ ਵਿਖੇ ਕਿਸੇ ਵਿਆਹ ਵਿੱਚ ਸ਼ਾਮਲ ਹੋਣ ਤੋਂ ਬਾਦ ਨਾਭਾ ਪਰਤ ਰਹੇ ਸਨ ਕਿ ਰੋਹਟੀ ਪੁੱਲ ਲਾਗੇ ਦੂਜੇ ਪਾਸਿਓਂ ਤੇਜ਼ ਰਫਤਾਰੀ ਔਡੀ ਕਾਰ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ’ਚ ਦੋਵੇਂ ਪਤੀ-ਪਤਨੀ ਗੰਭੀਰ ਜ਼ਖਮੀ ਹੋ ਗਏ।
ਪਰਿਵਾਰਿਕ ਮੈਂਬਰ ਅਨੁਸਾਰ ਪ੍ਰਵੀਨ ਗੋਗੀ ਨੂੰ ਕਾਰ ’ਚੋਂ ਕੱਢ ਕੇ ਪਟਿਆਲਾ ਹਸਪਤਾਲ ਵਿਖੇ ਲਿਆਂਦਾ ਗਿਆ ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਦੱਸਿਆ ਗਿਆ ਕਿ ਉਨ੍ਹਾਂ ਦੀ ਧਰਮ ਪਤਨੀ ਹਾਦਸਾ ਵਾਪਰਨ ਸਮੇਂ ਮੌਕੇ ’ਤੇ ਹੀ ਦਮ ਤੋੜ ਗਈ ਸੀ। ਵਪਾਰੀ ਆਗੂ ਪ੍ਰਵੀਨ ਗੋਗੀ ਤੇ ਉਨ੍ਹਾਂ ਦੀ ਧਰਮ ਪਤਨੀ ਦੀ ਮੌਤ ਹੋਣ ਬਾਅਦ ਸ਼ਹਿਰ ਵਿੱਚ ਸੋਗ ਦੀ ਲਹਿਰ ਦੌੜ ਗਈ। ਰੋਹਟੀ ਪੁੱਲ ਪੁਲਿਸ ਚੌਂਕੀ ਇੰਚਾਰਜ ਜਸਵਿੰਦਰ ਸਿੰਘ ਨੇ ਦੱਸਿਆ ਕਿ ਹਾਦਸਾ ਕਾਫੀ ਭਿਆਨਕ ਸੀ ਤੇ ਦੋਨੋਂ ਕਾਰਾਂ ਦੇ ਤਿੰਨ ਸਵਾਰਾਂ ਦੀ ਮੌਤ ਹੋ ਗਈ ਹੈ। ਪੁਲਿਸ ਵੱਲੋਂ ਮਾਮਲੇ ਵਿੱਚ ਕਾਰਵਾਈ ਕਰਦਿਆਂ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਉਣ ਬਾਦ ਅਗਲੇਰੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। Nabha Road Accident
Patiala News: ਪਟਿਆਲਾ ਮੀਡੀਆ ਕਲੱਬ ’ਚ ਕੌਮੀ ਪ੍ਰੈਸ ਦਿਹਾੜੇ ’ਤੇ ਮੈਡੀਕਲ ਕੈਂਪ ਲਾਇਆ
Patiala News: ਪਟਿਆਲਾ (ਨਰਿੰਦਰ ਸਿੰਘ ਬਠੋਈ)। ਪਟਿਆਲਾ ਮੀਡੀਆ ਕਲੱਬ ਵਿਖੇ ਕੌਮੀ ਪ੍ਰੈਸ ਦਿਹਾੜੇ ’ਤੇ ਅਮਰ ਹਸਪਤਾਲ ਦੇ ਸਹਿਯੋਗ ਨਾਲ ਮੈਡੀਕਲ ਕੈਂਪ ਲਾਇਆ ਗਿਆ। ਕੈਂਪ ਦਾ ਉਦਘਾਟਨ ਜ਼ਿਲ੍ਹਾ ਲੋਕ ਸੰਪਰਕ ਅਫਸਰ ਭੁਪੇਸ ਚੱਠਾ ਨੇ ਕੀਤਾ ਜਦੋਂ ਕਿ ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸਹਾਇਕ ਲੋਕ ਸੰਪਰਕ ਅਫਸਰ (ਏਪੀਆਰਓ) ਹਰਦੀਪ ਸਿੰਘ ਤੇ ਅਮਰ ਹਸਪਤਾਲ ਦੇ ਕੋਆਰਡੀਨੇਟਰ ਸਤਨਾਮ ਸਿੰਘ ਸ਼ਾਮਲ ਹੋਏ। ਕੈਂਪ ਵਿੱਚ ਖੂਨ ਦੇ ਟੈਸਟ, ਹੈਪੇਟਾਈਟਸ ਬੀ ਤੇ ਸੀ ਦੇ ਟੈਸਟ ਵੀ ਮੁਫਤ ਕੀਤੇ ਗਏ। ਇਸ ਕੈਂਪ ਵਿੱਚ ਦਿਲੋ ਦੇ ਰੋਗਾਂ ਦੇ ਮਾਹਿਰ ਡਾਕਟਰ ਵਿਵੇਕ ਸਿੰਗਲਾ, ਹੱਡੀਆਂ ਦੇ ਰੋਗਾਂ ਦੇ ਮਾਹਿਰ ਡਾ. ਕੇ ਐਸ ਗਰੋਵਰ, ਚਮੜੀ ਰੋਗਾਂ ਦੇ ਮਾਹਿਰ ਡਾ. ਸ਼ਿਮੋਨਾ ਗਰਗ ਤੇ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾਕਟਰ ਪਿਯੂਸ਼ ਮਿੱਤਲ ਨੇ ਮਰੀਜ਼ਾਂ ਦਾ ਮੁਫਤ ਚੈਕਅਪ ਕੀਤਾ ਤੇ ਮੁਫਤ ਦਵਾਈਆਂ ਪ੍ਰਦਾਨ ਕੀਤੀਆਂ। Patiala News
