ਮੂਸੇਵਾਲਾ ਹੱਤਿਆਕਾਂਡ ਦੀ ਜਾਂਚ ਕਰ ਸਕਦੀ ਹੈ ਸੀਬੀਆਈ, ਅਮਿਤ ਸ਼ਾਹ ਨੇ ਦਿੱਤਾ ਭਰੋਸਾ

Sidhu Moosewala

ਅਮਿਤ ਸ਼ਾਹ ਨੇ ਦਿੱਤਾ ਭਰੋਸਾ

ਚੰਡੀਗੜ੍ਹ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਸੀਬੀਆਈ ਜਾਂਚ ਹੋ ਸਕਦੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਾਨੂੰਨ ਵਿਵਸਥਾ ਰਾਜ ਸਰਕਾਰ ਦਾ ਵਿਸ਼ਾ ਹੈ। ਜੇਕਰ ਪੰਜਾਬ ਸਰਕਾਰ ਸਿਫਾਰਸ਼ ਕਰਦੀ ਹੈ ਤਾਂ ਕੇਂਦਰ ਸੀਬੀਆਈ ਜਾਂਚ ਲਈ ਤਿਆਰ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਸਰਪੰਚ ਚਰਨ ਕੌਰ ਨੇ ਕੱਲ੍ਹ ਚੰਡੀਗੜ੍ਹ ਟੈਕਨੀਕਲ ਏਅਰਪੋਰਟ ’ਤੇ ਸ਼ਾਹ ਨਾਲ ਮੁਲਾਕਾਤ ਕੀਤੀ ਸੀ।

ਇਸ ਦੀ ਪੁਸ਼ਟੀ ਕਰਦਿਆਂ ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਕਿਹਾ ਕਿ ਸ਼ਾਹ ਨੇ ਮੂਸੇਵਾਲਾ ਕਤਲ ਕਾਂਡ ਲਈ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਪਰਿਵਾਰ ਜੋ ਵੀ ਕਹਿਣ, ਉਹ ਕਰਨ ਨੂੰ ਤਿਆਰ ਹਨ। ਅਜਿਹੇ ’ਚ ਜੇਕਰ ਪੰਜਾਬ ਪੁਲਿਸ ਨੂੰ ਜਲਦ ਨਤੀਜਾ ਨਾ ਮਿਲਿਆ ਤਾਂ ਸੂਬਾ ਸਰਕਾਰ ਨੂੰ ਇਸ ਦੀ ਸਿਫਾਰਿਸ਼ ਹੋ ਸਕਦੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