Live ! ਸ਼ਾਹ ਸਤਿਨਾਮ ਜੀ ਧਾਮ ’ਚ ਲੱਗੀਆਂ ਰੌਣਕਾਂ

Ruhani, Satsang,, Dera Sacha Sauda, Dr. Gurmeet Ram Rahim

ਸ਼ਾਹ ਸਤਿਨਾਮ ਜੀ ਧਾਮ ਵਿਖੇ ਸਾਧ-ਸੰਗਤ ਧੂਮ-ਧਾਮ ਨਾਲ ਮਨਾ ਰਹੀ ਐ ਪਵਿੱਤਰ ਐੱਮਐੱਸਜੀ ਭੰਡਾਰਾ

ਸਰਸਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਅੱਜ ਦਿਨ ਸ਼ਨਿੱਚਰਵਾਰ ਨੂੰ ਪਵਿੱਤਰ ਐਮਐੱਸਜੀ ਭੰਡਾਰਾ ਮਨਾ ਰਹੀ ਹੈ। ਪਵਿੱਤਰ ਭੰਡਾਰੇ ਸਬੰਧੀ ਸਾਧ-ਸੰਗਤ ’ਚ ਖੁਸ਼ੀ ਦੀ ਲਹਿਰ ਹੈ। ਨਾਮ ਚਰਚਾ ਦੀ ਸ਼ੁਰੂਆਤ ਹੋਣ ਤੋਂ ਪਹਿਲਾਂ ਹੀ ਸਾਧ-ਸੰਗਤ ਵੱਡੀ ਗਿਣਤੀ ਵਿੱਚ ਪਹੰੁਚਣੀ ਸ਼ੁਰੂ ਹੋ ਗਈ। ਪਵਿੱਤਰ ਭੰਡਾਰੇ ਸਬੰਧੀ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰਾਂ ਨੇ ਸਾਰੀਆਂ ਤਿਆਰੀਆਂ ਪੂਰੀਆਂ ਕਰਕੇ ਆਪਣੀਆਂ-ਆਪਣੀਆਂ ਡਿਊਟੀਆਂ ਸੰਭਾਲ ਲਈਆਂ ਹਨ। ਪਵਿੱਤਰ ਭੰਡਾਰੇ ਮੌਕੇ ਸਾਧ-ਸੰਗਤ ਵੱਡੀਆਂ-ਵੱਡੀਆਂ ਸਕਰੀਨਾਂ ਜਰੀਏ ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਰਿਕਾਰਡਿਡ ਅਨਮੋਲ ਬਚਨਾਂ ਨੂੰ ਸਰਵਨ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ 25 ਮਾਰਚ 1973 ਨੂੰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ ਨਾਮ ਸ਼ਬਦ ਦੀ ਅਨਮੋਲ ਦਾਤ ਬਖਸ਼ੀ ਸੀ। ਡੇਰਾ ਸੱਚਾ ਸੌਦਾ ਦੀ ਕਰੋੜਾਂ ਸਾਧ-ਸੰਗਤ ਇਸ ਖੁਸ਼ੀ ’ਚ ਇੱਕ ਤਿਉਹਾਰ ਦੇ ਰੂਪ ’ਚ ਪੂਰੇ ਮਾਰਚ ਮਹੀਨੇ ਨੂੰ ਪਵਿੱਤਰ ਐੱਮਐੱਸਜੀ ਮਹੀਨੇ ਦੇ ਰੂਪ ’ਚ ਮਾਨਵਤਾ ਭਲਾਈ ਦੇ 156 ਕਾਰਜ ਕਰਕੇ ਮਨਾ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