ਇਹ ਖਬਰ ਵੀ ਪੜ੍ਹੋ : Chip Meters Punjab: ਕਿਸਾਨ ਯੂਨੀਅਨ ਵੱਲੋਂ ਚਿੱਪ ਵਾਲੇ ਮੀਟਰ ਲਾਉਣ ਆਏ ਬਿਜਲੀ ਮੁਲਾਜ਼ਮਾਂ ਦਾ ਘਿਰਾਓ
ਇਸ ਸੰਬੰਧੀ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਭੁਪੇਸ਼ ਚੱਠਾ ਨੇ ਕਿਹਾ ਕਿ ਉਹਨਾਂ ਨੂੰ ਖੁਸ਼ੀ ਹੈ ਕਿ ਜਿਸ ਪਟਿਆਲਾ ਮੀਡੀਆ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਵਜੋਂ ਉਹਨਾਂ ਨੂੰ ਸੇਵਾ ਕਰਨ ਦਾ ਮੌਕਾ ਮਿਲਿਆ ਸੀ, ਅੱਜ ਉਸੇ ਕਲੱਬ ਵਿੱਚ ਸਾਥੀਆਂ ਨੇ ਮਾਣ ਤੇ ਸਤਿਕਾਰ ਬਖਸ਼ਿਆ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਆਪਣੇ ਪੱਤਰਕਾਰੀ ਦੇ ਸਫਰ ’ਤੇ ਬਹੁਤ ਮਾਣ ਹੈ ਤੇ ਹਮੇਸ਼ਾ ਰਹੇਗਾ। ਇਸ ਮੌਕੇ ਸੰਬੋਧਨ ਕਰਦਿਆਂ ਕਲੱਬ ਦੇ ਮੁੱਖ ਸਲਾਕਹਾਰ ਰਾਣਾ ਰਣਧੀਰ ਨੇ ਕੌਮੀ ਪ੍ਰੈਸ ਦਿਹਾੜੇ ਦੇ ਪਿਛੋਕੜ ਦੀ ਜਾਣਕਾਰੀ ਦਿੱਤੀ ਜਦੋਂ ਕਿ ਬਾਨੀ ਪ੍ਰਧਾਨ ਰਵੇਲ ਸਿੰਘ ਭਿੰਡਰ ਨੇ ਕਲੱਬ ਦੇ ਇਤਿਹਾਸ ’ਤੇ ਝਾਤ ਪਾਈ। Patiala News
ਮੰਚ ਸੰਚਾਲਨ ਸਾਬਕਾ ਪ੍ਰਧਾਨ ਨਵਦੀਪ ਢੀਂਗਰਾ ਨੇ ਬਾਖੂਬੀ ਕੀਤਾ। ਇਸ ਮੌਕੇ ਕਲੱਬ ਪ੍ਰਧਾਨ ਪਰਮੀਤ ਸਿੰਘ, ਮੀਤ ਪ੍ਰਧਾਨ ਜਗਤਾਰ ਸਿੰਘ, ਜੁਆਇੰਟ ਸਕੱਤਰ ਜਤਿੰਦਰ ਗਰੋਵਰ, ਕਮਲ ਦੂਆ, ਅਨੂ ਅਲਬਰਟ, ਗੁਲਸ਼ਨ ਸ਼ਰਮਾ, ਹਰਜੀਤ ਸਿੰਘ ਨਿੱਝਰ, ਸਾਬਕਾ ਪ੍ਰਧਾਨ ਗੁਰਪ੍ਰੀਤ ਸਿੰਘ ਚੱਠਾ, ਸੁੰਦਰ ਸ਼ਰਮਾ, ਅਜੈ ਸ਼ਰਮਾ,ਕਮਰਇੰਦਰ ਸਿੰਘ, ਰਾਜਦੀਪ ਕੌਰ ਥਿੰਦ, ਜਸਵਿੰਦਰ ਜੁਲਕਾਂ, ਆਸ਼ੂਤੋਸ਼, ਮਨੀ ਸਿੰਘ ਸਮੇਤ ਅਮਰ ਹਸਪਤਾਲ ਦੇ ਡਾਕਟਰ, ਪੈਰਾ ਮੈਡੀਕਲ ਸਟਾਫ ਅਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।
Punjabi University: ਪੰਜਾਬੀ ਯੂਨੀਵਰਸਿਟੀ ਦੀ ਨਵੀਂ ਖੋਜ਼, ਜਾਣੋ ਕਿੰਨੀ ਹੋਵੇਗੀ ਫਾਇਦੇਮੰਦ
ਇੱਕ ਵਿਸ਼ੇਸ਼ ਹਾਰਮੋਨ ਤੇ ਫੰਗਸ ਦੀ ਵਰਤੋਂ ਨਾਲ ਲੱਭੀ ਵਿਧੀ
