ਸਾਡੇ ਨਾਲ ਸ਼ਾਮਲ

Follow us

16.4 C
Chandigarh
Monday, February 16, 2026
More
    Home Breaking News ਗੈਂਗਸ਼ਟਰ ਟਿੱਲੂ...

    ਗੈਂਗਸ਼ਟਰ ਟਿੱਲੂ ਦੇ ਕਤਲ ਦੀ ਸੀਸੀਟੀਵੀ ਫੁਟੇਜ਼ ਆਈ ਸਾਹਮਣੇ, ਵੇਖ ਕੇ ਕੰਬ ਜਾਵੇਗੀ ਰੂਹ

    (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਦੀ ਤਿਹਾੜ ਜੇਲ੍ਹ ਵਿੱਚ 2 ਮਈ ਨੂੰ ਗੈਂਗਸਟਰ ਟਿੱਲੂ ਤਾਜਪੁਰੀਆ ਦੇ ਕਤਲ ਦੀ ਨਵੀਂ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। (Gangster Tillu) ਜਿਸ ਨੂੰ ਵੇ ਕੇ ਰੂਹ ਕੰਬ ਜਾਵੇਗੀ। ਵੀਡੀਓ ’ਚ ਟੀਲੂ ’ਤੇ ਇਕੱਠੇ ਕਈ ਕੈਦੀ ਹਮਲਾ ਕਰ ਰਹੇ ਹਨ। ਜਦੋਂ ਤੱਕ ਗੈਂਗਸ਼ਟਰ ਟਿੱਲੂ ਦੀ ਮੌਤ ਨਹੀ ਹੋ ਜਾਂਦੀ ਉਹ ਉਦੋਂ ਤੱਕ ਮਾਰਦੇ ਰਹਿੰਦੇ ਹਨ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਕੁਝ ਪੁਲਿਸ ਮੁਲਾਜ਼ਮਾਂ ਦੇ ਸਾਹਮਣੇ ਹੀ ਕੈਦੀ ਤਾਜਪੁਰੀਆ ‘ਤੇ ਹਮਲਾ ਕਰ ਰਹੇ ਹਨ। ਪਹਿਲਾਂ ਤਾਂ ਕੁਝ ਪੁਲਿਸ ਮੁਲਾਜ਼ਮਾਂ ਨੇ ਕੈਦੀਆਂ ਨੂੰ ਰੋਕਿਆ, ਪਰ ਕੁਝ ਸਮੇਂ ਬਾਅਦ ਪਿੱਛੇ ਹਟ ਗਏ।

    ਇਹ ਵੀ ਪੜ੍ਹੋ : ਅਮਰੀਕਾ ‘ਚ  ਕਪੂਰਥਲਾ ਦੇ ਇੱਕ ਹੋਰ ਨੌਜਵਾਨ ਦਾ ਕਤਲ, ਸੀਸੀਟੀਵੀ ਫੋਟੋਆਂ ਆਈਆਂ ਸਾਹਮਣੇ

    ਤਿਹਾੜ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਕਤਲ ਜਤਿੰਦਰ ਗੋਗੀ ਗੈਂਗ ਦੇ ਯੋਗੇਸ਼ ਟੁੰਡਾ, ਦੀਪਕ, ਰਾਜੇਸ਼ ਅਤੇ ਰਿਆਜ਼ ਖਾਨ ਨੇ ਕੀਤਾ ਸੀ। ਟਿੱਲੂ ਨੂੰ ਉੱਚ ਸੁਰੱਖਿਆ ਵਾਲੇ ਵਾਰਡ ‘ਚ ਰੱਖਿਆ ਗਿਆ ਸੀ।

    2 ਮਈ ਨੂੰ ਕੀਤਾ ਸੀ ਟਿੱਲੂ ਦਾ ਕਤਲ (Gangster Tillu)

    ਜਿਕਰਯੋਗ ਹੈ ਕਿ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ 2 ਮਈ ਨੂੰ ਗੈਂਗਸਟਰ ਸੁਨੀਲ ਉਰਫ ਟਿੱਲੂ ਤਾਜਪੁਰੀਆ (Gangster Tillu) ਦਾ ਕਤਲ ਕਰ ਦਿੱਤਾ ਗਿਆ। ਤਿਹਾੜ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਕਤਲ ਜਤਿੰਦਰ ਗੋਗੀ ਗੈਂਗ ਦੇ ਯੋਗੇਸ ਟੁੰਡਾ, ਦੀਪਕ, ਰਾਜੇਸ਼ ਅਤੇ ਰਿਆਜ ਖਾਨ ਨੇ ਕੀਤਾ ਸੀ। ਟਿੱਲੂ ਨੂੰ ਹਾਈ ਸਕਿਓਰਿਟੀ ਵਾਰਡ ’ਚ ਰੱਖਿਆ ਗਿਆ ਸੀ, ਜਿੱਥੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ।

    Gangster Tillu

    ਟਿੱਲੂ (Gangster Tillu) ਨੂੰ ਦੀਨ ਦਿਆਲ ਉਪਾਧਿਆਏ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਰਤਕ ਐਲਾਨ ਦਿੱਤਾ। ਇੱਕ ਮਹੀਨੇ ਵਿੱਚ ਤਿਹਾੜ ਜੇਲ੍ਹ ਵਿੱਚ ਮਾਰਿਆ ਗਿਆ ਇਹ ਦੂਜਾ ਗੈਂਗਸਟਰ ਹੈ। ਟਿੱਲੂ ਰੋਹਿਣੀ ਕੋਰਟ ਵਿੱਚ 24 ਸਤੰਬਰ 2021 ਨੂੰ ਹੋਈ ਗੋਲੀਬਾਰੀ ਦਾ ਦੋਸ਼ੀ ਸੀ। ਉਸ ਦੇ ਗਰੋਹ ਦੇ ਦੋ ਮੈਂਬਰਾਂ ਨੇ ਅਦਾਲਤ ਵਿੱਚ ਜਤਿੰਦਰ ਗੋਗੀ ਦਾ ਕਤਲ ਕਰ ਦਿੱਤਾ। ਉਹ ਵਕੀਲ ਦੇ ਕੱਪੜੇ ਪਾ ਕੇ ਅਦਾਲਤ ਵਿੱਚ ਆਇਆ ਸੀ। ਦੋਵੇਂ ਸੂਟਰਾਂ ਨੂੰ ਪੁਲਿਸ ਨੇ ਅਦਾਲਤ ਵਿੱਚ ਹੀ ਗੋਲੀ ਮਾਰ ਦਿੱਤੀ ਸੀ।

    LEAVE A REPLY

    Please enter your comment!
    Please enter your name here