ਖੇਤੀਬਾੜੀ - Sach Kahoon Punjabi

Farmer Government Schemes: ਕਿਸਾਨਾਂ ਨੂੰ ਮਿਲਣਗੇ ਵੱਡੇ ਫਾਇਦੇ! ਇਹ 3 ਸਰਕਾਰੀ ਯੋਜਨਾਵਾਂ ਬਾਰੇ ਜ਼ਰੂਰ ਜਾਣੋ
Farmer Government Schemes: ਨਵੀਂ ਦਿੱਲੀ (ਆਈਏਐਨਐਸ)। ਕੇਂਦਰ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਨੂੰ ਵਿੱਤੀ ਤੌਰ 'ਤੇ ਮਜ਼ਬੂਤ ਬਣਾਉਣ ਲਈ ਕਈ ਯੋਜਨਾਵਾਂ ਚਲਾ ਰਹੀ ਹੈ। ਇਨ੍ਹਾਂ ਵਿੱਚੋਂ ਕੁਝ ਯੋਜਨਾਵਾਂ ਅਜਿਹੀਆਂ ਹਨ ਜੋ ਕਿਸਾਨਾਂ ਨੂੰ ਸਿੱਧੀ ਵਿੱਤੀ ਸਹਾਇਤਾ, ਬੁਢਾਪੇ ਵਿੱਚ ਪੈਨਸ਼ਨ ਅਤੇ ਖੇਤੀ ਲਈ ਆਸਾਨ ਕਰਜ਼ੇ ਵਰਗੀਆਂ ਸਹੂਲਤਾਂ ਪ੍ਰਦਾਨ ਕਰਦੀਆਂ ਹਨ। ਹਾਲਾਂਕਿ, ਜਾਣਕਾਰੀ ਦੀ ਘਾਟ ਕਾਰਨ, ਅੱਜ ਵੀ ਬਹੁਤ ਸਾਰੇ ਯੋਗ ਕਿਸਾਨ ਇਨ੍ਹਾਂ ਯੋਜਨਾਵਾਂ ਦਾ ਪੂਰਾ ਲਾਭ ਨਹੀਂ ਲੈ ਪਾ ਰਹੇ ਹਨ। ਅਜਿਹੀ ਸਥਿਤੀ ਵਿੱਚ, ਜੇਕਰ ਤੁਸੀਂ ਖੇਤੀ ਕਰਦੇ ਹੋ, ਤਾਂ ਅੱਜ ਅਸੀਂ ਤੁਹਾਨੂੰ ਸਰਕਾਰ ਦੀਆਂ ਤਿੰਨ ਅਜਿਹੀਆਂ ਯੋਜਨਾਵਾਂ ਬਾਰੇ ਦੱਸਣ ਜਾ ਰਹੇ ਹਾਂ, ਜੋ ਤੁਹਾਡੇ ਲਈ ਬਹੁਤ ਲਾਭਦਾਇਕ ਹੋ ਸਕਦੀਆਂ ਹਨ। ਦਰਅਸਲ, ਕਿਸਾਨਾਂ ਨਾਲ ਸਬੰਧਤ ਜਿਨ੍ਹਾਂ ਯੋਜਨਾਵਾਂ ਬਾਰੇ ਅਸੀਂ ਗੱਲ ਕਰ ਰਹੇ ਹਾਂ ਉਹ ਹਨ- ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ, ਪ੍ਰਧਾਨ ਮੰਤਰੀ ਕਿਸਾਨ ਮਾਨਧਨ ਯੋਜਨਾ ਅਤੇ ਕਿਸਾਨ ਕ੍ਰੈਡਿਟ ਕਾਰਡ (KCC), ਜੋ ਤੁਹਾਡੇ ਲਈ ਬਹੁਤ ਕੰਮ ਦੀਆਂ ਸਾਬਤ ਹੋ ਸਕਦੀਆਂ ਹਨ।

ਪਹਿਲਾਂ ਗੱਲ ਕਰਦੇ ਹਾਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (PM-KISAN) ਯੋਜਨਾ ਬਾਰੇ
PM-KISAN ਦੇਸ਼ ਦੀਆਂ ਸਭ ਤੋਂ ਪ੍ਰਸਿੱਧ ਕਿਸਾਨ ਯੋਜਨਾਵਾਂ ਵਿੱਚੋਂ ਇੱਕ ਹੈ। ਇਸ ਯੋਜਨਾ ਦੇ ਤਹਿਤ, ਯੋਗ ਜ਼ਮੀਨ ਮਾਲਕ ਕਿਸਾਨਾਂ ਨੂੰ ਸਾਲਾਨਾ ₹6,000 ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਇਹ ਰਕਮ ₹2,000 ਦੀਆਂ ਤਿੰਨ ਬਰਾਬਰ ਕਿਸ਼ਤਾਂ ਵਿੱਚ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾਂਦੀ ਹੈ। ਇਸ ਯੋਜਨਾ ਦਾ ਉਦੇਸ਼ ਕਿਸਾਨਾਂ ਨੂੰ ਉਨ੍ਹਾਂ ਦੀ ਖੇਤੀ ਅਤੇ ਘਰੇਲੂ ਜ਼ਰੂਰਤਾਂ ਲਈ ਵਾਧੂ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ। ਲਾਭ ਉਨ੍ਹਾਂ ਕਿਸਾਨਾਂ ਲਈ ਉਪਲੱਬਧ ਹਨ ਜਿਨ੍ਹਾਂ ਕੋਲ ਖੇਤੀਯੋਗ ਜ਼ਮੀਨ ਹੈ। ਯੋਜਨਾ ਦੇ ਫੰਡ ਪ੍ਰਾਪਤ ਕਰਨ ਲਈ E-KYC, ਆਧਾਰ-ਤੋਂ-ਬੈਂਕ ਖਾਤੇ ਨੂੰ ਲਿੰਕ ਕਰਨਾ, ਅਤੇ ਜ਼ਮੀਨ ਰਿਕਾਰਡ ਤਸਦੀਕ ਲਾਜ਼ਮੀ ਹੈ। PM-KISAN ਯੋਜਨਾ ਸਿਰਫ਼ ਯੋਗ ਜ਼ਮੀਨ ਮਾਲਕ ਕਿਸਾਨ ਪਰਿਵਾਰਾਂ ਨੂੰ ਲਾਭ ਪਹੁੰਚਾਉਂਦੀ ਹੈ। ਸੰਸਥਾਗਤ ਜ਼ਮੀਨ ਮਾਲਕ ਯੋਗ ਨਹੀਂ ਹਨ। ਇਸ ਤੋਂ ਇਲਾਵਾ, ਜਿਨ੍ਹਾਂ ਪਰਿਵਾਰਾਂ ਦਾ ਕੋਈ ਮੈਂਬਰ ਆਮਦਨ ਕਰ ਦਾਤਾ ਹੈ, ਉਹ ਵੀ ਇਸ ਯੋਜਨਾ ਲਈ ਯੋਗ ਨਹੀਂ ਹਨ। ਡਾਕਟਰ, ਇੰਜੀਨੀਅਰ, ਵਕੀਲ, ਚਾਰਟਰਡ ਅਕਾਊਂਟੈਂਟ ਅਤੇ ਆਰਕੀਟੈਕਟ ਵਰਗੇ ਰਜਿਸਟਰਡ ਪੇਸ਼ੇਵਰ ਵੀ ਅਯੋਗ ਹਨ। ਇਸ ਲਈ, ਅਰਜ਼ੀ ਦੇਣ ਤੋਂ ਪਹਿਲਾਂ ਯੋਗਤਾ ਦੇ ਮਾਪਦੰਡਾਂ ਨੂੰ ਸਮਝਣਾ ਮਹੱਤਵਪੂਰਨ ਹੈ।

ਪ੍ਰਧਾਨ ਮੰਤਰੀ ਕਿਸਾਨ ਮਾਨਧਨ ਯੋਜਨਾ

ਦੂਜੀ ਯੋਜਨਾ ਪ੍ਰਧਾਨ ਮੰਤਰੀ ਕਿਸਾਨ ਮਾਨਧਨ ਯੋਜਨਾ ਹੈ। ਕੇਂਦਰ ਸਰਕਾਰ ਇਸ ਯੋਜਨਾ ਨੂੰ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਉਨ੍ਹਾਂ ਦੀ ਬੁਢਾਪੇ ਵਿੱਚ ਵਿੱਤੀ ਸੁਰੱਖਿਆ ਪ੍ਰਦਾਨ ਕਰਨ ਲਈ ਚਲਾਉਂਦੀ ਹੈ। ਇਸ ਯੋਜਨਾ ਦੇ ਤਹਿਤ, ਯੋਗ ਕਿਸਾਨਾਂ ਨੂੰ 60 ਸਾਲ ਦੀ ਉਮਰ ਤੱਕ ਪਹੁੰਚਣ ਤੋਂ ਬਾਅਦ ₹3,000 ਦੀ ਮਹੀਨਾਵਾਰ ਪੈਨਸ਼ਨ ਮਿਲਦੀ ਹੈ। ਯੋਜਨਾ ਵਿੱਚ ਸ਼ਾਮਲ ਹੋਣ ਸਮੇਂ, ਇੱਕ ਕਿਸਾਨ ਦੀ ਉਮਰ 18 ਤੋਂ 40 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ ਅਤੇ ਵੱਧ ਤੋਂ ਵੱਧ 2 ਹੈਕਟੇਅਰ ਵਾਹੀਯੋਗ ਜ਼ਮੀਨ ਦਾ ਮਾਲਕ ਹੋਣਾ ਚਾਹੀਦਾ ਹੈ। ਕਿਸਾਨਾਂ ਨੂੰ ਆਪਣੀ ਉਮਰ ਦੇ ਆਧਾਰ 'ਤੇ ਪ੍ਰਤੀ ਮਹੀਨਾ ₹55 ਅਤੇ ₹200 ਦੇ ਵਿਚਕਾਰ ਯੋਗਦਾਨ ਪਾਉਣ ਦੀ ਲੋੜ ਹੁੰਦੀ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਕੇਂਦਰ ਸਰਕਾਰ ਕਿਸਾਨ ਦੇ ਪੈਨਸ਼ਨ ਖਾਤੇ ਵਿੱਚ ਬਰਾਬਰ ਰਕਮ ਦਾ ਯੋਗਦਾਨ ਪਾਉਂਦੀ ਹੈ। ਇਹ ਯੋਜਨਾ ਪਰਿਵਾਰਕ ਪੈਨਸ਼ਨ ਦੀ ਵੀ ਵਿਵਸਥਾ ਕਰਦੀ ਹੈ। ਜੇਕਰ ਪੈਨਸ਼ਨ ਪ੍ਰਾਪਤ ਕਰਨ ਵਾਲੇ ਕਿਸਾਨ ਦੀ ਮੌਤ ਹੋ ਜਾਂਦੀ ਹੈ, ਤਾਂ ਨਿਯਮਾਂ ਅਨੁਸਾਰ, ਉਸਦੇ ਜੀਵਨ ਸਾਥੀ ਨੂੰ ਪਰਿਵਾਰਕ ਪੈਨਸ਼ਨ ਵਜੋਂ ਪੈਨਸ਼ਨ ਰਕਮ ਦਾ 50 ਪ੍ਰਤੀਸ਼ਤ ਮਿਲਦਾ ਹੈ। ਇਹ ਪਰਿਵਾਰ ਨੂੰ ਵਿੱਤੀ ਸੁਰੱਖਿਆ ਵੀ ਪ੍ਰਦਾਨ ਕਰਦਾ ਹੈ।

ਤੀਜੀ ਯੋਜਨਾ ਕਿਸਾਨ ਕ੍ਰੈਡਿਟ ਕਾਰਡ

ਤੀਜੀ ਯੋਜਨਾ ਕਿਸਾਨ ਕ੍ਰੈਡਿਟ ਕਾਰਡ ਹੈ। ਖੇਤੀ ਦੌਰਾਨ, ਕਿਸਾਨਾਂ ਨੂੰ ਬੀਜ, ਖਾਦ, ਸਿੰਚਾਈ, ਕੀਟਨਾਸ਼ਕ, ਮਜ਼ਦੂਰੀ ਅਤੇ ਹੋਰ ਖੇਤੀਬਾੜੀ ਉਦੇਸ਼ਾਂ ਲਈ ਵੱਡੀ ਮਾਤਰਾ ਵਿੱਚ ਪੈਸੇ ਦੀ ਲੋੜ ਹੁੰਦੀ ਹੈ। ਇਸ ਲਈ, ਕਿਸਾਨ ਕ੍ਰੈਡਿਟ ਕਾਰਡ (KCC) ਕਿਫਾਇਤੀ ਅਤੇ ਆਸਾਨ ਪਹੁੰਚ ਪ੍ਰਦਾਨ ਕਰਦਾ ਹੈ। ਇਸ ਯੋਜਨਾ ਦੇ ਤਹਿਤ, ਕਿਸਾਨ ਖੇਤੀ ਅਤੇ ਸੰਬੰਧਿਤ ਗਤੀਵਿਧੀਆਂ ਲਈ ਬੈਂਕਾਂ ਤੋਂ ਕਰਜ਼ਾ ਪ੍ਰਾਪਤ ਕਰ ਸਕਦੇ ਹਨ। ਯੋਗ ਲਾਭਪਾਤਰੀ ਜੋ ਨਾ ਸਿਰਫ਼ ਫ਼ਸਲ ਉਤਪਾਦਨ ਵਿੱਚ ਲੱਗੇ ਹੋਏ ਹਨ, ਸਗੋਂ ਪਸ਼ੂ ਪਾਲਣ, ਡੇਅਰੀ ਵਰਗੇ ਖੇਤਰਾਂ ਵਿੱਚ ਵੀ ਸ਼ਾਮਲ ਹਨ, KCC ਰਾਹੀਂ ਕਰਜ਼ਾ ਸਹੂਲਤਾਂ ਪ੍ਰਾਪਤ ਕਰ ਸਕਦੇ ਹਨ। ਕਿਸਾਨ ਕ੍ਰੈਡਿਟ ਕਾਰਡ ਅਧੀਨ ਕਰਜ਼ੇ ਦੀ ਸੀਮਾ ਕਿਸਾਨ ਦੀ ਜ਼ਮੀਨ, ਫ਼ਸਲੀ ਪੈਟਰਨ, ਉਤਪਾਦਨ ਲਾਗਤ ਅਤੇ ਵਿੱਤੀ ਜ਼ਰੂਰਤਾਂ ਦੇ ਆਧਾਰ 'ਤੇ ਨਿਰਧਾਰਤ ਕੀਤੀ ਜਾਂਦੀ ਹੈ। ਬੈਂਕ ਸਾਰੇ ਪਹਿਲੂਆਂ ਦਾ ਮੁਲਾਂਕਣ ਕਰਨ ਤੋਂ ਬਾਅਦ ਕ੍ਰੈਡਿਟ ਸੀਮਾ ਨਿਰਧਾਰਤ ਕਰਦੇ ਹਨ। ਇਸ ਯੋਜਨਾ ਦੇ ਤਹਿਤ, ਯੋਗ ਕਿਸਾਨ ₹5 ਲੱਖ ਤੱਕ ਦੇ ਕਰਜ਼ੇ ਪ੍ਰਾਪਤ ਕਰ ਸਕਦੇ ਹਨ, ਜਿਸ ਨਾਲ ਖੇਤੀਬਾੜੀ ਗਤੀਵਿਧੀਆਂ ਲਈ ਪੂੰਜੀ ਇਕੱਠੀ ਕਰਨਾ ਆਸਾਨ ਹੋ ਜਾਂਦਾ ਹੈ ਅਤੇ ਕਿਸਾਨਾਂ ਦੀ ਸ਼ਾਹੂਕਾਰਾਂ 'ਤੇ ਨਿਰਭਰਤਾ ਘਟਦੀ ਹੈ। ਇਸ ਤਰ੍ਹਾਂ, ਇਹ ਤਿੰਨੋਂ ਯੋਜਨਾਵਾਂ ਕਿਸਾਨਾਂ ਲਈ ਆਰਥਿਕ ਸੁਰੱਖਿਆ, ਆਮਦਨ ਸਹਾਇਤਾ ਅਤੇ ਵਿੱਤੀ ਸਸ਼ਕਤੀਕਰਨ ਲਈ ਇੱਕ ਮਜ਼ਬੂਤ ਨੀਂਹ ਵਜੋਂ ਉੱਭਰੀਆਂ ਹਨ।

