ਕਰੀਬ ਪੌਣੇ ਤਿੰਨ ਘੰਟੇ ਚੱਲੀ ਮੀਟਿੰਗ | Farmers Meeting Update
- 22 ਫਰਵਰੀ ਨੂੰ ਹੋਵੇਗੀ ਅਗਲੀ ਮੀਟਿੰਗ
Farmers Meeting Update: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਕਾਰ ਚੰਡੀਗੜ੍ਹ ਵਿੱਚ ਪੰਜਵੇਂ ਗੇੜ ਦੀ ਮੀਟਿੰਗ ਚੰਡੀਗੜ੍ਹ ਵਿੱਚ ਹੋਈ। ਮੀਟਿੰਗ ਵਿੱਚ 28 ਕਿਸਾਨ ਆਗੂ ਸ਼ਾਮਲ ਹੋਏ। ਲਗਭਗ ਸਾਢੇ 3 ਘੰਟੇ ਚੱਲੀ ਮੀਟਿੰਗ ਵਿੱਚ ਕੋਈ ਹੱਲ ਨਹੀਂ ਨਿਕਲਿਆ। ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ‘ਤੇ ਚਿੰਤਾ ਪ੍ਰਗਟ ਕੀਤੀ।
ਮੀਟਿੰਗ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਖਿਆ ਕਿ ਮੀਟਿੰਗ ਸਕਾਰਾਤਮਕ ਰਹੀ। ਹੁਣ ਅਗਲੀ ਮੀਟਿੰਗ 22 ਫਰਵਰੀ ਨੂੰ ਹੋਵੇਗੀ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀ 22 ਤਰੀਕ ਨੂੰ ਹੋਣ ਵਾਲੀ ਮੀਟਿੰਗ ਵਿੱਚ ਮੌਜੂਦ ਰਹਿਣਗੇ। ਇਹ ਮੀਟਿੰਗ ਦਿੱਲੀ ਜਾਂ ਚੰਡੀਗੜ੍ਹ ਵਿੱਚ ਹੋ ਸਕਦੀ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਤੋਂ ਜਗਜੀਤ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ ਤੋਂ ਸਰਵਣ ਪੰਧੇਰ ਨੇ ਵਫ਼ਦ ਦੀ ਅਗਵਾਈ ਕੀਤੀ। 81 ਦਿਨਾਂ ਤੋਂ ਖਨੌਰੀ ਸਰਹੱਦ ‘ਤੇ ਭੁੱਖ ਹੜਤਾਲ ‘ਤੇ ਬੈਠੇ ਜਗਜੀਤ ਡੱਲੇਵਾਲ ਨੂੰ ਐਂਬੂਲੈਂਸ ਰਾਹੀਂ ਚੰਡੀਗੜ੍ਹ ਲਿਆਂਦਾ ਗਿਆ ਸੀ ਤੇ ਉਨ੍ਹਾਂ ਨੂੰ ਸਟਰੈਚਰ ‘ਤੇ ਕਾਨਫਰੰਸ ਹਾਲ ਲਿਜਾਇਆ ਗਿਆ ਸੀ।

ਇਹ ਵੀ ਪੜ੍ਹੋ: Delhi BJP: ਦਿੱਲੀ ’ਚ ਕਦੋਂ ਹੋਵੇਗਾ ਸਹੁੰ ਚੁੱਕ ਸਮਾਗਮ, ਤਾਰੀਖ਼ ਦਾ ਹੋਇਆ ਖੁਲਾਸਾ!
ਕੇਂਦਰ ਵੱਲੋਂ ਕੇਂਦਰੀ ਖੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ, ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਅਤੇ ਮੰਤਰੀ ਲਾਲ ਚੰਦ ਕਟਾਰੂਚੱਕ ਮੌਜੂਦ ਰਹੇ। ਜਿਕਰਯੋਗ ਹੈ ਕਿ ਕਿਸਾਨ 13 ਫਰਵਰੀ, 2024 ਤੋਂ ਹਰਿਆਣਾ-ਪੰਜਾਬ ਦੀ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਅੰਦੋਲਨ ਕਰ ਰਹੇ ਹਨ, ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਗਰੰਟੀ ਦੇਣ ਵਾਲੇ ਕਾਨੂੰਨ ਅਤੇ ਹੋਰ ਮੰਗਾਂ ਦੀ ਮੰਗ ਕਰ ਰਹੇ ਹਨ।