ਸ਼ਹੀਦ ਬਲਕਰਨ ਸਿੰਘ ਇੰਸਾਂ ਤੇ ਗੁਰਜੀਤ ਸਿੰਘ ਇੰਸਾਂ ਦੀ ਬਰਸੀ ਮਾਨਵਤਾ ਭਲਾਈ ਦੇ ਕਾਰਜ ਕਰਕੇ ਮਨਾਈ
ਬਰਸੀ ਮੌਕੇ ਲੱਗੇ ਵੈਕਸੀਨੇਸ਼ਨ ਕੈਂਪ ਦੌਰਾਨ 300 ਵਿਅਕਤੀਆਂ ਨੇ ਲਵਾਈ ਵੈਕਸੀਨ
ਲੋੜਵੰਦਾਂ ਪਰਿਵਾਰਾਂ ਨੂੰ ਵੰਡਿਆ ਰਾਸ਼ਨ, ਵਾਤਾਵਰਨ ਦੀ ਸ਼ੁੱਧਤਾ ਲਈ ਲਾਏ ਪੌਦੇ ਤੇ ਮਾਨਵਤਾ ਭਲਾਈ ਦੇ ਕਾਰਜਾਂ ਲਈ ਕੀਤਾ ਬਲਾਕਾਂ ਦਾ ਸਹਿਯੋਗ
(ਸੁਖਨਾਮ) ਬਠਿੰਡਾ। ਬਲਾਕ ਬਠਿੰਡਾ ਦੇ ਸ਼ਹੀਦ ਗੁਰਜੀਤ ਸਿੰਘ ਇੰਸਾਂ ਅਤੇ ਬਲਾਕ ਬਾਂਡੀ ਦੇ ਪਿੰਡ ਮਹਿਤਾ ਦੇ ਸ਼ਹੀਦ ਬਲਕਰਨ ਸਿੰਘ ਇੰਸਾਂ ਦੀ ਯਾਦ ’ਚ ਉਨ੍ਹਾਂ ਦੀ 12ਵੀਂ ਬਰਸੀ ਮੌਕੇ ਪਰਿਵਾਰਕ ਮੈਂਬਰਾਂ ਵੱਲੋਂ ਮਾਨਵਤਾ ਭਲਾਈ ਦੇ ਕੰਮ ਕਰਕੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਂਟ ਕੀਤੀ ਗਈ ਅੱਜ ਸ਼ਹੀਦਾਂ ਦੀ ਯਾਦ ’ਚ ਬਠਿੰਡਾ-ਡੱਬਵਾਲੀ ਰੋਡ ’ਤੇ ਸਥਿਤ ਨਾਮ ਚਰਚਾ ਘਰ ਵਿਖੇ ਹੋਈ ਨਾਮ ਚਰਚਾ ਦੌਰਾਨ ਕੋਵਿਡ-19 ਦੇ ਮੱਦੇਨਜ਼ਰ ਕਰੋਨਾ ਰੋਕਥਾਮ ਲਈ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਇਸ ਕੈਂਪ ’ਚ ਸਿਹਤ ਵਿਭਾਗ ਸੰਗਤ ਮੰਡੀ ਤੋਂ ਸੁਪਰਵਾਈਜਰ ਮੈਡਮ ਅਮਰਜੀਤ ਕੌਰ ਅਤੇ ਹੈਲਥ ਇੰਸਪੈਟਕਰ ਸੁਖਰਾਜ ਸਿੰਘ ਦੀ ਅਗਵਾਈ ਵਿਚ ਟੀਮ ਵੱਲੋਂ ਟੀਕਾਕਰਨ ਕੀਤਾ ਗਿਆ ਵੈਕਸੀਨੇੇਸ਼ਨ ਕੈਂਪ ਤੋਂ ਇਲਾਵਾ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ, ਨਾਮ ਚਰਚਾ ਘਰ ’ਚ ਵਾਤਾਵਰਣ ਦੀ ਸ਼ੁੱਧਤਾ ਲਈ ਪੌਦੇ ਲਗਾਏ ਅਤੇ ਬਲਾਕਾਂ ਦੇ ਜਿੰਮੇਵਾਰਾਂ ਨੂੰ ਮਾਨਵਤਾ ਭਲਾਈ ਦੇ ਕਾਰਜਾਂ ਲਈ ਸਹਿਯੋਗ ਦਿੱਤਾ ਗਿਆ
