ਕੇਂਦਰ ਸਰਕਾਰ ਨੇ ਕੀਤਾ ਅਗਨੀਪਥ ਭਰਤੀ ਯੋਜਨਾ ਦਾ ਐਲਾਨ

Pakistan, Na Pak, Rajnath Singh

ਕੇਂਦਰ ਸਰਕਾਰ ਨੇ ਕੀਤਾ ਅਗਨੀਪਥ ਭਰਤੀ ਯੋਜਨਾ ਦਾ ਐਲਾਨ

ਨਵੀਂ ਦਿੱਲੀ। ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਰੱਖਿਆ ਬਲਾਂ ਲਈ ਅਗਨੀਪਥ ਭਰਤੀ ਯੋਜਨਾ ਦਾ ਐਲਾਨ ਕੀਤਾ। ਰਾਜਨਾਥ ਸਿੰਘ ਨੇ ਕਿਹਾ ਕਿ ਅਗਨੀਪਥ ਭਰਤੀ ਯੋਜਨਾ ਤਹਿਤ ਨੌਜਵਾਨਾਂ ਨੂੰ ਚਾਰ ਸਾਲ ਲਈ ਫੌਜ ਵਿੱਚ ਭਰਤੀ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੂੰ ਨੌਕਰੀ ਛੱਡਣ ਸਮੇਂ ਸਰਵਿਸ ਫੰਡ ਪੈਕੇਜ ਮਿਲੇਗਾ। ਇਸ ਸਕੀਮ ਤਹਿਤ ਫੌਜ ’ਚ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ ‘ਅਗਨੀਵੀਰ’ ਕਿਹਾ ਜਾਵੇਗਾ।

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ, ਏਅਰ ਚੀਫ ਮਾਰਸ਼ਲ ਵੀਆਰ ਚੌਧਰੀ, ਜਲ ਸੈਨਾ ਮੁਖੀ ਐਡਮਿਰਲ ਆਰ ਹਰੀ ਕੁਮਾਰ ਦੀ ਮੌਜੂਦਗੀ ’ਚ ਫੌਜ ਦੀ ਅਗਨੀਪੱਥ ਯੋਜਨਾ ਦੀ ਸ਼ੁਰੂਆਤ ਮੌਕੇ ਕਿਹਾ ਕਿ ਅਗਨੀਪੱਥ ਯੋਜਨਾ ਦਾ ਉਦੇਸ਼ ਫੌਜੀ ਸੇਵਾ ਦੀ ਪ੍ਰੋਫਾਈਲ ਨੂੰ ਉਪਯੋਗੀ ਰੱਖਣਾ ਹੈ। ਇਸ ਤਹਿਤ ਸਿਰਫ਼ ਚਾਰ ਸਾਲਾਂ ਲਈ ਸਿਪਾਹੀਆਂ ਦੀ ਭਰਤੀ ਕੀਤੀ ਜਾਵੇਗੀ।

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫੌਜ ’ਚ ਭਰਤੀ ਪ੍ਰਕਿਰਿਆ ’ਚ ਵੱਡਾ ਬਦਲਾਅ ਕਰਦੇ ਹੋਏ ‘ਅਗਨੀਪਥ ਭਰਤੀ ਯੋਜਨਾ’ ਦਾ ਐਲਾਨ ਕੀਤਾ। ਇਸ ਨਾਲ ਨੌਜਵਾਨਾਂ ਦੀ ਸਿਹਤ ਤੇ ਤੰਦਰੁਸਤੀ ਦੇ ਪੱਧਰ ਵਿੱਚ ਵੀ ਸੁਧਾਰ ਹੋਵੇਗਾ। ਇਸ ਸਕੀਮ ਰਾਹੀਂ ਵੱਖ-ਵੱਖ ਖੇਤਰਾਂ ਵਿੱਚ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਇਸ ਨਾਲ ਜੀਡੀਪੀ ਵਾਧੇ ’ਚ ਮਦਦ ਮਿਲੇਗੀ। ਬਿਹਤਰ ਪੈਕੇਜ, ਸੇਵਾ ਫੰਡ ਪੈਕੇਜ ਅਤੇ ਅਪੰਗਤਾ ਪੈਕੇਜ ਦਾ ਵੀ ਐਲਾਨ ਕੀਤਾ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