ਸਾਡੇ ਨਾਲ ਸ਼ਾਮਲ

Follow us

10.9 C
Chandigarh
Thursday, January 22, 2026
More
    Home Breaking News DIG Bhullar N...

    DIG Bhullar News: ਸੀਬੀਆਈ ਨੇ ਨਹੀਂ ਮੰਗਿਆ ਹਰਚਰਨ ਸਿੰਘ ਭੁੱਲਰ ਦਾ ਰਿਮਾਂਡ, ਨਿਆਂਇਕ ਹਿਰਾਸਤ ’ਚ ਭੇਜਿਆ

    DIG Harcharan Bhullar
    DIG Harcharan Bhullar

    ਪੰਜਾਬ ਵਿਜੀਲੈਂਸ ਨੇ ਵੀ ਦਰਜ਼ ਕੀਤਾ ਮੁਅੱਤਲ ਹਰਚਰਨ ਸਿੰਘ ਭੁੱਲਰ ਖ਼ਿਲਾਫ਼ ਮਾਮਲਾ

    DIG Bhullar News: (ਅਸ਼ਵਨੀ ਚਾਵਲਾ) ਚੰਡੀਗੜ। ਭ੍ਰਿਸ਼ਟਾਚਾਰ ਅਤੇ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਬੰਦ ਪੰਜਾਬ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਸ਼ੁੱਕਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੀਬੀਆਈ ਨੇ ਇਸ ਵਾਰ ਉਨ੍ਹਾਂ ਦਾ ਰਿਮਾਂਡ ਨਹੀਂ ਮੰਗਿਆ, ਜਿਸ ਕਾਰਨ ਅਦਾਲਤ ਨੇ ਹਰਚਰਨ ਭੁੱਲਰ ਨੂੰ 14 ਦਿਨਾਂ ਦੀ ਹੋਰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਹਰਚਰਨ ਸਿੰਘ ਭੁੱਲਰ ’ਤੇ ਮੰਡੀ ਗੋਬਿੰਦਗੜ ਦੇ ਇੱਕ ਵਪਾਰੀ ਤੋਂ 5 ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ ਹੈ। ਸੀਬੀਆਈ ਪਹਿਲਾਂ ਹੀ ਵਿਚੋਲੇ ਕ੍ਰਿਸ਼ਨੂੰ ਨੂੰ ਰਿਮਾਂਡ ’ਤੇ ਲੈ ਚੁੱਕੀ ਹੈ ਅਤੇ ਇਸ ਮਾਮਲੇ ਵਿੱਚ ਉਸ ਤੋਂ ਪੁੱਛਗਿੱਛ ਕਰ ਚੁੱਕੀ ਹੈ। ਕੇਂਦਰੀ ਜਾਂਚ ਏਜੰਸੀ ਹੁਣ ਹਰਚਰਨ ਭੁੱਲਰ ਦੇ ਹੋਰ ਕਾਰੋਬਾਰੀਆਂ ਅਤੇ ਪੁਲਿਸ ਅਧਿਕਾਰੀਆਂ ਨਾਲ ਸਬੰਧ ਸਥਾਪਤ ਕਰਨ ਲਈ ਕੰਮ ਕਰ ਰਹੀ ਹੈ।