ਇਸ ਮੌਕੇ ਸਾਧ ਸੰਗਤ ਨੂੰ ਸੰਬੋਧਨ ਕਰਦਿਆਂ 45 ਮੈਂਬਰ ਪੰਜਾਬ ਗੁਰਮੇਲ ਸਿੰਘ ਇੰਸਾਂ ਨੇ ਕਿਹਾ ਕਿ ਸ਼ਹੀਦ ਗੁਰਜੀਤ ਸਿੰਘ ਤੇ ਸ਼ਹੀਦ ਬਲਕਰਨ ਸਿੰਘ ਮਾਨਵਤਾ ਭਲਾਈ ਦੇ ਰਾਹ ਤੇ ਚੱਲਦਿਆਂ ਆਪਣਾ ਜੀਵਨ ਮਾਨਵਤਾ ਦੇ ਲੇਖੇ ਲਾ ਗਏ ਸਨ। ਉਨ੍ਹਾਂ ਦੀ ਯਾਦ ਨੂੰ ਤਾਜ਼ਾ ਕਰਦਿਆਂ ਹਰ ਸਾਲ ਮਾਨਵਤਾ ਭਲਾਈ ਦੇ ਕਾਰਜ ਕਰਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਜਾਂਦੇ ਹਨ। ਜਿਸ ਤਹਿਤ ਅੱਜ ਵੀ ਸ਼ਹੀਦਾਂ ਦੇ ਪਰਿਵਾਰਾਂ, ਬਠਿੰਡਾ ਅਤੇ ਬਾਂਡੀ ਬਲਾਕ ਦੀ ਸਾਧ ਸੰਗਤ ਵੱਲੋਂ ਵੈਕਸੀਨੇਸ਼ਨ ਕੈਂਪ, ਲੋੜਵੰਦਾਂ ਨੂੰ ਰਾਸ਼ਨ, ਵਾਤਾਰਵਣ ਦੀ ਸ਼ੁੱਧਤਾ ਲਈ ਪੌਦੇ ਲਾਏ ਗਏ ਅਤੇ ਬਲਾਕਾਂ ਨੂੰ ਮਾਨਵਤਾ ਭਲਾਈ ਦੇ ਕਾਰਜਾਂ ਲਈ ਸਹਿਯੋਗ ਦਿੱਤਾ ਗਿਆ ਹੈ। ਇਸ ਮੌਕੇ ਸਿਹਤ ਵਿਭਾਗ ਸੰਗਤ ਮੰਡੀ ਦੀ ਟੀਮ ਵੱਲੋਂ 300 ਵਿਅਕਤੀਆਂ ਨੂੰ ਵੈਕਸੀਨ ਲਾਈ ਗਈ ਇਸ ਮੌਕੇ ਸ਼ਹੀਦ ਗੁਰਜੀਤ ਸਿੰਘ ਇੰਸਾਂ ਦੇ ਪਿਤਾ ਜਰਨੈਲ ਸਿੰਘ ਇੰਸਾਂ ਤੇ ਪਰਿਵਾਰਕ ਮੈਂਬਰਾਂ, ਸ਼ਹੀਦ ਬਲਕਰਨ ਸਿੰਘ ਇੰਸਾਂ ਦੇ ਭਰਾ ਜਸਕਰਨ ਸਿੰਘ ਇੰਸਾਂ ਨੰਬਰਦਾਰ, ਪਤਨੀ ਕਰਮਜੀਤ ਕੌਰ ਇੰਸਾਂ ਤੇ ਪਰਿਵਾਰਕ ਮੈਂਬਰਾਂ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਗਿਆ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਪੌਦੇ ਲਾਏ ਗਏ।
ਇਸ ਮੌਕੇ 45 ਮੈਂਬਰ ਬਲਜਿੰਦਰ ਸਿੰਘ ਬਾਂਡੀ ਇੰਸਾਂ, ਊਧਮ ਸਿੰਘ ਭੋਲਾ ਇੰਸਾਂ, ਬਲਰਾਜ ਸਿੰਘ ਬਾਹੋ ਇੰਸਾਂ, ਨੈਸ਼ਨਲ 45 ਮੈਂਬਰ ਭੈਣ ਊਸ਼ਾ ਇੰਸਾਂ, 45 ਮੈਂਬਰ ਭੈਣ ਮਾਧਵੀ ਇੰਸਾਂ, ਮਾਸਟਰ ਸੁਰਜੀਤ ਸਿੰਘ ਇੰਸਾਂ, ਅਸ਼ੋਕ ਕੁਮਾਰ ਇੰਸਾਂ ਸੀ.