ਮੁਜ਼ੱਫਰਪੁਰ। ਅਦਾਲਤ ਨੇ ਸੀ.ਬੀ.ਆਈ. ਨੂੰ ਮੁਜ਼ੱਫਰਪੁਰ ਸ਼ੈਲਟਰ ਹੋਮ ਯੌਨ ਸ਼ੋਸ਼ਣ ਮਾਮਲੇ ‘ਚ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ 2 ਸੀਨੀਅਰ ਅਹੁਦਾ ਅਧਿਕਾਰੀਆਂ ਦੇ ਖਿਲਾਫ ਜਾਂਚ ਦਾ ਆਦੇਸ਼ ਦਿੱਤਾ ਹੈ। ਪੋਕਸੋ ਦੀ ਇਕ ਵਿਸ਼ੇਸ਼ ਅਦਾਲਤ ਨੇ ਇੱਥੇ ਇਕ ਦੋਸ਼ੀ ਅਸ਼ਵਨੀ ਵਲੋਂ ਦਾਇਰ ਪਟੀਸ਼ਨ ‘ਤੇ ਸ਼ੁੱਕਰਵਾਰ ਨੂੰ ਇਹ ਆਦੇਸ਼ ਦਿੱਤਾ। ਅਸ਼ਵਨੀ ਨੇ ਆਪਣੀ ਪਟੀਸ਼ਨ ‘ਚ ਦੋਸ਼ ਲਾਇਆ ਹੈ ਕਿ ਸੀ.ਬੀ.ਆਈ. ਜਾਂਚ ‘ਚ ਉਨ੍ਹਾਂ ਤੱਥਾਂ ਨੂੰ ਲੁਕਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਮੁੱਜ਼ਫਰਪੁਰ ਦੇ ਸਾਬਕਾ ਡੀ.ਐੱਮ. ਧਰਮੇਂਦਰ ਸਿੰਘ, ਸੀਨੀਅਰ ਆਈ.ਏ.ਐੱਸ. ਅਧਿਕਾਰੀ ਅਤੁੱਲ ਕੁਮਾਰ ਸਿੰਘ, ਸਾਬਕਾ ਡਿਵੀਜ਼ਨਲ ਕਮਿਸ਼ਨਰ ਅਤੇ ਮੌਜੂਦਾ ਚੀਫ ਸਕੱਤਰ, ਸਮਾਜ ਕਲਿਆਣ ਵਿਭਾਗ ਅਤੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀਆਂ ਭੂਮਿਕਾਵਾਂ ਦੀ ਜਾਂਚ ਕਰਨ ਤੋਂ ਬਾਅਦ ਸਾਹਮਣੇ ਆ ਸਕਦੇ ਹਨ। ਪੋਕਸੋ ਅਦਾਲਤ ਦੇ ਜੱਜ ਮਨੋਜ ਕੁਮਾਰ ਨੇ ਸੀ.ਬੀ.ਆਈ. ਨੂੰ ਉਕਤ ਲੋਕਾਂ ਦੇ ਖਿਲਾਫ ਜਾਂਚ ਕਰਨ ਦਾ ਨਿਰਦੇਸ਼ ਦਿੱਤਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।