ਕੇਂਦਰ ਕਿਸਾਨਾਂ ਦੀ ਆਵਾਜ਼ ਨੂੰ ਲਾਠੀਆਂ ਨਾਲ ਦਿਵਾਉਣ ਦਾ ਭੁਲੇਖਾ ਛੱਡੇ : ਸੰਗਤਪੁਰਾ

Lathi Charge on Farmers Sachkahoon

ਕੇਂਦਰ ਕਿਸਾਨਾਂ ਦੀ ਆਵਾਜ਼ ਨੂੰ ਲਾਠੀਆਂ ਨਾਲ ਦਿਵਾਉਣ ਦਾ ਭੁਲੇਖਾ ਛੱਡੇ : ਸੰਗਤਪੁਰਾ

ਰਾਜ ਸਿੰਗਲਾ, ਲਹਿਰਾਗਾਗਾ। ਕਰਨਾਲ ਦੇ ਬਸਤਾੜਾ ਟੋਲ ਪਲਾਜ਼ਾ ’ਤੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉਪਰ ਹਰਿਆਣਾ ਪੁਲਿਸ ਵੱਲੋਂ ਕੀਤੇ ਜਾਨਲੇਵਾ ਹਮਲੇ ਕਰਨ ਕਰਕੇ ਅੱਜ ਕਿਸਾਨਾਂ- ਮਜਦੂਰਾਂ ਦਾ ਗੁੱਸਾ ਸੱਤਵੇਂ ਅਸਮਾਨ ’ਤੇ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਮੀਤ ਪ੍ਰਧਾਨ ਸੂਬਾ ਸਿੰਘ ਸੰਗਤਪੁਰਾ ਨੇ ਅੱਜ ਲਹਿਲ ਖੁਰਦ ਕੈਂਚੀਆਂ ਨੇੜੇ ਰਿਲਾਇੰਸ ਦੇ ਪੈਟਰੋਲ ਪੰਪ ਉਤੇ ਸਟੇਜ ਤੋਂ ਸਰਕਾਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਉਹ ਕਿਸਾਨਾਂ ਨੂੰ ਕਮਜ਼ੋਰ ਨਾ ਸਮਝਣ ਅਤੇ ਨਾ ਹੀ ਉਨ੍ਹਾਂ ਦੇ ਗੁੱਸੇ ਨੂੰ ਪਰਖਣ ਦੀ ਗਲਤੀ ਕਾਰਨ।

ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਦੀ ਆਵਾਜ਼ ਨੂੰ ਲਾਠੀਆਂ ਨਾਲ ਦਬਾਉਣ ਦਾ ਭੁਲੇਖਾ ਛੱਡ ਕੇ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰੇ ਅਤੇ ਕਰਨਾਲ ਅੰਦਰ ਕਿਸਾਨ ਨੂੰ ਸਹੀਦ ਕਰਨ ਵਾਲੇ ਨੌਕਰਸ਼ਾਹ ਨੂੰ ਬਰਖਾਸਤ ਕਰਕੇ ਉਨ੍ਹਾਂ ਉਤੇ ਹੱਤਿਆ ਦੇ ਦੋਸ਼ ਵਿੱਚ ਗਿ੍ਰਫਤਾਰ ਕਰਕੇ ਜੇਲ੍ਹ ਭਿਜਵਾ ਕੇ ਦੇਸ਼ ਨੂੰ ਤਬਾਹ ਹੋਣ ਤੋਂ ਬਚਾਵੇ। ਉਨ੍ਹਾਂ ਦੱਸਿਆ ਕਿ ਭਾਜਪਾ ਦੇ ਕਿਸੇ ਆਗੂ ਨੂੰ ਪਿੰਡਾਂ ਅੰਦਰ ਕੋਈ ਸਿਆਸੀ ਗਤੀਵਿਧੀਆਂ ਨਹੀਂ ਕਰਨ ਦਿੱਤੀਆਂ ਜਾਣਗੀਆਂ ਅੱਜ ਦੀ ਸਟੇਜ ਤੋਂ ਧਰਮਿੰਦਰ ਸਿੰਘ ਪਸੋਰ, ਹਰਜਿੰਦਰ ਸਿੰਘ ਨੰਗਲਾ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਬਿੰਦਰ ਸਿੰਘ ਖੋਖਰ, ਰਾਮਚੰਦ ਸਿੰਘ ਚੋਟੀਆਂ, ਜਗਦੇਵ ਸਿੰਘ ਫੌਜੀ ਖੋਖਰ, ਪ੍ਰੀਤਮ ਸਿੰਘ ਲਹਿਲ ਕਲਾ, ਨਿੱਕਾ ਸਿੰਘ ਸੰਗਤੀਵਾਲਾ, ਜਸਨਦੀਪ ਕੋਰ ਪਸੋਰ, ਕਰਮਜੀਤ ਕੌਰ ਭੁਟਾਲ ਕਲਾ ਅਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