ਏ. ਸਰਸਾ, ਸੇਵਾਦਾਰ ਸੇਵਾ ਸੰਮਤੀ, ਸਿਹਤ ਵਿਭਾਗ ਸੰਗਤ ਦੇ ਟੀਮ ਮੈਂਬਰ ਨਵਜੋਤ ਸਿੰਘ ਸਿਹਤ ਇੰਪਲਾਈ, ਗਗਨਦੀਪ ਕੌਰ, ਜਸਦੀਪ ਕੌਰ, ਗੁਰਪ੍ਰੀਤ ਕੌਰ, ਰਣਜੀਤ ਕੌਰ, ਬੇਅੰਤ ਕੌਰ, ਸੁਮਨਪ੍ਰੀਤ ਕੌਰ, ਬਲਾਕ ਬਠਿੰਡਾ ਤੇ ਬਾਂਡੀ ਦੇ 25 ਮੈਂਬਰ, 15 ਮੈਂਬਰ, ਬਲਾਕ ਭੰਗੀਦਾਸ, ਜ਼ਿਲ੍ਹਾ ਸੁਜਾਨ ਭੈਣਾਂ, ਬਲਾਕ ਸੁਜਾਨ ਭੈਣਾਂ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ, ਪਿੰਡਾਂ ਦੇ ਭੰਗੀਦਾਸ ਤੋਂ ਇਲਾਵਾ ਹੋਰ ਜ਼ਿੰਮੇਵਾਰ ਅਤੇ ਸੇਵਾਦਾਰ ਹਾਜ਼ਰ ਸਨ।
ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ ਸ਼ਹੀਦਾਂ ਦੀ ਯਾਦ ’ਚ ਵੈਕਸੀਨੇਸ਼ਨ ਕੈਂਪ ਲਾਉਣ ਲਈ ਸਾਡੇ ਨਾਲ ਸੰਪਰਕ ਕੀਤਾ ਗਿਆ ਅੱਜ ਸਾਡੀ ਟੀਮ ਵੱਲੋਂ ਸੀਨੀਅਰ ਮੈਡੀਕਲ ਅਫਸਰ ਮੈਡਮ ਅੰਜੂ ਕਾਂਸਲ ਦੀ ਅਗਵਾਈ ਵਿਚ ਇੱਥੇ ਵੈਕਸੀਨੇਸ਼ਨ ਕੈਂਪ ਲਾਇਆ ਗਿਆ ਡੇਰਾ ਸ਼ਰਧਾਲੂਆਂ ਨੇ ਬੜੇ ਹੀ ਉਤਸ਼ਾਹ ਨਾਲ ਵੈਕਸੀਨ ਲਗਵਾਈ ਹੈ । ਇਸ ਤੋਂ ਪਹਿਲਾਂ ਵੀ ਇਨ੍ਹਾਂ ਨੇ ਜਦੋਂ ਲੋਕ ਵੈਕਸੀਨ ਲਗਵਾਉਣ ਅਤੇ ਸੈਂਪਿਗ ਕਰਵਾਉਣ ਤੋਂ ਡਰ ਰਹੇ ਸਨ ਨੇ ਆਪਣੀ ਮੰਗ ਤੇ ਕੈਂਪ ਲਵਾ ਕੇ ਵੈਕਸੀਨ ਲਵਾਈ ਇਹ ਸਾਧ ਸੰਗਤ ਦਾ ਬਹੁਤ ਵਧੀਆ ਉਪਰਾਲਾ ਹੈ ਅਤੇ ਸਾਨੂੰ ਇਨ੍ਹਾਂ ਦਾ ਲਗਾਤਾਰ ਸਹਿਯੋਗ ਮਿਲ ਰਿਹਾ ਹੈ ਅਤੇ ਅੱਗੇ ਤੋਂ ਵੀ ਮਿਲਦਾ ਰਹੇਗਾ ਉਨ੍ਹਾਂ ਕਿਹਾ ਕਿ ਅੱਜ ਕੈਂਪ ’ਚ ਡੇਰਾ ਸ਼ਰਧਾਲੂਆਂ ਨੇ ਕੋਵਿਡ-19 ਦੇ ਮੱਦੇਨਜਰ ਮੂੰਹ ਤੇ ਮਾਸਕ ਲਗਾਉਣ, ਹੱਥਾਂ ਨੂੰ ਸੈਨੀਟਾਈਜ ਕਰਨਾ ਵਰਗੇ ਨਿਯਮਾਂ ਦੀ ਪਾਲਣਾ ਕੀਤੀ ਹੈ ਜੋ ਕਿ ਬਹੁਤ ਚੰਗੀ ਗੱਲ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