ਸੀਬੀਆਈ ਨੇ ਲਾਲੂ ਰਾਬੜੀ ਦੇ 17 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ

CBI Raid Sachkahoon

ਸੀਬੀਆਈ ਨੇ ਲਾਲੂ ਰਾਬੜੀ ਦੇ 17 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ

ਪਟਨਾ। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੇਲਵੇ ਭਰਤੀ ਘੁਟਾਲੇ ਦੇ ਸਿਲਸਿਲੇ ਵਿੱਚ ਅੱਜ ਸਾਬਕਾ ਰੇਲ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੀ ਪਤਨੀ ਰਾਬੜੀ ਦੇਵੀ ਅਤੇ ਵੱਡੀ ਧੀ ਮੀਸਾ ਭਾਰਤੀ ਦੇ 17 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਸੀਬੀਆਈ ਸੂਤਰਾਂ ਅਨੁਸਾਰ ਬਿਊਰੋ ਦੀ ਟੀਮ ਨੇ ਸ਼ੁੱਕਰਵਾਰ ਸਵੇਰੇ ਪਟਨਾ, ਦਿੱਲੀ ਅਤੇ ਗੋਪਾਲਗੰਜ ਸਮੇਤ 17 ਥਾਵਾਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ।

ਸੀਬੀਆਈ ਦੀ ਅੱਠ ਮੈਂਬਰੀ ਟੀਮ ਪਟਨਾ ਦੇ 10 ਸਰਕੂਲਰ ਰੋਡ ਸਥਿਤ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਦੀ ਸਰਕਾਰੀ ਰਿਹਾਇਸ਼ ‘ਤੇ ਛਾਪੇਮਾਰੀ ਕਰ ਰਹੀ ਹੈ। ਧਿਆਨ ਯੋਗ ਹੈ ਕਿ 2004 ਤੋਂ 2009 ਦਰਮਿਆਨ ਜਦੋਂ ਲਾਲੂ ਪ੍ਰਸਾਦ ਯਾਦਵ ਰੇਲ ਮੰਤਰੀ ਸਨ ਤਾਂ ਦੋਸ਼ਾਂ ਮੁਤਾਬਕ ਉਨ੍ਹਾਂ ਨੇ ਰੇਲਵੇ ਵਿੱਚ ਨੌਕਰੀ ਦੇ ਬਦਲੇ ਜ਼ਮੀਨ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ਲਿਖਵਾਈ ਸੀ। ਇਸ ਮਾਮਲੇ ‘ਚ ਲਾਲੂ ਯਾਦਵ ਅਤੇ ਉਨ੍ਹਾਂ ਦੀ ਬੇਟੀ ਦੇ ਖਿਲਾਫ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