ਕੈਡਮੀਅਮ ਦੇ ਜ਼ਹਿਰੀਲੇ ਤੱਤ ਮਿੱਟੀ ’ਚ ਹੋਣ ਦੇ ਬਾਵਜੂਦ ਸਰ੍ਹੋਂ ’ਚ ਸ਼ਾਮਲ ਨਹੀਂ ਹੋਣਗੇ
ਹੁਣ ਪ੍ਰਦੂਸ਼ਿਤ ਮਿੱਟੀ ’ਚ ਉੱਗ ਸਕੇਗੀ ਸ਼ੁੱਧ ਸਰ੍ਹੋਂ
Punjabi University Research: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬੀ ਯੂਨੀਵਰਸਿਟੀ ਦੀ ਇੱਕ ਤਾਜਾ ਖੋਜ ਰਾਹੀਂ ਸਰ੍ਹੋਂ ਜਾਂ ਕਨੋਲਾ ਦੀ ਇੱਕ ਕਿਸਮ ਨੂੰ ਪ੍ਰਦੂਸ਼ਿਤ ਮਿੱਟੀ ’ਚ ਉਗਾਏ ਜਾ ਸਕਣ ਦੀ ਵਿਧੀ ਲੱਭੀ ਗਈ ਹੈ। ਯੂਨੀਵਰਸਿਟੀ ਦੇ ਬਨਸਪਤੀ ਵਿਗਿਆਨ ਵਿਭਾਗ ਦੇ ਮੁਖੀ ਪ੍ਰੋ. ਗੀਤਿਕਾ ਸਰਹਿੰਦੀ ਦੀ ਅਗਵਾਈ ਵਿੱਚ ਖੋਜਾਰਥੀ ਡਾ. ਗੁਰਵਰਿੰਦਰ ਕੌਰ ਵੱਲੋਂ ਇਹ ਖੋਜ ਕੀਤੀ ਗਈ ਹੈ। ਇਸ ਖੋਜ ਦੇ ਨਤੀਜੇ ਅੰਤਰਰਾਸ਼ਟਰੀ ਰਸਾਲਿਆਂ ਵਿੱਚ ਛਪ ਚੁੱਕੇ ਹਨ ਤੇ ਆਸਟ੍ਰੇਲੀਆ ਦੇ ਸਿਡਨੀ ਵਿਖੇ ਹੋਈ ਸਾਇੰਸ ਕਾਨਫਰੰਸ ਆਈਆਰਸੀ-2023 ’ਚ ਵੀ ਪੇਸ਼ ਕੀਤੇ ਜਾ ਚੁੱਕੇ ਹਨ। ਇਸ ਖੋਜ ਲਈ ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਵੱਲੋਂ ਆਰਥਿਕ ਸਹਾਇਤਾ ਵੀ ਹਾਸਲ ਹੋਈ ਹੈ। Punjabi University Research
ਇਹ ਖਬਰ ਵੀ ਪੜ੍ਹੋ : Jaipur Hospital Fire: ਜੈਪੁਰ ਦੇ SMS ਹਸਪਤਾਲ ’ਚ ਅੱਗ, 8 ਮਰੀਜ਼ਾਂ ਦੀ ਮੌਤ
ਜ਼ਿਕਰਯੋਗ ਹੈ ਕਿ ਪ੍ਰੋ. ਗੀਤਿਕਾ ਸਰਹਿੰਦੀ ਫਸਲਾਂ ਨੂੰ ਲਾਭਕਾਰੀ ਸੂਖਮ ਜੀਵਾਂ ਦੀ ਮਦਦ ਨਾਲ ਮੌਸਮੀ ਤਣਾਅ ਤੋਂ ਬਚਾਉਣ ਤੇ ਪੌਦਿਆਂ ਦੇ ਆਪਣੇ ਹਾਰਮੋਨਜ ਰਾਹੀਂ ਵਧਣ-ਵਿਗਸਣ ਸਬੰਧੀ ਆਪਣੀਆਂ ਖੋਜਾਂ ਲਈ ਜਾਣੇ ਜਾਂਦੇ ਹਨ। ਪ੍ਰੋ. ਗੀਤਿਕਾ ਨੇ ਤਾਜਾ ਖੋਜ ਬਾਰੇ ਗੱਲ ਕਰਦਿਆਂ ਦੱਸਿਆ ਕਿ ਉਨ੍ਹਾਂ ਇਸ ਮਕਸਦ ਲਈ ਪੌਦਿਆਂ ’ਚ ਪਾਏ ਜਾਂਦੇ ਇੱਕ ਵਿਸ਼ੇਸ਼ ਹਾਰਮੋਨ ਤੇ ਇੱਕ ਫੰਗਸ ਦੀ ਵਰਤੋਂ ਕੀਤੀ। ਉਨ੍ਹਾਂ ਦੱਸਿਆ ਕਿ 28-ਐੱਚਬੀਐੱਲ (28 ਹੋਮੋਬਰਾਸੀਅਨੋਲਾਇਡ) ਨਾਂਅ ਦਾ ਇਹ ਹਾਰਮੋਨ ਪੌਦਿਆਂ ਨੂੰ ਕੈਡਮੀਅਮ ਦੇ ਪ੍ਰਦੂਸ਼ਣ ਤੋਂ ਪੈਦਾ ਹੁੰਦੇ ਤਣਾਅ ਨਾਲ ਨਜਿੱਠਣ ’ਚ ਮਦਦਗਾਰ ਬਣਦਾ ਹੈ। Punjabi University Research
