ਬੇਸਹਾਰਾ ਪਸ਼ੂ ਬਣੇ ਦੋ ਨੌਜਵਾਨਾਂ ਦੀ ਮੌਤ ਦਾ ਕਾਰਨ

Cause, Death, Young, Helpless, Animals

ਦੋਵਾਂ ਨੌਜਵਾਨਾਂ ਦੀ ਮੌਕੇ ‘ਤੇ ਹੀ ਹੋਈ ਮੌਤ

ਕਪੂਰਥਲਾ। ਕਪੂਰਥਲਾ ਦੇ ਪਿੰਡ ਨਵਾਂ ਪਿੰਡ ‘ਚ ਦਰਦਨਾਕ ਕਾਰ ਹਾਦਸਾ ਹੋਣ ਦੀ ਖਬਰ ਮਿਲੀ ਹੈ। ਇਸ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ ਸੂਚਨਾ ਮਿਲੀ ਹੈ। ਇਹ ਹਾਦਸਾ ਦੇਰ ਰਾਤ ਵਾਪਰਿਆ। ਮਿਲੀ ਜਾਣਕਾਰੀ ਮੁਤਾਬਕ ਜ਼ੈੱਨ ਕਾਰ ‘ਚ ਸਵਾਰ ਦੋ ਨੌਜਵਾਨ ਦੀ ਕਾਰ ਬੇਸਹਾਰਾ ਪਸ਼ੂ ਨੂੰ ਬਚਾਉਂਣ ਦੀ ਕੋਸ਼ਿਸ਼ ‘ਚ ਕੰਟਰੋਲ ਤੋਂ ਬਾਹਰ ਹੋ ਗਈ, ਜਿਸ ਕਰਕੇ ਇਹ ਭਿਆਨਕ ਹਾਦਸਾ ਵਾਪਰ ਗਿਆ। ਹਾਦਸੇ ‘ਚ ਮਾਰੇ ਗਏ ਦੋਵੇਂ ਨੌਜਵਾਨ ਸੁਰਖਪੁਰ ਦੇ ਦੱਸੇ ਜਾ ਰਹੇ ਹਨ। ਮ੍ਰਿਤਕਾਂ ਦੀ ਪਛਾਣ 32 ਸਾਲਾ ਅਵਤਾਰ ਸਿੰਘ ਪੁੱਤਰ ਗੁਰਮੇਜ ਸਿੰਘ ਅਤੇ 28 ਸਾਲਾ ਭੁਪਿੰਦਰ ਸਿੰਘ ਪੁੱਤਰ ਸੁੱਖਾ ਸਿੰਘ ਜੈਨ ਦੇ ਰੂਪ ‘ਚ ਹੋਈ ਹੈ। (Death)

ਇਨ੍ਹਾਂ ‘ਚੋਂ ਇਕ ਨੌਜਵਾਨ ਵਿਦੇਸ਼ ਤੋਂ ਕੁਝ ਦਿਨ ਪਹਿਲਾਂ ਹੀ ਆਇਆ ਸੀ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਘਟਨਾ ਵਾਲੇ ਸਥਾਨ ਦਾ ਜਾਇਜ਼ਾ ਲਿਆ ਅਤੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਵੇਂ ਨੌਜਵਾਨ ਪਿੰਡ ਤੋਂ ਕਪੂਰਥਲਾ ਵੱਲ ਜਾ ਰਹੇ ਸਨ। ਜਦੋਂ ਉਹ ਨਵਾਂ ਪਿੰਡ ਭੱਠੇ ਪੈਟਰੋਲ ਪੰਪ ਨੇੜੇ ਪਹੁੰਚੇ ਤਾਂ ਹਨ੍ਹੇਰੇ ‘ਚ ਬੇਸਹਾਰਾ ਪਸ਼ੂ ਨੂੰ ਬਚਾਉਣ ਦੇ ਚੱਕਰ ‘ਚ ਕਾਰ ਕਿਸੇ ਅਣਪਛਾਤੇ ਵਾਹਨ ਨਾਲ ਟਕਰਾ ਗਈ। ਇਸ ਹਾਦਸੇ ‘ਚ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮੌਤ ਦੀ ਸੂਚਨਾ ਮਿਲਣ ‘ਤੇ ਪਰਿਵਾਰਕ ਮੈਂਬਰ ਸਿਵਲ ਹਸਪਤਾਲ ਪਹੁੰਚੇ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਵਤਾਰ ਸਿੰਘ 2 ਬੱਚਿਆਂ ਦਾ ਪਿਤਾ ਸੀ ਜਦਕਿ ਭੁਪਿੰਦਰ ਸਿੰਘ ਅਜੇ ਕੁਆਰਾ ਸੀ। ਉਹ ਕਬੱਡੀ ਦਾ ਖਿਡਾਰੀ ਵੀ ਸੀ। ਇਨ੍ਹਾਂ ਦੀ ਮੌਤ ਨਾਲ ਪਿੰਡ ‘ਚ ਮਾਤਮ ਛਾ ਗਿਆ ਹੈ। ਥਾਣਾ ਸਿਟੀ ਦੇ ਜਾਂਚ ਅਧਿਕਾਰੀ ਤ੍ਰਿਲੋਚਨ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਬਿਆਨ ਦਰਜ ਕਰਕੇ ਮਾਮਲਾ ਦਰਜ ਕਰ ਲਿਆ ਹੈ। ਦੋਹਾਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਪਰਿਵਾਰ ਦੇ ਹਵਾਲੇ ਕਰ ਦਿੱਤੀਆਂ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।