ਕੇਂਦਰ ਸਰਕਾਰ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਪਾਸਪੋਰਟ ਦੀ ਸ਼ਰਤ ਹਟਵਾਉਣ ਲਈ ਪਹਿਲਕਦਮੀ ਕਰੇ: ਪਰਨੀਤ ਕੌਰ

Center , Initiative,Passport, Condition , Kartarpur Sahib , Pranit Kaur

ਤਰੁਣ ਸ਼ਰਮਾ/ਨਾਭਾ । ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਰਮਭੂਮੀ ਅਤੇ ਪਵਿੱਤਰ ਅਸਥਾਨ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਪਾਸਪੋਰਟ ਦੀ ਸ਼ਰਤ ਹਟਵਾਉਣ ਲਈ ਪਹਿਲਕਦਮੀ ਕਰੇ। ਉਹ ਲੋਕ ਸਭਾ ਚੋਣਾਂ ‘ਚ ਜਿੱਤ ਦਿਵਾਉਣ ਵਾਲੇ ਵੋਟਰਾਂ ਦਾ ਧੰਨਵਾਦ ਕਰਨ ਲਈ ਨਾਭਾ ਵਿਖੇ ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਕਰਵਾਏ ਗਏ ਇੱਕ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਸ੍ਰੀਮਤੀ ਪਰਨੀਤ ਕੌਰ ਨੇ ਸ੍ਰੀ ਕਰਤਾਰਪੁਰ ਲਾਂਘਾ ਖੁੱਲ੍ਹਣ ਦੀ ਵਧਾਈ ਦਿੰਦਿਆਂ।

ਕਿਹਾ ਕਿ ਇਹ ਲਾਂਘਾ ਸੰਗਤ ਦੀ ਅਰਦਾਸ, ਵਾਹਿਗੁਰੂ ਦੀ ਮਿਹਰ, ਭਾਰਤ-ਪਾਕਿ ਸਰਕਾਰਾਂ ਦੀ ਪਹਿਲਕਦਮੀ ਅਤੇ ਪੰਜਾਬ ਸਰਕਾਰ ਦੇ ਵਿਸ਼ੇਸ਼ ਯਤਨਾਂ ਸਦਕਾ ਖੁੱਲ੍ਹਿਆ ਹੈ ਉਨ੍ਹਾਂ ਆਖਿਆ ਕਿ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਦੇਖਦਿਆਂ ਪਾਸਪੋਰਟ ਦੀ ਸ਼ਰਤ ਨਰਮ ਕੀਤੀ ਜਾਣੀ ਚਾਹੀਦੀ ਹੈ ਤਾਂ ਕਿ ਪਿੰਡਾਂ ‘ਚ ਵੱਸਦੀ ਵੱਡੀ ਗਿÎਣਤੀ ਸੰਗਤ, ਜਿਨ੍ਹਾਂ ਕੋਲ ਪਾਸਪੋਰਟ ਨਹੀਂ ਹੈ, ਉਹ ਵੀ ਇਸ ਲਾਂਘੇ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਜਾ ਸਕਣ ਉਨ੍ਹਾਂ ਕਿਹਾ ਕਿ ਪਾਸਪੋਰਟ ਤੋਂ ਬਿਨਾ ਕੋਈ ਵੀ ਹੋਰ ਅਧਿਕਾਰਤ ਪਛਾਣ ਪੱਤਰ ਇਸ ਉਦੇਸ਼ ਲਈ ਵਰਤਿਆ ਜਾ ਸਕਦਾ ਹੈ। ਪਾਕਿਸਤਾਨ ਸਰਕਾਰ ਵੱਲੋਂ ਰੱਖੀ ਗਈ 20 ਡਾਲਰ ਫੀਸ ਬਾਰੇ ਸਵਾਲ ਦੇ ਜਵਾਬ ‘ਚ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਿਹਾ ਹੈ ਕਿ ਉਹ ਗਰੀਬ ਤੇ ਲੋੜਵੰਦ ਸੰਗਤ ਦੀ ਫੀਸ ਅਦਾ ਕਰਨ ਲਈ ਅੱਗੇ ਆਵੇ। ਇਸ ਤੋਂ ਪਹਿਲਾਂ ਸੰਬੋਧਨ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅਤੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੇ ਯਤਨਾਂ ਸਦਕਾ ਨਾਭਾ ਹਲਕੇ ‘ਚ 50 ਕਰੋੜ ਰੁਪਏ ਤੋਂ ਵਧੇਰੇ ਦੇ ਵਿਕਾਸ ਕਾਰਜ ਕਰਵਾਏ ਹਨ। ਇਸ ਮੌਕੇ ਸ੍ਰੀ ਧਰਮਸੋਤ ਅਤੇ ਸਮੂਹ ਨਾਭਾ ਹਲਕੇ ਦੇ ਵੋਟਰਾਂ ਵੱਲੋਂ ਸ੍ਰੀਮਤੀ ਪਰਨੀਤ ਕੌਰ ਦਾ ਸਨਮਾਨ ਵੀ ਕੀਤਾ ਗਿਆ।

ਇਸ ਮੌਕੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਮਹੰਤ ਹਰਵਿੰਦਰ ਸਿੰਘ ਖਨੌੜਾ, ਓ. ਐਸ. ਡੀ.  ਬਲਵਿੰਦਰ ਸਿੰਘ, ਨਗਰ ਕੌਂਸਲ ਪ੍ਰਧਾਨ ਰਜਨੀਸ਼ ਮਿੱਤਲ ਸ਼ੈਂਟੀ, ਬਲਾਕ ਸੰਮਤੀ ਨਾਭਾ ਦੇ ਚੇਅਰਮੈਨ ਇੱਛਿਆਮਾਨ ਸਿੰਘ ਭੋਜੋਮਾਜਰੀ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਮਰਦੀਪ ਸਿੰਘ ਖੰਨਾ, ਦਿਹਾਤੀ ਕਾਂਗਰਸ ਪ੍ਰਧਾਨ ਬਲਵਿੰਦਰ ਸਿੰਘ ਬਿੱਟੂ ਢੀਂਗੀ ਸਮੇਤ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀ ਮੱਦਦ ਦੀ ਅਪੀਲ

ਇਸ ਮੌਕੇ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀ ਮੱਦਦ ਕਰਨ ਲਈ ਮੋਦੀ ਸਰਕਾਰ ਨੂੰ ਅੱਗੇ ਆਉਣਾ ਚਾਹੀਦਾ ਸੀ, ਜਿਸ ਨੇ ਪੰਜਾਬ ਸਰਕਾਰ ਦਾ ਜੀ. ਐਸ. ਟੀ. ਦਾ ਬਣਦਾ ਹਿੱਸਾ ਵੀ ਅਜੇ ਤੱਕ ਨਹੀਂ ਦਿੱਤਾ ਪਰੰਤੂ ਮਾੜੀ ਆਰਥਿਕ ਹਾਲਤ ਦੇ ਬਾਵਜੂਦ ਕੈਪਟਨ ਸਰਕਾਰ ਨੇ ਪਰਾਲੀ ਨਾ ਸਾੜਨ ਵਾਲੇ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦੇਣ ਦਾ ਇੱਕ ਸ਼ਲਾਘਾਯੋਗ ਫੈਸਲਾ ਕੀਤਾ ਹੈ ਅਤੇ ਇਸ ਲਈ 30 ਨਵੰਬਰ ਤੱਕ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।