ਇਸੇ ਤਰ੍ਹਾਂ ਪਿਰੀਫੋਰਮੋਸਪੋਰਾ ਇੰਡੀਕਾ ਨਾਮਕ ਇੱਕ ਲਾਭਕਾਰੀ ਫੰਗਸ ਦੀ ਵੀ ਵਰਤੋਂ ਕੀਤੀ ਗਈ, ਜੋ ਪੌਦੇ ਦੀ ਜੜ੍ਹ ਵਿੱਚ ਰਹਿੰਦੀ ਹੈ ਤੇ ਉਸ ਦੇ ਵਧਣ-ਫੁੱਲਣ ਵਿੱਚ ਮਦਦ ਕਰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਖੋਜ ਦੇ ਨਤੀਜਿਆਂ ਵਿੱਚ ਸਾਹਮਣੇ ਆਇਆ ਕਿ ਇਹ ਦੋਵੇਂ ਮਿਲ ਕੇ ਪੌਦੇ ਨੂੰ ਜ਼ਹਿਰੀਲੇ ਕੈਡਮੀਅਮ ਦੇ ਪ੍ਰਭਾਵ ਤੋਂ ਬਚਾਉਂਦੇ ਹਨ। ਇਹ ਜ਼ਹਿਰੀਲੇ ਕੈਡਮੀਅਮ ਨੂੰ ਜੜ੍ਹਾਂ ’ਚ ਰੋਕ ਲੈਂਦੇ ਹਨ ਤਾਂ ਜੋ ਉਹ ਪੌਦੇ ਦੇ ਉਸ ਹਿੱਸੇ ਤੱਕ ਨਾ ਪੁੱਜੇ ਜੋ ਖਾਣਯੋਗ ਹੁੰਦਾ ਹੈ। ਖੋਜਾਰਥੀ ਡਾ. ਗੁਰਵਰਿੰਦਰ ਕੌਰ ਨੇ ਖੋਜ ਦੀ ਮਹੱਤਤਾ ਦੇ ਹਵਾਲੇ ਨਾਲ ਗੱਲ ਕਰਦਿਆਂ ਦੱਸਿਆ ਕਿ ਕੈਡਮੀਅਮ ਸਿਹਤ ਲਈ ਜ਼ਹਿਰੀਲਾ ਹੁੰਦਾ ਹੈ।
ਇਸ ਵਿਧੀ ਦੀ ਵਰਤੋਂ ਨਾਲ ਕੈਡਮੀਅਮ ਦਾ ਪ੍ਰਭਾਵ ਜੜ੍ਹਾਂ ਤੱਕ ਹੀ ਸੀਮਿਤ ਰਹਿੰਦਾ ਹੈ। ਸਰ੍ਹੋਂ ਦੇ ਪੌਦੇ ਦੀਆਂ ਜੜ੍ਹਾਂ ਨਾ ਤਾਂ ਮਨੁੱਖ ਦੇ ਖਾਣ ਲਈ ਵਰਤੀਆਂ ਜਾਂਦੀਆਂ ਹਨ, ਨਾ ਹੀ ਪਸ਼ੂ ਖੁਰਾਕ ਲਈ। ਉਨ੍ਹਾਂ ਕਿਹਾ ਕਿ ਪ੍ਰਦੂਸ਼ਿਤ ਮਿੱਟੀ ਨੂੰ ਕੁਦਰਤੀ ਤਰੀਕੇ ਨਾਲ ਸਾਫ ਕੀਤੇ ਜਾਣ ਪੱਖੋਂ ਵੀ ਇਸ ਵਿਧੀ ਦਾ ਵਿਸ਼ੇਸ਼ ਮਹੱਤਵ ਹੈ। ਉਨ੍ਹਾਂ ਕਿਹਾ ਕਿ ਇਹ ਵਿਧੀ ਟਿਕਾਊ ਅਤੇ ਕੁਦਰਤ ਪ੍ਰਤੀ ਦੋਸਤਾਨਾ ਪਹੁੰਚ ਵਾਲੀ ਅਜਿਹੀ ਖੇਤੀਬਾੜੀ ਨੂੰ ਵੀ ਉਤਸ਼ਾਹਿਤ ਕਰਦੀ ਹੈ ਜਿੱਥੇ ਰਸਾਇਣਾਂ ਦੀ ਵਰਤੋਂ ਨਹੀਂ ਕੀਤੀ ਜਾਂਦੀ।
ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਦਿੱਤੀ ਵਧਾਈ | Punjabi University Research
ਉਪ ਕੁਲਪਤੀ ਡਾ. ਜਗਦੀਪ ਸਿੰਘ ਨੇ ਖੋਜਾਰਥੀ ਤੇ ਨਿਗਰਾਨ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੰਦਿਆਂ ਇਸ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਰਸਾਇਣ ਮੁਕਤ ਖੇਤੀ ਦੇ ਵਧ ਰਹੇ ਮਹੱਤਵ ਵਾਲੇ ਦੌਰ ’ਚ ਅਜਿਹੀਆਂ ਖੋਜਾਂ ਦੀ ਆਪਣੀ ਵਿਸ਼ੇਸ਼ ਪ੍ਰਸੰਗਿਕਤਾ ਹੈ। ਉਨ੍ਹਾਂ ਕਿਹਾ ਕਿ ਇਸ ਦਿਸ਼ਾ ’ਚ ਹੋਰ ਵਧੇਰੇ ਖੋਜਾਂ ਹੋਣੀਆਂ ਚਾਹੀਦੀਆਂ ਹਨ।
Patiala River: ਏਡੀਸੀ ਨਵਰੀਤ ਕੌਰ ਸੇਖੋਂ ਨੇ ਵੱਡੀ ਨਦੀ ਦਾ ਕੀਤਾ ਦੌਰਾ
ਵੱਡੀ ਨਦੀ ’ਚ ਪਾਣੀ ਦਾ ਪੱਧਰ ਘੱਟ, ਸ਼ਹਿਰ ਵਾਸੀ ਅਫ਼ਵਾਹਾਂ ਤੋਂ ਸੁਚੇਤ ਰਹਿਣ : ਏ.ਡੀ.ਸੀ.
