England Cleanliness Drive: ਪਵਿੱਤਰ ਐੱਮਐੱਸਜੀ ਅਵਤਾਰ ਮਹੀਨੇ ਦੀ ਖੁਸ਼ੀ ’ਚ ਇੰਗਲੈਂਡ ਦੀ ਸਾਧ-ਸੰਗਤ ਨੇ ਚਲਾਇਆ ਸਫਾਈ ਅਭਿਆਨ

England Cleanliness Drive

England Cleanliness Drive: (ਸੱਚ ਕਹੂੰ ਨਿਊਜ਼) ਬਰਮਿੰਘਮ। ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਐੱਮਐੱਸਜੀ ਅਵਤਾਰ ਮਹੀਨੇ ਦੀ ਖ਼ੁਸ਼ੀ ’ਚ ਇੰਗਲੈਂਡ ਦੇ ਬਲਾਕ ਬਰਮਿੰਘਮ ਦੀ ਸਾਧ-ਸੰਗਤ ਵੱਲੋਂ ਮਾਨਵਤਾ ਭਲਾਈ ਦੇ ਕਾਰਜ ਸਫਾਈ ਅਭਿਆਨ ‘ਹੋ ਪ੍ਰਿਥਵੀ ਸਾਫ, ਮਿਟੇ ਰੋਗ ਅਭਿਸ਼ਾਪ’ ਤਹਿਤ ਸਮੈਥਵਿਕ ਬਰਮਿੰਘਮ ਵਿਖੇ ਸਫਾਈ ਅਭਿਆਨ ਚਲਾਇਆ ਗਿਆ।

ਇਹ ਵੀ ਪੜ੍ਹੋ: Welfare: ਡੇਰਾ ਸ਼ਰਧਾਲੂਆਂ ਨੇ ਖੁਦਕੁਸ਼ੀ ਕਰਨ ਜਾ ਰਹੀ ਔਰਤ ਦੀ ਜਾਨ ਬਚਾਈ

ਇਸ ਦੌਰਾਨ ਸਾਧ ਸੰਗਤ ਨੇ ਪੂਰੇ ਉਤਸ਼ਾਹ ਨਾਲ ਸੇਵਾ ਕਾਰਜ ’ਚ ਹਿੱਸਾ ਲੈਂਦਿਆਂ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਕਰਕੇ ਇਲਾਕੇ ਨੂੰ ਚਮਕਾ ਦਿੱਤਾ। ਇਸ ਮੌਕੇ 32 ਸੇਵਾਦਾਰਾਂ ਨੇ ਮੂਲ ਨਾਗਰਿਕਾਂ ਨਾਲ ਮਿਲ ਕੇ ਸੇਵਾ ਕਾਰਜਾਂ ’ਚ ਵੱਧ-ਚੜ੍ਹ ਕੇ ਹਿੱਸਾ ਪਾਇਆ ਤੇ 50 ਵੱਡੇ ਕੂੜੇ ਦੇ ਬੈਗ ਇਕੱਠੇ ਕਰਕੇ ਇਲਾਕੇ ਨੂੰ ਸਾਫ਼-ਸੁਥਰਾ ਬਣਾ ਦਿੱਤਾ। ਇਸ ਮੌਕੇ ਮੂਲ ਨਾਗਰਿਕਾਂ ਨੇ ਸੇਵਾਦਾਰਾਂ ਦੀ ਇਸ ਨੇਕ ਕਾਰਜ ਲਈ ਸ਼ਲਾਘਾ ਕਰਦਿਆਂ ਹੌਂਸਲਾ ਅਫ਼ਜਾਈ ਕੀਤੀ। England Cleanliness Drive

England Cleanliness Drive
England Cleanliness Drive: ਪਵਿੱਤਰ ਐੱਮਐੱਸਜੀ ਅਵਤਾਰ ਮਹੀਨੇ ਦੀ ਖੁਸ਼ੀ ’ਚ ਇੰਗਲੈਂਡ ਦੀ ਸਾਧ-ਸੰਗਤ ਨੇ ਚਲਾਇਆ ਸਫਾਈ ਅਭਿਆਨ