    ਇਹ ਵੀ ਪੜ੍ਹੋ: Murder: ਦਿਨ-ਦਿਹਾੜੇ ਗੋਲੀ ਮਾਰ ਕੇ ਕਬੱਡੀ ਖਿਡਾਰੀ ਦਾ ਕਤਲ

    ਸੂਤਰਾਂ ਅਨੁਸਾਰ, ਸੀਬੀਆਈ ਦੀ ਇਸ ਕਾਰਵਾਈ ਦੇ ਦਰਮਿਆਨ ਹੀ ਪੰਜਾਬ ਵਿਜੀਲੈਂਸ ਬਿਊਰੋ ਨੇ ਵੀ ਹਰਚਰਨ ਸਿੰਘ ਭੁੱਲਰ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਇੱਕ ਵੱਖਰਾ ਕੇਸ ਵੀ ਦਾਇਰ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਭੁੱਲਰ ਦੇ ਵਕੀਲ ਐਚ.ਐਸ. ਧਨੋਆ ਨੇ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੂੰ ਦੱਸਿਆ ਕਿ ਹਰਚਰਨ ਸਿੰਘ ਭੁੱਲਰ ਦੀਆਂ ਜ਼ਿਆਦਾਤਰ ਜ਼ਾਇਦਾਦਾਂ ਜੱਦੀ ਸਨ ਅਤੇ ਉਨਾਂ ਦੀ ਨੌਕਰੀ ਤੋਂ ਪਹਿਲਾਂ ਦੀਆਂ ਸਨ। ਉਨਾਂ ਦੱਸਿਆ ਕਿ ਸੀਬੀਆਈ ਨੇ ਸਿਰਫ਼ ਨਿਆਂਇਕ ਹਿਰਾਸਤ ਦੀ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਮਨਜ਼ੂਰੀ ਦੇ ਦਿੱਤੀ। ਧਨੋਆ ਨੇ ਇਹ ਵੀ ਅਪੀਲ ਕੀਤੀ ਕਿ ਸੋਸ਼ਲ ਮੀਡੀਆ ’ਤੇ ਹਰਚਰਨ ਸਿੰਘ ਭੁੱਲਰ ਬਾਰੇ ਫੈਲਾਈ ਜਾ ਰਹੀ ਗਲਤ ਜਾਣਕਾਰੀ ਨੂੰ ਰੋਕਿਆ ਜਾਵੇ। DIG Bhullar News

    ਭੁੱਲਰ ਦੀਆਂ ਜ਼ਿਆਦਾ ਜਾਇਦਾਦਾਂ ਨਿੱਜੀ : ਵਕੀਲ

    ਇੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਜਾਂਚ ਵਿੱਚ ਖੁਲਾਸਾ ਹੋਇਆ ਕਿ ਹਰਚਰਨ ਸਿੰਘ ਭੁੱਲਰ ਦੀ 1 ਅਗਸਤ ਤੋਂ 17 ਅਕਤੂਬਰ ਤੱਕ ਤਨਖਾਹ ਤੋਂ ਕੁੱਲ ਆਮਦਨ ਸਿਰਫ਼ 4.74 ਲੱਖ ਸੀ। ਇਸ ਦੌਰਾਨ, ਆਮਦਨ ਕਰ ਵਿਭਾਗ ਕੋਲ ਦਾਇਰ ਕੀਤੇ ਗਏ ਉਨਾਂ ਦੇ ਆਈ.ਟੀ.ਆਰ. ਅਨੁਸਾਰ, ਉਨਾਂ ਦੀ ਸਾਲਾਨਾ ਆਮਦਨ ਲਗਭਗ 45.95 ਲੱਖ ਹੈ। ਇਸ ਦੇ ਬਾਵਜੂਦ, ਹਰਚਰਨ ਸਿੰਘ ਭੁੱਲਰ ਅਤੇ ਉਨਾਂ ਦੇ ਪਰਿਵਾਰ ਨਾਲ ਸਬੰਧਤ ਜ਼ਬਤ ਕੀਤੀਆਂ ਗਈਆਂ ਜਾਇਦਾਦਾਂ ਦੀ ਕੀਮਤ ਕਰੋੜਾਂ ਵਿੱਚ ਹੈ।

    ਓਧਰ ਕੇਂਦਰੀ ਜਾਂਚ ਏਜੰਸੀ ਦਾ ਕਹਿਣਾ ਹੈ ਕਿ ਭੁੱਲਰ ਨੇ ਅਣਪਛਾਤੇ ਵਿਅਕਤੀਆਂ ਦੀ ਮੱਦਦ ਨਾਲ, ਆਪਣੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਕਿਤੇ ਵੱਧ ਜਾਇਦਾਦ ਇਕੱਠੀ ਕੀਤੀ ਅਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਗੈਰ-ਕਾਨੂੰਨੀ ਤੌਰ ’ਤੇ ਆਪਣੇ-ਆਪ ਨੂੰ ਅਮੀਰ ਬਣਾਇਆ ਗਿਆ ਹੈ। ਇਸ ਸਮੇਂ ਸੀਬੀਆਈ ਉਨਾਂ ਦੀਆਂ ਜਾਇਦਾਦਾਂ ਅਤੇ ਵਿੱਤੀ ਲੈਣ-ਦੇਣ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।