ਵੱਡੀ ਨਦੀ ’ਚ ਆ ਰਹੀ ਬੂਟੀ ਦੀ ਕੀਤੀ ਜਾ ਰਹੀ ਹੈ ਨਾਲੋਂ ਨਾਲ ਸਫ਼ਾਈ
Patiala River: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਅੱਜ ਵਰ੍ਹਦੇ ਮੀਂਹ ’ਚ ਵੱਡੀ ਨਦੀ ਦਾ ਦੌਰਾ ਕਰਕੇ ਚੱਲ ਰਹੇ ਸਫ਼ਾਈ ਕਾਰਜਾਂ ਸਮੇਤ ਨਦੀ ’ਚ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਵੱਡੀ ਨਦੀ ਵਿੱਚ ਪਾਣੀ ਦਾ ਪੱਧਰ ਕਾਫ਼ੀ ਘੱਟ ਹੈ ਅਤੇ ਜੋ ਬਰਸਾਤੀ ਪਾਣੀ ਆ ਰਿਹਾ ਹੈ ਉਸਨੂੰ ਅੱਗੇ ਜਾਣ ਵਿੱਚ ਕੋਈ ਰੁਕਾਵਟ ਨਹੀਂ ਤੇ ਪਾਣੀ ਆਰਾਮ ਨਾਲ ਅੱਗੇ ਲੰਘ ਰਿਹਾ ਹੈ ਅਤੇ ਇਸ ਦੇ ਇਕਦਮ ਵੱਧਣ ਦਾ ਕੋਈ ਖਦਸ਼ਾ ਨਹੀਂ ਹੈ, ਇਸ ਲਈ ਸ਼ਹਿਰ ਵਾਸੀ ਅਫ਼ਵਾਹਾਂ ਤੋਂ ਸੁਚੇਤ ਰਹਿੰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੀ ਜਾਂਦੀ ਅਧਿਕਾਰਤ ਜਾਣਕਾਰੀ ’ਤੇ ਹੀ ਵਿਸ਼ਵਾਸ ਕਰਨ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 24 ਘੰਟੇ ਜ਼ਿਲ੍ਹੇ ਦੇ ਨਦੀਆਂ/ਨਾਲਿਆਂ ਦੀ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਮੌਕੇ ਨਗਰ ਨਿਗਮ ਤੇ ਡਰੇਨੇਜ ਵਿਭਾਗ ਦੇ ਅਧਿਕਾਰੀ ਤੇ ਇਲਾਕੇ ਦੇ ਕੌਂਸਲਰ ਮੌਜੂਦ ਸਨ। ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਵੱਡੀ ਨਦੀ ਵਿੱਚ ਪਾਣੀ ਦਾ ਪੱਧਰ ਨਦੀ ਦੇ ਕੈਚਮੈਂਟ ਖੇਤਰ ਵਿੱਚ ਪਈ ਬਰਸਾਤ ਕਾਰਨ ਵਧਦਾ ਹੈ, ਪਰ ਹਾਲ ਦੀ ਘੜੀ ਅਜਿਹੀ ਕੋਈ ਸਥਿਤੀ ਨਹੀਂ ਹੈ ਕਿ ਵੱਡੀ ਨਦੀ ਵਿੱਚ ਪਾਣੀ ਇਕਦਮ ਵਧੇ, ਇਸ ਲਈ ਘਬਰਾਹਟ ਵਿੱਚ ਆਉਣ ਵਾਲੀ ਕੋਈ ਸਥਿਤੀ ਨਹੀਂ ਹੈ।
ਇਹ ਵੀ ਪੜ੍ਹੋ: Flood News: ਹੜ੍ਹ ਦੇ ਪਾਣੀ ’ਚ ਚੌਗਾਠਾਂ ਤੱਕ ਡੁੱਬੇ ਮਕਾਨਾਂ ਤੱਕ ਪਹੁੰਚੇ ਡੇਰਾ ਸੱਚਾ ਸੌਦਾ ਦੇ ਸੇਵਾਦਾਰ
ਉਨ੍ਹਾਂ ਕਿਹਾ ਕਿ ਵੱਡੀ ਨਦੀ ਵਿੱਚ ਆ ਰਹੀ ਬੂਟੀ ਦੀ ਸਫ਼ਾਈ ਦਾ ਕੰਮ ਵੀ ਜੰਗੀ ਪੱਧਰ ’ਤੇ ਜਾਰੀ ਹੈ ਅਤੇ ਮਸ਼ੀਨਰੀ ਅਤੇ ਲੇਬਰ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਡਰੇਨੇਜ ਵਿਭਾਗ ਦੇ ਨਾਲ ਨਾਲ ਨਗਰ ਨਿਗਮ ਪਟਿਆਲਾ ਦੀਆਂ ਟੀਮਾਂ ਵੀ ਪੂਰੀ ਤਰ੍ਹਾਂ ਚੌਕਸ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਮੌਜ਼ੂਦ ਨਗਰ ਨਿਗਮ ਤੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ ਤਾਂ ਜੋ ਪਾਣੀ ਦੇ ਵਹਾਅ ਵਿੱਚ ਕੋਈ ਰੁਕਾਵਟ ਨਾ ਆਵੇ। ਉਨ੍ਹਾਂ ਦੱਸਿਆ ਕਿ ਪਿੰਡ ਦੌਲਤਪੁਰ ਵਿਖੇ ਵੱਡੀ ਨਦੀ ’ਤੇ ਬਣ ਰਹੇ ਨਵੇਂ ਪੁੱਲ ਕਾਰਨ ਬਣਾਈ ਗਈ ਅਸਥਾਈ ਡਾਇਵਰਜ਼ਨ ਨੂੰ ਵੀ ਇਹਤਿਆਤ ਦੇ ਤੌਰ ’ਤੇ ਅਗਲੇ ਕੁਝ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੇਂ ਸਿਰ ਅਲਰਟ ਅਤੇ ਅਪਡੇਟ ਜਾਰੀ ਕੀਤੇ ਜਾ ਰਹੇ ਹਨ। Patiala River
Patiala News: ਪਟਿਆਲਾ ਦੇ ਬੇਲਰਾਂ ਦੀ ਚੇਤਾਵਨੀ, ਪਰਾਲੀ ਦਾ ਰੇਟ ਨਾ ਵਧਿਆ ਤਾਂ ਰੁਕ ਜਾਵੇਗਾ ਸਾਰਾ ਕੰਮ!
40-40 ਲੱਖ ਰੁਪਏ ਨਿਵੇਸ਼ ਕਰਨ ਦੇ ਬਾਵਜੂਦ ਬੇਲਰ ਮਾਲਕ ਘਾਟੇ ਸਹਿਣ ਲਈ ਮਜਬੂਰ: ਜੋਗਾ ਸਿੰਘ ਚਪੜ, ਹਰਜੀਤ ਸਿੰਘ ਲੱਖੋਮਾਜਰਾ, ਹਰਮਿੰਦਰ ਸਿੰਘ ਜੋਗੀਪੁਰ
ਪਟਿਆਲਾ (ਨਰਿੰਦਰ ਸਿੰਘ ਬਠੋਈ)। Patiala News: ਬੇਲਰ ਐਸੋਸੀਏਸ਼ਨ ਪਟਿਆਲਾ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਝੋਨੇ ਦੇ ਆਉਂਦੇ ਸੀਜ਼ਨ ’ਚ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਨੇ ਗੰਢਾਂ ਬਣਾਉਣ ਦਾ ਰੇਟ 198 ਰੁਪਏ ਪ੍ਰਤੀ ਕੁਇੰਟਲ ਤੈਅ ਨਾ ਕੀਤਾ ਤਾਂ ਬੇਲਰ ਮਾਲਕ ਪਰਾਲੀ ਤੋਂ ਗੰਢਾਂ ਬਣਾਉਣ ਦੇ ਕੰਮ ਦਾ ਪੂਰਨ ਬਾਈਕਾਟ ਕਰੇਗੀ, ਜਿਸਦੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ। ਅੱਜ ਇਥੇ ਪਟਿਆਲਾ ਮੀਡੀਆ ਕਲੱਬ ’ਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬੇਲਰ ਐਸੋਸੀਏਸ਼ਨ ਪੰਜਾਬ ਦੇ ਵਰਕਿੰਗ ਕਮੇਟੀ ਮੈਂਬਰ ਜੋਗਾ ਸਿੰਘ ਚਪੜ, ਜ਼ਿਲ੍ਹਾ ਪਟਿਆਲਾ ਪ੍ਰਧਾਨ ਹਰਜੀਤ ਸਿੰਘ ਲੱਖੋਮਾਜਰਾ, ਹਰਮਿੰਦਰ ਸਿੰਘ ਜੋਗੀਪੁਰ ਤੇ ਹੋਰ ਸਾਥੀਆਂ ਨੇ ਕਿਹਾ ਕਿ ਇਸ ਵੇਲੇ ਪਰਾਲੀ ਦੀ ਵਰਤੋਂ ਸੀ ਐਨ ਜੀ, ਬਿਜਲੀ, ਈਥਾਨੋਲ, ਬਾਇਕੋਲ, ਸੁੱਕਾ ਕੋਲਾ ਤੇ ਬਾਇਓ ਡੀਜ਼ਲ ਆਦਿ ਚੀਜ਼ਾਂ ਬਣਾਉਣ ਵਾਸਤੇ ਹੋ ਰਹੀ ਹੈ। Patiala News
