CBSE ਤੇ ICSE ਦੀ 10ਵੀਂ ਤੇ 12ਵੀਂ ਦੀ ਪ੍ਰੀਖਿਆ ਸਿਰਫ਼ ਆਫਲਾਈਨ ਹੋਵੇਗੀ : ਸੁਪਰੀਮ ਕੋਰਟ

CBSE ਤੇ ICSE ਦੀ 10ਵੀਂ ਤੇ 12ਵੀਂ ਦੀ ਪ੍ਰੀਖਿਆ ਸਿਰਫ਼ ਆਫਲਾਈਨ ਹੋਵੇਗੀ : ਸੁਪਰੀਮ ਕੋਰਟ

ਨਵੀਂ ਦਿੱਲੀ। ਸੀਬੀਐਸਈ ਅਤੇ ਆਈਸੀਐਸਈ ਦੀ 10ਵੀਂ ਅਤੇ 12ਵੀਂ ਟਰਮ ਪ੍ਰੀਖਿਆ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਹਾਈਬ੍ਰਿਡ ਪ੍ਰੀਖਿਆ ਕਰਾਉਣ ਤੋਂ ਇਨਕਾਰ ਕਰ ਦਿੱਤਾ ਹੈ। ਪ੍ਰੀਖਿਆ ਮੋਡ ਵਿੱਚ ਬਦਲਾਅ ਨਹੀਂ ਹੋਵੇਗਾ। ਸੁਪਰੀਮ ਕੋਰਟ ਨੇ ਸੁਣਵਾਈ ਕਰਦੇ ਹੋਏ ਕਿਹਾ ਕਿ ਪ੍ਰੀਖਿਆ ਕੇਵਲ ਆਫ ਲਾਈਨ ਮੋਡ ’ਚ ਹੀ ਹੋਵੇਗੀ। ਅਦਾਲਤ ਨੇ ਕਿਹਾ ਕਿ ਪ੍ਰੀਖਿਆ ਸ਼ੁਰੂ ਹੋ ਚੁੱਕੀ ਹੈ। ਇਸ ਪੱਧਰ ‘ਤੇ ਪ੍ਰੀਖਿਆ ਵਿੱਚ ਖਲਲ ਪਾਉਣਾ ਠੀਕ ਨਹੀਂ ਹੋਵੇਗਾ। ਸਰਕਾਰ ਵੱਲੋਂ ਪਹਿਲਾਂ ਤੋਂ ਹੀ ਕੋਵਿਡ ਤੋਂ ਬਚਾਅ ਲਈ ਕਦਮ ਚੁੱਕੇ ਜਾ ਰਹੇ ਹਨ।

ਸੁਪਰੀਮ ਕੋਰਟ ਨੇ ਕਿਹਾ ਕਿ ਸਿੱਖਿਆ ਵਿਵਸਥਾ ਨਾਲ ਖਿਲਵਾੜ ਨਾ ਕੀਤਾ ਜਾਵੇ। ਅਧਿਕਾਰੀ ਆਪਣਾ ਕੰਮ ਚੰਗੀ ਤਰ੍ਹਾਂ ਕਰਨ। ਹੁਣ ਬਹੁਤ ਦੇਰ ਹੋ ਚੁੱਕੀ ਹੈ। ਇਸ ਆਖਰੀ ਮਿੰਟ ਦੇ ਕੰਮਕਾਜ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