Sunam News: ਕਿਸਾਨਾਂ ਦਾ ਮੋਰਚਾ ਜਾਰੀ, ਮੰਤਰੀ ਦੀ ਕੋਠੀ ਨਜ਼ਦੀਕ ਪਹੁੰਚੇ ਕਿਸਾਨ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਈ ’ਚ ਪੰਜਾਬ ’ਚ 9 ਕੈਬਨਿਟ ਮੰਤਰੀਆਂ ਦੀਆਂ ਕੋਠੀਆਂ ਅੱਗੇ 5 ਦਿਨਾਂ ਲਈ ਪੱਕੇ ਮੋਰਚੇ ਲਾਏ ਗਏ ਹਨ। ਇਸੇ ਤਹਿਤ ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਹੀ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵੱਲੋਂ ਕੱਲ੍ਹ ਤੋਂ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਕੋਲ ਪੰਜ ਦਿਨਾਂ ਲਈ ਪੱਕਾ ਮੋਰਚਾ ਲਾਇਆ ਗਿਆ ਹੈ। ਬੀਕੇਯੂ ਏਕਤਾ ਆਜ਼ਾਦ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸੋਮਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਹੀ ’ਚ ਬੀਤੇ ਕੱਲ 14 ਸਤੰਬਰ ਤੋਂ 18 ਸਤੰਬਰ ਤੱਕ ਪੰਜਾਬ ’ਚ 9 ਥਾਵਾਂ ਤੇ ਕੈਬਨਿਟ ਮੰਤਰੀਆਂ ਦੀਆਂ ਕੋਠੀਆਂ ਅੱਗੇ ਪੱਕੇ ਮੋਰਚੇ ਲਾਏ ਗਏ ਹਨ। Sunam News

ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਕੁੱਲ 23 ਮੰਗਾਂ ਜੋ ਬਿਲਕੁਲ ਜਾਇਜ ਹਨ, ਜਿਨਾਂ ਦੇ ਸਬੰਧ ’ਚ ਇਹ ਮੋਰਚੇ ਲਾਏ ਗਏ ਹਨ। ਉਨ੍ਹਾਂ ਕਿਹਾ ਕਿ ਇਹ ਮੰਗਾਂ ਦੀ ਪੂਰਤੀ ਲਈ ਉਨ੍ਹਾਂ ਨੂੰ ਜਿੰਨਾ ਵੀ ਸੰਘਰਸ਼ ਕਰਨਾ ਪਿਆ ਉਹ ਪਿੱਛੇ ਨਹੀਂ ਹਟਣਗੇ। ਜ਼ਿਕਾਰਯੋਗ ਹੈ ਕਿ ਬੀਕੇਯੂ ਏਕਤਾ ਆਜ਼ਾਦ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪੱਕਾ ਮੋਰਚਾ ਲਾਉਣਾ ਮਿਥਿਆ ਗਿਆ ਸੀ ਪਰ ਕੱਲ੍ਹ ਪੁਲਿਸ ਨੇ ਉਨ੍ਹਾਂ ਨੂੰ ਇੱਕ ਬਾਰ ਤਾਂ ਨਗਰ ਕੌਂਸਲ ਦਫਤਰ ਦੇ ਕੋਲ ਬੈਰੀਕੇਡ ਲਾ ਕੇ ਅੱਗੇ ਜਾਣ ਤੋਂ ਰੋਕ ਲਿਆ ਸੀ। ਪਰ ਜਦੋਂ ਕੱਲ੍ਹ ਦੁਪਹਿਰ ਬਾਅਦ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਪੁਲਿਸ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ ਕਿ ਉਹ ਅਮਨ ਅਰੋੜਾ ਦੀ ਕੋਠੀ ਨਜਦੀਕ ਧਰਨਾ ਦੇਣਾ ਚਾਹੁੰਦੇ ਹਨ। Sunam News

ਇਹ ਵੀ ਪੜ੍ਹੋ : Bihar Floods 2026: ਬਿਹਾਰ ’ਚ ਹੜ੍ਹ ਕਾਰਨ ਤਬਾਹੀ ’ਤੇ ਰਾਹੁਲ ਗਾਂਧੀ, ਖੜਗੇ ਤੇ ਪ੍ਰਿਅੰਕਾ ਗਾਂਧੀ ਨੇ ਪ੍ਰਗਟ ਕੀਤਾ ਦੁੱਖ

ਇਸ ਗੱਲ ਤੇ ਪੁਲਿਸ ਪ੍ਰਸ਼ਾਸਨ ਤੇ ਕਿਸਾਨਾਂ ਵਿਚਕਾਰ ਸਹਿਮਤੀ ਬਣੀ ਤਾਂ ਕਿਸਾਨਾਂ ਨੇ ਮੰਤਰੀ ਅਮਨ ਅਰੋੜਾ ਦੀ ਕੋਠੀ ਦੇ ਨਜ਼ਦੀਕ ਸੜਕ ਦੇ ਉੱਪਰ ਟੈਂਟ ਸਟੇਜ ਲਾ ਕੇ ਆਪਣਾ ਮੋਰਚਾ ਸ਼ੁਰੂ ਕਰ ਦਿੱਤਾ ਹੈ, ਹੁਣ ਕਿਸਾਨਾਂ ਵੱਲੋਂ ਇਹ ਮੋਰਚਾ 18 ਸਤੰਬਰ ਤੱਕ ਦਿਨ ਰਾਤ ਦਾ ਪੱਕਾ ਮੋਰਚਾ ਲਾਇਆ ਗਿਆ ਹੈ। ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਕੱਲ 16 ਸਤੰਬਰ ਨੂੰ ਉਹ ਸ਼ਹਿਰ ਦੇ ਬਜ਼ਾਰ ਅੰਦਰ ਪੈਦਲ ਮਾਰਚ ਕਰਨਗੇ, ਕਿਉਂਕਿ ਉਹ ਲੋਕਾਂ ਨੂੰ ਦੱਸਣਾ ਚਾਹੁੰਦੇ ਹਨ ਕਿ ਸਰਕਾਰਾਂ ਉਨ੍ਹਾਂ ਦੀਆ ਮੰਗਾਂ ਨੂੰ ਅਣਗੋਲਿਆਂ ਕਰ ਰਹੀ ਹੈ। ਇਸ ਮੌਕੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸੋਮਾ, ਕੁਲਵਿੰਦਰ ਸਿੰਘ ਸੋਨੀ, ਜਸਵੀਰ ਸਿੰਘ ਮੈਦੇਵਾਸ, ਕੁਲਵਿੰਦਰ ਸਿੰਘ ਸੋਨੀ, ਦਿਲਬਾਗ ਸਿੰਘ ਹਰੀਗੜ੍ਹ, ਸੰਤ ਰਾਮ ਛਜਲੀ ਤੇ ਹੋਰ ਆਗੂਆਂ ਸਮੇਤ ਕਿਸਾਨ ਹਾਜਰ ਸਨ।

Kisan Mazdoor Morcha: ਕਿਸਾਨ ਮਜ਼ਦੂਰ ਮੋਰਚਾ ਵੱਲੋਂ ਸਪੀਕਰ ਸੰਧਵਾਂ ਦੀ ਕੋਠੀ ਨੇੜੇ ਪੰਜ ਰੋਜ਼ਾ ਮੋਰਚਾ ਸ਼ੁਰੂ
Kisan Mazdoor Morcha: ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਦੇ ਪਿੰਡ ਸੰਧਵਾਂ ਵਿਖੇ ਕਿਸਾਨ ਮਜ਼ਦੂਰ ਮੋਰਚਾ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਇਲਾਕੇ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਨਿਵਾਸ ਸਥਾਨ ਨੇੜੇ ਪੰਜ ਰੋਜ਼ਾ ਮੋਰਚਾ ਸ਼ੁਰੂ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਕਿਸਾਨ ਮਜ਼ਦੂਰ ਮੋਰਚਾ ਵੱਲੋਂ ਸ਼ੰਭੂ-ਖਨੌਰੀ ਬਾਰਡਰ ’ਤੇ ਅੰਦੋਲਨ ਦੌਰਾਨ ਹੋਏ ਨੁਕਸਾਨ ਦੀ ਭਰਪਾਈ ਕਰਨ, ਐੱਮਐੱਸਪੀ ਦੀ ਗਾਰੰਟੀ ਦਾ ਕਾਨੂੰਨ ਬਣਾਉਣ, ਬੀਜ ਸੋਧ ਬਿੱਲ, ਬਿਜਲੀ ਸੋਧ ਬਿੱਲ ਅਤੇ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਰੱਦ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ।

ਇਸੇ ਲੜੀ ਤਹਿਤ ਸੂਬਾ ਕਮੇਟੀ ਦੇ ਸੱਦੇ ’ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਨਿਵਾਸ ਸਥਾਨ ਨੇੜੇ ਇਹ ਪੰਜ ਰੋਜ਼ਾ ਮੋਰਚਾ ਸ਼ੁਰੂ ਕੀਤਾ ਗਿਆ ਹੈ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਲਗਾਤਾਰ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜ ਫ਼ਸਲਾਂ ’ਤੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੇ ਸਕਦੀ ਹੈ, ਪਰ ਸਰਕਾਰ ਵੱਲੋਂ ਕੀਤੇ ਵਾਅਦੇ ਦੇ ਬਾਵਜ਼ੂਦ ਇਸ ਦਿਸ਼ਾ ਵਿੱਚ ਕੋਈ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ।

ਇਹ ਵੀ ਪੜ੍ਹੋ: Jalandhar Breaking News: ਜਲੰਧਰ ’ਚ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, 27 ਯਾਤਰੀ ਵਾਲ-ਵਾਲ ਬਚੇ

ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਸ਼ੰਭੂ-ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਜਬਰੀ ਖ਼ਤਮ ਕਰਵਾਉਣ ਸਮੇਂ ਕਿਸਾਨਾਂ ਦੀਆਂ ਟਰਾਲੀਆਂ ਅਤੇ ਹੋਰ ਸਾਮਾਨ ਦੇ ਨੁਕਸਾਨ ਜਾਂ ਕਥਿਤ ਚੋਰੀ ਦੇ ਮਾਮਲਿਆਂ ਵਿੱਚ ਅਜੇ ਤੱਕ ਕੋਈ ਢੁੱਕਵੀਂ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇ ਕੇ ਹੋਏ ਨੁਕਸਾਨ ਦੀ ਭਰਪਾਈ ਵੀ ਨਹੀਂ ਕੀਤੀ ਗਈ। ਕਿਸਾਨਾਂ ਦੇ ਪ੍ਰਦਰਸ਼ਨ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਪੁਲਿਸ ਵੱਲੋਂ ਕਿਸਾਨਾਂ ਨੂੰ ਸਪੀਕਰ ਸੰਧਵਾਂ ਦੇ ਨਿਵਾਸ ਸਥਾਨ ਨੇੜੇ ਤੱਕ ਟਰਾਲੀਆਂ ਲਿਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ, ਜਿਸ ਕਾਰਨ ਕਿਸਾਨਾਂ ਨੇ ਪੈਦਲ ਮਾਰਚ ਕਰਦਿਆਂ ਸਪੀਕਰ ਦੇ ਨਿਵਾਸ ਸਥਾਨ ਨੇੜੇ ਪਹੁੰਚ ਕੇ ਆਪਣਾ ਮੋਰਚਾ ਸ਼ੁਰੂ ਕੀਤਾ।

ਕਿਸਾਨ ਆਗੂਆਂ ਨੇ ਕਿਹਾ ਕਿ ਪੰਜ ਦਿਨਾਂ ਦੇ ਪੱਕੇ ਮੋਰਚੇ ਦੌਰਾਨ ਸਰਕਾਰ ਨੂੰ ਆਪਣੇ ਵਾਅਦੇ ਪੂਰੇ ਕਰਨ ਅਤੇ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਯਾਦ ਕਰਵਾਇਆ ਜਾਵੇਗਾ। ਜੇਕਰ ਇਸ ਦੇ ਬਾਵਜ਼ੂਦ ਸਰਕਾਰ ਵੱਲੋਂ ਕੋਈ ਸੁਣਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਜਥੇਬੰਦੀ ਵੱਲੋਂ ਹੋਰ ਤਿੱਖਾ ਸੰਘਰਸ਼ ਸ਼ੁਰੂ ਕਰਨ ਲਈ ਮਜ਼ਬੂਰ ਹੋਣਾ ਪਵੇਗਾ।

Farmers Protest: ਕਿਸਾਨ ਮਜ਼ਦੂਰ ਮੋਰਚੇ ਵੱਲੋਂ ਮੰਤਰੀ ਅਰੋੜਾ ਦੀ ਕੋਠੀ ਨਜ਼ਦੀਕ 5 ਦਿਨਾਂ ਲਈ ਪੱਕਾ ਮੋਰਚਾ ਸ਼ੁਰੂ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਈ ’ਚ ਅੱਜ ਤੋਂ ਪੰਜਾਬ ’ਚ 9 ਕੈਬਨਿਟ ਮੰਤਰੀਆਂ ਦੀਆਂ ਕੋਠੀਆਂ ਅੱਗੇ 5 ਦਿਨਾਂ ਲਈ ਪੱਕੇ ਮੋਰਚੇ ਲਾਏ ਜਾ ਰਹੇ ਹਨ। ਇਸੇ ਤਹਿਤ ਕਿਸਾਨ ਮਜਦੂਰ ਮੋਰਚੇ ਦੀ ਅਗਵਾਹੀ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਕੋਲ ਅੱਜ ਪੰਜ ਦਿਨਾਂ ਲਈ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ। ਬੀਕੇਯੂ ਏਕਤਾ ਆਜ਼ਾਦ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸੋਮਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਹੀ ’ਚ ਅੱਜ 14 ਸਤੰਬਰ ਤੋਂ 18 ਸਤੰਬਰ ਤੱਕ ਪੰਜਾਬ ਦੇ ਵਿੱਚ 9 ਥਾਵਾਂ ਤੇ ਕੈਬਨਿਟ ਮੰਤਰੀਆਂ ਦੀਆਂ ਕੋਠੀਆਂ ਅੱਗੇ ਪੱਕੇ ਮੋਰਚੇ ਲਾਏ ਜਾ ਰਹੇ ਹਨ। Farmers Protest

ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਕੁੱਲ 23 ਮੰਗਾਂ ਜੋ ਬਿਲਕੁਲ ਜਾਇਜ ਹਨ, ਜਿਨਾਂ ਦੇ ਸਬੰਧ ’ਚ ਇਹ ਮੋਰਚੇ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮੰਗਾਂ ਦੀ ਪੂਰਤੀ ਲਈ ਉਨ੍ਹਾਂ ਨੂੰ ਜਿੰਨਾ ਵੀ ਸੰਘਰਸ਼ ਕਰਨਾ ਪਿਆ ਉਹ ਪਿੱਛੇ ਨਹੀਂ ਹਟਣਗੇ। ਦੱਸਣਯੋਗ ਹੈ ਕਿ ਬੀਕੇਯੂ ਏਕਤਾ ਆਜ਼ਾਦ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪੱਕਾ ਮੋਰਚਾ ਲਾਉਣਾ ਮਿਥਿਆ ਗਿਆ ਸੀ ਪਰ ਪੁਲਿਸ ਨੇ ਓਵਰਬ੍ਰਿਜ ਦੇ ਥੱਲੇ ਨਗਰ ਕੌਂਸਲ ਦਫਤਰ ਦੇ ਕੋਲ ਬੈਰੀਕੇਡ ਲਾ ਕੇ ਕਿਸਾਨਾਂ ਨੂੰ ਅੱਗੇ ਜਾਣ ਤੋਂ ਰੋਕ ਲਿਆ। ਅੱਜ ਸਵੇਰ ਤੋਂ ਲੈ ਕੇ ਇਥੇ ਕਿਸਾਨ ਇਕੱਠੇ ਹੋ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਉਹ ਵੱਡੀ ਤਾਦਾਦ ’ਚ ਇੱਥੇ ਇਕੱਠੇ ਹੋ ਜਾਣਗੇ ਤਾਂ ਉਹ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਜਾ ਕੇ ਪੱਕਾ ਮੋਰਚਾ ਸ਼ੁਰੂ ਕਰਨਗੇ। Farmers Protest

ਇਹ ਵੀ ਪੜ੍ਹੋ : Sunam News: ਖੂਹ ’ਚ ਡਿੱਗੇ ਬੇਜ਼ੁਬਾਨਾਂ ਨੂੰ ਸੇਵਾਦਾਰਾਂ ਨੇ ਕੱਢਿਆ ਬਾਹਰ, ਬਚਾਈ ਜਾਨ

ਪਰ ਫਿਲਹਾਲ ਉਹਨਾਂ ਵੱਲੋਂ ਨਗਰ ਕੌਂਸਲ ਦਫ਼ਤਰ ਕੋਲ ਅਤੇ ਓਵਰਬ੍ਰਿਜ ਦੇ ਥੱਲੇ ਸੜਕ ਦੇ ਉੱਪਰ ਟੈਂਟ ਲਾਕੇ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ ਤੇ ਸਰਕਾਰ ਖਿਲਾਫ ਲਗਾਤਾਰ ਨਾਰੇਬਾਜੀ ਕੀਤੀ ਜਾ ਰਹੀ ਹੈ। ਜਥੇਬੰਦੀ ਦੇ ਲੋਕਾਂ ਵੱਲੋਂ ਇਸੇ ਜਗ੍ਹਾ ਤੇ ਲੰਗਰ ਪਾਣੀ ਦੇ ਪ੍ਰਬੰਧ ਵੀਂ ਕੀਤੇ ਜਾ ਰਹੇ ਹਨ। ਦੂਜੇ ਪਾਸੇ ਪੁਲਿਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਅਮਨ ਅਰੋੜਾ ਦੀ ਕੋਠੀ ਅੱਗੇ ਜਾਣ ਤੋਂ ਰੋਕਣ ਲਈ ਬੈਰੀਕੇਡ ਲਾ ਕੇ ਵੱਡੀ ਤਾਦਾਦ ’ਚ ਪੁਲਿਸ ਫੋਰਸ ਲਾਈ ਗਈ ਹੈ। ਇਸ ਮੌਕੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸੋਮਾ, ਜਸਵੀਰ ਸਿੰਘ ਮੈਦੇਵਾਸ, ਕੁਲਵਿੰਦਰ ਸਿੰਘ ਸੋਨੀ, ਦਿਲਬਾਗ ਸਿੰਘ ਹਰੀਗੜ੍ਹ, ਸੰਤ ਰਾਮ ਛਜਲੀ ਤੇ ਹੋਰ ਆਗੂਆਂ ਸਮੇਤ ਕਿਸਾਨ ਹਾਜਰ ਸਨ। Farmers Protest

Farmers Protest: ਝੋਨੇ ਦੀ ਫ਼ਸਲ ਨੂੰ ਬਚਾਉਣ ਲਈ ਕਿਸਾਨ 14 ਸਤੰਬਰ ਨੂੰ ਐਸਈ ਦਫ਼ਤਰ ਅੱਗੇ ਦੇਣਗੇ ਧਰਨਾ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਦੀ ਇੱਕ ਅਹਿਮ ਮੀਟਿੰਗ ਰੈਸਟ ਹਾਊਸ ਫ਼ਰੀਦਕੋਟ ਵਿਖੇ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਪੰਜਾਬ ਰਾਜਬੀਰ ਸਿੰਘ ਗਿੱਲ ਸੰਧਵਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਝੋਨੇ ਦੀ ਫ਼ਸਲ ਨੂੰ ਪਾਣੀ ਦੀ ਘਾਟ ਕਾਰਨ ਹੋ ਰਹੇ ਨੁਕਸਾਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਕਰੀਬ 15 ਦਿਨਾਂ ਤੋਂ ਖੇਤੀਬਾੜੀ ਮੋਟਰਾਂ ਲਈ ਬਿਜਲੀ ਦੀ ਸਪਲਾਈ ਬਹੁਤ ਘੱਟ ਮਿਲ ਰਹੀ ਹੈ, ਜਿਸ ਕਾਰਨ ਝੋਨੇ ਦੀ ਫ਼ਸਲ ਨੂੰ ਲੋੜ ਅਨੁਸਾਰ ਪਾਣੀ ਨਹੀਂ ਮਿਲ ਰਿਹਾ। ਫ਼ਸਲ ਹੁਣ ਪੱਕਣ ਦੇ ਕਿਨਾਰੇ ਹੈ ਤੇ ਪਾਣੀ ਦੀ ਘਾਟ ਕਾਰਨ ਝੋਨੇ ਵਿੱਚ ਫੋਕ ਅਤੇ ਸੋਕੜੇ ਵਰਗੀਆਂ ਸਮੱਸਿਆਵਾਂ ਪੈਦਾ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਦਾ ਡਰ ਬਣਿਆ ਹੋਇਆ ਹੈ। Agriculture News

ਕਿਸਾਨ ਆਗੂਆਂ ਨੇ ਕਿਹਾ ਕਿ ਝੋਨੇ ਦੀ ਫ਼ਸਲ ਨੂੰ ਬਚਾਉਣ ਲਈ ਬਿਜਲੀ ਦੀ ਨਿਰਵਿਘਨ ਤੇ ਲੋੜੀਂਦੀ ਸਪਲਾਈ ਬਹੁਤ ਜ਼ਰੂਰੀ ਹੈ। ਇਸ ਸਬੰਧੀ ਬਿਜਲੀ ਵਿਭਾਗ ਤੇ ਪੰਜਾਬ ਸਰਕਾਰ ਦਾ ਧਿਆਨ ਖਿੱਚਣ ਲਈ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ’ਤੇ 14 ਸਤੰਬਰ ਨੂੰ ਫ਼ਰੀਦਕੋਟ ਵਿਖੇ ਐਸਈ ਦਫ਼ਤਰ ਦੇ ਸਾਹਮਣੇ ਧਰਨਾ-ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ। ਧਰਨਾ 14 ਸਤੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਦਿੱਤਾ ਜਾਵੇਗਾ। ਕਿਸਾਨ ਆਗੂਆਂ ਨੇ ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਫ਼ਸਲਾਂ ਨੂੰ ਬਚਾਉਣ ਲਈ ਇਸ ਧਰਨੇ ’ਚ ਵੱਧ ਤੋਂ ਵੱਧ ਗਿਣਤੀ ’ਚ ਸ਼ਮੂਲੀਅਤ ਕਰਨ, ਤਾਂ ਜੋ ਬਿਜਲੀ ਬੋਰਡ ਤੇ ਸਰਕਾਰ ਦਾ ਧਿਆਨ ਕਿਸਾਨਾਂ ਦੀ ਇਸ ਗੰਭੀਰ ਸਮੱਸਿਆ ਵੱਲ ਖਿੱਚਿਆ ਜਾ ਸਕੇ। Agriculture News

ਇਹ ਵੀ ਪੜ੍ਹੋ : Punjab Police Encounter News: ਪੁਲਿਸ ਮੁਕਾਬਲੇ ਤੋਂ ਬਾਅਦ ਲੋੜੀਂਦਾ ਮੁਲਜ਼ਮ ਜੱਗੀ ਗ੍ਰਿਫ਼ਤਾਰ, ਲੱਤਾਂ ’ਚ ਲੱਗੀਆਂ ਦੋ ਗੋਲੀਆਂ

ਮੀਟਿੰਗ ’ਚ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਦੇ ਕਨਵੀਨਰ ਸ਼ਮਸ਼ੇਰ ਸਿੰਘ ਕਿੰਗਰਾ, ਬੀਕੇਯੂ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਹਰੀਏਵਾਲਾ, ਕੁਲ ਹਿੰਦ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਤੁੰਬੜਭੰਨ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਖਦੇਵ ਸਿੰਘ ਬੱਬੀ ਬਰਾੜ, ਕੌਮੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਸੁਖਪਾਲ ਸਿੰਘ ਚਮੇਲੀ, ਬੀਕੇਯੂ ਡਕੌਂਦਾ ਬੁਰਜਗਿੱਲ ਦੇ ਜ਼ਿਲ੍ਹਾ ਸਹਾਇਕ ਸਕੱਤਰ ਹਰਨੇਕ ਸਿੰਘ ਢਿੱਲੋਂ, ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਆਗੂ ਮਾਸਟਰ ਮੱਖਣ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਕਿੰਗਰਾ, ਬੀਕੇਯੂ ਕਾਦੀਆਂ-2 ਦੇ ਜ਼ਿਲ੍ਹਾ ਆਗੂ ਅੰਗਰੇਜ਼ ਸਿੰਘ, ਬੀਕੇਯੂ ਧਨੇਰ ਦੇ ਬਲਾਕ ਜਨਰਲ ਸਕੱਤਰ ਅਮਨਦੀਪ ਸਿੰਘ, ਜਮਹੂਰੀ ਕਿਸਾਨ ਸਭਾ ਦੇ ਬਲਾਕ ਆਗੂ ਮਨਰੀਤ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।

Agriculture News: ਕੁਦਰਤੀ ਖੇਤੀ ਦੇ ਮੁੱਖ ਸਿਧਾਂਤ ਤੇ ਤਰੀਕੇ
Agriculture News: ਕੁਦਰਤੀ ਖੇਤੀ ਮੁੱਖ ਸਿਧਾਂਤਾਂ ਅਤੇ ਤਰੀਕਿਆਂ ਦੀ ਨੀਂਹ ’ਤੇ ਖੜ੍ਹੀ ਹੈ ਜੋ ਨਾ ਸਿਰਫ ਵਾਤਾਵਰਣ ਦੀ ਸੰਭਾਲ ਪੱਖੋਂ ਢੁੱਕਵੇਂ ਹਨ ਬਲਕਿ ਖਾਸ ਕਰਕੇ ਛੋਟੇ ਅਤੇ ਦਰਮਿਆਨੇ ਕਿਸਾਨਾਂ ਲਈ ਸਮਾਜਿਕ-ਆਰਥਿਕ ਤੌਰ ’ਤੇ ਵਿਹਾਰਕ ਵੀ ਹਨ। ਕੁਦਰਤੀ ਖੇਤੀ ਜੋ ਕਿ ਫ਼ਸਲਾਂ, ਪਸ਼ੂਧਨ, ਜੈਵ-ਵਿਭਿੰਨਤਾ ਤੇ ਮਿੱਟੀ ਦੀ ਜੈਵਿਕ ਗਤੀਵਿਧੀ ਨੂੰ ਆਪਸ ਵਿੱਚ ਜੋੜ ਕੇ ਕੁਦਰਤੀ ਪ੍ਰਕਿਰਿਆਵਾਂ ਦੇ ਅਨੁਕੂਲ ਖੇਤੀ ਕਰਨ ’ਤੇ ਜ਼ੋਰ ਦਿੰਦੀ ਹੈ। ਇਸ ਵਿੱਚ ਮਿੱਟੀ ਨੂੰ ਘੱਟ ਤੋਂ ਘੱਟ ਵਾਹੁਣਾ, ਜੈਵਿਕ ਪਦਾਰਥਾਂ ਦੀ ਵਰਤੋਂ, ਮਲਚਿੰਗ, ਫਸਲੀ ਵਿਭਿੰਨਤਾ ਅਤੇ ਘੱਟ ਲਾਗਤ ਵਾਲੇ ਖੇਤ-ਆਧਾਰਿਤ ਕੁਦਰਤੀ ਸਰੋਤਾਂ ਦੀ ਵਰਤੋਂ ਕੀਤੀ ਜਾਂਦੀ ਹੈ, ਜਦਕਿ ਸਿੰਥੈਟਿਕ ਖਾਦਾਂ ਅਤੇ ਕੀਟਨਾਸ਼ਕਾਂ ਤੋਂ ਪਰਹੇਜ਼ ਕੀਤਾ ਜਾਂਦਾ ਹੈ। ਕੁਦਰਤੀ ਖੇਤੀ ਦਾ ਮੁੱਖ ਮੰਤਵ ਮਿੱਟੀ ਦੀ ਉਪਜਾਊ ਸ਼ਕਤੀ ਤੇ ਸਿਹਤ ਨੂੰ ਸੁਧਾਰਨਾ, ਉਪਲਬਧ ਸਰੋਤਾਂ ਦੀ ਸੁਚੱਜੀ ਵਰਤੋਂ ਕਰਨਾ, ਜੈਵ-ਵਿਭਿੰਨਤਾ ਦੀ ਸੰਭਾਲ ਕਰਨਾ, ਖੇਤੀ ਪ੍ਰਣਾਲੀ ਨੂੰ ਲੰਮੇ ਸਮੇਂ ਲਈ ਟਿਕਾਊ ਬਣਾਉਣਾ ਤੇ ਕਿਸਾਨਾਂ ਵਿੱਚ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰਨਾ ਹੈ। Agriculture News

