(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਸੀਬੀਆਈ ਨੇ ਪੁੱਛਗਿੱਛ ਲਈ ਬੁਲਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਜਾਂਚ ਦਿੱਲੀ ਦੀ ਨਵੀਂ ਸ਼ਰਾਬ ਨੀਤੀ ਨੂੰ ਲੈ ਕੇ ਕੀਤੀ ਜਾ ਸਕਦੀ ਹੈ। ਆਮ ਆਦਮੀ ਪਾਰਟੀ (ਆਪ) ਦੇ ਸੂਤਰਾਂ ਮੁਤਾਬਕ ਕੇਜਰੀਵਾਲ ਨੂੰ 16 ਅਪ੍ਰੈਲ ਨੂੰ ਸਵੇਰੇ 11 ਵਜੇ ਪੁੱਛਗਿੱਛ ਲਈ ਬੁਲਾਇਆ ਗਿਆ ਹੈ।
‘ਆਪ’ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਸੀਬੀਆਈ ਦੇ ਸੰਮਨ ਬਾਰੇ ਟਵੀਟ ਕੀਤਾ ਹੈ। ਉਸ ਨੇ ਟਵੀਟ ਕਰਕੇ ਲਿਖਿਆ, ‘ਅੱਤਿਆਚਾਰ ਜ਼ਰੂਰ ਖ਼ਤਮ ਹੋਵੇਗਾ। ਸੀਬੀਆਈ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਤਲਬ ਕਰਨ ਸਬੰਧੀ ਸ਼ਾਮ 6 ਵਜੇ ਸੰਜੇ ਸਿੰਘ ਨੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ- ਕੇਂਦਰ ਸਰਕਾਰ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਡੱਕਣ ਦੀ ਸਾਜ਼ਿਸ਼ ਰਚ ਰਹੀ ਹੈ, ਪਰ ਅਸੀਂ ਡਰਨ ਵਾਲੇ ਨਹੀਂ।
ਮਨੀਸ਼ ਸਿਸੋਦੀਆ ਇਸ ਮਾਮਲੇ ਵਿੱਚ ਤਿਹਾਡ਼ ਜੇਲ੍ਹ ’ਚ (Arvind Kejriwal)
ਦੱਸ ਦੇਈਏ ਕਿ ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਇਸ ਮਾਮਲੇ ਵਿੱਚ ਈਡੀ ਦੀ ਹਿਰਾਸਤ ਵਿੱਚ ਹਨ। ਉਸ ਨੂੰ ਸੀਬੀਆਈ ਨੇ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ 26 ਫਰਵਰੀ ਨੂੰ ਗ੍ਰਿਫਤਾਰ ਕੀਤਾ ਸੀ। 7 ਦਿਨਾਂ ਦੇ ਸੀਬੀਆਈ ਰਿਮਾਂਡ ਤੋਂ ਬਾਅਦ, ਅਦਾਲਤ ਨੇ 6 ਮਾਰਚ ਨੂੰ ਸਿਸੋਦੀਆ ਨੂੰ 20 ਮਾਰਚ (14 ਦਿਨ) ਤੱਕ ਨਿਆਂਇਕ ਹਿਰਾਸਤ ਵਿੱਚ ਤਿਹਾੜ ਜੇਲ੍ਹ ਭੇਜ ਦਿੱਤਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