ਜੰਮੂ ਕਸ਼ਮੀਰ ਦੇ ਉਪ ਰਾਜਪਾਲ ਦੇ ਸਾਬਕਾ ਸਲਾਹਕਾਰ ਦੇ ਘਰ ਸੀਬੀਆਈ ਦੇ ਛਾਪੇ
ਸ੍ਰੀਨਗਰ (ਏਜੰਸੀ)। ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਦੇ ਸਾਬਕਾ ਸਲਾਹਕਾਰ ਬਸ਼ੀਰ ਖਾਨ ਨੂੰ ਬਰਖਾਸਤ ਕੀਤੇ ਜਾਣ ਦੇ ਇੱਕ ਹਫਤੇ ਬਾਅਦ ਹੀ, ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਅਣਅਧਿਕਾਰਤ ਵਿਅਕਤੀਆਂ ਨੂੰ ਬੰਦੂਕ ਦੇ ਲਾਇਸੈਂਸ ਜਾਰੀ ਕਰਨ ਦੇ ਸਬੰਧ ਵਿੱਚ ਉਨ੍ਹਾਂ ਦੇ ਸ਼੍ਰੀਨਗਰ ਸਥਿਤ ਨਿਵਾਸ ‘ਤੇ ਛਾਪੇਮਾਰੀ ਕੀਤੀ।
ਜੰਮੂ ਕਸ਼ਮੀਰ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਘੱਟੋ ਘੱਟ 40 ਥਾਵਾਂ ‘ਤੇ ਛਾਪੇ ਮਾਰੇ ਜਾ ਰਹੇ ਹਨ। ਸੂਤਰਾਂ ਨੇ ਦੱਸਿਆ ਕਿ 25 ਸਾਬਕਾ ਨੌਕਰਸ਼ਾਹਾਂ, ਅਧਿਕਾਰੀਆਂ ਅਤੇ ਵਿਅਕਤੀਆਂ ਦੇ ਘਰਾਂ ਦੀ ਤਲਾਸ਼ੀ ਜਾਰੀ ਹੈ। ਕੇਂਦਰੀ ਏਜੰਸੀ ਜਾਅਲੀ ਦਸਤਾਵੇਜ਼ ਪੇਸ਼ ਕਰਕੇ ਜੰਮੂ ਕਸ਼ਮੀਰ ਤੋਂ ਵੱਡੇ ਪੱਧਰ ‘ਤੇ ਖਰੀਦੀਆਂ ਗਈਆਂ ਬੰਦੂਕਾਂ ਦੇ ਲਾਇਸੈਂਸ ਜਾਰੀ ਕਰਨ ਦੀ ਜਾਂਚ ਕਰ ਰਹੀ ਹੈ।
ਸੂਤਰਾਂ ਨੇ ਦੱਸਿਆ ਕਿ ਸੀਬੀਆਈ ਟੀਮਾਂ ਨੇ ਮੰਗਲਵਾਰ ਸਵੇਰੇ ਬਸ਼ੀWਲਾ ਵਿੱਚ ਬਸ਼ੀਰ ਖਾਨ ਦੇ ਘਰ ਉੱਤੇ ਛਾਪਾ ਮਾਰਿਆ। ਛਾਪੇਮਾਰੀ ਕਰਨ ਵਾਲੀਆਂ ਟੀਮਾਂ ਦੇ ਨਾਲ ਵੱਡੀ ਗਿਣਤੀ ਵਿੱਚ ਪੁਲਿਸ ਬਲ ਵੀ ਮੌਜੂਦ ਸਨ। ਸੀਬੀਆਈ ਨੇ ਇਸ ਛਾਪੇਮਾਰੀ ਬਾਰੇ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ। ਖਾਨ ਨੂੰ ਪਿਛਲੇ ਸਾਲ ਮਾਰਚ ਵਿੱਚ ਸਿਨਹਾ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ। ਉਹ ਜੰਮੂ ਕਸ਼ਮੀਰ ਦੇ ਕੇਂਦਰ ਸ਼ਾਸਤ ਪ੍ਰਦੇਸ਼ ਬਣਨ ਤੋਂ ਬਾਅਦ ਪਹਿਲੇ ਉਪ ਰਾਜਪਾਲ ਗਿਰੀਸ਼ ਚੰਦਰ ਮੁਰਮੂ ਦੇ ਸਲਾਹਕਾਰ ਵੀ ਸਨ।
ਪਿਛਲੇ ਹਫਤੇ, ਖਾਨ ਨੂੰ ਉਨ੍ਹਾਂ ਦੇ ਸਲਾਹਕਾਰ ਅਹੁਦੇ ਤੋਂ ਮੁਕਤ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਨੂੰ ਹਟਾਉਣ ਦਾ ਕੋਈ ਕਾਰਨ ਨਹੀਂ ਦੱਸਿਆ ਗਿਆ ਸੀ। ਖਾਨ ਕਸ਼ਮੀਰ ਦੇ ਡਿਵੀਜ਼ਨਲ ਕਮਿਸ਼ਨਰ ਸਨ ਜਦੋਂ 5 ਅਗਸਤ, 2019 ਨੂੰ ਕੇਂਦਰ ਸਰਕਾਰ ਨੇ ਜੰਮੂ ੑਕਸ਼ਮੀਰ ਦਾ ਵਿਸ਼ੇਸ਼ ਦਰਜਾ ਰੱਦ ਕਰ ਦਿੱਤਾ ਅਤੇ ਰਾਜ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡ ਦਿੱਤਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