DIG Harcharan Bhullar: ਚੰਡੀਗੜ੍ਹ (ਐੱਮ ਕੇ ਸ਼ਾਇਨਾ) ਸੀਬੀਆਈ ਕੋਰਟ ਨੇ ਸ਼ੁੱਕਰਵਾਰ ਨੂੰ ਪੰਜਾਬ ਪੁਲਿਸ ਦੇ ਡੀ.ਆਈ.ਜੀ. ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਜਾਣਕਾਰੀ ਮੁਤਾਬਕ, ਸੀ.ਬੀ.ਆਈ. ਵੱਲੋਂ ਰਿਮਾਂਡ ਦੀ ਮੰਗ ਨਹੀਂ ਕੀਤੀ ਗਈ ਸੀ, ਜਿਸ ਕਰਕੇ ਸੀਬੀਆਈ ਕੋਰਟ ਨੇ ਭੁੱਲਰ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਜਾਰੀ ਕੀਤੇ ਹਨ।
ਹਰਚਰਨ ਸਿੰਘ ਭੁੱਲਰ ਨੂੰ ਸੀ.ਬੀ.ਆਈ. ਨੇ ਬੀਤੇ ਦਿਨ ਇੱਕ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗਿਰਫ਼ਤਾਰ ਕੀਤਾ ਸੀ। ਜਾਂਚ ਏਜੰਸੀ ਦਾ ਕਹਿਣਾ ਹੈ ਕਿ ਜਾਂਚ ਜਾਰੀ ਰਹੇਗੀ। ਸੀ.ਬੀ.ਆਈ. ਨੇ ਭੁੱਲਰ ਦੇ ਘਰ ਤੋਂ ਤਲਾਸ਼ੀ ਦੌਰਾਨ 7 ਕਰੋੜ ਰੁਪਏ ਤੋਂ ਵੱਧ ਦੀ ਰਕਮ ਬਰਾਮਦ ਕੀਤੀ ਹੈ, ਨਾਲ ਹੀ ਕੁਝ ਮਹੱਤਵਪੂਰਨ ਦਸਤਾਵੇਜ਼ਾਂ ਨੂੰ ਵੀ ਸੀਲ ਕੀਤਾ ਗਿਆ ਹੈ। DIG Harcharan Bhullar
ਦੂਜੇ ਪਾਸੇ, ਹਰਚਰਨ ਸਿੰਘ ਭੁੱਲਰ ਦੇ ਵਕੀਲ ਦਾ ਕਹਿਣਾ ਹੈ ਕਿ ਸੀ.ਬੀ.ਆਈ. ਵੱਲੋਂ ਉਸਦੇ ਮੁਅੱਕਲ ਨੂੰ ਬੀਤੇ ਦਿਨ ਸਵੇਰੇ 11 ਵਜੇ ਹੀ ਹਿਰਾਸਤ ਵਿੱਚ ਲਿਆ ਗਿਆ ਸੀ, ਪਰ ਗਿਰਫਤਾਰੀ ਨੂੰ ਸ਼ਾਮ ਵੇਲੇ ਦਿਖਾਇਆ ਗਿਆ ਹੈ। ਡੀਆਈਜੀ ਦੀ ਰਾਤ ਹੁਣ ਬੜੈਲ ਜੇਲ ਵਿੱਚ ਕੱਟੇਗੀ।
Read Also : ਦੇਰ ਰਾਤ ਭਾਖੜਾ ਨਹਿਰ ਦਾ ਪੁਲ ਟੁੱਟਿਆ, ਵੱਡਾ ਹਾਦਸਾ ਟਲਿਆ
ਦੱਸ ਦਈਏ ਕਿ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਟਿਕਾਣਿਆਂ ’ਤੇ ਸੀਬੀਆਈ ਦੀ ਛਾਪੇਮਾਰੀ 21 ਘੰਟਿਆਂ ਬਾਅਦ ਸਮਾਪਤ ਹੋਈ। ਡੀਆਈਜੀ ਦੇ ਸੈਕਟਰ 40, ਚੰਡੀਗੜ੍ਹ ਸਥਿਤ ਘਰ ਤੋਂ ਬਰਾਮਦ ਕੀਤੀ ਗਈ ਰਕਮ 7 ਕਰੋੜ ਰੁਪਏ ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ 15 ਤੋਂ ਵੱਧ ਜਾਇਦਾਦਾਂ ਦੇ ਪੇਪਰ, ਇੱਕ ਔਡੀ ਅਤੇ ਇੱਕ ਮਰਸੀਡੀਜ਼ ਦੀਆਂ ਚਾਬੀਆਂ, ਲਗਜ਼ਰੀ ਘੜੀਆਂ, ਵਿਦੇਸ਼ੀ ਸ਼ਰਾਬ ਅਤੇ ਤਿੰਨ ਹਥਿਆਰ ਵੀ ਬਰਾਮਦ ਕੀਤੇ ਗਏ ਹਨ।