ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ ਤੀਆਂ ਦਾ ਤਿਉਹਾਰ ਜੋਸ਼ੋ-ਖਰੋਸ਼ ਨਾਲ ਮਨਾਇਆ
- ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਡਾ. ਗੁਰਪ੍ਰੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਸਖਸ਼ੀਅਤਾਂ ਨੇ ਕੀਤੀ ਸ਼ਿਰਕਤ
(ਸੁਰਿੰਦਰ ਸਿੰਘ/ਰਵੀ ਗੁਰਮਾ) ਧੂਰੀ। Teej Festival: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਦੇ ਸਹਿਯੋਗ ਨਾਲ ਧੂਰੀ ਵਿਖੇ ਤੀਆਂ ਦਾ ਤਿਉਹਾਰ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।
ਇਸ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ, ਮਾਤਾ ਹਰਪਾਲ ਕੌਰ, ਭੈਣ ਮਨਪ੍ਰੀਤ ਕੌਰ, ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਸਮੇਤ ਵੱਡੀ ਗਿਣਤੀ ਵਿੱਚ ਵੱਖ-ਵੱਖ ਸ਼ਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ ਅਤੇ ਇਸ ਪ੍ਰੋਗਰਾਮ ਨੂੰ ਪੰਜਾਬ ਦੇ ਰਵਾਇਤੀ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਉਪਰਾਲਾ ਕਰਾਰ ਦਿੱਤਾ
ਪੰਜਾਬ ਦੇ ਮਾਣਮੱਤੇ ਸੱਭਿਆਚਾਰ ਨੂੰ ਦਰਸਾਉਂਦੀਆਂ ਵਸਤਾਂ ਵਾਲੇ ਸੈਲਫੀ ਪੁਆਇੰਟ ਖਿੱਚ ਦਾ ਕੇਂਦਰ ਬਣੇ | Teej Festival
ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਧੀਆਂ ਵੱਲੋਂ ਹਰ ਖੇਤਰ ਵਿੱਚ ਵੱਡੀਆਂ ਮੱਲਾਂ ਮਾਰ ਕੇ ਨਾ ਕੇਵਲ ਆਪਣੇ ਮਾਪਿਆਂ ਬਲਕਿ ਸੂਬੇ ਅਤੇ ਦੇਸ਼ ਦਾ ਨਾਂਅ ਵੀ ਰੌਸ਼ਨ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਧੀਆਂ ਅੱਜ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਹਨ ਅਤੇ ਪੰਜਾਬ ਸਰਕਾਰ ਵੱਲੋਂ ਵੀ ਬੇਟੀਆਂ ਨੂੰ ਹਰ ਖੇਤਰ ਵਿੱਚ ਬਣਦਾ ਮਾਣ ਸਤਿਕਾਰ ਦੇਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਸਮਾਗਮ ਦੌਰਾਨ ਸਾਰਾ ਮਾਹੌਲ ਪੰਜਾਬ ਦੇ ਰਵਾਇਤੀ ਰੰਗ ਵਿਚ ਰੰਗਿਆ ਹੋਇਆ ਸੀ ਪੰਜਾਬ ਦੇ ਮਾਣਮੱਤੇ ਸਭਿਆਚਾਰ ਨੂੰ ਦਰਸਾਉਂਦੀਆਂ ਵਸਤਾਂ ਦੇ ਪ੍ਰਦਰਸ਼ਨ ਵਾਲੇ ਸੈਲਫੀ ਪੁਆਇੰਟ ਖਿੱਚ ਦਾ ਕੇਂਦਰ ਬਣੇ।
ਮੁੱਖ ਮਹਿਮਾਨ ਸਮੇਤ ਸਾਰੀਆਂ ਸਖਸ਼ੀਅਤਾਂ ਨੇ ਤੀਆਂ ਦੇ ਤਿਉਹਾਰ ਦੌਰਾਨ ਪ੍ਰਦਰਸ਼ਿਤ ਕੀਤੇ ਵਾਣ ਵਾਲੇ ਮੰਜੇ, ਹੱਥ ਨਾਲ ਬੁਣੀਆਂ ਪੱਖੀਆਂ, ਚਰਖੇ, ਫੁਲਕਾਰੀਆਂ, ਬਾਗ਼, ਛੱਜ, ਚੁੱਲ੍ਹਾ, ਕੁੰਡਾ ਸੋਟਾ, ਸਜਾਵਟੀ ਭਾਂਡੇ, ਪੀੜ੍ਹੀਆਂ ਆਦਿ ਨੂੰ ਦੇਖਿਆ ਅਤੇ ਤਸਵੀਰਾਂ ਖਿਚਵਾ ਕੇ ਸਦੀਵੀ ਯਾਦ ਦਾ ਹਿੱਸਾ ਬਣਾਇਆ। ਸਮਾਗਮ ਦੌਰਾਨ ਪੰਜਾਬ ਦੀ ਨਾਮਵਰ ਗਾਇਕਾ ਗੁਰਲੇਜ਼ ਅਖਤਰ ਨੇ ਆਪਣੇ ਗੀਤਾਂ ਨਾਲ ਸਰੋਤਿਆਂ ਦਾ ਮਨੋਰੰਜਨ ਕੀਤਾ। ਸਮਾਗਮ ਦੌਰਾਨ ਪ੍ਰਸ਼ਾਸ਼ਨਿਕ, ਪੁਲਿਸ, ਸਿਆਸੀ ਆਗੂਆਂ ਦੀਆਂ ਪਤਨੀਆਂ ਤੇ ਪਰਿਵਾਰਕ ਮੈਂਬਰਾਂ ਨੇ ਵੀ ਸ਼ਿਰਕਤ ਕੀਤੀ ਅਤੇ ਤੀਆਂ ਦੇ ਤਿਉਹਾਰ ਦਾ ਅਨੰਦ ਮਾਣਿਆ। Teej Festival
ਇਹ ਵੀ ਪੜ੍ਹੋ: Haryana Metro : ਖੁਸ਼ਖਬਰੀ! ਇਨ੍ਹਾਂ ਸ਼ਹਿਰਾਂ ਨੂੰ ਜੋੜਿਆ ਜਾਵੇਗਾ ਮੈਟਰੋ ਨਾਲ, 28 ਨਵੇਂ ਸਟੇਸ਼ਨਾਂ ਦੀ ਤਿਆਰੀ, ਜਾਣੋ ਪੂ…
ਸਮਾਗਮ ਦੌਰਾਨ ਸਪੈਸ਼ਲ ਚੀਫ ਸੈਕਟਰੀ ਰਾਜੀ ਪੀ. ਸ਼੍ਰੀਵਾਸਤਵ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਸਪੈਸ਼ਲ ਸਕੱਤਰ ਕੇਸ਼ਵ ਹਿੰਗੋਨੀਆ, ਜੁਆਇੰਟ ਸਕੱਤਰ ਆਨੰਦ ਸਾਗਰ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਸਮੇਤ ਹੋਰ ਸ਼ਖਸ਼ੀਅਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।