ਇਹ ਖਬਰ ਵੀ ਪੜ੍ਹੋ : Virat Kohli: ਅੱਜ ਦੇ ਦਿਨ 2008 ’ਚ ਵਿਰਾਟ ਨੇ ਕੀਤਾ ਸੀ ਡੈਬਿਊ, ਜਾਣੋ ਕੋਹਲੀ ਦੇ ਪੂਰੇ ਕ੍ਰਿਕੇਟ ਕਰੀਅਰ ਬਾਰੇ
ਉਹਨਾਂ ਦੱਸਿਆ ਕਿ ਸਾਲ 2022 ’ਚ ਗੰਢਾ ਬਣਾ ਕੇ ਡੰਪ ਤੱਕ ਪਹੁੰਚਾਉਣ ਦਾ ਰੇਟ 185 ਰੁਪਏ ਪ੍ਰਤੀ ਕੁਇੰਟਲ ਸੀ ਜੋ 2023 ’ਚ ਘੱਟ ਕੇ 178 ਅਤੇ 2024 ਵਿਚ ਹੋਰ ਘੱਟ ਕੇ 165 ਰੁਪਏ ਪ੍ਰਤੀ ਕੁਇੰਟਲ ਰਹਿ ਗਿਆ। ਉਨ੍ਹਾਂ ਦੱਸਿਆ ਕਿ ਦੂਜੇ ਪਾਸੇ ਬੇਲਰ ਮਸ਼ੀਨ ਮਾਲਕਾਂ ਦਾ ਖਰਚਾ ਉਲਟਾ ਵੱਧ ਗਿਆ ਜਿਸ ਵਿੱਚ ਬੇਲਰ 30 ਰੁਪਏ, ਧਾਗਾ 16 ਰੁਪਏ, ਡਰਾਈਵਰ ਖਰਚ 14 ਰੁਪਏ, ਡੀਜ਼ਲ ਖਰਚਾ 40 ਰੁਪਏ, ਟਰੈਕਟਰ ਕਿਰਾਇਆ 18 ਰੁਪਏ, ਰਿਪੇਅਰ ਖਰਚਾ 12 ਰੁਪਏ, ਵੈਲਿਊ ਲੋਸ 17 ਰੁਪਏ ਤੇ ਫੁੱਟਕਲ ਖਰਚੇ 5 ਰੁਪਏ ਪ੍ਰਤੀ ਕੁਇੰਟਲ ਮਿਲਾ ਕੇ ਕੁੱਲ ਖਰਚਾ 152 ਰੁਪਏ ਪ੍ਰਤੀ ਕੁਇੰਟਲ ਆ ਰਿਹਾ ਹੈ। Patiala News
ਉਹਨਾਂ ਕਿਹਾ ਕਿ ਜੇਕਰ ਇਸ ਵਾਰ ਰੇਟ 165 ਰੁਪਏ ਹੋਇਆ ਤਾਂ ਬੇਲਰ ਮਾਲਕਾਂ ਨੂੰ 40-40 ਲੱਖ ਰੁਪਏ ਮਸ਼ੀਨਰੀ ’ਤੇ ਲਾਉਣ ਦੇ ਬਾਵਜੂਦ ਸਿਰਫ 13 ਰੁਪਏ ਪ੍ਰਤੀ ਕੁਇੰਟਲ ਬਚਣਗੇ ਜੋ ਬੇਹੱਦ ਘਾਟੇ ਵਾਲਾ ਸੌਦਾ ਹੈ। ਉਹਨਾਂ ਕਿਹਾ ਕਿ ਜੇਕਰ ਜ਼ਿਲ੍ਹੇ ’ਚ ਬਾਹਰੋਂ ਆ ਕੇ ਬੇਲਰ ਮਾਲਕ ਕੰਮ ਕਰਦੇ ਹਨ ਤਾਂ ਉਹ ਵੀ ਐਸੋਸੀਏਸ਼ਨ ਨਾਲ ਤਾਲਮੇਲ ਕਰਨਗੇ ਤੇ 198 ਰੁਪਏ ਤੋਂ ਘੱਟ ਰੇਟ ’ਤੇ ਕੰਮ ਨਹੀਂ ਕਰਨਗੇ। ਸਵਾਲਾਂ ਦੇ ਜਵਾਬ ਦਿੰਦਿਆਂ ਇਨ੍ਹਾਂ ਆਗੂਆਂ ਨੇ ਕਿਹਾ ਕਿ ਗੰਢਾਂ ਦੀ ਖਰੀਦ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਖਲ ਦੇ ਕੇ ਰੇਟ 198 ਰੁਪਏ ਪ੍ਰਤੀ ਕੁਇੰਟਲ ਤੈਅ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਾ ਹੋਇਆ ਤਾਂ ਉਹ ਇਸ ਵਾਰ ਦੋ ਮਹੀਨੇ ਚੱਲਣ ਵਾਲੇ ਸੀਜ਼ਨ ਦਾ ਕੰਮ ਪੂਰੀ ਤਰ੍ਹਾਂ ਠੱਪ ਕਰਨਗੇ ਜਿਸ ਦੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ। Patiala News
