Census 2027 India: ਸਵੈ-ਗਣਨਾ ਲਈ 30 ਨਵੰਬਰ ਤੱਕ ਮਿਲੇਗਾ ਮੌਕਾ, ਘਰ ਬੈਠੇ ਆਨਲਾਈਨ ਭਰੋ ਪਰਿਵਾਰ ਦੇ ਵੇਰਵੇ

16 ਨਵੰਬਰ ਤੋਂ ਸ਼ੁਰੂ ਹੋਈ ਸਵੈ-ਗਣਨਾ ਮੁਹਿੰਮ, ਨਾਗਰਿਕਾਂ ਨੂੰ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ

Satinder Mathur  Picture
Published On

Census 2027 India: ਫਾਜ਼ਿਲਕਾ, (ਸੱਚ ਕਹੂੰ ਨਿਊਜ਼/ਹਿੰ.ਸ.)| ਭਾਰਤ ਸਰਕਾਰ ਵੱਲੋਂ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਸਵੈ-ਗਣਨਾ (ਸੈਲਫ ਐਨੂਮਰੇਸ਼ਨ) ਮੁਹਿੰਮ 16 ਨਵੰਬਰ ਤੋਂ ਸ਼ੁਰੂ ਕਰ ਦਿੱਤੀ ਗਈ ਹੈ, ਜੋ 30 ਨਵੰਬਰ 2026 ਤੱਕ ਜਾਰੀ ਰਹੇਗੀ। ਇਸ ਦੌਰਾਨ ਨਾਗਰਿਕ ਘਰ ਬੈਠੇ ਹੀ ਆਨਲਾਈਨ ਪੋਰਟਲ https://se.census.gov.in/ ’ਤੇ ਆਪਣੇ ਪਰਿਵਾਰ ਅਤੇ ਮਕਾਨ ਸਬੰਧੀ ਵੇਰਵੇ ਦਰਜ ਕਰ ਸਕਦੇ ਹਨ।

ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਐੱਸਡੀਐੱਮ ਅਬੋਹਰ ਕਮ ਉਪ ਮੰਡਲ ਸੈਂਸਸ ਅਫ਼ਸਰ ਸੁਰਿੰਦਰ ਸਿੰਘ ਨੇ ਸਮੂਹ ਵਿਭਾਗਾਂ ਦੇ ਮੁਖੀਆਂ, ਆਮ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ 30 ਨਵੰਬਰ ਤੱਕ ਸਵੈ-ਗਣਨਾ ਦੀ ਪ੍ਰਕਿਰਿਆ ਮੁਕੰਮਲ ਕਰਨ। ਉਨ੍ਹਾਂ ਕਿਹਾ ਕਿ ਆਨਲਾਈਨ ਫਾਰਮ ਭਰਨ ਤੋਂ ਬਾਅਦ ਪ੍ਰਾਪਤ ਹੋਣ ਵਾਲੀ ਸੈਲਫ ਐਨੂਮਰੇਸ਼ਨ ਆਈਡੀ (ਐੱਸਈ ਆਈਡੀ) ਨੂੰ ਸੰਭਾਲ ਕੇ ਰੱਖਣਾ ਬਹੁਤ ਜ਼ਰੂਰੀ ਹੈ।

ਇਹ ਵੀ ਪੜ੍ਹੋ: Punjab Weather Update: ਪੰਜਾਬ ਤੇ ਚੰਡੀਗੜ੍ਹ ’ਚ ਠੰਢ ਦੇ ਨਾਲ ਵਧੇਗਾ ਧੁੰਦ ਦਾ ਅਸਰ, ਚਾਰ ਦਿਨਾਂ ਲਈ ਯੈਲੋ ਅਲਰਟ ਜਾਰੀ

ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਗਿਣਤੀਕਾਰ ਅਤੇ ਸੁਪਰਵਾਈਜ਼ਰ ਘਰ-ਘਰ ਜਾ ਕੇ ਜਨਗਣਨਾ ਕਰਨਗੇ। ਜਿਨ੍ਹਾਂ ਲੋਕਾਂ ਨੇ ਸਵੈ-ਗਣਨਾ ਕੀਤੀ ਹੋਵੇਗੀ, ਉਹ ਗਿਣਤੀਕਾਰ ਨੂੰ ਆਪਣੀ ਐੱਸਈ ਆਈਡੀ ਦੇਣਗੇ, ਜਿਸ ਰਾਹੀਂ ਦਰਜ ਕੀਤੇ ਵੇਰਵਿਆਂ ਦੀ ਪੁਸ਼ਟੀ ਕੀਤੀ ਜਾਵੇਗੀ। ਜੇਕਰ ਕੋਈ ਜਾਣਕਾਰੀ ਦਰਜ ਹੋਣ ਤੋਂ ਰਹਿ ਗਈ ਹੋਵੇ ਤਾਂ ਉਸ ਨੂੰ ਘਰ-ਘਰ ਗਣਨਾ ਦੌਰਾਨ ਦਰਜ ਕਰਵਾਇਆ ਜਾ ਸਕਦਾ ਹੈ।

ਇਸੇ ਮੁਹਿੰਮ ਤਹਿਤ ਸੈਂਸਸ ਚਾਰਜ ਅਫ਼ਸਰ ਅਬੋਹਰ (ਦਿਹਾਤੀ) ਕਮ ਤਹਿਸੀਲਦਾਰ ਚਰਨਜੀਤ ਕੌਰ ਦੀ ਅਗਵਾਈ ਹੇਠ ਖੂਈਆਂ ਸਰਵਰ, ਆਲਮਗੜ੍ਹ, ਕੇਰਾਖੇੜਾ ਅਤੇ ਕੰਧਵਾਲਾ ਅਮਰਕੋਟ ਸਮੇਤ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਗਏ। ਸਕੂਲ ਮੁਖੀਆਂ ਨਾਲ ਮੀਟਿੰਗਾਂ ਕਰਕੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵੀ ਇਸ ਬਾਰੇ ਜਾਣਕਾਰੀ ਦਿੱਤੀ ਗਈ। ਮੁਹਿੰਮ ਨੂੰ ਸਫ਼ਲ ਬਣਾਉਣ ਲਈ ਰਾਜਕੁਮਾਰ, ਪਵਨ ਕੁਮਾਰ, ਲਲਿਤ, ਅਮਨਦੀਪ ਅਤੇ ਗੌਰਵ ਵੱਲੋਂ ਵੀ ਸਹਿਯੋਗ ਦਿੱਤਾ ਜਾ ਰਿਹਾ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਸਹੀ ਅਤੇ ਪੂਰੀ ਜਾਣਕਾਰੀ ਦਰਜ ਕਰਕੇ ਇਸ ਰਾਸ਼ਟਰੀ ਕਾਰਜ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।

Comments

Post Your Comment

About The Author

Related Posts