ਇਹ ਵੀ ਪੜ੍ਹੋ : Punjab Congress: ਪੰਜਾਬ ਕਾਂਗਰਸ ’ਚ ਧੜੇਬੰਦੀ ਨੂੰ ਲੈ ਕੇ ਸਿਆਸਤ ਗਰਮ, ਚੰਨੀ ਗੁੱਟ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਕੁਦਰਤੀ ਖੇਤੀ ਦੇ ਮੁੱਖ ਸਿਧਾਂਤ | Agriculture News

ਕੁਦਰਤੀ ਖੇਤੀ ਚਾਰ ਮੁੱਖ ਸਿਧਾਂਤਾਂ ’ਤੇ ਆਧਾਰਿਤ ਹੈ, ਜੋ ਮਿਲ ਕੇ ਮਿੱਟੀ ਦੀ ਸਿਹਤ ਸੁਧਾਰਨ, ਫਸਲਾਂ ਦੀ ਪੈਦਾਵਾਰ ਵਧਾਉਣ ਅਤੇ ਵਾਤਾਵਰਨ ਦੀ ਸੁਰੱਖਿਆ ਵਿੱਚ ਸਹਾਇਤਾ ਕਰਦੇ ਹਨ

1. ਕੁਦਰਤੀ ਖੇਤੀ ਦੇ ਘੋਲ: ਬੀਜਅੰਮ੍ਰਿਤ, ਘਣਜੀਵਅੰਮ੍ਰਿਤ ਅਤੇ ਜੀਵਅੰਮ੍ਰਿਤ

ਬੀਜਅੰਮ੍ਰਿਤ : ਬੀਜ ਸੁਰੱਖਿਆ ਅਤੇ ਸਿਹਤਮੰਦ ਪੁੰਗਰਣ ਲਈ ਵਰਤਿਆ ਜਾਣ ਵਾਲਾ ਕੁਦਰਤੀ ਬੀਜ-ਉਪਚਾਰ ਹੈ, ਜੋ ਲਾਭਦਾਇਕ ਸੂਖਮ ਜੀਵਾਂ ਦੀ ਸਰਗਰਮੀ ਵਧਾਉਂਦਾ ਹੈ।

ਘਣਜੀਵਅੰਮ੍ਰਿਤ : ਜੀਵਾਅੰਮ੍ਰਿਤ ਦਾ ਠੋਸ ਰੂਪ ਹੈ, ਜੋ ਹੌਲੀ-ਹੌਲੀ ਗਲ਼ ਕੇ ਮਿੱਟੀ ਦੇ ਸੂਖਮ ਜੀਵਾਂ ਨੂੰ ਪੋਸ਼ਣ ਦਿੰਦਾ ਹੈ ਅਤੇ ਮਿੱਟੀ ਦੀ ਜੈਵਿਕ ਗੁਣਵੱਤਾ ਸੁਧਾਰਦਾ ਹੈ।

ਜੀਵਅੰਮ੍ਰਿਤ : ਗੋਬਰ, ਗਊ-ਮੂਤਰ, ਗੁੜ, ਦਾਲਾਂ ਦੇ ਆਟੇ ਤੇ ਸਥਾਨਕ ਮਿੱਟੀ ਤੋਂ ਤਿਆਰ ਖਮੀਰਯੁਕਤ ਤਰਲ ਜੈਵਿਕ ਘੋਲ ਹੈ, ਜੋ ਸੂਖਮ ਜੀਵਾਂ ਦੀ ਗਤੀਵਿਧੀ ਅਤੇ ਪੋਸ਼ਕ ਤੱਤਾਂ ਦੀ ਉਪਲੱਬਧਤਾ ਵਧਾਉਂਦਾ ਹੈ।

2. ਅੰਤਰ-ਫਸਲੀ ਅਤੇ ਬਹੁ-ਫਸਲੀ ਖੇਤੀ : ਅੰਤਰ-ਫਸਲੀ ਖੇਤੀ ਇੱਕੋ ਖੇਤ ਵਿੱਚ ਦੋ ਜਾਂ ਦੋ ਤੋਂ ਵੱਧ ਫਸਲਾਂ ਨੂੰ ਇਕੱਠੇ ਉਗਾਉਣ ਦੀ ਪ੍ਰਣਾਲੀ ਹੈ, ਜੋ ਸਰੋਤਾਂ ਦੀ ਬਿਹਤਰ ਵਰਤੋਂ ਫਸਲੀ ਵਿਭਿੰਨਤਾ ਅਤੇ ਉਤਪਾਦਨ ਦੀ ਸਥਿਰਤਾ ਨੂੰ ਵਧਾਉਂਦੀ ਹੈ। ਬਹੁ-ਫਸਲੀ ਖੇਤੀ ਵੱਖ-ਵੱਖ ਉੱਚਾਈਆਂ ਅਤੇ ਜੜ੍ਹਾਂ ਦੀ ਗਹਿਰਾਈ ਵਾਲੀਆਂ ਫਸਲਾਂ ਨੂੰ ਇਕੱਠੇ ਉਗਾ ਕੇ ਰੌਸ਼ਨੀ, ਪਾਣੀ ਤੇ ਪੋਸ਼ਕ ਤੱਤਾਂ ਦੀ ਵਧੇਰੇ ਕੁਸ਼ਲ ਵਰਤੋਂ ਕੀਤੀ ਜਾਂਦੀ ਹੈ। ਇਹ ਪ੍ਰਣਾਲੀਆਂ ਜੈਵ-ਵਿਭਿੰਨਤਾ ਵਧਾਉਣ, ਕੀੜਿਆਂ ਤੇ ਰੋਗਾਂ ਦੇ ਦਬਾਅ ਨੂੰ ਘਟਾਉਣ ਅਤੇ ਸਰੋਤਾਂ ਦੀ ਕੁਸ਼ਲ ਵਰਤੋਂ ਵਿੱਚ ਸਹਾਇਕ ਹਨ।

3. ਮਲਚਿੰਗ (ਆਛਾਦਨਾ) : ਆਛਾਦਨਾ ਵਿੱਚ ਮਿੱਟੀ ਦੀ ਸਤ੍ਹਾ ਨੂੰ ਫਸਲੀ ਰਹਿੰਦ-ਖੂੰਹਦ, ਤੂੜੀ, ਹਰੇ ਪੱਤਿਆਂ ਜਾਂ ਹੋਰ ਜੈਵਿਕ ਪਦਾਰਥਾਂ ਨਾਲ ਢੱਕਿਆ ਜਾਂਦਾ ਹੈ। ਇਹ ਮਿੱਟੀ ਵਿੱਚ ਨਮੀ ਸੰਭਾਲਣ, ਵਾਸ਼ਪੀਕਰਨ ਘਟਾਉਣ ਅਤੇ ਨਦੀਨਾਂ ਦੇ ਉੱਗਣ ਨੂੰ ਰੋਕਣ ਵਿੱਚ ਸਹਾਇਕ ਹੈ। ਜੈਵਿਕ ਮਲਚ ਦੇ ਹੌਲੀ-ਹੌਲੀ ਗਲਣ ਨਾਲ ਪੋਸ਼ਕ ਤੱਤ ਵਾਪਸ ਮਿੱਟੀ ਵਿੱਚ ਸ਼ਾਮਲ ਹੁੰਦੇ ਹਨ ਅਤੇ ਮਿੱਟੀ ਦੇ ਸੂਖਮ ਜੀਵਾਂ ਦੀ ਗਤੀਵਿਧੀ ਅਤੇ ਜੈਵਿਕ ਕਾਰਬਨ ਨੂੰ ਉਤਸ਼ਾਹ ਮਿਲਦਾ ਹੈ। ਇਸ ਨਾਲ ਮਿੱਟੀ ਦੀ ਬਣਤਰ, ਪਾਣੀ ਸੰਭਾਲਣ ਸਮਰੱਥਾ ਅਤੇ ਲੰਮੇ ਸਮੇਂ ਦੀ ਉਪਜਾਊ ਸ਼ਕਤੀ ਵਿੱਚ ਸੁਧਾਰ ਹੁੰਦਾ ਹੈ।

4. ਵਹਾਪਸਾ ਸੰਤੁਲਿਤ ਜ਼ਮੀਨੀ ਨਮੀ : ਵਹਾਪਸਾ ਕੁਦਰਤੀ ਖੇਤੀ ਦਾ ਸਿਧਾਂਤ ਹੈ, ਜਿਸ ਵਿੱਚ ਮਿੱਟੀ ਵਿੱਚ ਪਾਣੀ ਅਤੇ ਹਵਾ ਦੇ ਸੰਤੁਲਿਤ ਅਨੁਪਾਤ ਨੂੰ ਬਣਾਈ ਰੱਖਣ ’ਤੇ ਜ਼ੋਰ ਦਿੱਤਾ ਜਾਂਦਾ ਹੈ। ਇਸ ਦਾ ਉਦੇਸ਼ ਜੜ੍ਹਾਂ ਅਤੇ ਲਾਭਦਾਇਕ ਸੂਖਮ ਜੀਵਾਂ ਲਈ ਅਨੁਕੂਲ ਮਿੱਟੀ ਵਾਤਾਵਰਨ ਬਣਾਉਣਾ ਹੈ। ਘੱਟ ਅਤੇ ਲੋੜ ਅਨੁਸਾਰ ਸਿੰਚਾਈ, ਜੈਵਿਕ ਮਲਚ ਅਤੇ ਘੱਟ ਮਿੱਟੀ ਹਿੱਲਜੁਲ ਰਾਹੀਂ ਨਮੀ ਦੀ ਸੰਭਾਲ ਅਤੇ ਪਾਣੀ ਦੀ ਕੁਸ਼ਲ ਵਰਤੋਂ ਕੀਤੀ ਜਾਂਦੀ ਹੈ। ਇਹ ਪ੍ਰਣਾਲੀ ਮਿੱਟੀ ਦੀ ਬਣਤਰ, ਜੜ੍ਹਾਂ ਦੀ ਸਿਹਤ ਅਤੇ ਸੂਖਮ ਜੀਵ ਗਤੀਵਿਧੀ ਨੂੰ ਕਾਇਮ ਰੱਖਣ ਵਿੱਚ ਸਹਾਇਕ ਹੈ।

ਕੁਦਰਤੀ ਫ਼ਸਲ ਉਤਪਾਦਨ

ਕੁਦਰਤੀ ਖੇਤੀ ਦੀ ਸ਼ੁਰੂਆਤ ਸਭ ਤੋਂ ਚੰਗੇ/ਭਾਰੇ ਖੇਤ ਵਿੱਚ ਕਰਨੀ ਚਾਹੀਦੀ ਹੈ। ਸ਼ੁਰੂਆਤੀ 4-5 ਸਾਲਾਂ ਵਿੱਚ ਕੁਦਰਤੀ ਖੇਤੀ ਵਿੱਚ ਫ਼ਸਲਾਂ ਦਾ ਝਾੜ ਰਵਾਇਤੀ ਰਸਾਇਣਕ ਖੇਤੀ ਦੇ ਮੁਕਾਬਲੇ ਘੱਟ ਹੋ ਸਕਦਾ ਹੈ ਪਰ ਬਾਅਦ ਵਿੱਚ ਇਹ ਸਥਿਰ ਹੋ ਜਾਂਦਾ ਹੈ।

ਮੱਕੀ-ਆਲੂ-ਗਰਮ ਰੁੱਤ ਦੀ ਮੂੰਗੀ : ਇਸ ਫ਼ਸਲ ਪ੍ਰਣਾਲੀ ਵਿੱਚ, ਸਾਉਣੀ ਰੁੱਤ ਦੀ ਮੱਕੀ ਅਤੇ ਆਲੂ ਦੀ ਕਾਸ਼ਤ ਸਿਫ਼ਾਰਸ਼ ਕੀਤੇ ਜੈਵਿਕ ਤਰੀਕਿਆਂ ਨਾਲ ਕੀਤੀ ਜਾਂਦੀ ਹੈ, ਜਦੋਂਕਿ ਗਰਮ ਰੁੱਤ ਦੀ ਮੂੰਗੀ ਦੀ ਕਾਸ਼ਤ ਕੁਦਰਤੀ ਖੇਤੀ ਨਾਲ ਕੀਤੀ ਜਾਂਦੀ ਹੈ।

ਗਰਮ ਰੁੱਤ ਦੀ ਮੂੰਗੀ : ਬੀਜ ਸੋਧਣ ਲਈ, ਇੱਕ ਏਕੜ ਲਈ ਲੋੜੀਂਦੇ ਬੀਜ ਦੀ ਮਾਤਰਾ ਨੂੰ ਬੀਜਅੰਮ੍ਰਿਤ ਵਿੱਚ 30 ਮਿੰਟਾਂ ਲਈ ਭਿਉਂਣ ਤੋਂ ਬਾਅਦ ਪੱਕੇ ਫਰਸ਼ ’ਤੇ ਖਿਲਾਰ ਕੇ ਛਾਵੇਂ ਸੁਕਾ ਲਉ ਅਤੇ ਛੇਤੀ ਬੀਜ ਦਿਓ। ਪਿਛਲੀ ਕਣਕ ਦੀ ਫ਼ਸਲ ਦੀ ਰਹਿੰਦ-ਖੂੰਹਦ ਖੇਤ ਵਿੱਚ ਹੀ ਵਾਹੋ। ਖੁਰਾਕ ਪ੍ਰਬੰਧਨ ਲਈ ਬਿਜਾਈ ਤੋਂ ਦੋ ਦਿਨ ਪਹਿਲਾਂ ਜ਼ਮੀਨ ਵਿੱਚ 4 ਕੁਇੰਟਲ ਘਣਜੀਵਅੰਮ੍ਰਿਤ ਪ੍ਰਤੀ ਏਕੜ ਪਾ ਕੇ ਵਾਹ ਦਿਓ। ਇਸ ਤੋਂ ਇਲਾਵਾ, ਹਰੇਕ ਪਾਣੀ ਦੇ ਨਾਲ 200 ਲੀਟਰ ਪ੍ਰਤੀ ਏਕੜ ਦੇ ਹਿਸਾਬ ਨਾਲ ਜੀਵਅੰਮ੍ਰਿਤ ਦੀ ਵਰਤੋਂ ਕਰੋ। ਨਦੀਨਾਂ ਦਾ ਪ੍ਰਬੰਧਨ ਕਰਨ ਅਤੇ ਮਿੱਟੀ ਦੀ ਨਮੀ ਨੂੰ ਬਰਕਰਾਰ ਲਈ, ਬਿਜਾਈ ਤੋਂ ਤੁਰੰਤ ਬਾਅਦ 15-20 ਕੁਇੰਟਲ ਪ੍ਰਤੀ ਏਕੜ ਝੋਨੇ ਦੀ ਪਰਾਲੀ ਖੇਤ ਵਿੱਚ ਵਿਛਾਓ।

2. ਹਲਵਾ ਕੱਦੂ (ਮਗਜ਼ ਕੱਦੂ) ਲੋਬੀਆ-ਗਾਜਰ

ਹਲਵਾ ਕੱਦੂ (ਮਗਜ਼ ਕੱਦੂ): ਪਨੀਰੀ ਬੀਜਣ ਸਮੇਂ ਹਲਵਾ ਕੱਦੂ ਦੇ ਬੀਜ ਨੂੰ ਬਿਜਾਈ ਤੋਂ ਅੱਧਾ ਘੰਟਾ ਪਹਿਲਾਂ ਬੀਜਅਮ੍ਰਿਤ ਨਾਲ ਸੋਧੋ। ਖੇਤ ਵਿੱਚ ਪਨੀਰੀ ਲਾਉਣ ਤੋਂ ਦੋ ਹਫ਼ਤੇ ਪਹਿਲਾਂ 4 ਟਨ ਗਲੀ-ਸੜੀ ਸੁੱਕੀ ਰੂੜੀ ਦੀ ਖਾਦ (1.0% ਨਾਈਟ੍ਰੋਜਨ) ਪ੍ਰਤੀ ਏਕੜ ਪਾਓ ਅਤੇ ਚਾਰ ਦਿਨ ਪਹਿਲਾਂ ਖੇਤ ਵਿੱਚ ਘਣਜੀਵਅਮ੍ਰਿੰਤ (100 ਕਿੱਲੋ ਪ੍ਰਤੀ ਏਕੜ) ਪਾਓ। ਹਲਵਾ ਕੱਦੂ ਨੂੰ ਮਹੀਨੇ ਵਿੱਚ ਇੱਕ ਵਾਰ ਸਿੰਚਾਈ ਨਾਲ ਜੀਵਅੰਮ੍ਰਿਤ (200 ਲੀਟਰ ਪ੍ਰਤੀ ਏਕੜ) ਪਾਓ। ਪਨੀਰੀ ਲਾਉਣ ਤੋਂ ਤੁਰੰਤ ਬਾਅਦ 50 ਕੁਇੰਟਲ ਝੋਨੇ ਦੀ ਪਰਾਲੀ ਪ੍ਰਤੀ ਏਕੜ ਇੱਕਸਾਰ ਵਿਛਾਓ। ਝੋਨੇ ਦੀ ਪਰਾਲੀ ਵਿਛਾਉਣ ਨਾਲ ਨਦੀਨਾਂ ਦੀ ਸਮੱਸਿਆ ਘੱਟ ਆਉਂਦੀ ਹੈ।

ਲੋਬੀਆ : ਲੋਬੀਆ ਦੇ ਬੀਜ ਨੂੰ ਬਿਜਾਈ ਤੋਂ ਅੱਧਾ ਘੰਟਾ ਪਹਿਲਾਂ ਬੀਜਅਮ੍ਰਿੰਤ ਨਾਲ ਸੋਧੋ। ਖੇਤ ਵਿੱਚ ਬਿਜਾਈ ਤੋਂ ਦੋ ਹਫ਼ਤੇ ਪਹਿਲਾਂ 2 ਟਨ ਗਲੀ-ਸੜੀ ਸੁੱਕੀ ਰੂੜੀ ਦੀ ਖਾਦ (1.0% ਨਾਈਟ੍ਰੋਜਨ) ਪ੍ਰਤੀ ਏਕੜ ਪਾਓ ਅਤੇ ਚਾਰ ਦਿਨ ਪਹਿਲਾਂ ਖੇਤ ਵਿੱਚ ਘਣਜੀਵਅਮ੍ਰਿੰਤ (100 ਕਿਲੋ ਪ੍ਰਤੀ ਏਕੜ) ਪਾਓ। ਲੋਬੀਆ ਨੂੰ ਮਹੀਨੇ ਵਿੱਚ ਇੱਕ ਵਾਰ ਸਿੰਚਾਈ ਨਾਲ ਜੀਵਅੰਮ੍ਰਿਤ (200 ਲੀਟਰ ਪ੍ਰਤੀ ਏਕੜ) ਪਾਓ। ਬਿਜਾਈ ਤੋਂ ਤੁਰੰਤ ਬਾਅਦ 42 ਕੁਇੰਟਲ ਝੋਨੇ ਦੀ ਪਰਾਲੀ ਪ੍ਰਤੀ ਏਕੜ ਇੱਕਸਾਰ ਵਿਛਾਓ। ਝੋਨੇ ਦੀ ਪਰਾਲੀ ਵਿਛਾਉਣ ਨਾਲ ਨਦੀਨਾਂ ਦੀ ਸਮੱਸਿਆ ਘੱਟ ਆਉਂਦੀ ਹੈ।

ਗਾਜਰ : ਗਾਜਰ ਦੇ ਬੀਜ ਨੂੰ ਬਿਜਾਈ ਤੋਂ ਅੱਧਾ ਘੰਟਾ ਪਹਿਲਾਂ ਬੀਜਅਮ੍ਰਿੰਤ ਨਾਲ ਸੋਧੋ। ਖੇਤ ਵਿੱਚ ਬਿਜਾਈ ਤੋਂ ਦੋ ਹਫ਼ਤੇ ਪਹਿਲਾਂ 2.5 ਟਨ ਗਲੀ-ਸੜੀ ਸੁੱਕੀ ਰੂੜੀ ਦੀ ਖਾਦ (1.0% ਨਾਈਟ੍ਰੋਜਨ) ਪ੍ਰਤੀ ਏਕੜ ਪਾਓ ਅਤੇ ਚਾਰ ਦਿਨ ਪਹਿਲਾਂ ਖੇਤ ਵਿੱਚ ਘਣਜੀਵਅਮ੍ਰਿਤ (100 ਕਿਲੋ ਪ੍ਰਤੀ ਏਕੜ) ਪਾਓ। ਗਾਜਰ ਦੀ ਫ਼ਸਲ ਨੂੰ ਮਹੀਨੇ ਵਿੱਚ ਇੱਕ ਵਾਰ ਸਿੰਚਾਈ ਨਾਲ ਜੀਵਅੰਮ੍ਰਿਤ (200 ਲੀਟਰ ਪ੍ਰਤੀ ਏਕੜ) ਪਾਓ। ਬਿਜਾਈ ਤੋਂ ਤੁਰੰਤ ਬਾਅਦ 42 ਕੁਇੰਟਲ ਝੋਨੇ ਦੀ ਪਰਾਲੀ ਪ੍ਰਤੀ ਏਕੜ ਇੱਕਸਾਰ ਵਿਛਾਓ। ਝੋਨੇ ਦੀ ਪਰਾਲੀ ਵਿਛਾਉਣ ਨਾਲ ਨਦੀਨਾਂ ਦੀ ਸਮੱਸਿਆ ਘੱਟ ਆਉਂਦੀ ਹੈ।

ਧੰਨਵਾਦ ਸਹਿਤ, ਚੰਗੀ ਖੇਤੀ

Onion Price: ਪਿਆਜ਼ ਨੇ ਰਸੋਈ ਦਾ ਬਜਟ ਵਿਗਾੜਿਆ, ਪ੍ਰਚੂਨ ਕੀਮਤ 70 ਰੁਪਏ ਪ੍ਰਤੀ ਕਿਲੋ ਤੱਕ ਪਹੁੰਚੀ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼/ਹਿੰ.ਸ.)। Onion Price: ਦੇਸ਼ ਭਰ ’ਚ ਬਾਰਿਸ਼ ਤੇ ਤਿਉਹਾਰਾਂ ਦੀ ਮੰਗ ਨੇ ਆਮ ਆਦਮੀ ਦੀ ਥਾਲੀ ਦੇ ਸੁਆਦ ਤੇ ਬਜਟ ਦੋਵਾਂ ਨੂੰ ਵਿਗਾੜ ਦਿੱਤਾ ਹੈ। ਰਸੋਈ ਦਾ ਧੁਰਾ ਮੰਨਿਆ ਜਾਣ ਵਾਲਾ ਪਿਆਜ਼ ਹੁਣ ਚੀਨੀ ਨੂੰ ਟੱਕਰ ਦੇ ਕਰ ਰਿਹਾ ਹੈ। ਦਿੱਲੀ-ਐਨਸੀਆਰ ’ਚ 40 ਰੁਪਏ ਪ੍ਰਤੀ ਕਿਲੋਗ੍ਰਾਮ ਵਿਕਣ ਵਾਲੇ ਪਿਆਜ਼ ਦੀ ਪ੍ਰਚੂਨ ਕੀਮਤ ਹੁਣ 65-70 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ, ਜਦੋਂ ਕਿ ਪ੍ਰਚੂਨ ਬਾਜ਼ਾਰ ਵਿੱਚ ਚੀਨੀ 70 ਰੁਪਏ ਪ੍ਰਤੀ ਕਿਲੋਗ੍ਰਾਮ ਵਿਕ ਰਹੀ ਹੈ। ਹਾਲਾਂਕਿ, ਸਰਕਾਰ ਪਿਆਜ਼ ਤੇ ਚੀਨੀ ਦੀਆਂ ਕੀਮਤਾਂ ਘਟਾਉਣ ਅਤੇ ਸਪਲਾਈ ਵਧਾਉਣ ਦਾ ਦਾਅਵਾ ਕਰਦੀ ਹੈ।

ਏਸ਼ੀਆ ਦੀ ਸਭ ਤੋਂ ਵੱਡੀ ਥੋਕ ਫਲ ਤੇ ਸਬਜ਼ੀ ਮੰਡੀ ਆਜ਼ਾਦਪੁਰ ਦੇ ਪਿਆਜ਼ ਐਸੋਸੀਏਸ਼ਨ ਦੇ ਪ੍ਰਧਾਨ ਰਾਜੇਂਦਰ ਸ਼ਰਮਾ ਨੇ ਵੀਰਵਾਰ ਨੂੰ ਹਿੰਦੂਸਥਾਨ ਸਮਾਚਾਰ ਨੂੰ ਦੱਸਿਆ ਕਿ ਅੱਜ ਮੰਡੀ ’ਚ ਥੋਕ ’ਚ ਪਿਆਜ਼ 35 ਤੋਂ 50 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਵਿਕਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪਿਆਜ਼ ਦੀ ਸਪਲਾਈ ’ਚ ਕੋਈ ਸਮੱਸਿਆ ਨਹੀਂ ਹੈ। ਸ਼ਰਮਾ ਨੇ ਗੱਲਬਾਤ ’ਚ ਦੱਸਿਆ ਕਿ ਮੰਡੀ ’ਚ ਪਿਆਜ਼ 25 ਤੋਂ 50 ਰੁਪਏ ਪ੍ਰਤੀ ਕਿਲੋਗ੍ਰਾਮ ’ਚ ਵਿਕ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਤੁਸੀਂ ਪ੍ਰਚੂਨ ਬਾਜ਼ਾਰ ’ਚ 35-40 ਰੁਪਏ ਵਿੱਚ ਪਿਆਜ਼ ਖਰੀਦਦੇ ਹੋ, ਜਦੋਂ ਕਿ ਥੋਕ ਬਾਜ਼ਾਰ ’ਚ 50 ਰੁਪਏ ਪ੍ਰਤੀ ਕਿਲੋਗ੍ਰਾਮ ’ਚ ਵਿਕਣ ਵਾਲਾ ਪਿਆਜ਼ ਹੋਟਲਾਂ ਨੂੰ ਸਪਲਾਈ ਕੀਤਾ ਜਾਂਦਾ ਹੈ। ਦੇਸ਼ ਦੇ ਕਈ ਹਿੱਸਿਆਂ ਵਿੱਚ ਸਬਜ਼ੀਆਂ ਦੀਆਂ ਕੀਮਤਾਂ ਤੇਜ਼ੀ ਨਾਲ ਵਧਣੀਆਂ ਸ਼ੁਰੂ ਹੋ ਗਈਆਂ ਹਨ। ਮਾਨਸੂਨ ਦੀ ਦੇਰੀ ਨਾਲ ਸ਼ੁਰੂਆਤ ਤੇ ਘੱਟ ਬਾਰਿਸ਼ ਨੇ ਸਬਜ਼ੀਆਂ ਦੇ ਉਤਪਾਦਨ ਨੂੰ ਪ੍ਰਭਾਵਿਤ ਕੀਤਾ ਹੈ। Onion Price

ਇਸ ਦੌਰਾਨ, ਚੌਥੇ ਮਾਨਸੂਨ ਸੀਜ਼ਨ ’ਚ ਭਾਰੀ ਬਾਰਿਸ਼ ਨੇ ਬਾਜ਼ਾਰਾਂ ’ਚ ਸਬਜ਼ੀਆਂ ਦੀ ਸਪਲਾਈ ਨੂੰ ਵੀ ਪ੍ਰਭਾਵਿਤ ਕੀਤਾ ਹੈ। ਮੰਗ ਦੇ ਮੁਕਾਬਲੇ ਸਪਲਾਈ ਦੀ ਇਹ ਘਾਟ ਹੁਣ ਆਮ ਆਦਮੀ ਦੀ ਰਸੋਈ ਤੇ ਬਜਟ ’ਤੇ ਸਿੱਧਾ ਅਸਰ ਪਾ ਰਹੀ ਹੈ। ਇਸ ਦੌਰਾਨ, ਕੇਂਦਰ ਸਰਕਾਰ ਵਧਦੀ ਮਹਿੰਗਾਈ ਨੂੰ ਕੰਟਰੋਲ ਕਰਨ ਲਈ ਚੁਣੇ ਹੋਏ ਸ਼ਹਿਰਾਂ ’ਚ ਆਪਣੇ ਬਫਰ ਸਟਾਕ ਤੋਂ 35 ਰੁਪਏ ਪ੍ਰਤੀ ਕਿਲੋਗ੍ਰਾਮ ਦੀ ਛੋਟ ਵਾਲੀ ਦਰ ’ਤੇ ਪਿਆਜ਼ ਵੇਚਣ ਦਾ ਦਾਅਵਾ ਕਰ ਰਹੀ ਹੈ, ਪਰ ਦਿੱਲੀ-ਐਨਸੀਆਰ ਦੇ ਜ਼ਿਆਦਾਤਰ ਖੇਤਰਾਂ ’ਚ ਇਨ੍ਹਾਂ ਪਿਆਜ਼ਾਂ ਦੀ ਸਪਲਾਈ ਤੇ ਵਿਕਰੀ ਨਹੀਂ ਦੇਖੀ ਗਈ ਹੈ। ਜ਼ਿਕਰਯੋਗ ਹੈ ਕਿ ਸਰਕਾਰ ਦਾ ਦਾਅਵਾ ਹੈ ਕਿ ਪਹਿਲੇ 10 ਦਿਨਾਂ ’ਚ ਲਗਭਗ 17 ਤੋਂ 19 ਸ਼ਹਿਰਾਂ ’ਚ ਬਫਰ ਸਟਾਕ ਤੋਂ ਲਗਭਗ 4,000 ਟਨ ਪਿਆਜ਼ ਵੇਚਿਆ ਗਿਆ ਹੈ। ਇਹ ਸਸਤਾ ਪਿਆਜ਼ ਨੈਸ਼ਨਲ ਕੰਜ਼ਿਊਮਰ ਕੋਆਪਰੇਟਿਵ ਫੈਡਰੇਸ਼ਨ ਆਫ਼ ਇੰਡੀਆ (ਐਨਸੀਸੀਐਫ), ਮਦਰ ਡੇਅਰੀ ਦੇ ਸਫਲ ਸਟੋਰ, ਨੈਸ਼ਨਲ ਐਗਰੀਕਲਚਰਲ ਕੋਆਪਰੇਟਿਵ ਮਾਰਕੀਟਿੰਗ ਫੈਡਰੇਸ਼ਨ ਆਫ਼ ਇੰਡੀਆ (ਨੈਫੇਡ), ਤੇ ਕੇਂਦਰੀ ਵੇਅਰਹਾਊਸ ਆਊਟਲੇਟਾਂ ਤੇ ਮੋਬਾਈਲ ਵੈਨ ਰਾਹੀਂ ਵੇਚਿਆ ਜਾ ਰਿਹਾ ਹੈ। Onion Price

