ਸਾਡੇ ਨਾਲ ਸ਼ਾਮਲ

Follow us

11 C
Chandigarh
Monday, January 19, 2026
More
    Home Breaking News Ceasefire Ind...

    Ceasefire India Pakistan: ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦਾ ਐਲਾਨ, ਭਾਰਤੀ ਵਿਦੇਸ਼ ਸਕੱਤਰ ਨੇ ਕੀਤੀ ਪੁਸ਼ਟੀ

    Ceasefire India Pakistan
    Ceasefire India Pakistan: ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦਾ ਐਲਾਨ, ਭਾਰਤੀ ਵਿਦੇਸ਼ ਸਕੱਤਰ ਨੇ ਕੀਤੀ ਪੁਸ਼ਟੀ

    Ceasefire India Pakistan: (ਸੱਚ ਕਹੂੰ ਨਿਊਜ਼ )ਨਵੀਂ ਦਿੱਲੀ। ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦਾ ਐਲਾਨ ਹੋ ਗਿਆ ਹੈ। ਭਾਰਤੀ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਪ੍ਰੈੱਸ ਕਾਨਫਰੰਸ ਕਰਕੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਆਖਿਆ ਕਿ ਦੋਵੇਂ ਦੇਸ਼ ਜੰਗਬੰਦੀ ਲਈ ਤਿਆਰ ਹਨ ਅੱਜ ਸ਼ਾਮ 5 ਵਜੇ ਤੋਂ ਜ਼ਮੀਨ, ਅਸਮਾਨ ਅਤੇ ਸਮੁੰਦਰ ‘ਤੇ ਜੰਗਬੰਦੀ ਲਾਗੂ ਹੋ ਗਈ ਹੈ। ਹੁਣ ਡੀਜੀਐਮਓ 12 ਤਰੀਕ ਨੂੰ ਦੁਪਹਿਰ 12 ਵਜੇ ਮੁੜ ਗੱਲਬਾਤ ਕਰਨਗੇ। ਜੰਗਬੰਦੀ ਅਮਰੀਕਾ ਦੀ ਵਿਚੋਲਗੀ ਨਾਲ ਹੋਈ ਸੀ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ਨੀਵਾਰ ਸ਼ਾਮ 5:30 ਵਜੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।

    ਇਹ ਵੀ ਪੜ੍ਹੋ: Ceasefire: ਭਾਰਤ-ਪਾਕਿਸਤਾਨ ਵਿਚਾਲੇ ਸੀਜ਼ਫਾਇਰ, ਅਮਰੀਕੀ ਰਾਸ਼ਟਰਪਤੀ ਨੇ ਕੀਤਾ ਦਾਅਵਾ

    ਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇੱਕ ਪੋਸਟ ਵਿੱਚ ਲਿਖਿਆ, “ਅਮਰੀਕਾ ਦੀ ਵਿਚੋਲਗੀ ਵਿੱਚ ਰਾਤ ਭਰ ਚੱਲੀ ਲੰਬੀ ਗੱਲਬਾਤ ਤੋਂ ਬਾਅਦ, ਮੈਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਭਾਰਤ ਅਤੇ ਪਾਕਿਸਤਾਨ ਇੱਕ ਪੂਰਨ ਅਤੇ ਤੁਰੰਤ ਜੰਗਬੰਦੀ ਲਈ ਸਹਿਮਤ ਹੋ ਗਏ ਹਨ।” ਟਰੰਪ ਨੇ ਦੋਵਾਂ ਦੇਸ਼ਾਂ ਦਾ ਸਿਆਣਪ ਦਿਖਾਉਣ ਲਈ ਧੰਨਵਾਦ ਕੀਤਾ ਹੈ।

    ਜਿਕਰਯੋਗ ਹੈ ਕਿ ਪਿਛਲੇ ਮਹੀਨੇ 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਨੇ ‘ਆਪ੍ਰੇਸ਼ਨ ਸਿੰਦੂਰ’ ਸ਼ੁਰੂ ਕੀਤਾ ਅਤੇ 7 ਮਈ ਦੀ ਸਵੇਰ ਨੂੰ ਪਾਕਿਸਤਾਨ ਅਤੇ ਪੀਓਕੇ ਵਿੱਚ ਨੌਂ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ। ਇਸ ਤੋਂ ਬਾਅਦ, ਪਾਕਿਸਤਾਨ ਨੇ ਲਗਾਤਾਰ ਭਾਰਤੀ ਫੌਜੀ ਠਿਕਾਣਿਆਂ ਅਤੇ ਆਬਾਦੀ ਵਾਲੇ ਇਲਾਕਿਆਂ ‘ਤੇ ਡਰੋਨ ਅਤੇ ਮਿਜ਼ਾਈਲਾਂ ਨਾਲ ਹਮਲੇ ਕੀਤੇ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਨੂੰ ਭਾਰਤੀ ਫੌਜ ਨੇ ਨਾਕਾਮ ਕਰ ਦਿੱਤਾ। ਦੋਵਾਂ ਦੇਸ਼ਾਂ ਵਿਚਾਲੇ ਵਧਦੇ ਤਣਾਅ ਕਾਰਨ ਅਮਰੀਕਾ ਨੂੰ ਵਿਚੋਲਗੀ ਲਈ ਦਖਲ ਦੇਣਾ ਪਿਆ। Ceasefire India Pakistan