ਸੀਬੀਆਈ ਨੇ ਪਰਲ ਗਰੁੱਪ ਦੇ ਡਾਇਰੈਕਟਰ ਨੂੰ ਕੀਤਾ ਗ੍ਰਿਫ਼ਤਾਰ

Pearl Group

ਨਵੀਂ ਦਿੱਲੀ (ਏਜੰਸੀ)। ਦੇਸ਼ ਦੀ ਰਾਜਧਾਨੀ ਤੋਂ ਵੱਡੀ ਖ਼ਬਰ ਨਿੱਕਲ ਕੇ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਨੇ ਅੱਜ ਬਹੁ-ਕਰੋੜੀ ਚਿੱਟ ਫੰਡ ਮਾਮਲੇ ਵਿੱਚ ਪਰਲ ਗਰੁੱਪ ਦੇ ਤਤਕਾਲੀ ਡਾਇਰੈਕਟਰ ਹਰਚੰਦ ਸਿੰਘ ਗਿੱਲ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਮੁਲਜ਼ਮ ਨੂੰ ਫਿਜੀ ਤੋਂ ਡਿਪੋਰਟ ਕਰਕੇ ਭਾਰਤ ਵਾਪਸ ਲਿਆਂਦਾ ਗਿਆ ਸੀ।

ਏਜੰਸੀ ਨੇ 19 ਫਰਵਰੀ, 2019 ਨੂੰ ਪਰਲ ਗਰੁੱਪ ਦੇ ਤਤਕਾਲੀ ਚੇਅਰਮੈਨ/ਸੀਐਮਡੀ ਅਤੇ ਪ੍ਰਮੋਟਰਾਂ/ਡਾਇਰੈਕਟਰਾਂ ਅਤੇ ਹੋਰਾਂ ਵਿਰੁੱਧ ਕੇਸ ਦਰਜ ਕੀਤਾ ਸੀ। ਗਿ੍ਰਫਤਾਰ ਮੁਲਜਮਾਂ ਨੂੰ ਮੰਗਲਵਾਰ ਨੂੰ ਰੌਜ ਐਵੇਨਿਊ ਜ਼ਿਲ੍ਹਾ ਅਦਾਲਤਾਂ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ 4 ਮਾਰਚ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕੋਲਕਾਤਾ, ਸਿਲੀਗੁੜੀ, ਹਾਵੜਾ ਅਤੇ ਆਗਰਾ ਵਿੱਚ ਦੋ ਚਿਟ-ਫੰਡ ਕੰਪਨੀਆਂ ਦੇ 15 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