ਇਹ ਵੀ ਪੜ੍ਹੋ : Punjab Weather Today: ਪੰਜਾਬ ਦੇ ਤਿੰਨ ਜ਼ਿਲ੍ਹਿਆਂ ’ਚ ਅੱਜ ਮੀਂਹ ਦੀ ਸੰਭਾਵਨਾ, ਚੰਡੀਗੜ੍ਹ ’ਚ ਮੌਸਮ ਰਹੇਗਾ ਸਾਫ਼

Farmers: ਕਿਸਾਨ ਮਹਾਂ ਪੰਚਾਇਤ ਨੂੰ ਲੈ ਕੇ ਪੁਲਿਸ-ਕਿਸਾਨਾਂ ’ਚ ਦਿਨ ਭਰ ਬਣਿਆ ਰਿਹਾ ਤਣਾਅ, 23 ਸਤੰਬਰ ਤੱਕ ਅੰਦੋਲਨ ਮੁਲਤਵੀਂ
Farmers: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਬੁੱਧਵਾਰ ਨੂੰ ਫ਼ਰੀਦਕੋਟ ਵਿਖੇ ਕੀਤੀ ਜਾਣ ਵਾਲੀ ਕਿਸਾਨ ਮਹਾਂਪੰਚਾਇਤ ਨੂੰ ਲੈ ਕੇ ਦਿਨ ਭਰ ਕਿਸਾਨਾਂ ਅਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਤਣਾਅ ਵਾਲੀ ਸਥਿਤੀ ਬਣੀ ਰਹੀ। ਦੇਰ ਸ਼ਾਮ ਦੋਵਾਂ ਧਿਰਾਂ ਵਿਚਕਾਰ ਸਹਿਮਤੀ ਬਣਨ ਤੋਂ ਬਾਅਦ ਕਿਸਾਨ ਜਥੇਬੰਦੀ ਨੇ ਆਪਣਾ ਅੰਦੋਲਨ 23 ਸਤੰਬਰ ਤੱਕ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ। ਪ੍ਰਸ਼ਾਸਨ ਨੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਮੰਗਾਂ ਸਬੰਧੀ ਜਲਦ ਹੀ ਸਰਕਾਰ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਹੈ।

ਜਾਣਕਾਰੀ ਅਨੁਸਾਰ ਲੈਂਡ ਮੋਰਟਗੇਜ਼ ਬੈਂਕਾਂ ਵਿੱਚ ਕਮਰਸ਼ੀਅਲ ਬੈਂਕਾਂ ਦੀ ਤਰਜ਼ ’ਤੇ ਓ.ਟੀ.ਐੱਸ. (ਵਨ ਟਾਈਮ ਸੈਟਲਮੈਂਟ) ਸਕੀਮ ਲਾਗੂ ਕਰਨ, ਕਿਸਾਨਾਂ ਤੋਂ ਲਏ ਗਏ ਖਾਲੀ ਚੈੱਕ ਵਾਪਸ ਕਰਵਾਉਣ ਅਤੇ ਸ਼ੰਭੂ ਤੇ ਖਨੌਰੀ ਬਾਰਡਰ ’ਤੇ ਅੰਦੋਲਨ ਦੌਰਾਨ ਕਿਸਾਨਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਸਮੇਤ ਹੋਰ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਫ਼ਰੀਦਕੋਟ ਸਮੇਤ ਸੂਬੇ ਦੇ 12 ਜ਼ਿਲ੍ਹਿਆਂ ਵਿੱਚ ਲੈਂਡ ਮੋਰਟਗੇਜ਼ ਬੈਂਕਾਂ ਦੇ ਬਾਹਰ ਧਰਨੇ ਦਿੱਤੇ ਜਾ ਰਹੇ ਹਨ।

ਇਸੇ ਕੜੀ ਤਹਿਤ 29 ਅਗਸਤ ਨੂੰ ਫ਼ਰੀਦਕੋਟ ਵਿਖੇ ਸੂਬਾ ਪੱਧਰੀ ਪ੍ਰਦਰਸ਼ਨ ਰੱਖਿਆ ਗਿਆ ਸੀ। ਪੁਲਿਸ ਪ੍ਰਸ਼ਾਸਨ ਵੱਲੋਂ ਪ੍ਰਦਰਸ਼ਨ ਨੂੰ ਨਾਕਾਮ ਕਰਨ ਦੀ ਕੋਸ਼ਿਸ਼ ਦੌਰਾਨ ਕਰੀਬ 200 ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਸੀ। ਇਸ ਤੋਂ ਬਾਅਦ ਕਿਸਾਨ ਜਥੇਬੰਦੀ ਵੱਲੋਂ ਜੇਲ੍ਹ ਭਰੋ ਅੰਦੋਲਨ ਚਲਾਇਆ ਜਾ ਰਿਹਾ ਸੀ।

ਇਹ ਵੀ ਪੜ੍ਹੋ: Clean Punjab: ਖੁੱਲ੍ਹੇ ’ਚ ਕੂੜਾ ਸੁੱਟਣ ਵਾਲਿਆਂ ’ਤੇ ਹੋਵੇਗੀ ਸਖ਼ਤੀ, 2 ਹਜ਼ਾਰ ਰੁਪਏ ਜੁਰਮਾਨਾ

ਇਸੇ ਦੌਰਾਨ 9 ਸਤੰਬਰ ਨੂੰ ਫ਼ਰੀਦਕੋਟ ਵਿਖੇ ਕਿਸਾਨ ਮਹਾਂਪੰਚਾਇਤ ਕਰਨ ਦਾ ਐਲਾਨ ਕੀਤਾ ਗਿਆ ਸੀ। ਮਹਾਂ ਪੰਚਾਇਤ ਤੋਂ ਪਹਿਲਾਂ ਬੁੱਧਵਾਰ ਸਵੇਰੇ ਪੁਲਿਸ ਪ੍ਰਸ਼ਾਸਨ ਨੇ ਕਿਸਾਨ ਆਗੂਆਂ ਦੇ ਘਰਾਂ ’ਤੇ ਦਬਿਸ਼ਾਂ ਦੇ ਕੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਸਮੇਤ ਕਈ ਆਗੂਆਂ ਨੂੰ ਨਜ਼ਰਬੰਦ ਕਰ ਦਿੱਤਾ। ਕੁਝ ਸਮੇਂ ਬਾਅਦ ਡੱਲੇਵਾਲ ਆਪਣੇ ਸਾਥੀਆਂ ਸਮੇਤ ਘਰ ਤੋਂ ਬਾਹਰ ਆ ਗਏ ਅਤੇ ਕਿਸਾਨਾਂ ਦਾ ਕਾਫ਼ਲਾ ਫ਼ਰੀਦਕੋਟ ਵੱਲ ਵਧਣ ਲੱਗਾ। ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਪਰ ਕਿਸਾਨ ਹੌਲੀ-ਹੌਲੀ ਅੱਗੇ ਵਧਦੇ ਹੋਏ ਫ਼ਰੀਦਕੋਟ ਦੇ ਫ਼ਿਰੋਜ਼ਪੁਰ ਰੋਡ ਤੱਕ ਪਹੁੰਚ ਗਏ।

ਇੱਥੇ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਮੰਗਾਂ ਸਬੰਧੀ ਜਲਦ ਹੀ ਸਰਕਾਰ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ। ਕਿਸਾਨਾਂ ਨੇ ਪ੍ਰਸ਼ਾਸਨ ਦੇ ਭਰੋਸੇ ਅਤੇ 19 ਤੋਂ 23 ਸਤੰਬਰ ਤੱਕ ਹੋਣ ਵਾਲੇ ਬਾਬਾ ਫ਼ਰੀਦ ਆਗਮਨ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਆਪਣਾ ਅੰਦੋਲਨ 23 ਸਤੰਬਰ ਤੱਕ ਮੁਲਤਵੀਂ ਕਰਨ ਦਾ ਐਲਾਨ ਕਰ ਦਿੱਤਾ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਜੇਕਰ ਸਰਕਾਰ ਨੇ ਭਰੋਸਾ ਦੇਣ ਦੇ ਬਾਵਜ਼ੂਦ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਉਹ ਆਪਣੇ ਸਾਥੀਆਂ ਨਾਲ ਭੁੱਖ ਹੜਤਾਲ ਅਤੇ ਮਰਨ ਵਰਤ ਸ਼ੁਰੂ ਕਰਨ ਤੋਂ ਵੀ ਗੁਰੇਜ਼ ਨਹੀਂ ਕਰਨਗੇ।

Property News: ਈਜ਼ੀ ਰਜਿਸਟਰੀ ਜਾਇਦਾਦ ਰਜਿਸਟ੍ਰੇਸ਼ਨ ’ਚ ਅਹਿਮ ਮੀਲ ਪੱਥਰ : ਮੁੰਡੀਆਂ
Property News: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)| ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਜਾਇਦਾਦ ਰਜਿਸਟ੍ਰੇਸ਼ਨ ਨੂੰ ਤੇਜ਼, ਸਰਲ, ਪਾਰਦਰਸ਼ੀ ਅਤੇ ਲੋਕ-ਪੱਖੀ ਬਣਾਉਣ ਲਈ ਸ਼ੁਰੂ ਕੀਤੀ ਗਈ ‘ਈਜ਼ੀ ਰਜਿਸਟਰੀ’ ਸਰਕਾਰ ਦੇ ਯਤਨਾਂ ਵਿੱਚ ਇੱਕ ਅਹਿਮ ਮੀਲ ਪੱਥਰ ਸਾਬਤ ਹੋਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜੁਲਾਈ 2025 ਵਿੱਚ ਮੋਹਾਲੀ ਤੋਂ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂ ਕੀਤੀ ਗਈ ਇਸ ਪ੍ਰਣਾਲੀ ਨੇ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਆਨਲਾਈਨ ਅਤੇ ਸਮਾਂਬੱਧ ਮਾਡਲ ਵਿੱਚ ਤਬਦੀਲ ਕੀਤਾ ਹੈ।

ਮੁੰਡੀਆਂ ਨੇ ਕਿਹਾ ਕਿ ਈਜ਼ੀ ਰਜਿਸਟਰੀ ਸਿਰਫ਼ ਇੱਕ ਡਿਜੀਟਲ ਪਲੇਟਫਾਰਮ ਨਹੀਂ, ਸਗੋਂ ਪ੍ਰਸ਼ਾਸਨਿਕ ਸੁਧਾਰ ਹੈ, ਜਿਸ ਦਾ ਉਦੇਸ਼ ਨਾਗਰਿਕਾਂ ਨੂੰ ਸਰਕਾਰੀ ਸੇਵਾਵਾਂ ਵਧੇਰੇ ਸੁਵਿਧਾਜਨਕ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਣਾਲੀ ਤਹਿਤ 8 ਸਤੰਬਰ 2026 ਤੱਕ ਪੰਜਾਬ ਭਰ ਵਿੱਚ ਕੁੱਲ 9,87,425 ਦਸਤਾਵੇਜ਼ ਰਜਿਸਟਰ ਕੀਤੇ ਜਾ ਚੁੱਕੇ ਹਨ।

ਮੰਤਰੀ ਅਨੁਸਾਰ ਈਜ਼ੀ ਰਜਿਸਟਰੀ ਵਾਲੇ ਜ਼ਿਲ੍ਹਿਆਂ ਅਤੇ ਪਿੰਡਾਂ ਦੇ 6,623 ਟੋਕਨ-ਹੋਲਡਰ ਨਾਗਰਿਕਾਂ ਦਾ ਦੋ ਪੜਾਵਾਂ ਵਿੱਚ ਸਰਵੇਖਣ ਕੀਤਾ ਗਿਆ। ਇਸ ਵਿੱਚ 1,737 ਲਾਭਪਾਤਰੀ ਸਰਵੇਖਣ-1.0 ਅਤੇ 4,886 ਲਾਭਪਾਤਰੀ ਸਰਵੇਖਣ-2.0 ਵਿੱਚ ਸ਼ਾਮਲ ਹੋਏ। ਸਰਵੇਖਣ ਅਨੁਸਾਰ 93 ਫ਼ੀਸਦੀ ਲਾਭਪਾਤਰੀ ਨਵੀਂ ਰਜਿਸਟ੍ਰੇਸ਼ਨ ਪ੍ਰਕਿਰਿਆ ਤੋਂ ਸੰਤੁਸ਼ਟ ਸਨ ਅਤੇ 93 ਫ਼ੀਸਦੀ ਨੇ ਦੱਸਿਆ ਕਿ ਉਨ੍ਹਾਂ ਦੀ ਰਜਿਸਟਰੀ ਨਿਰਧਾਰਤ ਮਿਤੀ ’ਤੇ ਪੂਰੀ ਹੋਈ।

ਇਸੇ ਤਰ੍ਹਾਂ 90 ਫ਼ੀਸਦੀ ਲੋਕਾਂ ਨੇ ਕਿਹਾ ਕਿ ਪ੍ਰਕਿਰਿਆ ਦੌਰਾਨ ਉਨ੍ਹਾਂ ਨੂੰ ਕਿਸੇ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਿਆ, ਜਦਕਿ 93 ਫ਼ੀਸਦੀ ਮਾਮਲੇ ਮੁੱਢਲੀ ਜਾਂਚ ਦੌਰਾਨ ਬਿਨਾਂ ਇਤਰਾਜ਼ ਦੇ ਨਿਪਟਾਏ ਗਏ। 94 ਫ਼ੀਸਦੀ ਲਾਭਪਾਤਰੀਆਂ ਨੇ ਕਿਹਾ ਕਿ ਉਨ੍ਹਾਂ ’ਤੇ ਕੋਈ ਵਾਧੂ ਭੁਗਤਾਨ ਕਰਨ ਲਈ ਦਬਾਅ ਨਹੀਂ ਪਾਇਆ ਗਿਆ।

ਇਹ ਵੀ ਪੜ੍ਹੋ: Mohali Saneta Encounter: ਮੋਹਾਲੀ ਦੇ ਸਨੇਟਾ ਵਿੱਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਦੋਵਾਂ ਪਾਸਿਆਂ ਤੋਂ ਚੱਲੀਆਂ ਗੋਲੀਆਂ