ਉਨ੍ਹਾਂ ਇਹ ਵੀ ਦੱਸਿਆ ਕਿ ਬੇਸ਼ੱਕ ਪਿਛਲੇ ਸੀਜ਼ਨ ’ਚ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੀਟਿੰਗਾਂ ਕੀਤੀਆਂ ਗਈਆਂ ਸਨ ਪਰ ਕੋਈ ਠੋਸ ਨਹੀਂ ਨਿਕਲਿਆ। ਉਹਨਾਂ ਇਹ ਵੀ ਦੱਸਿਆ ਕਿ ਬੇਲਰ ਮਾਲਕਾਂ ਦੇ 5-5 ਲੱਖ ਰੁਪਏ ਤੱਕ ਫੈਕਟਰੀ ਮਾਲਕਾਂ ਕੋਲ ਬਕਾਇਆ ਪਏ ਹਨ ਜਿਸ ਨਾਲ ਮੁਸ਼ਕਿਲਾਂ ਹੋਰ ਵੱਧ ਗਈਆਂ ਹਨ। ਇਸ ਮੌਕੇ ਜਗਤਾਰ ਸਿੰਘ ਲੰਮਦੀਪੁਰ, ਤਰਨਜੀਤ ਸਿੰਘ ਜੋਗੀਪੁਰ, ਮਾਹਲ ਸਿੰਘ ਪਨੌਦੀਆਂ, ਕੁਲਵੀਰ ਸਿੰਘ ਕਤਲਾਹਰ, ਜਗਵਿੰਦਰ ਸਿੰਘ ਸਮਾਣਾ, ਬਲਜਿੰਦਰ ਸਿੰਘ ਸੇਹਰਾ, ਜਗਵੀਰ ਸਿੰਘ ਜੋਗੀਪੁਰ, ਰਵਿੰਦਰ ਸਿੰਘ ਰਾਮਗੜ੍ਹ, ਬਲਵਿੰਦਰ ਸਿੰਘ ਬੌੜਾ ਅਤੇ ਗੁਰਦਰਸ਼ਨ ਸਿੰਘ ਕਾਦਰਾਬਾਦ ਵੀ ਹਾਜ਼ਰ ਸਨ।
ਪਟਿਆਲਾ (ਸੱਚ ਕਹੂੰ ਨਿਊਜ਼)। Patiala News: ਪਟਿਆਲਾ ਦੇ ਬਾਰਾਂਦਰੀ ਇਲਾਕੇ ’ਚ ਅੱਜ ਸਵੇਰੇ ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਦਰਅਸਲ, ਇੱਥੇ ਮੁੱਖ ਸੜਕ ’ਤੇ ਅਚਾਨਕ ਇੱਕ ਪੁਰਾਣਾ ਤੇ ਵੱਡਾ ਦਰੱਖਤ ਡਿੱਗ ਗਿਆ। ਇਸ ਦੌਰਾਨ, ਹੇਠਾਂ ਤੋਂ ਲੰਘ ਰਿਹਾ ਇੱਕ ਈ-ਰਿਕਸ਼ਾ ਇਸ ਨਾਲ ਟਕਰਾ ਗਿਆ, ਜਿਸ ਕਾਰਨ ਡਰਾਈਵਰ ਜ਼ਖਮੀ ਹੋ ਗਿਆ। ਦਰੱਖਤ ਇੰਨਾ ਵੱਡਾ ਸੀ ਕਿ ਡਿੱਗਦੇ ਹੀ ਇਸ ਨੇ ਕਈ ਘਰਾਂ ਦੀ ਬਿਜਲੀ ਸਪਲਾਈ ’ਚ ਵਿਘਨ ਪਾ ਦਿੱਤਾ। ਦਰੱਖਤ ਬਿਜਲੀ ਦੀਆਂ ਤਾਰਾਂ ’ਤੇ ਡਿੱਗ ਗਿਆ।
ਇਹ ਖਬਰ ਵੀ ਪੜ੍ਹੋ : CM Punjab: ਮੁੱਖ ਮੰਤਰੀ ਮਾਨ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਹੋਏ ਨਤਮਸਤਕ
ਜਿਸ ਕਾਰਨ ਪੂਰੀ ਸਪਲਾਈ ਲਾਈਨ ਨੂੰ ਕੱਟਣਾ ਪਿਆ। ਹਾਦਸੇ ਤੋਂ ਬਾਅਦ, ਇਲਾਕੇ ’ਚ ਬਿਜਲੀ ਗੁੱਲ ਹੋ ਗਈ। ਇਸ ਦੇ ਨਾਲ ਹੀ, ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲਣ ਤੋਂ ਡਰ ਰਹੇ ਹਨ, ਕਿਤੇ ਇਹ ਹਾਦਸਾ ਉਨ੍ਹਾਂ ਨਾਲ ਨਾ ਵਾਪਰ ਜਾਵੇ। ਖੁਸ਼ਕਿਸਮਤੀ ਨਾਲ, ਜਿਸ ਸਮੇਂ ਦਰੱਖਤ ਡਿੱਗਿਆ, ਉਸ ਸਮੇਂ ਸੜਕ ’ਤੇ ਆਵਾਜਾਈ ਘੱਟ ਸੀ। ਸੜਕ ਦੇ ਇੱਕ ਪਾਸੇ ਫਾਟਕ ਬੰਦ ਹੋਣ ਕਾਰਨ ਆਵਾਜਾਈ ਘੱਟ ਸੀ, ਨਹੀਂ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ। Patiala News