ਈਜ਼ੀ ਰਜਿਸਟਰੀ ਤਹਿਤ ਫਾਈਲਾਂ ਲਈ ਪਹਿਲਾਂ ਆਉਣ-ਪਹਿਲਾਂ ਜਾਣ ਪ੍ਰਣਾਲੀ ਲਾਗੂ ਕੀਤੀ ਗਈ ਹੈ। ਇਸ ਨਾਲ ਅਰਜ਼ੀਆਂ ’ਤੇ ਕ੍ਰਮਵਾਰ ਕਾਰਵਾਈ ਯਕੀਨੀ ਬਣਾਈ ਗਈ ਹੈ। ਇਸ ਤੋਂ ਇਲਾਵਾ ਦਸਤਾਵੇਜ਼ਾਂ ਦੀ ਜਾਂਚ ਅਤੇ ਇਤਰਾਜ਼ਾਂ ਸਬੰਧੀ 48 ਘੰਟਿਆਂ ਦੀ ਸਮਾਂ-ਸੀਮਾ ਨਿਰਧਾਰਤ ਕੀਤੀ ਗਈ ਹੈ। ਮੁੰਡੀਆਂ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਵਾਰ-ਵਾਰ ਰਜਿਸਟ੍ਰੇਸ਼ਨ ਦਫ਼ਤਰਾਂ ਦੇ ਗੇੜੇ ਲਗਾਉਣ ਦੀ ਲੋੜ ਘਟੀ ਹੈ। ਲਾਭਪਾਤਰੀਆਂ ਅਨੁਸਾਰ ਜ਼ਿਆਦਾਤਰ ਰਜਿਸਟਰੀਆਂ ਨਿਰਧਾਰਤ ਦਿਨ ਲਗਭਗ 35 ਮਿੰਟਾਂ ਵਿੱਚ ਪੂਰੀਆਂ ਹੋ ਰਹੀਆਂ ਹਨ।

ਨਵੀਂ ਪ੍ਰਣਾਲੀ ਤਹਿਤ ਹੁਣ ਜ਼ਿਲ੍ਹੇ ਦੇ ਅੰਦਰ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਵਿੱਚ ਜਾਇਦਾਦ ਦੀ ਰਜਿਸਟ੍ਰੇਸ਼ਨ ਕਰਵਾਉਣ ਦੀ ਸਹੂਲਤ ਦਿੱਤੀ ਗਈ ਹੈ। ਇਸ ਨਾਲ ਨਾਗਰਿਕਾਂ ਦੀ ਕਿਸੇ ਖਾਸ ਦਫ਼ਤਰ ਜਾਂ ਅਧਿਕਾਰੀ ’ਤੇ ਨਿਰਭਰਤਾ ਘਟੀ ਹੈ। ਇਸ ਤੋਂ ਇਲਾਵਾ ਆਨਲਾਈਨ ਡੀਡ ਡਰਾਫਟਿੰਗ, ਡੀਡ ਸਹਾਇਤਾ ਕਾਊਂਟਰ, 25 ਬੈਂਕਾਂ ਰਾਹੀਂ ਇੱਕੋ ਟ੍ਰਾਂਜ਼ੈਕਸ਼ਨ ਵਿੱਚ ਫੀਸ ਭੁਗਤਾਨ, ਡਿਜੀਟਲ ਫ਼ਰਦ, ਈ-ਕੇਵਾਈਸੀ ਅਤੇ ਏਕੀਕ੍ਰਿਤ ਟੋਕਨ ਪ੍ਰਣਾਲੀ ਵਰਗੀਆਂ ਸਹੂਲਤਾਂ ਸ਼ਾਮਲ ਕੀਤੀਆਂ ਗਈਆਂ ਹਨ। ਵੱਟਸਐਪ ਅਪਡੇਟ ਰਾਹੀਂ ਲੋਕ ਆਪਣੇ ਕੇਸ ਦੀ ਪ੍ਰਗਤੀ ਵੀ ਜਾਣ ਸਕਦੇ ਹਨ।

ਮੁੰਡੀਆਂ ਨੇ ਕਿਹਾ ਕਿ ਜਮ੍ਹਾਂਬੰਦੀ ਪੋਰਟਲ ਦੇ ਏਕੀਕਰਣ ਨਾਲ ਕਿਊਆਰ ਕੋਡ ਰਾਹੀਂ ਡਿਜੀਟਲ ਫ਼ਰਦ ਆਪਣੇ ਆਪ ਤਿਆਰ ਹੋ ਜਾਂਦੀ ਹੈ, ਜਿਸ ਨਾਲ ਜਾਅਲੀ ਦਸਤਾਵੇਜ਼ਾਂ ਦੀ ਸੰਭਾਵਨਾ ਘਟਾਉਣ ਵਿੱਚ ਮੱਦਦ ਮਿਲੀ ਹੈ। ਉਨ੍ਹਾਂ ਕਿਹਾ ਕਿ ਈਜ਼ੀ ਰਜਿਸਟਰੀ ਰਾਹੀਂ ਤਕਨਾਲੋਜੀ ਨੂੰ ਪ੍ਰਸ਼ਾਸਨਿਕ ਸੁਧਾਰਾਂ ਨਾਲ ਜੋੜ ਕੇ ਨਾਗਰਿਕਾਂ ਨੂੰ ਘੱਟ ਖੱਜਲ-ਖੁਆਰੀ, ਵੱਧ ਪਾਰਦਰਸ਼ਤਾ ਅਤੇ ਸਮਾਂਬੱਧ ਸੇਵਾਵਾਂ ਦੇਣ ਵੱਲ ਕਦਮ ਚੁੱਕਿਆ ਗਿਆ ਹੈ।

Agriculture News: ਗੰਨੇ ਦੀਆਂ ਵੱਧ ਝਾੜ ਦੇਣ ਵਾਲੀਆਂ ਉੱਨਤ ਕਿਸਮਾਂ ਸਬੰਧੀ ਕਿਸਾਨ ਸਿਖਲਾਈ ਕੈਂਪ ਲਾਇਆ
Agriculture News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਕੇਨ ਕਮਿਸ਼ਨਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ, ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਦੀ ਰਹਿਨੁਮਾਈ ਅਤੇ ਸਹਾਇਕ ਗੰਨਾ ਵਿਕਾਸ ਅਫ਼ਸਰ ਫ਼ਰੀਦਕੋਟ ਦੀ ਅਗਵਾਈ ਹੇਠ ਆਰ.ਕੇ.ਵੀ.ਵਾਈ. ਸਕੀਮ ਤਹਿਤ ਫ਼ਰੀਦਕੋਟ ਵਿਖੇ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ। ਕੈਂਪ ਦੌਰਾਨ ਕਿਸਾਨਾਂ ਨੂੰ ਗੰਨੇ ਦੀ ਫ਼ਸਲ ਦੀ ਚੌੜੀ ਵਿਧੀ ਰਾਹੀਂ ਬਿਜਾਈ ਕਰਨ ਅਤੇ ਵੱਧ ਝਾੜ ਦੇਣ ਵਾਲੀਆਂ ਉੱਨਤ ਨਵੀਆਂ ਕਿਸਮਾਂ ਦੀ ਬਿਜਾਈ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਕੈਂਪ ਨੂੰ ਸੰਬੋਧਨ ਕਰਦਿਆਂ ਡਾ. ਨਵਿੰਦਰ ਪਾਲ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ (ਗੰਨਾ) ਨੇ ਕਿਸਾਨਾਂ ਨੂੰ ਗੰਨੇ ਦੀ ਫ਼ਸਲ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਦੱਸਿਆ ਕਿ ਗੰਨੇ ਦੀ ਫ਼ਸਲ ਵਿੱਚ ਅੰਤਰ ਫ਼ਸਲਾਂ ਦੀ ਕਾਸ਼ਤ ਕਰਕੇ ਕਿਸਾਨ ਗੰਨੇ ਤੋਂ ਵੱਧ ਝਾੜ ਦੇ ਨਾਲ-ਨਾਲ ਵਾਧੂ ਆਮਦਨ ਅਤੇ ਮੁਨਾਫ਼ਾ ਵੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਨੇ ਗੰਨੇ ਦੀ ਫ਼ਸਲ ਨੂੰ ਲੱਗਣ ਵਾਲੀਆਂ ਵੱਖ-ਵੱਖ ਬਿਮਾਰੀਆਂ ਅਤੇ ਕੀੜੇ-ਮਕੌੜਿਆਂ ਦੀ ਰੋਕਥਾਮ ਤੇ ਫ਼ਸਲ ਦੀ ਸੁਚੱਜੀ ਸੰਭਾਲ ਸਬੰਧੀ ਵੀ ਕਿਸਾਨਾਂ ਨੂੰ ਅਹਿਮ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: Punjab Government Employees Strike: ਪੰਜਾਬ ’ਚ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ, ਜਲਦ ਹੋਵੇਗੀ ਸੀਐਮ ਮਾਨ ਨਾਲ ਮੀਟਿੰਗ

ਇਸ ਮੌਕੇ ਡਾ. ਪ੍ਰਦੀਪ ਗੋਇਲ, ਖੇਤਰੀ ਖੇਤੀ ਖੋਜ ਕੇਂਦਰ ਫ਼ਰੀਦਕੋਟ ਨੇ ਕਿਸਾਨਾਂ ਨੂੰ ਗੰਨੇ ਦੀਆਂ ਉੱਨਤ ਕਿਸਮਾਂ ਦਾ ਬੀਜ ਮੁਹੱਈਆ ਕਰਵਾਉਣ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਗੰਨੇ ਦੀ ਬਿਜਾਈ ਲਈ ਬੀਜ ਨੂੰ ਯੋਗ ਤਰੀਕੇ ਨਾਲ ਸੋਧ ਕੇ ਹੀ ਵਰਤਿਆ ਜਾਵੇ, ਤਾਂ ਜੋ ਫ਼ਸਲ ਨੂੰ ਬਿਮਾਰੀਆਂ ਅਤੇ ਕੀੜੇ-ਮਕੌੜਿਆਂ ਤੋਂ ਬਚਾਇਆ ਜਾ ਸਕੇ। ਡਾ. ਗੋਇਲ ਨੇ ਦੱਸਿਆ ਕਿ ਗੰਨੇ ਦੀ ਬਿਜਾਈ ਸਤੰਬਰ-ਅਕਤੂਬਰ ਅਤੇ ਫਿਰ ਫਰਵਰੀ-ਮਾਰਚ ਦੇ ਢੁਕਵੇਂ ਸਮੇਂ ਦੌਰਾਨ ਕਰਨ ਨਾਲ ਫ਼ਸਲ ਤੋਂ ਵਧੀਆ ਝਾੜ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਗੰਨੇ ਦੀਆਂ ਸਿਫ਼ਾਰਸ਼ਸ਼ੁਦਾ ਉੱਨਤ ਕਿਸਮਾਂ ਦੀ ਚੋਣ ਕਰਨ ਅਤੇ ਖੇਤੀ ਮਾਹਿਰਾਂ ਦੀਆਂ ਸਿਫ਼ਾਰਸ਼ਾਂ ਅਨੁਸਾਰ ਖੇਤੀ ਕਰਨ ਲਈ ਪ੍ਰੇਰਿਤ ਕੀਤਾ।

ਇਸ ਸਿਖਲਾਈ ਕੈਂਪ ’ਚ ਲਗਭਗ 45 ਕਿਸਾਨਾਂ ਨੇ ਭਾਗ ਲਿਆ। ਕੈਂਪ ਦੀ ਸਮਾਪਤੀ ਉਪਰੰਤ ਕਿਸਾਨਾਂ ਨੂੰ ਫ਼ੀਲਡ ਵਿਜ਼ਿਟ ਵੀ ਕਰਵਾਈ ਗਈ, ਜਿੱਥੇ ਉਨ੍ਹਾਂ ਨੂੰ ਗੰਨੇ ਦੀਆਂ ਵੱਖ-ਵੱਖ ਉੱਨਤ ਕਿਸਮਾਂ ਅਤੇ ਉਨ੍ਹਾਂ ਦੀ ਕਾਸ਼ਤ ਸਬੰਧੀ ਵਿਹਾਰਕ ਜਾਣਕਾਰੀ ਦਿੱਤੀ ਗਈ।

Punjab Farmers Protest: ਅੰਮ੍ਰਿਤਸਰ ਸਮੇਤ ਪੰਜਾਬ ਭਰ ’ਚ ਕਿਸਾਨ ਆਗੂਆਂ ਦੇ ਘਰ ਪੁਲਿਸ ਪਹੁੰਚੀ, ਧਰਨੇ ਤੋਂ ਪਹਿਲਾਂ ਕੀਤੇ ਨਜ਼ਰਬੰਦ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਅੰਮ੍ਰਿਤਸਰ ਸਮੇਤ ਪੂਰੇ ਪੰਜਾਬ ’ਚ ਕਿਸਾਨ ਆਗੂਆਂ ਦੇ ਘਰਾਂ ’ਤੇ ਪੁਲਿਸ ਦੇ ਪਹੁੰਚਣ ਤੋਂ ਬਾਅਦ ਮਾਹੌਲ ਗਰਮਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਡੱਲੇਵਾਲ ਵੱਲੋਂ ਬੁੱਧਵਾਰ ਨੂੰ ਫਰੀਦਕੋਟ ’ਚ ਬੈਂਕ ਦੇ ਬਾਹਰ ਸੂਬਾ ਪੱਧਰੀ ਧਰਨੇ ਦਾ ਐਲਾਨ ਕੀਤਾ ਗਿਆ ਸੀ। ਇਹ ਧਰਨਾ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਤੇ ਵਨ ਟਾਈਮ ਸੈਟਲਮੈਂਟ ਦੀ ਮੰਗ ਨੂੰ ਲੈ ਕੇ ਦਿੱਤਾ ਜਾਣਾ ਸੀ। ਧਰਨੇ ਤੋਂ ਪਹਿਲਾਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪੁਲਿਸ ਵੱਲੋਂ ਕਿਸਾਨ ਆਗੂਆਂ ਖਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਅੰਮ੍ਰਿਤਸਰ ਦਿਹਾਤ ਨਾਲ ਲੱਗਦੇ ਇਲਾਕਿਆਂ ਤੋਂ ਇਲਾਵਾ ਤਰਨਤਾਰਨ, ਪੱਟੀ, ਹਰੀਕੇ, ਫਰੀਦਕੋਟ ਤੇ ਫਿਰੋਜ਼ਪੁਰ ਸਮੇਤ ਕਈ ਥਾਵਾਂ ’ਤੇ ਪੁਲਿਸ ਸਵੇਰੇ ਹੀ ਕਿਸਾਨ ਆਗੂਆਂ ਦੇ ਘਰਾਂ ’ਚ ਪਹੁੰਚ ਗਈ। ਅੰਮ੍ਰਿਤਸਰ ਤੇ ਆਸ-ਪਾਸ ਦੇ ਇਲਾਕਿਆਂ ’ਚ ਵੀ ਕਈ ਕਿਸਾਨ ਆਗੂਆਂ ਨੂੰ ਉਨ੍ਹਾਂ ਦੇ ਘਰਾਂ ’ਚ ਨਜ਼ਰਬੰਦ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਨ੍ਹਾਂ ’ਚ ਕਾਕਾ ਕੋਟੜਾ, ਜਗਜੀਤ ਸਿੰਘ ਡੱਲੇਵਾਲ, ਬੋਹੜ ਸਿੰਘ ਤੇ ਦੀਪ ਮੰਡੀ ਸਮੇਤ ਕਈ ਆਗੂ ਸ਼ਾਮਲ ਹਨ। ਕਿਸਾਨ ਜਥੇਬੰਦੀਆਂ ਵੱਲੋਂ ਦੋਸ਼ ਲਾਇਆ ਗਿਆ ਹੈ। Punjab Farmers Protest

ਇਹ ਵੀ ਪੜ੍ਹੋ : Faridkot News: ਫਰੀਦਕੋਟ ਦੀ ਕੇਂਦਰੀ ਮਾਡਰਨ ਜ਼ੇਲ੍ਹ ’ਚੋਂ 3 ਮੋਬਾਈਲ ਫੋਨ ਤੇ ਚਾਰਜਰ ਬਰਾਮਦ

ਕਿ ਕਈ ਕਿਸਾਨਾਂ ਨੂੰ ਪੁਲਿਸ ਨੇ ਉਨ੍ਹਾਂ ਦੇ ਘਰਾਂ ਤੋਂ ਹਿਰਾਸਤ ’ਚ ਵੀ ਲਿਆ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪੁਲਿਸ ਕਾਰਵਾਈ ਦਾ ਵਿਰੋਧ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਕਾਰਵਾਈ ਕਰਕੇ ਸਰਕਾਰ ਕਿਸਾਨਾਂ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਹਰ ਹਾਲ ਵਿੱਚ ਸੰਘਰਸ਼ ਜਾਰੀ ਰੱਖਣਗੇ। ਲੋੜ ਪੈਣ ’ਤੇ ਭੁੱਖ ਹੜਤਾਲ ਤੋਂ ਲੈ ਕੇ ਮਰਨ ਵਰਤ ਤੱਕ ਦਾ ਰਸਤਾ ਅਪਣਾਉਣ ਤੋਂ ਵੀ ਪਿੱਛੇ ਨਹੀਂ ਹਟਿਆ ਜਾਵੇਗਾ। ਕਿਸਾਨ ਜਥੇਬੰਦੀਆਂ ਦਾ ਦੋਸ਼ ਹੈ ਕਿ ਪੁਲਿਸ ਵੱਲੋਂ ਇਹ ਕਾਰਵਾਈ ਇਸ ਲਈ ਕੀਤੀ ਗਈ ਹੈ ਤਾਂ ਜੋ ਕਿਸਾਨ ਆਗੂ ਫਰੀਦਕੋਟ ’ਚ ਹੋਣ ਵਾਲੇ ਸੂਬਾ ਪੱਧਰੀ ਧਰਨੇ ਵਿੱਚ ਸ਼ਾਮਲ ਨਾ ਹੋ ਸਕਣ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਸਿੱਧੇ ਤੌਰ ’ਤੇ ਕਿਸਾਨਾਂ ਦੀ ਆਰਥਿਕ ਹਾਲਤ ਨਾਲ ਜੁੜੀਆਂ ਹੋਈਆਂ ਹਨ। ਇਨ੍ਹਾਂ ਵਿੱਚ ਕਰਜ਼ੇ ਤੋਂ ਰਾਹਤ ਤੇ ਬੈਂਕਾਂ ਨਾਲ ਵਨ ਟਾਈਮ ਸੈਟਲਮੈਂਟ ਰਾਹੀਂ ਕਰਜ਼ੇ ਦਾ ਹੱਲ ਕਰਵਾਉਣਾ ਮੁੱਖ ਮੰਗਾਂ ਹਨ। ਅੰਮ੍ਰਿਤਸਰ ਤੋਂ ਲੈ ਕੇ ਪੰਜਾਬ ਦੇ ਹੋਰ ਜ਼ਿਲ੍ਹਿਆਂ ’ਚ ਕਿਸਾਨ ਆਗੂਆਂ ਦੀ ਨਜ਼ਰਬੰਦੀ ਤੇ ਹਿਰਾਸਤ ਦੀ ਕਾਰਵਾਈ ਤੋਂ ਬਾਅਦ ਕਿਸਾਨ ਜਥੇਬੰਦੀਆਂ ’ਚ ਰੋਸ ਵਧ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਤੋਂ ਰੋਕਿਆ ਜਾ ਰਿਹਾ ਹੈ। Punjab Farmers Protest

Punjab Farmers News: ਕੇਂਦਰ ਤੇ ਰਾਜ ਸਰਕਾਰ ਵਿਰੁੱਧ ਗਰਜ਼ੇ ਕਿਸਾਨ, ਪੰਜਾਬ ਭਰ ਤੋਂ ਹਜ਼ਾਰਾਂ ਕਿਸਾਨਾਂ-ਮਜ਼ਦੂਰਾਂ ਨੇ ਭਰੀ ਹਾਜ਼ਰੀ
Punjab Farmers News: (ਰਾਜਨ ਮਾਨ) ਅੰਮ੍ਰਿਤਸਰ। ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਸੰਘਰਸ਼) ਵੱਲੋਂ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਭਖਦੇ ਮਸਲਿਆਂ ਨੂੰ ਲੈ ਕੇ ਰਣਜੀਤ ਐਵੀਨਿਊ, ਦਸਹਿਰਾ ਗਰਾਊਂਡ, ਅੰਮ੍ਰਿਤਸਰ ਵਿਖੇ ਮਹਾਂ ਪੰਚਾਇਤ ਕੀਤੀ ਗਈ। ਇਸ ਮਹਾਂ ਪੰਚਾਇਤ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ। ਮਹਾਂ ਪੰਚਾਇਤ ਦੀ ਅਗਵਾਈ ਜਥੇਬੰਦੀ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਨੇ ਕੀਤੀ। ਇਸ ਮੌਕੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕਰਦਿਆਂ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ।

ਮਹਾਂ ਪੰਚਾਇਤ ਵਿੱਚ ਭਾਰਤ ਅਤੇ ਅਮਰੀਕਾ ਵਿਚਕਾਰ ਕੀਤੇ ਜਾ ਰਹੇ ਵਪਾਰਕ ਸਮਝੌਤੇ ਦਾ ਡਟਵਾਂ ਵਿਰੋਧ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਇਹ ਸਮਝੌਤਾ ਭਾਰਤ ਦੇ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਵਪਾਰੀਆਂ ਲਈ ਘਾਤਕ ਸਾਬਤ ਹੋ ਸਕਦਾ ਹੈ। ਜਥੇਬੰਦੀ ਨੇ ਸਰਕਾਰ ਤੋਂ ਇਸ ਸਮਝੌਤੇ ਨੂੰ ਰੱਦ ਕਰਨ ਅਤੇ ਦੇਸ਼ ਦੇ ਕਿਸਾਨਾਂ ਤੇ ਮਜ਼ਦੂਰਾਂ ਦੇ ਹਿੱਤਾਂ ਨੂੰ ਪਹਿਲ ਦੇਣ ਦੀ ਮੰਗ ਕੀਤੀ।

ਇਸ ਮੌਕੇ ਪੰਜਾਬ ਭਰ ਤੋਂ ਪਹੁੰਚੇ ਕਿਸਾਨਾਂ ਨੇ ਇੱਕਜੁੱਟ ਹੋ ਕੇ ਇੱਕ ਆਵਾਜ਼ ਵਿੱਚ ਸਾਰੀਆਂ ਫ਼ਸਲਾਂ ’ਤੇ ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ ਦੇਣ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਕਿਸਾਨ ਨੂੰ ਆਪਣੀ ਫ਼ਸਲ ਦਾ ਯਕੀਨੀ ਅਤੇ ਲਾਹੇਵੰਦ ਭਾਅ ਮਿਲਣਾ ਉਸ ਦਾ ਹੱਕ ਹੈ ਅਤੇ ਸਰਕਾਰ ਨੂੰ ਇਸ ਲਈ ਕਾਨੂੰਨੀ ਗਾਰੰਟੀ ਦੇਣੀ ਚਾਹੀਦੀ ਹੈ।

ਬਿਜਲੀ ਐਕਟ ਅਤੇ ਸਮਾਰਟ ਮੀਟਰਾਂ ਦਾ ਸਖ਼ਤ ਵਿਰੋਧ

ਮਹਾਂ ਪੰਚਾਇਤ ਵਿੱਚ ਬਿਜਲੀ ਐਕਟ ਅਤੇ ਸਮਾਰਟ/ਚਿੱਪ ਵਾਲੇ ਮੀਟਰ ਲਗਾਉਣ ਦੀ ਨੀਤੀ ਦਾ ਵੀ ਸਖ਼ਤ ਵਿਰੋਧ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਬਿਜਲੀ ਨੂੰ ਆਮ ਲੋਕਾਂ ਦੀ ਬੁਨਿਆਦੀ ਲੋੜ ਦੀ ਬਜਾਏ ਵਪਾਰਕ ਚੀਜ਼ ਬਣਾਉਣ ਦੀਆਂ ਕੋਸ਼ਿਸ਼ਾਂ ਲੋਕਾਂ ਉੱਪਰ ਹੋਰ ਆਰਥਿਕ ਬੋਝ ਪਾਉਣਗੀਆਂ। ਕਿਸਾਨਾਂ ਨੇ ਕਿਹਾ ਕਿ ਸਰਕਾਰ ਅਜਿਹੀਆਂ ਨੀਤੀਆਂ ਰਾਹੀਂ ਕਿਸਾਨਾਂ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਵਧਾਉਣ ਦੀ ਬਜਾਏ ਉਨ੍ਹਾਂ ਨੂੰ ਰਾਹਤ ਦੇਵੇ।

ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਵੀ ਕਿਸਾਨ ਵਿਰੋਧੀ ਨੀਤੀਆਂ ਨੂੰ ਨਵੇਂ ਰੂਪ ਵਿੱਚ ਅੱਗੇ ਵਧਾਇਆ ਜਾ ਰਿਹਾ ਹੈ। ਜਥੇਬੰਦੀ ਨੇ ਸਪੱਸ਼ਟ ਕੀਤਾ ਕਿ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹੱਕਾਂ ਨੂੰ ਪ੍ਰਭਾਵਿਤ ਕਰਨ ਵਾਲੀ ਕਿਸੇ ਵੀ ਨੀਤੀ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।

ਹੜ੍ਹ ਅਤੇ ਕੁਦਰਤੀ ਆਫ਼ਤਾਂ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ੇ ਦੀ ਮੰਗ

ਮਹਾਂ ਪੰਚਾਇਤ ਵਿੱਚ ਹੜ੍ਹਾਂ ਅਤੇ ਹੋਰ ਕੁਦਰਤੀ ਆਫ਼ਤਾਂ ਕਾਰਨ ਨੁਕਸਾਨੀਆਂ ਫ਼ਸਲਾਂ ਅਤੇ ਜ਼ਮੀਨਾਂ ਦੇ ਮੁਆਵਜ਼ੇ ਦਾ ਮੁੱਦਾ ਵੀ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ। ਆਗੂਆਂ ਨੇ ਕਿਹਾ ਕਿ ਕਈ ਪ੍ਰਭਾਵਿਤ ਕਿਸਾਨਾਂ ਨੂੰ ਅਜੇ ਤੱਕ ਉਨ੍ਹਾਂ ਦੇ ਨੁਕਸਾਨ ਦਾ ਬਣਦਾ ਮੁਆਵਜ਼ਾ ਨਹੀਂ ਮਿਲਿਆ। ਸਰਕਾਰ ਤੋਂ ਮੰਗ ਕੀਤੀ ਗਈ ਕਿ ਬਿਨਾਂ ਕਿਸੇ ਦੇਰੀ ਦੇ ਸਹੀ ਗਿਰਦਾਵਰੀ ਕਰਵਾ ਕੇ ਪੀੜਤ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਦਿੱਤਾ ਜਾਵੇ।

ਇਸ ਤੋਂ ਇਲਾਵਾ ਖਾਦ ਦੀ ਉਪਲੱਬਧਤਾ, ਖੇਤੀ ਲਾਗਤ ਵਿੱਚ ਵਾਧਾ, ਬਿਜਲੀ, ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ, ਮਹਿੰਗਾਈ ਅਤੇ ਹੋਰ ਕਿਸਾਨੀ ਮਸਲਿਆਂ ’ਤੇ ਵੀ ਵਿਚਾਰ ਕੀਤਾ ਗਿਆ ਅਤੇ ਸਰਕਾਰ ਤੋਂ ਤੁਰੰਤ ਹੱਲ ਦੀ ਮੰਗ ਕੀਤੀ ਗਈ।

ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਨੇ ਕਿਹਾ ਕਿ ਅੱਜ ਦੀ ਮਹਾਂ ਪੰਚਾਇਤ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਕਿਸਾਨ ਅਤੇ ਮਜ਼ਦੂਰ ਆਪਣੇ ਹੱਕਾਂ ਦੇ ਮਸਲੇ ’ਤੇ ਪੂਰੀ ਤਰ੍ਹਾਂ ਇਕਜੁੱਟ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਅਜਿਹੀਆਂ ਨੀਤੀਆਂ, ਜਿਨ੍ਹਾਂ ਨਾਲ ਕਿਸਾਨ, ਮਜ਼ਦੂਰ ਅਤੇ ਆਮ ਲੋਕ ਪ੍ਰਭਾਵਿਤ ਹੁੰਦੇ ਹਨ, ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰਨ ਦੀ ਬਜਾਏ ਜੇਕਰ ਸਰਕਾਰ ਨੇ ਟਾਲ-ਮਟੋਲ ਦੀ ਨੀਤੀ ਜਾਰੀ ਰੱਖੀ ਤਾਂ ਜਥੇਬੰਦੀ ਵੱਲੋਂ ਸੰਘਰਸ਼ ਨੂੰ ਹੋਰ ਮਜ਼ਬੂਤ ਅਤੇ ਵਿਸ਼ਾਲ ਕੀਤਾ ਜਾਵੇਗਾ।

ਮਹਾਂ ਪੰਚਾਇਤ ਵਿੱਚ ਆਗੂ ਰਹੇ ਹਾਜ਼ਰ

ਸੂਬਾ ਪ੍ਰਧਾਨ: ਪਲਵਿੰਦਰ ਸਿੰਘ ਮਾਹਲ,ਸੂਬਾ ਆਗੂ: ਸਵਿੰਦਰ ਸਿੰਘ ਕਲੇਰ, ਪ੍ਰਬਜੀਤ ਸਿੰਘ ਛੀਨਾ, ਮਲਕੀਤ ਸਿੰਘ, ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ: ਰਣਜੀਤ ਸਿੰਘ ਰਾਣਾ, ਜ਼ਿਲ੍ਹਾ ਜਨਰਲ ਸਕੱਤਰ: ਜਗਤਾਰ ਸਿੰਘ ਚਿੰਜੋਟੀ। ਇਸ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਜ਼ਿਲ੍ਹਾ ਪ੍ਰਧਾਨ, ਸੂਬਾ ਕਮੇਟੀ ਮੈਂਬਰ, ਬਲਾਕ ਪ੍ਰਧਾਨ, ਇਕਾਈ ਪ੍ਰਧਾਨ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਤੇ ਮਜ਼ਦੂਰ ਹਾਜ਼ਰ ਰਹੇ।